Saturday, July 27, 2024  

ਖੇਤਰੀ

ਵਿਆਹੁਤਾ ਵੱਲੋਂ ਭੇਦ ਭਰੇ ਹਾਲਾਤਾਂ ਚ ਖੁਦਕੁਸ਼ੀ

May 24, 2024

ਸੰਜੀਵ ਗਰਗ ਕਾਲੀ
ਧਨੌਲਾ ਮੰਡੀ, 24 ਮਈ : ਨੇੜਲੇ ਪਿੰਡ ਅਤਰਸਿੰਘ ਵਾਲਾ ਵਿਖੇ ਇੱਕ ਵਿਆਹੁਤਾ ਵੱਲੋਂ ਭੇਦਭਰੀ ਹਾਲਾਤਾਂ ਵਿੱਚ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿ੍ਤਕਾ ਦੇ ਭਰਾ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰੀ ਭੈਣ ਸੰਦੀਪ ਕੌਰ ਵਾਸੀ ਧਨੌਲਾ ਖੁਰਦ ਜਿਸਦਾ ਕਰੀਬ ਤਿੰਨ ਕੂ ਸਾਲ ਪਹਿਲਾਂ ਪਿੰਡ ਅਤਰ ਸਿੰਘ ਵਾਲਾ ਵਿਖੇ ਸੁਖਵਿੰਦਰ ਦਾਸ ਪੁੱਤਰ ਨਿਰਮਲ ਦਾਸ ਦੇ ਨਾਲ ਵਿਆਹ ਹੋਇਆ ਸੀ, ਵਿਆਹ ਤੋਂ ਕੁਝ ਸਮਾਂ ਬਾਅਦ ਲੜਕੀ ਦਾ ਸਹੁਰਾ ਪ੍ਰੀਵਾਰ ਲੜਕੀ ਨੂੰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਸੀ, , ਓਹਨਾ ਕਿਹਾ ਕਿ ਕੱਲ ਸ਼ਾਮ ਨੂੰ ਸਾਨੂੰ ਫੋਨ ਆਇਆ ਕਿ ਜਲਦੀ ਹਸਪਤਾਲ ਆ ਜਾਵੋ, ਜਦੋਂ ਅਸੀਂ ਸਿਵਲ ਹਸਪਤਾਲ਼ ਪਹੁੰਚੇ ਤਾਂ ਸੰਦੀਪ ਕੌਰ ਦੀ ਲਾਸ ਪਈ ਸੀ।ਅਤੇ ਸਹੁਰਾ ਪ੍ਰੀਵਾਰ ਫਰਾਰ ਹੋ ਚੁੱਕਾ ਸੀ, ਓਹਨਾ ਕਿਹਾ ਕਿ ਸਾਡੀ ਭੈਣ ਕਦੇ ਵੀ ਫਾਹਾ ਨਹੀਂ ਲੈ ਸਕਦੀ, ਉਸ ਦਾ ਗਲਾ ਦਬਾ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ। ਮਿਰਤਕ ਦੇ ਭਰਾ ਨੇ ਪ੍ਰਸਾਸ਼ਨ ਕੋਲੋ ਇਨਸਾਫ ਦੀ ਮੰਗ ਕਰਦਿਆਂ ਸਖ਼ਤ ਕਰਵਾਈ ਦੀ ਮੰਗ ਕੀਤੀ। ਦੂਸਰੇ ਪਾਸੇ ਲੜਕੇ ਪਰਿਵਾਰ ਦੇ ਰਿਸ਼ਤੇਦਾਰਾਂ ਸਕੇ ਸੰਬੰਧੀਆਂ ਲਖਵੀਰ ਸਿੰਘ, ਜੀਵਨ ਦਾਸ, ਜਗਸੀਰ ਦਾਸ, ਭੁਪਿੰਦਰ ਸਿੰਘ, ਪਰਮਜੀਤ ਸਿੰਘ ਹਰਪਿੰਦਰ ਸਿੰਘ, ਰਾਜਾ ਸਿੰਘ, ਸਾਬਕਾ ਮੈਬਰ,ਨੇ ਲੜਕੀ ਪਰਿਵਾਰ ਵਲੋਂ ਲੜਕੇ ਪਰਿਵਾਰ ਖਿਲਾਫ ਲਾਏ ਮਾਰਨ ਦੇ ਦੋਸਾਂ ਨੂੰ ਨਕਾਰਦਿਆਂ ਕਿਹਾ ਕਿ ਪਤੀ ਪਤਨੀ ਵਿੱਚ ਬਹੁਤ ਪਿਆਰ ਸੀ, ਕਦੇ ਵੀ ਕੋਈ ਆਪਸੀ ਝਗੜਾ ਨਹੀਂ ਹੋਇਆ, ਲੜਕੀ ਬਹੁਤ ਸਿਆਣੀ ਸਮਝਦਾਰ ਸੀ, ਜਦੋਂ ਇਸ ਸਬੰਧੀ ਥਾਣਾ ਧਨੌਲਾ ਦੇ ਮੁੱਖ ਅਫਸਰ ਕਿਰਪਾਲ ਸਿੰਘ ਮੋਹੀ, ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਮਿਰਤਕ ਦੇ ਭਰਾ ਤਰਸੇਮ ਚੰਦ ਦੇ ਬਿਆਨਾਂ ਦੇ ਆਧਾਰ ਤੇ ਮਿ੍ਰਤਕਾ ਦੀ ਸੱਸ ਜਸਮੇਲ ਕੌਰ ਸਹੁਰਾ ਨਿਰਮਲ ਦਾਸ, ਅਤੇ ਪਤੀ ਸੁਖਵਿੰਦਰ ਦਾਸ ਖ਼ਿਲਾਫ਼ ਮੁਕੱਦਮਾ ਨੰਬਰ 71ਅ/ਧ 306/120b ਤਹਿਤ ਦਰਜ ਕਰ ਲਿਆ ਹੈ,ਅਤੇ ਪੋਸਟਮਾਰਟਮ ਕਰਵਾਕੇ ਲਾਸ ਵਾਰਸਾਂ ਹਵਾਲੇ ਕੀਤੀ ਜਾਵੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੁਪਵਾੜਾ ਮੁਕਾਬਲੇ 'ਚ ਇਕ ਅੱਤਵਾਦੀ ਹਲਾਕ, 2 ਜਵਾਨ ਜ਼ਖਮੀ

ਕੁਪਵਾੜਾ ਮੁਕਾਬਲੇ 'ਚ ਇਕ ਅੱਤਵਾਦੀ ਹਲਾਕ, 2 ਜਵਾਨ ਜ਼ਖਮੀ

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਕੰਟਰੋਲ ਰੇਖਾ 'ਤੇ ਗੋਲੀਬਾਰੀ ਦੌਰਾਨ ਫੌਜ ਦੇ 3 ਜਵਾਨ ਜ਼ਖਮੀ ਹੋ ਗਏ

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਕੰਟਰੋਲ ਰੇਖਾ 'ਤੇ ਗੋਲੀਬਾਰੀ ਦੌਰਾਨ ਫੌਜ ਦੇ 3 ਜਵਾਨ ਜ਼ਖਮੀ ਹੋ ਗਏ

ਨਵੀਂ ਮੁੰਬਈ ਦੀ ਇਮਾਰਤ ਡਿੱਗਣ ਕਾਰਨ 2 ਨੂੰ ਬਚਾਇਆ ਗਿਆ, 24 ਲੋਕ ਬਚ ਗਏ

ਨਵੀਂ ਮੁੰਬਈ ਦੀ ਇਮਾਰਤ ਡਿੱਗਣ ਕਾਰਨ 2 ਨੂੰ ਬਚਾਇਆ ਗਿਆ, 24 ਲੋਕ ਬਚ ਗਏ

ਜੰਮੂ-ਕਸ਼ਮੀਰ: ਕੁਪਵਾੜਾ ਮੁਕਾਬਲੇ 'ਚ 3 ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ: ਕੁਪਵਾੜਾ ਮੁਕਾਬਲੇ 'ਚ 3 ਜਵਾਨ ਜ਼ਖ਼ਮੀ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ