Saturday, July 27, 2024  

ਅਪਰਾਧ

ਨਕਾਬਪੋਸ਼ਾਂ ਵੱਲੋਂ ਦਿਨ ਦਿਹਾੜੇ ਬਾਜ਼ਾਰ 'ਚ ਖੜ੍ਹੀ ਕਾਰ 'ਤੇ ਚਲਾਈਆਂ ਗੋਲੀਆਂ

May 24, 2024

ਅਬੋਹਰ ਦਾ ਰਹਿਣ ਵਾਲਾ ਵਪਾਰੀ ਆਪਣੀ ਕਾਰ ਪਾਰਕ ਕਰਕੇ ਬਾਜ਼ਾਰ ਗਿਆ ਸੀ

ਰੋਮੀ ਕਪੂਰ/ ਸੁਰਿੰਦਰ ਦਮਦਮੀ
ਕੋਟਕਪੂਰਾ, 24 ਮਈ: ਇੱਥੋਂ ਦੇ ਜੈਤੋ ਰੋਡ ਦੇ ਨਾਲ ਲੱਗਦੇ ਗੁਰਦੁਆਰਾ ਬਾਜ਼ਾਰ ਦੇ ਮੋੜ ਤੇ ਖੜ੍ਹੀ ਅਬੋਹਰ ਦੇ ਇੱਕ ਵਪਾਰੀ ਦੀ ਕਾਰ 'ਤੇ ਤਿੰਨ ਨਕਾਬਪੋਸ਼ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਮੇਂ ਕਾਰ ਵਿੱਚ ਕੋਈ ਵੀ ਮੌਜੂਦ ਨਹੀਂ ਸੀ ਅਤੇ ਕਾਰ ਦਾ ਮਾਲਕ ਆਪਣੇ ਸਾਥੀ ਨਾਲ ਬਾਜ਼ਾਰ ਗਿਆ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਿਟੀ ਪੁਲਿਸ ਅਤੇ ਸੀ.ਆਈ.ਏ ਸਟਾਫ਼ ਸਮੇਤ ਉੱਚ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਜਾਣਕਾਰੀ ਅਨੁਸਾਰ ਅਬੋਹਰ ਨਿਵਾਸੀ ਕੱਪੜਾ ਕਾਰੋਬਾਰੀ ਰਾਹੁਲ ਕੁਮਾਰ ਰੋਜ਼ਾਨਾ ਵਾਂਗ ਸ਼ੁੱਕਰਵਾਰ ਨੂੰ ਕੋਟਕਪੂਰਾ ਆਇਆ ਹੋਇਆ ਸੀ। ਉਸ ਨੇ ਜੈਤੋ ਰੋਡ ਤੋਂ ਗੁਰਦੁਆਰਾ ਬਜ਼ਾਰ ਨੂੰ ਜਾਂਦੀ ਗਲੀ ਦੇ ਮੋੜ ’ਤੇ ਆਪਣੀ ਕਾਰ ਖੜ੍ਹੀ ਕਰ ਦਿੱਤੀ ਅਤੇ ਖ਼ੁਦ ਬਾਜ਼ਾਰ ਚਲਾ ਗਿਆ। ਥੋੜ੍ਹੇ ਸਮੇਂ ਵਿੱਚ ਹੀ ਇੱਕ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਨੌਜਵਾਨਾਂ, ਜੋ ਕਿ ਬਾਜ਼ਾਰ ਵਾਲੇ ਪਾਸਿਓਂ ਆਏ ਸਨ, ਨੇ ਉਸਦੀ ਖੜੀ ਕਾਰ 'ਤੇ ਫਾਇਰਿੰਗ ਕੀਤੀ ਅਤੇ ਤੇਜ਼ ਰਫ਼ਤਾਰ ਨਾਲ ਫ਼ਰਾਰ ਹੋ ਗਏ। ਇਸ ਸਬੰਧੀ ਰਾਹੁਲ ਕੁਮਾਰ ਨੇ ਦੱਸਿਆ ਕਿ ਉਹ ਰੈਡੀਮੇਡ ਕੱਪੜਿਆਂ ਦਾ ਕਾਰੋਬਾਰ ਕਰਦਾ ਹੈ ਅਤੇ ਆਪਣੇ ਵਪਾਰਕ ਟੂਰ ਮੁਤਾਬਕ ਹਰ ਹਫ਼ਤੇ ਕੋਟਕਪੂਰਾ ਆਉਂਦਾ ਹੈ। ਉਹ ਆਪਣੀ ਕਾਰ ਪਾਰਕ ਕਰ ਕੇ ਬਾਜ਼ਾਰ ਗਿਆ ਸੀ

ਜਦੋਂ ਬਾਅਦ ਵਿਚ ਉਸ ਨੂੰ ਸੂਚਨਾ ਮਿਲੀ ਕਿ ਉਸ ਦੀ ਕਾਰ 'ਤੇ ਗੋਲੀਬਾਰੀ ਹੋਈ ਹੈ। ਉਸ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਦੂਜੇ ਪਾਸੇ ਵਪਾਰੀ ਆਗੂ ਜਸਵਿੰਦਰ ਸਿੰਘ ਨੇ ਕਿਹਾ ਕਿ ਇਸ ਘਟਨਾ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਬਾਜ਼ਾਰ ਵੱਲੋਂ ਆ ਰਹੇ ਮੋਟਰਸਾਈਕਲ ਸਵਾਰਾਂ ਨੇ ਖੜ੍ਹੀ ਕਾਰ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਡੀਐਸਪੀ (ਡੀ) ਫਰੀਦਕੋਟ ਸੰਜੀਵ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਨੌਜਵਾਨਾਂ ਨੇ 32 ਬੋਰ ਦੇ ਪਿਸਤੌਲ ਨਾਲ ਦੋ ਗੋਲੀਆਂ ਚਲਾਈਆਂ ਸਨ। ਉਨ੍ਹਾਂ ਕਿਹਾ ਕਿ ਘਟਨਾ ਤੋਂ ਜਾਪਦਾ ਹੈ ਕਿ ਕਿਸੇ ਨੂੰ ਮਾਰਨ ਦੀ ਨੀਅਤ ਨਾਲ ਇਹ ਗੋਲੀਬਾਰੀ ਕੀਤੀ ਗਈ ਸੀ ਅਤੇ ਉਨ੍ਹਾਂ ਦਾ ਨਿਸ਼ਾਨਾ ਕੁਝ ਹੋਰ ਵੀ ਹੋ ਸਕਦਾ ਹੈ। ਫਿਲਹਾਲ ਪੁਲਿਸ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਗਿ੍ਰਫਤਾਰ ਕਰ ਲਿਆ ਜਾਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜਾਅਲੀ ਬੰਦੂਕ ਲਾਇਸੈਂਸ ਰੈਕੇਟ: ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚ ਰਿਹਾ

ਜਾਅਲੀ ਬੰਦੂਕ ਲਾਇਸੈਂਸ ਰੈਕੇਟ: ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚ ਰਿਹਾ

ਬੰਗਾਲ ਨਗਰਪਾਲਿਕਾ ਨੌਕਰੀ ਘੁਟਾਲਾ ਮਾਮਲਾ: ਸੀਬੀਆਈ ਨੇ 1,814 ਗੈਰ-ਕਾਨੂੰਨੀ ਭਰਤੀਆਂ ਦੀ ਪਛਾਣ ਕੀਤੀ

ਬੰਗਾਲ ਨਗਰਪਾਲਿਕਾ ਨੌਕਰੀ ਘੁਟਾਲਾ ਮਾਮਲਾ: ਸੀਬੀਆਈ ਨੇ 1,814 ਗੈਰ-ਕਾਨੂੰਨੀ ਭਰਤੀਆਂ ਦੀ ਪਛਾਣ ਕੀਤੀ

ਮੋਬਾਈਲ ਸਪੈਮ ਦਾ ਖਤਰਾ: ਕੇਂਦਰ ਨੇ ਫੀਡਬੈਕ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾ ਦਿੱਤੀ

ਮੋਬਾਈਲ ਸਪੈਮ ਦਾ ਖਤਰਾ: ਕੇਂਦਰ ਨੇ ਫੀਡਬੈਕ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾ ਦਿੱਤੀ

ਟੈਕ ਫਰਮ ਕਾਕਾਓ ਦੇ ਸੰਸਥਾਪਕ ਨੂੰ ਕਥਿਤ ਸਟਾਕ ਹੇਰਾਫੇਰੀ ਲਈ ਗ੍ਰਿਫਤਾਰ ਕੀਤਾ ਗਿਆ

ਟੈਕ ਫਰਮ ਕਾਕਾਓ ਦੇ ਸੰਸਥਾਪਕ ਨੂੰ ਕਥਿਤ ਸਟਾਕ ਹੇਰਾਫੇਰੀ ਲਈ ਗ੍ਰਿਫਤਾਰ ਕੀਤਾ ਗਿਆ

ਆਸਨਸੋਲ ਵਿੱਚ ਨਵੀਂ ਦਿੱਲੀ-ਬੰਗਾਲ ਲਿੰਕ ਨਾਲ ਫਰਜ਼ੀ ਲਾਟਰੀ ਰੈਕੇਟ ਦਾ ਪਰਦਾਫਾਸ਼; ਦੋ ਆਯੋਜਿਤ

ਆਸਨਸੋਲ ਵਿੱਚ ਨਵੀਂ ਦਿੱਲੀ-ਬੰਗਾਲ ਲਿੰਕ ਨਾਲ ਫਰਜ਼ੀ ਲਾਟਰੀ ਰੈਕੇਟ ਦਾ ਪਰਦਾਫਾਸ਼; ਦੋ ਆਯੋਜਿਤ

ਹਿੰਦੂ ਸ਼ਰਧਾਲੂਆਂ ਦੀ ਧਰਮ ਪਰਿਵਰਤਨ ਦੀ ਸ਼ਿਕਾਇਤ 'ਤੇ ਕਰਨਾਟਕ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਹਿੰਦੂ ਸ਼ਰਧਾਲੂਆਂ ਦੀ ਧਰਮ ਪਰਿਵਰਤਨ ਦੀ ਸ਼ਿਕਾਇਤ 'ਤੇ ਕਰਨਾਟਕ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਗੋਆ: ਫਰਜ਼ੀ ਕਾਲ ਸੈਂਟਰ ਰਾਹੀਂ ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 7 ਗ੍ਰਿਫਤਾਰ

ਗੋਆ: ਫਰਜ਼ੀ ਕਾਲ ਸੈਂਟਰ ਰਾਹੀਂ ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 7 ਗ੍ਰਿਫਤਾਰ

ਸਿਡਨੀ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ

ਸਿਡਨੀ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ

ਬੰਗਾਲ ਰਾਸ਼ਨ ਘੋਟਾਲਾ: ਈਡੀ ਨੂੰ ਫਰਜ਼ੀ ਕਾਰਡਾਂ ਦੀ ਵਰਤੋਂ ਬਾਰੇ ਸੁਰਾਗ ਮਿਲਿਆ

ਬੰਗਾਲ ਰਾਸ਼ਨ ਘੋਟਾਲਾ: ਈਡੀ ਨੂੰ ਫਰਜ਼ੀ ਕਾਰਡਾਂ ਦੀ ਵਰਤੋਂ ਬਾਰੇ ਸੁਰਾਗ ਮਿਲਿਆ

15 ਜੁਲਾਈ ਨੂੰ ਬੰਗਾਲ ਪੁਲਿਸ ਟੀਮ 'ਤੇ ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ

15 ਜੁਲਾਈ ਨੂੰ ਬੰਗਾਲ ਪੁਲਿਸ ਟੀਮ 'ਤੇ ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ