Saturday, July 27, 2024  

ਪੰਜਾਬ

ਦੇਸ਼ ਭਗਤ ਯੂਨੀਵਰਸਿਟੀ ਦੀ ਵਿਦਿਆਰਥਣ ਖੁਸ਼ਦੀਪ ਨੇ ਰਾਸ਼ਟਰੀ ਪੱਧਰ ਦੇ ਸ਼ੈੱਫ ਮੁਕਾਬਲੇ ਵਿੱਚ ਜਿੱਤਿਆ ਮੈਡਲ

May 25, 2024
ਸ੍ਰੀ ਫ਼ਤਹਿਗੜ੍ਹ ਸਾਹਿਬ/25 ਮਈ:
(ਰਵਿੰਦਰ ਸਿੰਘ ਢੀਂਡਸਾ)

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੀ ਵਿਦਿਆਰਥਣ ਖੁਸ਼ਦੀਪ ਕੌਰ ਨੇ ਆਈਐਚਐਮ ਮੁੰਬਈ ਵਿਖੇ ਆਯੋਜਿਤ ਰਾਸ਼ਟਰੀ ਪੱਧਰ ਦੇ ਸ਼ੈੱਫ ਮੁਕਾਬਲੇ "ਬੈਟਰ ਕਿਚਨ ਬੇਕਰੀ ਚੈਂਪੀਅਨਸ਼ਿਪ" ਦੇ ਗ੍ਰੈਂਡ ਫਿਨਾਲੇ ਵਿੱਚ ਮੈਡਲ ਜਿੱਤਿਆ। ਫਾਈਨਲਿਸਟਾਂ ਨੂੰ ਸ਼ਾਰਟਲਿਸਟ ਕਰਨ ਲਈ, ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਸ਼ੈੱਫ ਮੁਕਾਬਲੇ ਕਰਵਾਏ ਗਏ। ਪੰਜਾਬ ਖੇਤਰ ਵਿੱਚ ਖੁਸ਼ਦੀਪ ਕੌਰ ਜੇਤੂ ਰਹੀ ਅਤੇ ਮੁੰਬਈ ਵਿੱਚ ਉਸ ਨੂੰ ਫਾਈਨਲ ਲਈ ਬੁਲਾਇਆ ਗਿਆ। ਉਸ ਨੇ ਪੰਜਾਬੀ ਥੀਮ 'ਤੇ ਆਧਾਰਿਤ ਵਿਆਹ ਦਾ ਕੇਕ ਤਿਆਰ ਕੀਤਾ ਜਿਸ ਦੀ ਜੱਜਾਂ ਵੱਲੋਂ ਵੀ ਸ਼ਲਾਘਾ ਕੀਤੀ ਗਈ। ਸਮਾਗਮ ਦੀ ਜੱਜਮੈਂਟ ਨਾਮਵਰ ਸ਼ੈੱਫ ਵੱਲੋਂ ਕੀਤੀ ਗਈ ਅਤੇ ਇਨਾਮਾਂ ਦੀ ਵੰਡ ਮਸ਼ਹੂਰ ਸ਼ੈੱਫ ਹਰਪਾਲ ਸਿੰਘ ਵੱਲੋਂ ਕੀਤੀ ਗਈ। ਜੇਤੂਆਂ ਨੂੰ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ  ਪ੍ਰੈਜ਼ੀਡੈਂਟ ਡਾ. ਹਰਸ਼ ਸਦਾਵਰਤੀ ਨੇ ਸਨਮਾਨਿਤ ਕੀਤਾ। ਡਾ: ਜ਼ੋਰਾ ਸਿੰਘ ਨੇ ਵਿਦਿਆਰਥੀਆਂ ਅਤੇ ਵਿਭਾਗ ਦੇ ਫੈਕਲਟੀ ਮੈਂਬਰਾਂ ਨੂੰ ਇਸ ਪ੍ਰਾਪਤੀ ਉਪਰ ਵਧਾਈ ਦਿੱਤੀ। ਡਾ: ਤਜਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ ਡਾਇਰੈਕਟਰ ਡਾ: ਅਮਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਮੁਕਾਬਲਿਆਂ ਵਿੱਚ ਭਾਗ ਲੈਂਦੇ ਰਹਿਣ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਸ਼ੈੱਫ ਰਿੰਕੂ ਸਿੰਘ ਵੱਲੋਂ ਮੁਕਾਬਲੇ ਵਿੱਚ ਯੂਨੀਵਰਸਿਟੀ ਦੀ ਨੁਮਾਇੰਦਗੀ ਕੀਤੀ ਗਈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ