Saturday, July 27, 2024  

ਪੰਜਾਬ

ਨਸ਼ੇ ਦੇ ਟੀਕਿਆਂ ਸਮੇਤ ਗ੍ਰਿਫਤਾਰ ਕੀਤੇ ਵਿਅਕਤੀ ਨੂੰ ਅਦਾਲਤ ਨੇ ਸੁਣਾਈ ਦਸ ਸਾਲ ਦੀ ਕੈਦ ਅਤੇ 1,00,000/- ਜ਼ੁਰਮਾਨਾ

May 25, 2024
ਸ੍ਰੀ ਫ਼ਤਹਿਗੜ੍ਹ ਸਾਹਿਬ/25 ਮਈ:
(ਰਵਿੰਦਰ ਸਿੰਘ ਢੀਂਡਸਾ)

ਕਰੀਬ ਛੇ ਸਾਲ ਪਹਿਲਾਂ ਸਰਹਿੰਦ ਪੁਲਿਸ ਵੱਲੋਂ ਪਾਬੰਦੀਸ਼ੁਦਾ ਨਸ਼ੇ ਦੇ ਟੀਕਿਆਂ ਸਮੇਤ ਗ੍ਰਿਫਤਾਰ ਕੀਤੇ ਗਏ ਜਲੰਧਰ ਵਾਸੀ ਨੌਜਵਾਨ ਨੂੰ ਇੱਥੋਂ ਦੀ ਇੱਕ ਅਦਾਲਤ ਵੱਲੋਂ ਦਸ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਏ ਜਾਣ ਦਾ ਸਮਾਚਾਰ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਿਤੀ 24/10/18 ਨੂੰ ਗਸ਼ਤ ਕਰ ਰਹੀ ਥਾਣਾ ਸਰਹਿੰਦ ਦੀ ਇੱਕ ਪੁਲਿਸ ਪਾਰਟੀ ਨੂੰ ਦੇਖ ਕੇ ਮਾਧੋਪੁਰ ਰੇਲਵੇ ਫਾਟਕਾਂ ਵੱਲੋਂ ਤੁਰੇ ਆ ਰਹੇ ਰਾਜੀਵ ਰਤਨ ਵਾਸੀ ਜਲੰਧਰ ਨੇ ਹੱਥ 'ਚ ਫੜਿਆ ਲਿਫਾਫਾ ਪਰੇ ਸੁੱਟ ਕੇ ਉੱਥੋਂ ਖਿਸਕਣ ਦੀ ਕੋਸ਼ਿਸ਼ ਕੀਤੀ ਜਿਸ ਨੂੰ ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਉਸ ਵੱਲੋਂ ਸੁੱਟੇ ਗਏ ਲਿਫਾਫੇ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿੱਚੋਂ 20 ਟੀਕੇ ਬਿਉਪਰੋਨੌਰਫਿਨ ਰੈਕਸੋਜੈਸਿਕ ਅਤੇ 20 ਸ਼ੀਸ਼ੀਆਂ ਏਵਲ ਬਰਾਮਦ ਹੋਈਆਂ।ਜਿਸ 'ਤੇ ਇਸ ਸਬੰਧੀ ਥਾਣਾ ਸਰਹਿੰਦ ਵਿਖੇ ਅ/ਧ 22/61/85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਵਾਏ ਗਏ ਮੁਕੱਦਮੇ 'ਚ ਰਾਜੀਵ ਰਤਨ ਨੂੰ ਗ੍ਰਿਫਤਾਰ ਕਰ ਲਿਆ ਗਿਆ।ਮਾਮਲੇ ਦੀ ਸੁਣਵਾਈ ਪੂਰੀ ਹੋਣ 'ਤੇ ਫ਼ਤਹਿਗੜ੍ਹ ਸਾਹਿਬ ਦੀ ਸਪੈਸ਼ਲ ਅਦਾਲਤ ਨੇ ਰਾਜੀਵ ਰਤਨ ਵਾਸੀ ਜਲੰਧਰ ਨੂੰ ਮਾਮਲੇ 'ਚ ਅ/ਧ 22(ਸੀ) ਐਨ.ਡੀ.ਪੀ.ਐਸ. ਐਕਟ ਤਹਿਤ ਦੋਸ਼ੀ ਮੰਨਦੇ ਹੋਏ ਦਸ ਸਾਲ ਕੈਦ ਬਾਮੁਸ਼ੱਕਤ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ