Saturday, July 27, 2024  

ਖੇਤਰੀ

ਛੱਤੀਸਗੜ੍ਹ : ਬਾਰੂਦ ਬਣਾਉਣ ਵਾਲੀ ਫੈਕਟਰੀ ’ਚ ਧਮਾਕਾ, ਇੱਕ ਹਲਾਕ, 6 ਜ਼ਖ਼ਮੀ

May 25, 2024

ਏਜੰਸੀਆਂ
ਬੇਮੇਤਾਰਾ/25 ਮਈ : ਛੱਤੀਸਗੜ੍ਹ ਦੇ ਬੇਮੇਤਰਾ ਜ਼ਿਲ੍ਹੇ ’ਚ ਸ਼ਨੀਵਾਰ ਨੂੰ ਵਿਸਫੋਟਕ ਬਣਾਉਣ ਵਾਲੀ ਇਕ ਫੈਕਟਰੀ ’ਚ ਹੋਏ ਧਮਾਕੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਪ੍ਰਸ਼ਾਸਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਬੇਰਲਾ ਬਲਾਕ ਦੇ ਪੀਰਦਾ ਪਿੰਡ ਨੇੜੇ ‘ਸਪੈਸ਼ਲ ਬਲਾਸਟਸ ਲਿਮਟਿਡ’ ਨਾਂ ਦੀ ਫੈਕਟਰੀ ’ਚ ਹੋਇਆ। ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਰਾਏਪੁਰ ਦੇ ਲੋਕ ਸੰਪਰਕ ਅਧਿਕਾਰੀ ਸ਼ੁਭਰਾ ਸਿੰਘ ਨੇ ਦੱਸਿਆ ਕਿ ਧਮਾਕੇ ’ਚ ਜ਼ਖਮੀ ਹੋਏ 6 ਲੋਕਾਂ ਨੂੰ ਇਲਾਜ ਲਈ ਅੰਬੇਡਕਰ ਹਸਪਤਾਲ ਲਿਆਂਦਾ ਗਿਆ, ਜਿਨ੍ਹਾਂ ’ਚੋਂ 2 ਜ਼ਖਮੀਆਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਰਾਏਪੁਰ ਲਿਜਾਇਆ ਗਿਆ।
ਧਮਾਕੇ ਵਾਲੀ ਥਾਂ ਦਾ ਦੌਰਾ ਕਰਨ ਵਾਲੇ ਉਪ ਮੁੱਖ ਮੰਤਰੀ ਅਰੁਣ ਸਾਓ ਨੇ ਕਿਹਾ ਕਿ ਘਟਨਾ ਦੀ ਮੈਜਿਸਟਰੇਟ ਜਾਂਚ ਦੇ ਆਦੇਸ਼ ਦਿੱਤੇ ਗਏ ਹਨ ਅਤੇ ਲਾਪ੍ਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਸਾਓ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਕ ਵੱਡੀ ਘਟਨਾ ਵਾਪਰੀ ਹੈ। ਐਸਡੀਆਰਐਫ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਬਚਾਅ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ।
ਐਸਡੀਆਰਐਫ ਦੀ ਟੀਮ ਮਲਬਾ ਹਟਾਉਣ ਵਿਚ ਲੱਗੀ ਹੋਈ ਹੈ। ਮਲਬਾ ਹਟਾਉਣ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ। ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈ ਸਾਡੇ ਅਤੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿਚ ਹਨ। ’’ ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਇਸ ਘਟਨਾ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਜ਼ਖਮੀਆਂ ਨੂੰ ਅੰਬੇਡਕਰ ਹਸਪਤਾਲ ਰਾਏਪੁਰ ਅਤੇ ਏਮਜ਼ ਰਾਏਪੁਰ ਵਿਚ ਦਾਖਲ ਕਰਵਾਇਆ ਗਿਆ ਹੈ।
ਇਸੇ ਦੌਰਾਨ ਉਪ ਮੁੱਖ ਮੰਤਰੀ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਜ਼ਖਮੀਆਂ ਦਾ ਇਲਾਜ ਵੀ ਸਰਕਾਰ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਫੈਕਟਰੀ ਮਾਲਕ ਪੀੜਤਾਂ ਨੂੰ ਮੁਆਵਜ਼ਾ ਦੇਣ। ਗੁਆਂਢੀ ਦੁਰਗ ਜ਼ਿਲ੍ਹੇ ਤੋਂ ਐਸਡੀਆਰਐਫ ਟੀਮ ਦੇ ਇੰਚਾਰਜ ਈਸ਼ਵਰ ਖਰੇ ਨੇ ਦੱਸਿਆ ਕਿ ਉਨ੍ਹਾਂ ਦੀ 13 ਮੈਂਬਰੀ ਟੀਮ ਧਮਾਕੇ ਵਾਲੀ ਥਾਂ ’ਤੇ ਬਚਾਅ ਕਾਰਜਾਂ ’ਚ ਲੱਗੀ ਹੋਈ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਜ਼ਖਮੀ ਹੋਏ ਜਵਾਨ ਨੇ ਦਮ ਤੋੜਿਆ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਜ਼ਖਮੀ ਹੋਏ ਜਵਾਨ ਨੇ ਦਮ ਤੋੜਿਆ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਚੱਲ ਰਹੀ ਗੋਲੀਬਾਰੀ 'ਚ ਇਕ ਅੱਤਵਾਦੀ ਦੀ ਮੌਤ, ਫੌਜੀ ਜ਼ਖਮੀ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਚੱਲ ਰਹੀ ਗੋਲੀਬਾਰੀ 'ਚ ਇਕ ਅੱਤਵਾਦੀ ਦੀ ਮੌਤ, ਫੌਜੀ ਜ਼ਖਮੀ