Saturday, July 27, 2024  

ਚੰਡੀਗੜ੍ਹ

ਡਾ. ਹਮਦਰਦ ਖ਼ਿਲਾਫ਼ ਕੀਤੀ ਕਾਰਵਾਈ ਨਿੰਦਣਯੋਗ : ਕਾਮਰੇਡ ਸੇਖੋਂ

May 27, 2024

ਦਸਨਸ
ਚੰਡੀਗੜ੍ਹ/24 ਮਈ : ਸੀਪੀਆਈ(ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਦੇ ਵਿਜੀਲੈਂਸ ਵਿਭਾਗ ਵੱਲੋਂ ਅਦਾਰਾ ਅਜੀਤ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਦਰਜ ਕੀਤਾ ਮਾਮਲਾ ਅਤਿ ਨਿੰਦਣਯੋਗ ਹੈ। ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਾਮਰੇਡ ਸੇਖੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਦਲੇ ਦੀ ਭਾਵਨਾ ਨਾਲ ਅਜਿਹਾ ਕਰਨਾ ਪ੍ਰੈਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਡਾ. ਹਮਦਰਦ ’ਤੇ ਪਰਚਾ ਦਰਜ ਕਰਕੇ ਪ੍ਰੈਸ ਦੀ ਆਜ਼ਾਦੀ ਦਾ ਗਲ਼ ਘੁੱਟਿਆ ਹੈ ਅਤੇ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪਰ ਅਜਿਹੀਆਂ ਕਾਰਵਾਈਆਂ ਕਰਕੇ ਪ੍ਰੈਸ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੱਤਰਕਾਰ ਇਕ ਨਿਰਪੱਖ ਵਿਅਕਤੀ ਹੁੰਦਾ ਹੈ ਤੇ ਉਸ ਨੇ ਸਮਾਜ ’ਚ ਵਾਪਰ ਰਹੀ ਹਰੇਕ ਘਟਨਾ ਨੂੰ ਲੋਕਾਂ ਸਾਹਮਣੇ ਲਿਆਉਣਾ ਹੁੰਦਾ ਹੈ। ਕਾਮਰੇਡ ਸੇਖੋਂ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਪੁਰਜੋਰ ਨਿੰਦਾ ਕਰਦੇ ਹਨ ਅਤੇ ਡਾ. ਹਮਦਰਦ ਨਾਲ ਪਹਿਲਾਂ ਵਾਂਗ ਅੱਜ ਵੀ ਚਟਾਨ ਵਾਂਗ ਖੜ੍ਹੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ