Saturday, July 27, 2024  

ਰਾਜਨੀਤੀ

ਮੋਦੀ ਜੀ ਹਿਮਾਚਲ ’ਚ ਆਫ਼ਤ ਸਮੇਂ ਨਹੀਂ ਆਏ : ਪ੍ਰਿਯੰਕਾ ਗਾਂਧੀ

May 27, 2024

ਕਿਹਾ, ਮੋਦੀ ਨੇ ਜਨਤਾ ਵੱਲੋਂ ਚੁਣੀ ਸਰਕਾਰ ਨੂੰ ਧਨ ਨਾਲ ਡੇਗਣ ਦੀ ਕੋਸ਼ਿਸ਼ ਕੀਤੀ

ਏਜੰਸੀਆਂ
ਚੰਬਾ/27 ਮਈ : ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਚੰਬਾ ਪਹੁੰਚੀ। ਇੱਥੇ ਉਨ੍ਹਾਂ ਜਨ ਸਭਾ ਨੂੰ ਸੰਬੋਧਨ ਕੀਤਾ।
ਪ੍ਰਿਯੰਕਾ ਗਾਂਧੀ ਨੇ ਮਾਂ ਦੁਰਗਾ ਦੀ ਜੈ ਨਾਲ ਸੰਬੋਧਨ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਇੱਥੇ ਆ ਕੇ ਖੁਸ਼ੀ ਹੋ ਰਹੀ ਹੈ। ਮੇਰਾ ਦਿਲ ਹਿਮਾਚਲ ਪ੍ਰਦੇਸ਼ ਵਿਚ ਹੀ ਰਹਿੰਦਾ ਹੈ। ਜਦੋਂ ਵੀ ਉਹ ਹਿਮਾਚਲ ਆਉਂਦੀ ਹੈ ਤਾਂ ਉਨ੍ਹਾਂ ਨੂੰ ਬਹੁਤ ਖੁਸ਼ੀ ਹੁੰਦੀ ਹੈ। ਪ੍ਰਿਯੰਕਾ ਨੇ ਕਿਹਾ ਕਿ ਹਿਮਾਚਲ ਵਿਚ ਲੋਕ ਸਭਾ ਦੇ ਨਾਲ-ਨਾਲ 6 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਵੀ ਹਨ। ਪ੍ਰਦੇਸ਼ ਸਰਕਾਰ ਦਾ ਭਵਿੱਖ ਜ਼ਿਮਨੀ ਚੋਣਾਂ ’ਤੇ ਨਿਰਭਰ ਹੈ। ਉਨ੍ਹਾਂ ਕਿਹਾ ਕਿ ਜਦੋਂ ਤੁਸੀ ਪ੍ਰਦੇਸ਼ ਦੀ ਸਰਕਾਰ ਚੁਣੀ ਤਾਂ ਤੁਸੀਂ ਬਦਲਾਅ ਲਈ ਕਾਂਗਰਸ ਸਰਕਾਰ ਬਣਾਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤੰਜ਼ ਕੱਸਦਿਆਂ ਕਿਹਾ ਕਿ ਉਹ ਦੇਵਤਾਵਾਂ ਦੀ ਗੱਲ ਕਰਦੇ ਹਨ।
ਮੋਦੀ ਜੀ ਨੇ ਜਨਤਾ ਵੱਲੋਂ ਚੁਣੀ ਸਰਕਾਰ ਨੂੰ ਧਨ ਨਾਲ ਡਿਗਾਉਣ ਦੀ ਕੋਸ਼ਿਸ਼ ਕੀਤੀ। ਜੋ ਪ੍ਰਧਾਨ ਮੰਤਰੀ ਇਸ ਤਰ੍ਹਾਂ ਦੀ ਸਾਜ਼ਿਸ਼ ਰਚੇ, ਅਜਿਹੀ ਭ੍ਰਿਸ਼ਟ ਸਾਜ਼ਿਸ਼ ਕਰਨ ਵਾਲਿਆਂ ਦੇ ਮਨ ਵਿਚ ਹਿਮਾਚਲ ਪ੍ਰਤੀ ਆਦਰ ਨਹੀਂ ਹੋ ਸਕਦਾ। ਅਜਿਹੇ ਲੋਕਾਂ ਦਾ ਮਕਸਦ ਕਿਸੇ ਵੀ ਹਾਲਤ ਵਿਚ ਸੱਤਾ ਨੂੰ ਆਪਣੇ ਹੱਥਾਂ ’ਚ ਰੱਖਣਾ ਹੈ। ਨਰਿੰਦਰ ਮੋਦੀ ਅਤੇ ਭਾਜਪਾ ਦਾ ਮਕਸਦ ਸਿਰਫ ਸੱਤਾ ਹਾਸਲ ਕਰਨਾ ਹੈ। ਫਿਰ ਚਾਹੇ ਹਿਮਾਚਲ ਦੀ ਜਨਤਾ ਨੂੰ ਗੁੰਮਰਾਹ ਜਾਂ ਉਨ੍ਹਾਂ ਤੋਂ ਝੂਠ ਹੀ ਕਿਉਂ ਨਾ ਬੋਲਣਾ ਪਵੇ। ਮੋਦੀ ਜੀ ਕਹਿੰਦੇ ਹਨ ਹਿਮਾਚਲ ਮੇਰਾ ਦੂਜਾ ਘਰ ਪਰ ਉਹ ਆਫ਼ਤ ਦੇ ਸਮੇਂ ਇੱਥੇ ਨਹੀਂ ਆਉਂਦੇ।
ਪ੍ਰਿਯੰਕਾ ਨੇ ਕਿਹਾ ਕਿ 10 ਸਾਲਾਂ ਵਿਚ ਮੋਦੀ ਸਰਕਾਰ ਨੇ ਵੱਡੇ ਅਰਬਪਤੀਆਂ ਲਈ ਹੀ ਨੀਤੀਆਂ ਬਣਾਈਆਂ। ਧਨ ਬਲ ਨਾਲ ਹੀ ਵਿਧਾਇਕਾਂ ਨੂੰ ਖਰੀਦਿਆ ਜਾਂਦਾ ਹੈ। ਧਨ ਬਲ ਨਾਲ ਹੀ ਵੱਡੇ-ਵੱਡੇ ਟੀ. ਵੀ. ਚੈਨਲ ਚਲਾਉਂਦੇ ਹਨ। ਇਹ ਧਨ ਬਲ ਵੱਡੇ-ਵੱਡੇ ਅਰਬਪਤੀਆਂ ਤੋਂ ਆਉਂਦਾ ਹੈ। ਪਿਛਲੇ 10 ਸਾਲਾਂ ਤੋਂ ਜਿੰਨੀਆਂ ਵੀ ਨੀਤੀਆਂ ਬਣੀਆਂ, ਉਹ ਵੱਡੇ-ਵੱਡੇ ਅਰਬਪਤੀਆਂ ਲਈ ਬਣੀਆਂ। ਨੌਜਵਾਨਾਂ ਲਈ ਅਗਨੀਵੀਰ ਵਰਗੀ ਯੋਜਨਾ ਬਣਾਈ ਹੈ, ਤਾਂ ਕਿ ਰੱਖਿਆ ਖੇਤਰ ਵਿਚ ਵੀ ਅਰਬਪਤੀਆਂ ਦਾ ਹੱਥ ਹੋਵੇ। ਜਦੋਂ ਓਪੀਐਸ ਦੀ ਗੱਲ ਆਉਂਦੀ ਹੈ ਤਾਂ ਮੋਦੀ ਜੀ ਕਹਿੰਦੇ ਹਨ ਕਿ ਪੈਸੇ ਨਹੀਂ ਹਨ ਅਤੇ ਅਰਬਪਤੀਆਂ ਨੂੰ ਫਾਇਦਾ ਦੇਣਾ ਹੋਵੇ ਤਾਂ ਖਜ਼ਾਨਾ ਭਰਿਆ ਹੁੰਦਾ ਹੈ। ਪ੍ਰਿਯੰਕਾ ਨੇ ਕਿਹਾ ਕਿ ਹਿਮਾਚਲ ਦੇ ਸੇਬ ਕਿਸਾਨਾਂ ਦਾ ਹਾਲ ਦੇਖ ਲਓ। ਤਮਾਮ ਕੋਲਡ ਸਟੋਰ ਵੱਡੇ-ਵੱਡੇ ਖਰਬਪਤੀਆਂ ਨੂੰ ਦਿੱਤੇ ਗਏ ਹਨ। ਕੀਮਤ ਵੀ ਇਹ ਉਦਯੋਗਪਤੀ ਤੈਅ ਕਰ ਰਹੇ ਹਨ। ਜਿਸ ਕਾਰਨ ਕਿਸਾਨਾਂ ਨੂੰ ਫਸਲ ਦੀ ਉੱਚਿਤ ਕੀਮਤ ਨਹੀਂ ਮਿਲਦੀ। ਜਨਤਾ ਮਹਿੰਗਾਈ ਨਾਲ ਜੂਝ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ