Saturday, July 27, 2024  

ਪੰਜਾਬ

ਚੋਣਾਂ ਦੌਰਾਨ ਸਿਹਤ ਸੇਵਾਵਾਂ ਸਬੰਧੀ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਸੱਦੀ ਮੀਟਿੰਗ

May 29, 2024

ਸ੍ਰੀ ਫ਼ਤਹਿਗੜ੍ਹ ਸਾਹਿਬ/29 ਮਈ:
(ਰਵਿੰਦਰ ਸਿੰਘ ਢੀਂਡਸਾ)

ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਚੋਣਾਂ ਦੌਰਾਨ ਸਿਹਤ ਸੇਵਾਵਾਂ ਨੂੰ ਬਰਕਰਾਰ ਰੱਖਣ ਲਈ ਜ਼ਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਦੀ ਇੱਕ ਮੀਟਿੰਗ ਸੱਦੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਦਵਿੰਦਰਜੀਤ ਕੌਰ ਨੇ ਕਿਹਾ  ਕਿ ਸੂਬਾ ਪੱਧਰ ਤੋਂ ਮਿਲੀਆਂ ਹਦਾਇਤਾਂ ਅਨੁਸਾਰ ਇਕ ਜੂਨ ਨੂੰ ਲੋਕ ਸਭਾ ਦੀਆਂ ਹੋਣ ਵਾਲੀਆਂ ਵੋਟਾਂ ਵਾਲੇ ਦਿਨ ਅਤੇ ਨਤੀਜਿਆਂ  ਦੇ ਐਲਾਨ ਤੱਕ ਜਿਲੇ ਦੀਆਂ ਨਿਰਧਾਰਿਤ ਸਿਹਤ ਸੰਸਥਾਵਾਂ ਵਿੱਚ ਸਿਹਤ ਸੇਵਾਵਾਂ, ਐਮਰਜੈਂਸੀ ਸਿਹਤ ਸੇਵਾਵਾਂ ਅਤੇ ਵਿਭਾਗ ਵੱਲੋਂ ਬਣਾਈਆਂ ਗਈਆਂ ਰੈਪਿਡ ਰਿਸਪੋਂਸ ਟੀਮਾ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ /ਐਮਰਜੈਂਸੀ  ਲਈ ਤਿਆਰ ਬਰ ਤਿਆਰ ਰੱਖਿਆ ਜਾਵੇ।ਉਹਨਾਂ ਕਿਹਾ ਕਿ ਇਹ ਸੇਵਾਵਾਂ ਦੇਣ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ। ਉਹਨਾਂ ਕਿਹਾ ਕਿ ਸੰਸਥਾਵਾਂ ਦੀ ਵਿੱਚ ਹੀਟ ਸਟਰੋਕ ਦੇ ਕੇਸਾਂ ਦੀ ਪਹਿਚਾਣ ਚਿੰਨ ਅਤੇ ਲੱਛਣ, ਟਰੀਟਮੈਂਟ ਪ੍ਰੋਟੋਕੋਲ, ਕੀ ਕੀਤਾ ਜਾਵੇ ਅਤੇ ਕੀ ਨਾ ਕੀਤਾ ਜਾਵੇ ਆਦਿ ਸਬੰਧੀ ਜਾਗਰੂਕਤਾ ਪੋਸਟਰ ਵੀ ਡਿਸਪਲੇਅ ਕੀਤੇ ਜਾਣ। ਉਹਨਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਹਰ ਸਿਹਤ ਸੰਸਥਾ ਵਿੱਚ ਇੱਕ ਡਿਜਾਸਟਰ ਮੈਨੇਜਮੈਂਟ ਅਲਮੀਰਾ ਤਿਆਰ ਰੱਖੀ ਜਾਵੇ ਜਿਸ ਵਿੱਚ ਘੱਟੋ ਘੱਟ 50 ਕੇਸਾਂ ਦੀ ਐਮਰਜੈਂਸੀ ਨਾਲ ਨਜਿੱਠਣ ਲਈ ਸਮਾਨ ਸਮੇਤ ਦਵਾਈਆਂ ਉਪਲਬਧ ਰੱਖੀਆਂ ਜਾਣ। ਉਹਨਾਂ ਇਹ ਵੀ ਕਿਹਾ ਕਿ ਆਪੋ ਆਪਣੇ ਅਧੀਨ ਮੈਡੀਕਲ ਅਤੇ ਪੈਰਾਮੈਡੀਕਲ ਸਮੇਤ ਆਸ਼ਾ ਵਰਕਰਾਂ ਦੀ ਮੀਟਿੰਗ ਬੁਲਾ ਕੇ ਉਹਨਾਂ ਨੂੰ ਚੋਣਾਂ ਦੌਰਾਨ ਲੱਗੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ ਜਾਵੇ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜ਼ਿਲਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਜਿਲਾ ਐਪੀਡਿਮੋਲੋਜਿਸਟ ਡਾ. ਗੁਰਪ੍ਰੀਤ ਕੌਰ, ਡਾ. ਦੀਪਤੀ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਜਿਲਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ ਤੋਂ ਇਲਾਵਾ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ