Saturday, July 27, 2024  

ਪੰਜਾਬ

ਮਾਤਾ ਗੁਜਰੀ ਕਾਲਜ ਦੇ ਫਾਈਨ ਆਰਟਸ ਵਿਭਾਗ ਵਿਖੇ ਦੋ ਹਫ਼ਤਿਆਂ ਦੀ ਵਰਕਸ਼ਾਪ ਸਫਲਤਾਪੂਰਵਕ ਜਾਰੀ 

May 29, 2024

ਸ੍ਰੀ ਫ਼ਤਹਿਗੜ੍ਹ ਸਾਹਿਬ/29 ਮਈ:
(ਰਵਿੰਦਰ ਸਿੰਘ ਢੀਂਡਸਾ)

ਮਾਤਾ ਗੁਜਰੀ ਕਾਲਜ ਦੇ ਫਾਈਨ ਆਰਟਸ ਵਿਭਾਗ ਵਿਖੇ ਬਾਰ੍ਹਵੀਂ ਪਾਸ ਵਿਦਿਆਰਥੀਆਂ ਲਈ ਦੋ ਹਫ਼ਤਿਆਂ ਦੀ 'ਮਾਸਟਰ ਪੀਸ ਮੇਕਰਜ਼ ਆਫ਼ ਫਾਈਨ ਆਰਟਸ ਐਂਡ ਫੋਕ ਆਰਟਸ' ਵਿਸ਼ੇ 'ਤੇ ਆਯੋਜਿਤ ਵਿਸ਼ੇਸ਼ ਵਰਕਸ਼ਾਪ ਸਫ਼ਲਤਾਪੂਰਵਕ ਚੱਲ ਰਹੀ ਹੈ। ਵਰਣਨਯੋਗ ਹੈ ਕਿ ਇਸ ਵਰਕਸ਼ਾਪ ਦੀ ਸ਼ੁਰੂਆਤ 20 ਮਈ ਨੂੰ ਕੀਤੀ ਗਈ ਸੀ ਜੋ 3 ਜੂਨ ਤੱਕ ਕਾਲਜ ਦੇ ਫਾਈਨ ਆਰਟਸ ਵਿਭਾਗ ਵਿਖੇ ਸਵੇਰੇ ਦਸ ਵਜੇ ਤੋਂ ਦੁਪਹਿਰ ਬਾਰਾਂ ਵਜੇ ਤੱਕ ਨਿਰੰਤਰ ਜਾਰੀ ਰਹੇਗੀ। 
ਇਸ ਵਰਕਸ਼ਾਪ ਵਿੱਚ ਵਿਦਿਆਰਥੀਆਂ ਨੂੰ ਲੋਕ ਕਲਾਵਾਂ 'ਤੇ ਅਧਾਰਿਤ ਕੈਨਵਸ ਪੇਂਟਿੰਗ, ਟੈਕਸਟਾਇਲ ਡੀਜ਼ਾਈਨਿੰਗ, ਕੈਲੀਗ੍ਰਾਫੀ, ਪੈਬਲ ਡਿਜ਼ਾਇਨਿੰਗ, ਬੌਟਲ ਆਰਟ, ਕਢਾਈ, ਗੁੱਡੀਆਂ ਪਟੋਲੇ, ਇਨੂੰ ਮੇਕਿੰਗ ਅਤੇ ਰੰਗੋਲੀ ਆਦਿ ਕਲਾਵਾਂ ਸਿਖਾਈਆਂ ਜਾ ਰਹੀਆਂ ਹਨ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਕਲਾ ਇਕ ਸਾਧਨਾ ਅਤੇ ਬੰਦਗੀ ਹੈ ਜੋ ਵਿਦਿਆਰਥੀਆਂ ਨੂੰ ਰਚਨਾਤਮਕਤਾ ਅਤੇ ਕਲਾਤਮਿਕਤਾ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੇ ਵਿਹਾਰਕ ਅਤੇ ਸਰਬਪੱਖੀ ਵਿਕਾਸ ਵਿੱਚ ਸਹਾਇਕ ਸਿੱਧ ਹੁੰਦੀ ਹੈ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਮਰੱਥਾ ਤੇ ਪ੍ਰਤਿਭਾ ਨੂੰ ਪਛਾਣਨ ਅਤੇ ਉਨ੍ਹਾਂ ਨੂੰ ਸੂਖਮ ਕਲਾਵਾਂ ਨਾਲ ਜੋੜਨ ਲਈ ਅਜਿਹੀਆਂ ਸਿੱਖਿਆ ਭਰਪੂਰ ਗਤੀਵਿਧੀਆਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਅਵਨੀਤ ਕੌਰ ਨੇ ਦੱਸਿਆ ਕਿ ਵਿਭਾਗ ਦੇ ਵਿਦਿਆਰਥੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਜਿੱਥੇ ਖੇਤਰੀ ਅਤੇ ਅੰਤਰ-ਖੇਤਰੀ ਯੁਵਕ ਮੇਲਿਆਂ ਵਿੱਚ ਵੱਖ-ਵੱਖ ਗਤੀਵਿਧੀਆਂ ਅਤੇ ਮੁਕਾਬਲਿਆਂ ਵਿੱਚ ਉੱਚ ਪੱਧਰ ਦੀਆਂ ਪ੍ਰਾਪਤੀਆਂ ਕਰ ਰਹੇ ਹਨ ਉਥੇ ਨਾਲ ਹੀ ਰਾਸ਼ਟਰੀ ਪੱਧਰ 'ਤੇ ਵੀ ਸ਼ਾਨਦਾਰ ਪ੍ਰਾਪਤੀਆਂ ਕਰਕੇ ਮੱਲਾਂ ਮਾਰ ਰਹੇ ਹਨ। ਇਸ ਮੌਕੇ ਵਿਭਾਗ ਦੇ ਪ੍ਰੋ. ਕਿਰਨਦੀਪ ਕੌਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ