Saturday, July 27, 2024  

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਅਤੇ ਫ਼ਰੀਦਕੋਟ ਦੇ 'ਆਪ' ਆਗੂਆਂ ਨਾਲ ਕੀਤੀ ਮੀਟਿੰਗ

June 10, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਅਤੇ ਫ਼ਰੀਦਕੋਟ ਦੇ 'ਆਪ' ਆਗੂਆਂ ਨਾਲ ਕੀਤੀ ਮੀਟਿੰਗ

ਮੀਟਿੰਗ ਵਿੱਚ ਵਿਧਾਇਕ, ਚੇਅਰਮੈਨ, ਪਾਰਟੀ ਅਹੁਦੇਦਾਰ ਅਤੇ ਵਲੰਟੀਅਰ ਹੋਏ ਸ਼ਾਮਲ

ਮੁੱਖ ਮੰਤਰੀ ਮਾਨ ਨੇ ਬਠਿੰਡਾ ਅਤੇ ਫ਼ਰੀਦਕੋਟ ਦੇ ਆਗੂਆਂ ਨਾਲ, ਦੋਵੇਂ ਲੋਕ ਸਭਾ ਹਲਕਿਆਂ ਅਤੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ

ਚੰਡੀਗੜ੍ਹ, 8 ਜੂਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਬਠਿੰਡਾ ਅਤੇ ਫ਼ਰੀਦਕੋਟ ਦੇ ‘ਆਪ’ ਆਗੂਆਂ ਨਾਲ ਮੀਟਿੰਗ ਕਰਕੇ ਇਲਾਕੇ ਦੇ ਲੋਕਾਂ ਦੇ ਮਸਲਿਆਂ ਅਤੇ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ-ਚਰਚਾ ਕੀਤੀ। 

ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ‘ਐਕਸ’ ਅਕਾਊਂਟ 'ਤੇ ਲਿਖਿਆ, ''ਅੱਜ ਬਠਿੰਡਾ ਤੇ ਫ਼ਰੀਦਕੋਟ ਲੋਕ ਸਭਾ ਹਲਕੇ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ ਤੇ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਤੇ ਦੋਵੇਂ ਹਲਕੇ ਦੇ ਮਸਲਿਆਂ 'ਤੇ ਵਿਕਾਸ ਦੇ ਕੰਮਾਂ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ... ਸਾਰਿਆਂ ਨੂੰ ਹੋਰ ਤਕੜੇ ਹੋਕੇ ਲੋਕਾਂ ਦੇ ਕੰਮ ਕਰਨ ਨੂੰ ਕਿਹਾ।"

ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ ਨੂੰ ਚੰਗਾ ਕੰਮ ਕਰਦੇ ਰਹਿਣ ਲਈ ਕਿਹਾ ਅਤੇ ਜ਼ਮੀਨੀ ਪੱਧਰ 'ਤੇ ਹੋਰ ਵੀ ਸਖ਼ਤ ਮਿਹਨਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕ ਸਭਾ ਚੋਣਾਂ ਦੌਰਾਨ 'ਆਪ' ਵਰਕਰਾਂ ਦੇ ਸਮਰਪਣ ਦੀ ਵੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਧੰਨਵਾਦ ਕੀਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਤਕਨੀਕੀ ਸਿਖਲਾਈ ਪ੍ਰੋਗਰਾਮ

ਸੜਕ ਹਾਦਸੇ ਵਿੱਚ ਮਾਰੇ ਗਏ ਵਿਅਕਤੀ ਦੀ ਪਤਨੀ ਨੂੰ ਅਦਾਲਤ ਵੱਲੋਂ 15 ਲੱਖ ਰੁਪਏ ਦੀ ਬੀਮਾ ਰਾਸ਼ੀ ਦੇਣ ਦਾ ਆਦੇਸ਼

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ