Thursday, July 25, 2024  

ਪੰਜਾਬ

ਪੂਰੀ ਦੁਨੀਆਂ ਵਿੱਚ ਯੋਗ ਦਾ ਪ੍ਰਫੁੱਲਤ ਹੋਣਾ ਸਾਡੇ ਲਈ ਬੜੀ ਮਾਣ ਵਾਲੀ ਗੱਲ : ਵਿਧਾਇਕ ਰਾਏ

June 21, 2024
ਸ੍ਰੀ ਫ਼ਤਹਿਗੜ੍ਹ ਸਾਹਿਬ/21 ਜੂਨ:
(ਰਵਿੰਦਰ ਸਿੰਘ ਢੀਂਡਸਾ)

ਯੋਗ ਸਾਨੂੰ ਵਿਰਾਸਤ ਵਿੱਚ ਰਿਸ਼ੀਆਂ ਮੁਨੀਆਂ ਤੋਂ ਮਿਲਿਆ ਹੈ , ਜਿਸਨੂੰ ਅੰਤਰ-ਰਾਸ਼ਟਰੀ ਪੱਧਰ ਤੇ ਇੰਨੀ ਮਾਨਤਾ ਮਿਲਣਾ ਸਾਡੇ ਲਈ ਬੜੇ ਮਾਣ ਦੀ ਗੱਲ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਆਮ ਖਾਸ ਬਾਗ ਸਰਹੰਦ ਵਿਖੇ ਮਨਾਏ ਗਏ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਯੋਗ ਨੂੰ ਹਰ ਉਮਰ ਦਾ ਵਿਅਕਤੀ ਸਹਿਜੇ ਹੀ ਆਪਣੇ ਜੀਵਨ ਦਾ ਹਿੱਸਾ ਬਣਾ ਸਕਦਾ ਹੈ ਤੇ ਅਸੀਂ ਭੱਜ ਦੌੜ ਅਤੇ ਤਨਾਅ ਭਰੀ ਜਿੰਦਗੀ ਵਿੱਚ ਯੋਗ ਲਈ ਕੁਝ ਕੁ ਸਮਾਂ ਕੱਢ ਕੇ  ਪੂਰੀ ਤਰਾਂ ਤੰਦਰੁਸਤ ਅਤੇ ਨਿਰੋਗੀ ਰਹਿ ਸਕਦੇ ਹਾਂ। ਵਿਧਾਇਕ ਰਾਏ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਅਤੇ ਸਰਹਿੰਦ ਵਾਸੀਆਂ ਕੋਲ ਅਜਿਹੀਆਂ ਗਤੀਵਿਧੀਆਂ ਕਰਨ ਲਈ ਆਮ ਖ਼ਾਸ ਬਾਗ਼ ਜਿਹੀ ਸਹੂਲਤ ਵੀ ਹੈ ਜਿੱਥੋਂ ਦੇ ਸ਼ਾਂਤ ਵਾਤਾਵਰਨ ਵਿੱਚ ਆ ਕੇ ਅਸੀਂ  ਰੋਜ਼ਾਨਾ ਕਸਰਤ ਅਤੇ ਯੋਗਾ ਕਰ ਸਕਦੇ ਹਾਂ। ਇਸ ਮੌਕੇ ਜਿਲ੍ਹੇ ਭਰ ਤੋਂ ਖਿਡਾਰੀਆਂ, ਵਿਦਿਆਰਥੀਆਂ,ਆਮ ਨਾਗਰਿਕਾਂ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ।ਓਹਨਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਨਿਵੇਕਲੀ ਪਹਿਲ ਸੀ ਐਮ ਦੀ ਯੋਗਸ਼ਾਲਾ ਤਹਿਤ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ  ਲਾਭ ਉਠਾ ਰਹੇ ਹਨ।ਓਹਨਾ ਅਪੀਲ ਕੀਤੀ ਕਿ  ਜੇਕਰ ਕਿਸੇ ਵੀ ਮੁਹੱਲੇ, ਪਿੰਡ ਜਾ ਸ਼ਹਿਰ ਵਾਸੀਆਂ ਨੇ ਯੋਗ ਕਲਾਸਾਂ ਦਾ ਲਾਭ ਉਠਾਉਣਾ ਹੈ ਤਾਂ ਉਹ ਵੈਬਸਾਈਟ "cmdiyogshala.punjab.gov.in " ਤੋਂ ਇਲਾਵਾ ਹੈਲਪਲਾਈਨ ਨੰਬਰ 76694-00500  ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਇਸ ਮੌਕੇ ਉਹਨਾਂ ਨਾਲ ਹੋਰਨਾ ਇਲਾਕਾ ਵਾਸੀਆਂ ਤੋਂ ਇਲਾਵਾ ਸਰਹੰਦ ਦੇ ਵਾਰਡ ਨੰਬਰ 3 ਦੇ ਐਮਸੀ ਦਵਿੰਦਰ ਕੌਰ ਅਤੇ ਉੱਘੇ ਸਮਾਜ ਸੇਵੀ ਪ੍ਰਿਤਪਾਲ ਸਿੰਘ ਜੱਸੀ ਵੀ ਹਾਜ਼ਰ ਸਨ
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਬਦਲੇ ਦੀ ਭਾਵਨਾ ਅਧੀਨ ਮੋਦੀ ਨੇ ਪੰਜਾਬ ਨੂੰ ਕੱਖ ਨਹੀ ਦਿੱਤਾ: ਮਾਨ

ਬਦਲੇ ਦੀ ਭਾਵਨਾ ਅਧੀਨ ਮੋਦੀ ਨੇ ਪੰਜਾਬ ਨੂੰ ਕੱਖ ਨਹੀ ਦਿੱਤਾ: ਮਾਨ

ਸਿਹਤ ਡਾਇਰੈਕਟਰ ਨੇ ਸਿਵਲ ਸਰਜਨਾਂ ਨਾਲ ਕੀਤੀ ਆਨਲਾਈਨ ਮੀਟਿੰਗ

ਸਿਹਤ ਡਾਇਰੈਕਟਰ ਨੇ ਸਿਵਲ ਸਰਜਨਾਂ ਨਾਲ ਕੀਤੀ ਆਨਲਾਈਨ ਮੀਟਿੰਗ

ਕੇਂਦਰੀ ਮੰਤਰੀ ਨਿਰਮਲਾ ਸੀਤਾ ਰਮਨ ਵੱਲੋਂ ਪੇਸ਼ ਕੀਤਾ ਗਿਆ ਬਜਟ ਕੇਵਲ ਜੁਮਲੇਬਾਜੀ ਦੀ ਪੰਡ : ਲਖਬੀਰ ਸਿੰਘ ਰਾਏ

ਕੇਂਦਰੀ ਮੰਤਰੀ ਨਿਰਮਲਾ ਸੀਤਾ ਰਮਨ ਵੱਲੋਂ ਪੇਸ਼ ਕੀਤਾ ਗਿਆ ਬਜਟ ਕੇਵਲ ਜੁਮਲੇਬਾਜੀ ਦੀ ਪੰਡ : ਲਖਬੀਰ ਸਿੰਘ ਰਾਏ

ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ

ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ

ਅੰਮ੍ਰਿਤਧਾਰੀ ਵਿਦਿਆਰਥਣਾਂ ਲਈ ਮੁਫਤ ਸਿੱਖਿਆ ਸਕੀਮ ਤਹਿਤ ਵਰਲਡ ਯੂਨੀਵਰਸਿਟੀ ਵਿੱਚੋਂ ਪਾਸ ਹੋਇਆ ਵਿਦਿਆਰਥਣਾਂ ਦਾ ਪਹਿਲਾ ਬੈਚ

ਅੰਮ੍ਰਿਤਧਾਰੀ ਵਿਦਿਆਰਥਣਾਂ ਲਈ ਮੁਫਤ ਸਿੱਖਿਆ ਸਕੀਮ ਤਹਿਤ ਵਰਲਡ ਯੂਨੀਵਰਸਿਟੀ ਵਿੱਚੋਂ ਪਾਸ ਹੋਇਆ ਵਿਦਿਆਰਥਣਾਂ ਦਾ ਪਹਿਲਾ ਬੈਚ

ਜਿਲ੍ਹਾ ਹਸਪਤਾਲ ਵਿੱਚ ਚਿੱਟੇ ਮੋਤੀਏ ਦੇ  ਕੀਤੇ ਗਏ 14 ਆਪ੍ਰੇਸ਼ਨ

ਜਿਲ੍ਹਾ ਹਸਪਤਾਲ ਵਿੱਚ ਚਿੱਟੇ ਮੋਤੀਏ ਦੇ  ਕੀਤੇ ਗਏ 14 ਆਪ੍ਰੇਸ਼ਨ

ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋੋਗਰਾਮ ਦੀ ਸ਼ੁਰੂਆਤ

ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋੋਗਰਾਮ ਦੀ ਸ਼ੁਰੂਆਤ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਕਰਵਾਇਆ ਗਿਆ ਅਬੈਕਸ ਮੁਕਾਬਲਾ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਕਰਵਾਇਆ ਗਿਆ ਅਬੈਕਸ ਮੁਕਾਬਲਾ