Friday, July 19, 2024  

ਪੰਜਾਬ

ਸਿਹਤ ਵਿਭਾਗ ਵਿੱਚ 500 ਡਾਕਟਰਾਂ ਦੀ ਭਰਤੀ ਜਲਦ: ਡਾ. ਬਲਬੀਰ ਸਿੰਘ

July 11, 2024

ਸ੍ਰੀ ਫ਼ਤਹਿਗੜ੍ਹ ਸਾਹਿਬ/11 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)

ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਖੇਤਰ ਦੀ ਬਿਹਤਰੀ ਲਈ ਦਿਨ ਰਾਤ ਕੰਮ ਕਰ ਰਹੀ ਹੈ, ਜਿਸ ਤਹਿਤ ਸਿਹਤ ਵਿਭਾਗ ਵਿੱਚ ਬਹੁਤ ਜਲਦ 500 ਦੇ ਕਰੀਬ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਤੇ ਭਰਤੀ ਕੀਤੀਆਂ ਗਈਆਂ 950 ਨਰਸਾਂ ਨੂੰ ਵੀ ਮੁੱਖ ਮੰਤਰੀ ਵੱਲੋਂ ਬਹੁਤ ਜਲਦ ਨਿਯੁਕਤੀ ਪੱਤਰ ਸੌਂਪੇ ਜਾਣਗੇ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ 829 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤਕ ਕਰੀਬ 1.5 ਕਰੋੜ ਲੋਕ ਆਪਣਾ ਇਲਾਜ ਮੁਫ਼ਤ ਕਰਵਾ ਚੁੱਕੇ ਹਨ। ਇਹ ਕਲੀਨਿਕ ਸਿਹਤ ਖੇਤਰ ਵਿਚ ਕ੍ਰਾਂਤੀ ਸਾਬਤ ਹੋ ਰਹੇ ਹਨ।ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ, ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਤੇ ਜਾਰੀ ਕਾਰਜਾਂ ਦੀ ਸਮੀਖਿਆ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ। ਇਸ ਤੋਂ ਪਹਿਲਾਂ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਹੁਣ ਤਕ ਸਾਹਮਣੇ ਆਏ ਡੇਂਗੂ ਦੇ ਕੇਸਾਂ ਦੀ ਸਮੀਖਿਆ ਕੀਤੀ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੱਥੇ ਵੀ ਕਿਤੇ ਕੋਈ ਕੇਸ ਸਾਹਮਣੇ ਆਉਂਦਾ ਹੈ ਤਾਂ ਮਰੀਜ਼ ਦੀ ਪੂਰੀ ਸਾਂਭ ਸੰਭਾਲ ਯਕੀਨੀ ਬਨਾਉਣ ਦੇ ਨਾਲ ਨਾਲ ਉਥੇ ਫੌਗਿੰਗ ਤਰਜੀਹੀ ਅਧਾਰ ਉਤੇ ਕਰਵਾਈ ਜਾਵੇ। ਇਸ ਦੇ ਨਾਲ ਨਾਲ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਪਾਣੀ ਦੀ ਸੈਂਪਲਾਂ ਦੀ ਲਗਾਤਾਰ ਟੈਸਟਿੰਗ ਕੀਤੀ ਜਾਵੇ ਤੇ ਪਾਣੀ ਦੀ ਕਲੋਰੀਨੇਸ਼ਨ ਵੀ ਯਕੀਨੀ ਬਣਾਈ ਜਾਵੇ। ਸਿਹਤ ਮੰਤਰੀ ਨੇ ਸਿਹਤ ਵਿਭਾਗ, ਸਥਾਨਕ ਸਰਕਾਰ ਵਿਭਾਗ, ਪੰਚਾਇਤ ਤੇ ਪੇਂਡੂ ਵਿਕਾਸ ਅਤੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਆਪਸ ਵਿੱਚ ਤਾਲਮੇਲ ਕਰ ਕੇ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਤੇ ਕਿਹਾ ਕਿ ਹਰ ਸ਼ਹਿਰ ਤੇ ਹਰ ਪਿੰਡ ਵਿੱਚ ਫੌਗਿੰਗ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਸਿਹਤ ਮੰਤਰੀ ਨੇ ਕਿਹਾ ਕਿ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਸਿੱਖਿਆ ਵਿਭਾਗ ਨੂੰ ਵੀ ਨਾਲ ਲੈ ਕੇ ਕੰਮ ਕੀਤਾ ਜਾਵੇ ਤੇ ਪੰਜਾਬ ਸਰਕਾਰ ਦੀ ਮੁਹਿੰਮ "ਹਰ ਸ਼ੁਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਵਿੱਚ ਸੈਕੰਡਰੀ ਸਿੱਖਿਆ ਨਾਲ ਸਬੰਧਤ ਵਿਦਿਆਰਥੀਆਂ ਨੂੰ ਸ਼ਾਮਲ ਕਰ ਕੇ ਉਨ੍ਹਾਂ ਨੂੰ ਡੇਂਗੂ ਦੇ ਲਾਰਵੇ ਦੀ ਪਛਾਣ ਕਰਵਾਈ ਜਾਵੇ।ਜਿਹੜੇ ਵਿਦਿਆਰਥੀ ਲਾਰਵਾ ਲੱਭਣ ਵਿੱਚ ਸਫ਼ਲ ਹੋਣਗੇ, ਉਨ੍ਹਾਂ ਨੂੰ ਵਿਸ਼ੇਸ਼ ਅੰਕ ਵੀ ਦਿੱਤੇ ਜਾਣਗੇ। ਇਸ ਦੇ ਨਾਲ ਨਾਲ ਆਸ਼ਾ ਵਰਕਰਾਂ ਤੇ ਨਰਸਿੰਗ ਵਿਦਿਆਰਥੀਆਂ ਨੂੰ ਵੀ ਇਸ ਮੁਹਿੰਮ ਦਾ ਉਚੇਚੇ ਤੌਰ ਉਤੇ ਹਿੱਸਾ ਬਣਾਇਆ ਜਾਵੇ ਤਾਂ ਜੋ ਬਿਮਾਰੀ ਹੋਣ ਤੋਂ ਪਹਿਲਾਂ ਹੀ ਉਸ ਨੂੰ ਕਾਬੂ ਕੀਤਾ ਜਾ ਸਕੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਹਿਲਾਂ ਕੇਂਦਰ ਤੋਂ ਆਉਣ ਵਾਲੀਆਂ ਦਵਾਈਆਂ ਕਾਰਨ ਦਵਾਈਆਂ ਦੀ ਸਪਲਾਈ ਵਿੱਚ ਕਮੀ ਆ ਜਾਂਦੀ ਸੀ ਪਰ ਹੁਣ ਉਨ੍ਹਾਂ ਨੇ ਇਸ ਵੱਲ ਉਚੇਚਾ ਧਿਆਨ ਦਿੰਦਿਆਂ ਇਹ ਮੁਸ਼ਕਲ ਹੱਲ ਕਰਵਾ ਦਿੱਤੀ ਹੈ ਤੇ ਹੁਣ ਦਵਾਈਆਂ ਦੀ ਕੋਈ ਕਮੀ ਨਹੀਂ ਹੈ, ਖਾਸਕਰ ਕੇ ਜੇਲ੍ਹਾਂ ਸਬੰਧੀ ਦਵਾਈਆਂ ਦੀ ਕਮੀ ਵੱਡੇ ਪੱਧਰ ਉਤੇ ਸਾਹਮਣੇ ਆਈ ਸੀ ਜਿਸ ਦਾ ਹੱਲ ਕਰ ਦਿੱਤਾ ਗਿਆ ਹੈ।ਇਸ ਮੌਕੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੇ ਖਾਤਮੇ ਵਿੱਚ ਮੀਡੀਆ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਨੇ ਪਟਿਆਲਾ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਇੱਕ ਮੀਡੀਆ ਕਰਮੀ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ਉਤੇ ਪਟਿਆਲਾ ਵਿਖੇ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਹਰ ਮੀਡੀਆ ਕਰਮੀ ਨੂੰ ਸਮਾਜ ਪ੍ਰਤੀ ਅਜਿਹੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਈਸ਼ਾ ਸਿੰਗਲ, ਸਿਹਤ ਮੰਤਰੀ ਦੇ ਓ.ਐਸ.ਡੀ. ਕਰਨਲ (ਸੇਵਾ ਮੁਕਤ) ਜੇ.ਵੀ. ਸਿੰਘ, ਐੱਸ.ਡੀ.ਐਮ. ਫਤਹਿਗੜ੍ਹ ਸਾਹਿਬ ਇਸਮਤ ਵਿਜੈ ਸਿੰਘ, ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਡਾ. ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਜ਼ਿਲ੍ਹਾ ਐਪੀਡਿਮੌਲੋਜਿਸਟ ਡਾ. ਗੁਰਪ੍ਰੀਤ ਕੌਰ, ਡਾ. ਦੀਪਤੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ,ਜਸਵਿੰਦਰ ਕੌਰ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਰੱਖਿਆ ਤਕਨਾਲੋਜੀ ਪ੍ਰੋਗਰਾਮ 'ਚ ਦੋ ਸਾਲਾ ਐਮ.ਟੈਕ ਦੀ ਸ਼ੁਰੂਆਤ, ਸਮਝੌਤੇ 'ਤੇ ਕੀਤੇ ਦਸਤਖਤ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਰੱਖਿਆ ਤਕਨਾਲੋਜੀ ਪ੍ਰੋਗਰਾਮ 'ਚ ਦੋ ਸਾਲਾ ਐਮ.ਟੈਕ ਦੀ ਸ਼ੁਰੂਆਤ, ਸਮਝੌਤੇ 'ਤੇ ਕੀਤੇ ਦਸਤਖਤ 

ਪੰਥਕ ਅਕਾਲੀ ਲਹਿਰ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਉਣ ਦੀ ਕੀਤੀ ਮੰਗ

ਪੰਥਕ ਅਕਾਲੀ ਲਹਿਰ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਉਣ ਦੀ ਕੀਤੀ ਮੰਗ

ਜਿਲਾ ਹਸਪਤਾਲ ਵਿੱਚ ਪਰਿਵਾਰ ਭਲਾਈ ਦੇ ਕੀਤੇ ਗਏ 7 ਅਪ੍ਰੇਸ਼ਨ

ਜਿਲਾ ਹਸਪਤਾਲ ਵਿੱਚ ਪਰਿਵਾਰ ਭਲਾਈ ਦੇ ਕੀਤੇ ਗਏ 7 ਅਪ੍ਰੇਸ਼ਨ

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਨਵੀਂ ਖੇਡ ਪਨੀਰੀ ਲਈ ਸੁਨਹਿਰੀ ਮੌਕਾ, ਖੇਡ ਟਰਾਇਲ 4 ਅਗਸਤ ਨੂੰ

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਨਵੀਂ ਖੇਡ ਪਨੀਰੀ ਲਈ ਸੁਨਹਿਰੀ ਮੌਕਾ, ਖੇਡ ਟਰਾਇਲ 4 ਅਗਸਤ ਨੂੰ

ਪੰਜਾਬ 'ਚ ਬੱਬਰ ਖਾਲਸਾ ਦਾ ਕਾਰਕੁਨ ਗ੍ਰਿਫਤਾਰ, ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਪੰਜਾਬ 'ਚ ਬੱਬਰ ਖਾਲਸਾ ਦਾ ਕਾਰਕੁਨ ਗ੍ਰਿਫਤਾਰ, ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਮਾਤਾ ਗੁਜਰੀ ਕਾਲਜ ਵਿਖੇ ਦਾਖਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ

ਮਾਤਾ ਗੁਜਰੀ ਕਾਲਜ ਵਿਖੇ ਦਾਖਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ

ਜ਼ਿਲ੍ਹੇ ਵਿੱਚ 07 ਲੱਖ ਬੂਟੇ ਲਗਾਉਣ ਦਾ ਟੀਚਾ- ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ 07 ਲੱਖ ਬੂਟੇ ਲਗਾਉਣ ਦਾ ਟੀਚਾ- ਡਿਪਟੀ ਕਮਿਸ਼ਨਰ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਬਿਜ਼ਨਸ ਮੈਨੇਜਮੈਂਟ ਅਤੇ ਕਾਮਰਸ ਨੇ ਕਰਵਾਈ ਅੰਤਰਰਾਸ਼ਟਰੀ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਬਿਜ਼ਨਸ ਮੈਨੇਜਮੈਂਟ ਅਤੇ ਕਾਮਰਸ ਨੇ ਕਰਵਾਈ ਅੰਤਰਰਾਸ਼ਟਰੀ ਵਰਕਸ਼ਾਪ

ਸਿਵਲ ਸਰਜਨ ਨੇ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਸੱਦੀ ਮੀਟਿੰਗ

ਸਿਵਲ ਸਰਜਨ ਨੇ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਸੱਦੀ ਮੀਟਿੰਗ

ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ 3 ਸਾਥੀ ਕਾਬੂ

ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ 3 ਸਾਥੀ ਕਾਬੂ