Saturday, September 21, 2024  

ਪੰਜਾਬ

ਆਮ ਖਾਸ ਬਾਗ ਵਿਖੇ 9 ਅਗਸਤ ਨੂੰ ਮਨਾਈਆਂ ਜਾਣਗੀਆ "ਧੀਆਂ ਦੀਆਂ ਤੀਆਂ"

August 02, 2024

ਸ੍ਰੀ ਫ਼ਤਹਿਗੜ੍ਹ ਸਾਹਿਬ/2 ਅਗਸਤ:
(ਰਵਿੰਦਰ ਸਿੰਘ ਢੀਂਡਸਾ)

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 9 ਅਗਸਤ ਨੂੰ ਸਵੇਰੇ 9 ਵਜੇ ਤੋਂ ਸਰਹਿੰਦ ਦੇ ਆਮ ਖਾਸ ਬਾਗ ਵਿਖੇ "ਧੀਆਂ ਦੀਆਂ ਤੀਆਂ" ਮਨਾਈਆਂ ਜਾ ਰਹੀਆਂ ਹਨ, ਇਸ ਜ਼ਿਲ੍ਹਾ ਪੱਧਰੀ ਤੀਆਂ ਦੇ ਸਮਾਗਮ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਗਿੱਧਾ, ਭੰਗੜਾ, ਲੁੱਡੀ ਤੇ ਸੋਲੋ ਡਾਂਸ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਧੀਆਂ ਦੀਆਂ ਤੀਆਂ ਮਨਾਉਣ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਤੀਆਂ ਦੇ ਸਮਾਗਮ ਦੌਰਾਨ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ ਜਿਸ ਦੇ ਜੇਤੂਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਧੀਆਂ ਦੀਆਂ ਤੀਆਂ ਦੇ ਤਿਓਹਾਰ ਵਿੱਚ 5 ਸਾਲ ਦੀ ਉਮਰ ਤੱਕ ਦੀਆਂ ਬੱਚੀਆਂ ਦੇ ਬੇਬੀ ਤੀਜ ਮੁਕਾਬਲੇ, ਅਣ-ਵਿਆਹੀਆਂ ਲੜਕੀਆਂ ਦੇ ਮਿਸ ਤੀਜ਼ ਮੁਕਾਬਲੇ, 45 ਸਾਲ ਤੱਕ ਦੀ ਉਮਰ ਦੀਆਂ ਔਰਤਾਂ ਦੇ ਤੀਜ ਕੁਈਅਨ ਮੁਕਾਬਲੇ, 45 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ ਸੀਨੀਅਰ ਤੀਜ ਕੁਈਅਨ ਦੇ ਮੁਕਾਬਲੇ ਕਰਵਾਉਣ ਦੇ ਨਾਲ-ਨਾਲ ਮਹਿੰਦੀ ਲਗਾਉਣ ਦੇ ਮੁਕਾਬਲੇ, ਘੜਾ/ਮਟਕਾ ਦੌੜ ਦੇ ਮੁਕਾਬਲੇ ਵੀ ਕਰਵਾਏ ਜਾਣਗੇ ਤਾਂ ਜੋ ਪੰਜਾਬ ਦੇ ਵਿਰਸੇ ਨਾਲ ਜੁੜੇ ਤੀਆਂ ਦੇ ਤਿਓਹਾਰ ਨੂੰ ਹੋਰ ਵੀ ਦਿਲਕਸ਼ ਅੰਦਾਜ਼ ਵਿੱਚ ਮਨਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਧੀਆਂ ਦੀਆਂ ਤੀਆਂ ਮੌਕੇ ਸੰਗੀਤ ਅਤੇ ਡਾਂਸ, ਗਿੱਧਾ ਅਤੇ ਕਿੱਕਲੀ ਦੀ ਪੇਸ਼ਕਾਰੀ ਕੀਤੀ ਜਾਵੇਗੀ, ਸਵਾਦਿਸ਼ਟ ਪਕਵਾਨ, ਤੇ ਦਸਤਕਾਰੀ ਸਟਾਲ ਤੇ ਸੈਲਫੀ ਪੁਆਂਇੰਟ ਵੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਧੀਆਂ ਦੀਆਂ ਤੀਆਂ ਵਿੱਚ ਭਾਗ ਲੈਣ ਲਈ 100/- ਰੁਪਏ ਐਂਟਰੀ ਫੀਸ ਰੱਖੀ ਗਈ ਹੈ ਅਤੇ ਇਸ ਵਿੱਚ ਭਾਗ ਲੈਣ ਲਈ 7 ਅਗਸਤ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਸਬੰਧੀ ਹੋਰ ਪੁੱਛਗਿੱਛ ਵਾਸਤੇ ਮੋਬਾਇਲ ਨੰਬਰ 99885-06013 ਅਤੇ 95929-38105 ਤੇ ਸੰਪਰਕ ਕੀਤਾ ਜਾ ਸਕਦਾ ਹੈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜੋਬਨਦੀਪ ਕੌਰ, ਜ਼ਿਲ੍ਹਾ ਸਿੱਖਿਆ ਅਫਸਰ ਸੁਸ਼ੀਲ ਨਾਥ, ਸਹਾਇਕ ਸਿਵਲ ਸਰਜਨ ਡਾ: ਸਵਪਨਜੀਤ ਕੌਰ, ਸਹਾਇਕ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸਮਸ਼ੇਰ ਸਿੰਘ, ਸਹਾਇਕ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਦੀਦਾਰ ਸਿੰਘ ਮਾਂਗਟ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਖਰੜ ਤੋਂ ਦਾਦਾ ਪੋਤੇ ਦਾ ਖੇਡ ਮੁਕਾਬਲਾ ਦੇਖਣ ਆਇਆ ਦਿਲ ਦਾ ਦੌਰਾ ਪੈਣ ਕਾਰਨ ਦਾਦੇ ਦੀ ਹੋਈ ਮੌਤ

ਖਰੜ ਤੋਂ ਦਾਦਾ ਪੋਤੇ ਦਾ ਖੇਡ ਮੁਕਾਬਲਾ ਦੇਖਣ ਆਇਆ ਦਿਲ ਦਾ ਦੌਰਾ ਪੈਣ ਕਾਰਨ ਦਾਦੇ ਦੀ ਹੋਈ ਮੌਤ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਖੂਨਦਾਨ ਕਰਨ ਦੀ ਅਪੀਲ ਕੀਤੀ

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਖੂਨਦਾਨ ਕਰਨ ਦੀ ਅਪੀਲ ਕੀਤੀ

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਬਣਦਾ ਹੈ ਫਰਜ਼– ਅਨਮਜੋਤ ਕੌਰ

ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਬਣਦਾ ਹੈ ਫਰਜ਼– ਅਨਮਜੋਤ ਕੌਰ

ਹਲਕੇ ਰੂਪਨਗਰ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ- ਵਿਧਾਇਕ ਚੱਡਾ

ਹਲਕੇ ਰੂਪਨਗਰ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ- ਵਿਧਾਇਕ ਚੱਡਾ

20 ਗ੍ਰਾਮ ਚਿੱਟੇ ਸਣੇ ਇੱਕ ਕਾਬੂ

20 ਗ੍ਰਾਮ ਚਿੱਟੇ ਸਣੇ ਇੱਕ ਕਾਬੂ

ਘਨੌਰ ਪੁਲਿਸ ਨੇ ਚੋਰੀ ਦੇ ਬੁਲਟ ਮੋਟਰਸਾਇਕਲ ਸਮੇਤ 2 ਮੁਲਜ਼ਮ ਕੀਤੇ ਕਾਬੂ

ਘਨੌਰ ਪੁਲਿਸ ਨੇ ਚੋਰੀ ਦੇ ਬੁਲਟ ਮੋਟਰਸਾਇਕਲ ਸਮੇਤ 2 ਮੁਲਜ਼ਮ ਕੀਤੇ ਕਾਬੂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ 7ਵੇਂ ਰਾਸ਼ਟਰੀ ਪੋਸ਼ਣ ਮਾਹ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ 7ਵੇਂ ਰਾਸ਼ਟਰੀ ਪੋਸ਼ਣ ਮਾਹ ਨੂੰ ਸਮਰਪਿਤ ਸਮਾਗਮ