Saturday, September 21, 2024  

ਪੰਜਾਬ

ਬਡਾਲੀ ਆਲਾ ਸਿੰਘ ਪੁਲਿਸ ਵੱਲੋਂ ਵਿਦੇਸ਼ੀ ਪਿਸਟਲ ਅਤੇ ਰੌਂਦਾਂ ਸਮੇਤ ਦੋ ਕਾਰ ਸਵਾਰ ਗ੍ਰਿਫਤਾਰ

August 03, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 3 ਅਗਸਤ:
(ਰਵਿੰਦਰ ਸਿੰਘ ਢੀਂਡਸਾ)

ਬਡਾਲੀ ਆਲਾ ਸਿੰਘ ਪੁਲਿਸ ਨੇ ਵਿਦੇਸ਼ੀ ਅਸਲਾ ਬਰਾਮਦ ਕਰਦੇ ਹੋਏ ਅਪਰਾਧਿਕ ਪਿਛੋਕੜ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤੇ ਜਾਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਐਸ.ਪੀ.(ਡੀ) ਫ਼ਤਹਿਗੜ੍ਹ ਸਾਹਿਬ ਰਕੇਸ਼ ਕੁਮਾਰ ਯਾਦਵ ਨੇ ਆਪਣੇ ਦਫਤਰ ਵਿਖੇ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡੀ.ਐਸ.ਪੀ. ਬਸੀ ਪਠਾਣਾਂ ਮੋਹਿਤ ਸਿੰਗਲਾ ਦੀ ਨਿਗਰਾਨੀ ਹੇਠ ਥਾਣਾ ਬਡਾਲੀ ਆਲਾ ਸਿੰਘ ਦੇ ਐਸ.ਐਚ.ਓ. ਇੰਸਪੈਕਟਰ ਅਮਰਦੀਪ ਸਿੰਘ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਚੁੰਨੀ ਕਲਾਂ ਦੀ ਐਸ.ਵਾਈ.ਐਲ. ਨਹਿਰ ਨਜ਼ਦੀਕ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਜਿਸ ਦੌਰਾਨ ਪੁਲਿਸ ਪਾਰਟੀ ਨੇ ਚੰਡੀਗੜ੍ਹ ਵੱਲੋਂ ਤੇਜ਼ ਰਫ਼ਤਾਰ ਨਾਲ ਆ ਰਹੀ ਵੌਲਸਵੈਗਨ ਵੈਂਟੋ ਕਾਰ ਨੰਬਰ ਯੂ.ਪੀ.80-ਡੀ.ਈ-0890 ਨੂੰ ਟਾਰਚ ਦਿਖਾ ਕੇ ਰੁਕਣ ਦਾ ਇਸ਼ਾਰਾ ਕੀਤਾ ਪਰ ਕਾਰ ਸਵਾਰਾਂ ਨੇ ਕਾਰ ਰੋਕਣ ਦੀ ਬਜਾਏ ਨਾਕੇ ਤੋਂ ਭਜਾ ਲਈ ਜਿਸ 'ਤੇ ਪੁਲਿਸ ਕਰਮਚਾਰੀਆਂ ਨੇ ਇੱਕਦਮ ਬੈਰੀਕੇਡ ਅੱਗੇ ਕਰ ਕੇ ਕਾਰ ਨੂੰ ਰੋਕ ਲਿਆ ਜਿਸ ਵਿੱਚ ਬੈਠੇ ਦੋ ਨੌਜਵਾਨਾਂ ਨੂੰ ਨਾਮ ਪਤਾ ਪੁੱਛੇ ਜਾਣ 'ਤੇ ਚਾਲਕ ਦੇ ਨਾਲ ਦੀ ਸੀਟ 'ਤੇ ਬੈਠੇ ਵਿਅਕਤੀ ਨੇ ਆਪਣੀ ਪਹਿਚਾਣ ਵਿਜੈ ਕੁਮਾਰ ਉਰਫ ਰਵੀ ਵਾਸੀ ਢਾਬ ਕੁਸ਼ਾਲ ਜੋਈਆ ਜ਼ਿਲਾ ਫਾਜ਼ਿਲਕਾ ਵਜੋਂ ਦੱਸੀ ਅਤੇ ਕਾਰ ਚਾਲਕ ਨੇ ਆਪਣੀ ਪਹਿਚਾਣ ਸਾਹਿਲ ਕੰਬੋਜ ਵਾਸੀ ਚੱਕ ਸੁਕੜ ਜ਼ਿਲਾ ਫਾਜ਼ਿਲਕਾ ਵਜੋਂ ਦੱਸੀ।ਕਾਰ ਦੀ ਚੈਕਿੰਗ ਦੌਰਾਨ ਵਿਜੈ ਕੁਮਾਰ ਉਰਫ ਰਵੀ ਦੇ ਡੱਬ 'ਚੋਂ ਇੱਕ ਨਜਾਇਜ਼ ਪਿਸਟਲ 32 ਬੋਰ ਬਰੇਟਾ(ਮੇਡ ਇੰਨ ਯੂ.ਐਸ.ਏ.) ਬਰਾਮਦ ਹੋਇਆ ਜਿਸ ਨੂੰ ਅਨਲੋਡ ਕਰਨ 'ਤੇ ਪਿਸਟਲ ਦੇ ਮੈਗਜ਼ੀਨ 'ਚੋਂ 5 ਜਿੰਦਾ ਰੌਂਦ ਵੀ ਬਰਾਮਦ ਹੋਏ।ਥਾਣਾ ਬਡਾਲੀ ਆਲਾ ਸਿੰਘ ਵਿਖੇ ਅ/ਧ 25/54/59 ਅਸਲਾ ਐਕਟ ਤਹਿਤ ਦਰਜ ਕੀਤੇ ਗਏ ਮੁਕੱਦਮੇ 'ਚ ਦੋਵਾਂ ਨੂੰ ਗ੍ਰਿਫਤਾਰ ਕਰਕੇ ਐਸ.ਐਚ.ਓ. ਬਡਾਲੀ ਆਲਾ ਸਿੰਘ ਇੰਸਪੈਕਟਰ ਅਮਰਦੀਪ ਸਿੰਘ ਦੀ ਅਗਵਾਈ ਵਾਲੀ ਤਫਤੀਸ਼ੀ ਟੀਮ ਨੇ ਉਨਾਂ ਕੋਲੋਂ ਮਿਲੇ ਫੋਨ ਨੂੰ ਬਾਰੀਕੀ ਨਾਲ ਚੈੱਕ ਕੀਤਾ ਤਾਂ ਫੋਨ ਵਿੱਚੋਂ ਇੱਕ ਵੀਡੀਓ ਮਿਲੀ ਜਿਸ ਵਿੱਚ ਕਿਸੇ ਦੀ ਰੇਕੀ ਕੀਤੇ ਜਾਣ ਦਾ ਜ਼ਿਕਰ ਸੀ ਜਿਸ 'ਤੇ ਦੋਵਾਂ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਨਾਂ ਦੱਸਿਆ ਕਿ ਉਕਤ ਵਿਦੇਸ਼ੀ ਪਿਸਟਲ ਉਨਾਂ ਨੇ ਸਚਿਨ ਵਾਸੀ ਪਿੰਡ ਕੁੰਢੇ ਜ਼ਿਲਾ ਫਿਰੋਜ਼ਪੁਰ ਤੋਂ 1,35,000/- ਰੁਪਏ ਵਿੱਚ ਖਰੀਦਿਆ ਸੀ ਜਿਸ ਦੀ ਮੱਦਦ ਨਾਲ ਉਨਾਂ ਵੱਲੋਂ ਲੁਧਿਆਣਾ ਜ਼ਿਲੇ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਜਾਣਾ ਸੀ।ਐਸ.ਪੀ.(ਡੀ) ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਵਿਰੁੱਧ ਪਹਿਲਾਂ ਵੀ ਬਲਾਤਕਾਰ,ਲੁੱਟ ਖੋਹ,ਅਸਲਾ ਐਕਟ ਅਤੇ ਇਰਾਦਾ ਕਤਲ ਜਿਹੇ ਸੰਗੀਨ ਅਪਰਾਧਾਂ ਦੇ ਮੁਕੱਦਮੇ ਦਰਜ ਹਨ।ਉਨਾਂ ਦੱਸਿਆ ਕਿ ਵਿਜੈ ਕੁਮਾਰ ਉਰਫ ਰਵੀ ਵਿਰੁੱਧ ਜ਼ਿਲਾ ਫਾਜ਼ਿਲਕਾ ਵਿੱਚ ਦੋ,ਸਾਹਿਲ ਕੰਬੋਜ ਵਿਰੁੱਧ ਜ਼ਿਲਾ ਫਿਰੋਜ਼ਪੁਰ 'ਚ ਤਿੰਨ ਅਤੇ ਸਚਿਨ ਵਿਰੁੱਧ ਫਿਰੋਜ਼ਪੁਰ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਚਾਰ ਮੁਕੱਦਮੇ ਦਰਜ ਹਨ ਜਿਸ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।ਉਨਾਂ ਦੱਸਿਆ ਕਿ ਐਸ.ਐਚ.ਓ. ਥਾਣਾ ਬਡਾਲੀ ਆਲਾ ਸਿੰਘ ਇੰਸਪੈਕਟਰ ਅਮਰਦੀਪ ਸਿੰਘ ਬਮਰਾ  ਨੇ ਬੜੀ ਹਿੰਮਤ ਅਤੇ ਦਲੇਰੀ ਦੇ ਨਾਲ ਇਨਾਂ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਕਾਬੂ ਕਰਕੇ ਇੱਕ ਵੱਡੀ ਵਾਰਦਾਤ ਨੂੰ ਹੋਣ ਤੋਂ ਰੋਕਿਆ ਹੈ ਜਿਸ ਲਈ ਉਹ ਸ਼ਲਾਘਾ ਦੇ ਪਾਤਰ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਖਰੜ ਤੋਂ ਦਾਦਾ ਪੋਤੇ ਦਾ ਖੇਡ ਮੁਕਾਬਲਾ ਦੇਖਣ ਆਇਆ ਦਿਲ ਦਾ ਦੌਰਾ ਪੈਣ ਕਾਰਨ ਦਾਦੇ ਦੀ ਹੋਈ ਮੌਤ

ਖਰੜ ਤੋਂ ਦਾਦਾ ਪੋਤੇ ਦਾ ਖੇਡ ਮੁਕਾਬਲਾ ਦੇਖਣ ਆਇਆ ਦਿਲ ਦਾ ਦੌਰਾ ਪੈਣ ਕਾਰਨ ਦਾਦੇ ਦੀ ਹੋਈ ਮੌਤ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਖੂਨਦਾਨ ਕਰਨ ਦੀ ਅਪੀਲ ਕੀਤੀ

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਖੂਨਦਾਨ ਕਰਨ ਦੀ ਅਪੀਲ ਕੀਤੀ

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਬਣਦਾ ਹੈ ਫਰਜ਼– ਅਨਮਜੋਤ ਕੌਰ

ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਬਣਦਾ ਹੈ ਫਰਜ਼– ਅਨਮਜੋਤ ਕੌਰ

ਹਲਕੇ ਰੂਪਨਗਰ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ- ਵਿਧਾਇਕ ਚੱਡਾ

ਹਲਕੇ ਰੂਪਨਗਰ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ- ਵਿਧਾਇਕ ਚੱਡਾ

20 ਗ੍ਰਾਮ ਚਿੱਟੇ ਸਣੇ ਇੱਕ ਕਾਬੂ

20 ਗ੍ਰਾਮ ਚਿੱਟੇ ਸਣੇ ਇੱਕ ਕਾਬੂ

ਘਨੌਰ ਪੁਲਿਸ ਨੇ ਚੋਰੀ ਦੇ ਬੁਲਟ ਮੋਟਰਸਾਇਕਲ ਸਮੇਤ 2 ਮੁਲਜ਼ਮ ਕੀਤੇ ਕਾਬੂ

ਘਨੌਰ ਪੁਲਿਸ ਨੇ ਚੋਰੀ ਦੇ ਬੁਲਟ ਮੋਟਰਸਾਇਕਲ ਸਮੇਤ 2 ਮੁਲਜ਼ਮ ਕੀਤੇ ਕਾਬੂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ 7ਵੇਂ ਰਾਸ਼ਟਰੀ ਪੋਸ਼ਣ ਮਾਹ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ 7ਵੇਂ ਰਾਸ਼ਟਰੀ ਪੋਸ਼ਣ ਮਾਹ ਨੂੰ ਸਮਰਪਿਤ ਸਮਾਗਮ