Monday, October 14, 2024  

ਪੰਜਾਬ

ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਸੁਵਿਧਾ ਦੇਣ ਲਈ ਵਚਨਬੱਧ : ਵਿਧਾਇਕ ਸੇਖੋਂ

September 07, 2024

ਹਰਪ੍ਰੀਤ ਐੱਸ./ਬਲਜਿੰਦਰ ਬਰਾੜ
ਫ਼ਰੀਦਕੋਟ 7 ਸਤੰਬਰ :

ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ਡੇਰਾ ਬਾਬਾ ਸਰੂਪ ਦਾਸ ਜੀ ਪਿੰਡ ਢਿੱਲਵਾਂ ਖੁਰਦ ਵਿਖੇ 14ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਮੱਸਿਆ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ । ਵਿਧਾਇਕ ਸੇਖੋਂ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਵਾਉਣ ਵਿੱਚ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੁਵਿਧਾ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਇਕੋਂ ਥਾਂ ਮੌਜੂਦ ਹੁੰਦੇ ਹਨ ਜਿਸ ਕਰਕੇ ਅਨੇਕਾਂ ਦਫਤਰਾਂ ਨਾਲ ਸੰਬੰਧਿਤ ਸਰਕਾਰੀ ਕੰਮ ਇਕ ਥਾਂ ਤੇ ਨਿਬੜ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਕੈਂਪ ਵਿੱਚ ਪਿੰਡ ਢਿੱਲਵਾਂ ਖੁਰਦ, ਜੰਡਵਾਲਾ, ਜਨੇਰੀਆਂ, ਸਾਧੂਵਾਲਾ, ਝੋਟੀਵਾਲਾ ਅਤੇ ਡੋਡ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਆਪਣੀਆਂ ਮੁਸ਼ਕਿਲਾਂ/ਸ਼ਿਕਾਇਤਾਂ ਦੇ ਹੱਲ ਲਈ ਪਹੁੰਚ ਕੀਤੀ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿਖੇ ਪਹੁੰਚ ਕੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤੇ ਯੋਜਨਾਵਾ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ । ਉਨ੍ਹਾਂ ਕਿਹਾ ਕਿ ਇਹ ਸੁਵਿਧਾ ਕੈਂਪ ਅੱਗੇ ਵੀ ਜਾਰੀ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਕਾਰਨ ਕਰਕੇ ਲੋਕ ਆਪਣੇ ਪਿੰਡ ਵਿੱਚ ਲਗਾਏ ਕੈਂਪ ਵਿੱਚ ਨਹੀਂ ਪਹੁੰਚ ਸਕੇ ਤਾਂ ਉਹ ਕਿਤੇ ਵੀ ਹੋਰ ਲੱਗ ਰਹੇ ਕੈਂਪ ਵਿੱਚ ਜਾ ਕੇ ਆਪਣਾ ਕੰਮ ਕਰਵਾ ਸਕਦੇ ਹਨ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿ) ਸ. ਨਰਭਿੰਦਰ ਸਿੰਘ ਗਰੇਵਾਲ, ਚੇਅਰਮੈਨ ਰਮਨਦੀਪ ਸਿੰਘ ਮੁਮਾਰਾ ਮਾਰਕਿਟ ਕਮੇਟੀ ਸਾਦਿਕ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਹਿਰਾਂ ਵਿੱਚ ਨਾਜ਼ਾਇਜ਼ ਰੇਹੜੀਆਂ-ਫੜ੍ਹੀਆਂ ਨਹੀਂ ਲੱਗਣ ਦਿੱਤੀਆਂ ਜਾਣਗੀਆਂ: ਗੀਤਿਕਾ ਸਿੰਘ

ਸ਼ਹਿਰਾਂ ਵਿੱਚ ਨਾਜ਼ਾਇਜ਼ ਰੇਹੜੀਆਂ-ਫੜ੍ਹੀਆਂ ਨਹੀਂ ਲੱਗਣ ਦਿੱਤੀਆਂ ਜਾਣਗੀਆਂ: ਗੀਤਿਕਾ ਸਿੰਘ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇ ਇੰਟਰ ਕਾਲਜ ਫੁਟਬਾਲ ਟੂਰਨਾਮੈਂਟ 'ਚ ਪ੍ਰਾਪਤ ਕੀਤਾ ਪਹਿਲਾ ਰਨਰ-ਅੱਪ ਸਥਾਨ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇ ਇੰਟਰ ਕਾਲਜ ਫੁਟਬਾਲ ਟੂਰਨਾਮੈਂਟ 'ਚ ਪ੍ਰਾਪਤ ਕੀਤਾ ਪਹਿਲਾ ਰਨਰ-ਅੱਪ ਸਥਾਨ

ਰਾਣਾ ਹਸਪਤਾਲ ਸਰਹਿੰਦ ਵਿਖੇ ਦੋ ਬੱਚੀਆਂ ਦੇ ਜਨਮ ਨਾਲ ਮਨਾਇਆ ਗਿਆ ਦੁਰਗਾ ਅਸ਼ਟਮੀ ਦਾ ਤਿਉਹਾਰ

ਰਾਣਾ ਹਸਪਤਾਲ ਸਰਹਿੰਦ ਵਿਖੇ ਦੋ ਬੱਚੀਆਂ ਦੇ ਜਨਮ ਨਾਲ ਮਨਾਇਆ ਗਿਆ ਦੁਰਗਾ ਅਸ਼ਟਮੀ ਦਾ ਤਿਉਹਾਰ

ਅੰਮ੍ਰਿਤਸਰ ਪੁਲਿਸ ਨੇ 10.4 ਕਿਲੋ ਹੈਰੋਇਨ ਬਰਾਮਦ ਕੀਤੀ ਹੈ

ਅੰਮ੍ਰਿਤਸਰ ਪੁਲਿਸ ਨੇ 10.4 ਕਿਲੋ ਹੈਰੋਇਨ ਬਰਾਮਦ ਕੀਤੀ ਹੈ

ਪੰਜਾਬ ਦੇ ਫਿਰੋਜ਼ਪੁਰ 'ਚ BSF ਨੇ ਡਰੋਨ ਡੇਗਿਆ, ਪਿਸਤੌਲ ਤੇ ਹੈਰੋਇਨ ਦਾ ਪੈਕਟ ਬਰਾਮਦ

ਪੰਜਾਬ ਦੇ ਫਿਰੋਜ਼ਪੁਰ 'ਚ BSF ਨੇ ਡਰੋਨ ਡੇਗਿਆ, ਪਿਸਤੌਲ ਤੇ ਹੈਰੋਇਨ ਦਾ ਪੈਕਟ ਬਰਾਮਦ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਕੁਲਵਿੰਦਰ ਕੌਰ ਨੇ ਦਸਤਾਰ ਮੁਕਾਬਲੇ ਵਿਚ ਜਿੱਤਿਆ ਨਕਦ ਇਨਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਕੁਲਵਿੰਦਰ ਕੌਰ ਨੇ ਦਸਤਾਰ ਮੁਕਾਬਲੇ ਵਿਚ ਜਿੱਤਿਆ ਨਕਦ ਇਨਾਮ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਦੇ ਈਕੋ ਕਲੱਬ ਨੇ ਡੇਂਗੂ ਦੀ ਰੋਕਥਾਮ ਲਈ ਲਗਾਇਆ ਜਾਗਰੂਕਤਾ ਕੈਂਪ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਦੇ ਈਕੋ ਕਲੱਬ ਨੇ ਡੇਂਗੂ ਦੀ ਰੋਕਥਾਮ ਲਈ ਲਗਾਇਆ ਜਾਗਰੂਕਤਾ ਕੈਂਪ

ਪੰਜਾਬ ਦੇ ਤਰਨਤਾਰਨ ਵਿੱਚ ਬੀਐਸਐਫ ਨੇ 13 ਕਿਲੋ ਸ਼ੱਕੀ ਹੈਰੋਇਨ ਬਰਾਮਦ ਕੀਤੀ

ਪੰਜਾਬ ਦੇ ਤਰਨਤਾਰਨ ਵਿੱਚ ਬੀਐਸਐਫ ਨੇ 13 ਕਿਲੋ ਸ਼ੱਕੀ ਹੈਰੋਇਨ ਬਰਾਮਦ ਕੀਤੀ

ਮੋਬਾਈਲ ਫੋਨਾਂ ਅਤੇ ਰੀਲਾਂ ਦੀ ਜ਼ਿਆਦਾ ਵਰਤੋਂ ਲੋਕਾਂ ਨੂੰ ਮਾਨਸਿਕ ਤੌਰ 'ਤੇ ਅਪਾਹਜ ਬਣਾ ਰਹੀ ਹੈ: ਡਾ ਅਸ਼ੋਕ ਉੱਪਲ

ਮੋਬਾਈਲ ਫੋਨਾਂ ਅਤੇ ਰੀਲਾਂ ਦੀ ਜ਼ਿਆਦਾ ਵਰਤੋਂ ਲੋਕਾਂ ਨੂੰ ਮਾਨਸਿਕ ਤੌਰ 'ਤੇ ਅਪਾਹਜ ਬਣਾ ਰਹੀ ਹੈ: ਡਾ ਅਸ਼ੋਕ ਉੱਪਲ

ਜਮੇਟੋ ਫ਼ੂਡ ਡਲੀਵਰੀ ਦੀ ਦੁਕਾਨ ਤੋਂ ਹਥਿਆਰਾ ਦੀ ਨੋਕ ਤੇ ਲੁੱਟ

ਜਮੇਟੋ ਫ਼ੂਡ ਡਲੀਵਰੀ ਦੀ ਦੁਕਾਨ ਤੋਂ ਹਥਿਆਰਾ ਦੀ ਨੋਕ ਤੇ ਲੁੱਟ