Thursday, October 10, 2024  

ਪੰਜਾਬ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਰਾਏ

September 07, 2024

ਸ੍ਰੀ ਫ਼ਤਹਿਗੜ੍ਹ ਸਾਹਿਬ/7 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਨੂੰ ਨਮੂਨੇ ਦਾ ਹਸਪਤਾਲ ਬਣਾਵਾਂਗੇ ਤੇ ਇਸ ਦੇ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਹ ਪ੍ਰਗਟਾਵਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਦਾ ਦੌਰਾ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਸਹੂਲਤਾਂ ਨੂੰ ਪਹਿਲ ਦੇ ਅਧਾਰ ਤੇ ਪ੍ਰਫੁੱਲਿਤ ਕਰਨਾ ਚਾਹੁੰਦੀ ਹੈ, ਸਿਹਤ ਸਹੂਲਤਾਂ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਮਰੀਜ਼ਾਂ ਦੀ ਓ. ਪੀ. ਡੀ. ਕਈ ਗੁਣਾ ਵਧੀ ਹੈ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਹਸਪਤਾਲ ਵਿਖੇ ਡਾਕਟਰਾਂ ਦੀ ਤੈਨਾਤੀ ਵਧਾਈ ਜਾਵੇਗੀ। ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਤਕਨੀਕੀ ਪੱਧਰ 'ਤੇ ਵੀ ਸੁਧਾਰ ਕੀਤੇ ਜਾਣਗੇ। ਉਹਨਾਂ ਦਾ ਸੁਪਨਾ ਹੈ ਕਿ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਨੂੰ ਜ਼ਿਲ੍ਹੇ ਦਾ ਨਮੂਨੇ ਦਾ ਹਸਪਤਾਲ ਬਣਾਇਆ ਜਾਵੇਗਾ, ਤਾਂ ਜੋ ਕਿਸੇ ਤਰ੍ਹਾਂ ਦੀ ਸਮੱਸਿਆ ਵਾਲੇ ਮਰੀਜ਼ ਨੂੰ ਰੈਫਰ ਕਰਨ ਦੀ ਲੋੜ ਨਾ ਪਵੇ। ਉਨਾਂ ਇਹ ਵੀ ਦੱਸਿਆ ਕਿ ਹੁਣ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਨਵੇਂ ਐਸ.ਐਮ.ਓ. ਡਾ. ਕਮਲਦੀਪ ਸਿੰਘ ਤੈਨਾਤ ਕੀਤੇ ਗਏ ਹਨ, ਜੋ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਸਮਰੱਥ ਹਨ। ਹਸਪਤਾਲ ਦੀ ਇੱਕ ਨਵੀਂ ਬਿਲਡਿੰਗ ਤਿਆਰ ਹੋ ਰਹੀ ਹੈ ਵਿਧਾਇਕ ਵੱਲੋਂ ਉਸ ਦਾ ਵੀ ਜਾਇਜ਼ਾ ਲਿਆ ਗਿਆ ਹੈ।ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਦਾ ਜੋ ਨਵਾਂ ਕਨਸੈਪਟ ਲਿਆਂਦਾ ਗਿਆ ਹੈ ਉਸ ਦੇ ਨਾਲ ਸੂਬੇ ਦੇ ਲੋਕਾਂ ਦਾ ਸਿਹਤ ਸਹੂਲਤਾਂ ਤੇ ਭਰੋਸਾ ਵਧਿਆ ਹੈ, ਜਿਆਦਾਤਰ ਲੋਕ ਸਰਕਾਰੀ ਹਸਪਤਾਲਾਂ ਦੇ ਵਿੱਚ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ। ਕਿਉਂਕਿ ਆਮ ਆਦਮੀ ਕਲੀਨਿਕ ਉੱਤੇ ਦਵਾਈਆਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਬਹੁਤ ਸਾਰੇ ਖੂਨ ਦੇ ਟੈਸਟ ਵੀ ਮੁਫਤ ਕੀਤੇ ਜਾਂਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪਕ ਬਾਤਿਸ਼, ਜਗਜੀਤ ਰਿਉਣਾ, ਸੁਨੀਤ ਕੁਮਾਰ ਜਿਲ੍ਹਾ ਪ੍ਰਧਾਨ ਕਮਿਸਟ ਐਸੋਸੀਏਸ਼ਨ ਫਤਹਿਗੜ੍ਹ ਸਾਹਿਬ, ਅਸੀਸ ਕੁਮਾਰ ਅੱਤਰੀ, ਦਫਤਰ ਸਕੱਤਰ ਬਹਾਦਰ ਖਾਨ,  ਬਹਾਦਰ ਜਲਾਲ, ਬੰਟੀ ਸੈਣੀ, ਪ੍ਰਿਤਪਾਲ ਜੱਸੀ, ਰਜੇਸ਼ ਉੱਪਲ, ਰਜੇਸ਼ ਕੁਮਾਰ ਹਰਮਿੰਦਰ ਸੂਦ, ਮਨਦੀਪ  ਸਿੰਘ ਆਦਿ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

32 ਕਿਲੋ ਭੁੱਕੀ ਸਣੇ 3 ਔਰਤਾਂ ਕਾਬੂ

32 ਕਿਲੋ ਭੁੱਕੀ ਸਣੇ 3 ਔਰਤਾਂ ਕਾਬੂ

ਨੌਜਵਾਨ ਕੋਲੋਂ ਨਸ਼ੀਲਾ ਪਦਾਰਥ ਮਿਲਿਆ

ਨੌਜਵਾਨ ਕੋਲੋਂ ਨਸ਼ੀਲਾ ਪਦਾਰਥ ਮਿਲਿਆ

ਸਿਹਤ ਵਿਭਾਗ ਨੇ ਕਾਦੀਆਂ ਦੇ ਵੱਖ-ਵੱਖ ਥਾਵਾਂ ਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਅਤੇ ਟੀਬੀ ਦੀ ਬਿਮਾਰੀ ਸਬੰਧੀ ਕੀਤਾ ਜਾਗਰੂਕ

ਸਿਹਤ ਵਿਭਾਗ ਨੇ ਕਾਦੀਆਂ ਦੇ ਵੱਖ-ਵੱਖ ਥਾਵਾਂ ਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਅਤੇ ਟੀਬੀ ਦੀ ਬਿਮਾਰੀ ਸਬੰਧੀ ਕੀਤਾ ਜਾਗਰੂਕ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਗਾਈਡੈਂਸ ਐਂਡ ਕਾਊਂਸਲਿੰਗ ਫੋਰਮ ਨੇ ਮਨਾਇਆ  ਵਿਸ਼ਵ ਮਾਨਸਿਕ ਸਿਹਤ ਦਿਵਸ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਗਾਈਡੈਂਸ ਐਂਡ ਕਾਊਂਸਲਿੰਗ ਫੋਰਮ ਨੇ ਮਨਾਇਆ  ਵਿਸ਼ਵ ਮਾਨਸਿਕ ਸਿਹਤ ਦਿਵਸ

ਪਟਾਕਿਆਂ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 14 ਅਕਤੂਬਰ ਤੱਕ ਦੇ ਸਕਦੇ ਹਨ ਅਰਜੀਆਂ 

ਪਟਾਕਿਆਂ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 14 ਅਕਤੂਬਰ ਤੱਕ ਦੇ ਸਕਦੇ ਹਨ ਅਰਜੀਆਂ 

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 14772 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ: ਡਾ. ਸੋਨਾ ਥਿੰਦ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 14772 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ: ਡਾ. ਸੋਨਾ ਥਿੰਦ

ਅੱਖਾਂ ਸਾਡੇ ਸਰੀਰ ਦਾ ਅਹਿਮ ਅੰਗ:ਡਾ.ਦਵਿੰਦਰਜੀਤ ਕੌਰ

ਅੱਖਾਂ ਸਾਡੇ ਸਰੀਰ ਦਾ ਅਹਿਮ ਅੰਗ:ਡਾ.ਦਵਿੰਦਰਜੀਤ ਕੌਰ

ਡੀਬੀਯੂ ਪਲੇਸਬੋ ਕਲੱਬ ਵੱਲੋਂ ਖੋਜ ਨੈਤਿਕਤਾ ਵਿਸ਼ੇ 'ਤੇ ਲੈਕਚਰ

ਡੀਬੀਯੂ ਪਲੇਸਬੋ ਕਲੱਬ ਵੱਲੋਂ ਖੋਜ ਨੈਤਿਕਤਾ ਵਿਸ਼ੇ 'ਤੇ ਲੈਕਚਰ

ਪਿੰਡ ਢੋਲਾਂ ਦੀ ਸਰਬ ਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਵਿਧਾਇਕ ਲਖਵੀਰ ਸਿੰਘ ਰਾਏ ਨੇ ਦਿੱਤੀ ਵਧਾਈ

ਪਿੰਡ ਢੋਲਾਂ ਦੀ ਸਰਬ ਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਵਿਧਾਇਕ ਲਖਵੀਰ ਸਿੰਘ ਰਾਏ ਨੇ ਦਿੱਤੀ ਵਧਾਈ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਪਿੰਡ ਹਵਾਰਾ ਕਲਾਂ ਦੇ ਖੇਤਾਂ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਮਸ਼ੀਨਰੀ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਪਿੰਡ ਹਵਾਰਾ ਕਲਾਂ ਦੇ ਖੇਤਾਂ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਮਸ਼ੀਨਰੀ ਦਾ ਲਿਆ ਜਾਇਜ਼ਾ