Thursday, October 10, 2024  

ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ

September 07, 2024

ਸੁਨਾਮ ਊਧਮ ਸਿੰਘ ਵਾਲਾ, 7 ਸਤੰਬਰ: (ਹਰਜਿੰਦਰ ਦੁੱਗਾਂ)

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਵਾਸੀਆਂ ਨੂੰ ਇੱਕ ਹੋਰ ਅਹਿਮ ਸੌਗਾਤ ਦਿੰਦੇ ਹੋਏ ਸਰਹੰਦ ਚੋਅ ਦੇ ਨਾਲ ਨਵੇਂ ਬਣਾਏ ਗਏ ਵਾਕਿੰਗ ਟਰੈਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੇ ਮਨ ਵਿੱਚ ਇਹ ਵਿਚਾਰ ਸੀ ਕਿ ਮੁੱਖ ਸੜਕਾਂ ਦੇ ਆਲੇ ਦੁਆਲੇ ਸੈਰ ਕਰਨ ਵਾਲੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਕੋਈ ਅਜਿਹਾ ਪ੍ਰੋਜੈਕਟ ਬਣਾਇਆ ਜਾਵੇ ਜਿਥੇ ਲੋਕ ਬੇਫ਼ਿਕਰ ਹੋ ਕੇ ਖੁਸ਼ਗਵਾਰ ਮਾਹੌਲ ਵਿੱਚ ਸੈਰ ਦਾ ਆਨੰਦ ਮਾਣ ਸਕਣ ਜਿਸ ਤਹਿਤ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਉਨ੍ਹਾਂ ਨੇ ਸੁਨਾਮ ਸ਼ਹਿਰ ਵਿੱਚ ਜਿਹੜੇ ਪ੍ਰੋਜੈਕਟ ਮੁਢਲੇ ਤੌਰ ’ਤੇ ਆਰੰਭੇ ਸਨ, ਉਨ੍ਹਾਂ ਵਿੱਚ ਇਹ ਵਾਕਿੰਗ ਟਰੈਕ ਪ੍ਰੋਜੈਕਟ ਵੀ ਸ਼ਾਮਲ ਸੀ, ਜਿਹੜਾ ਕਿ ਅੱਜ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਵਾਕਿੰਗ ਟਰੈਕ ਦੀ ਲੰਬਾਈ 1300 ਮੀਟਰ ਤੇ ਚੌੜਾਈ 8 ਫੁੱਟ ਹੈ ਜਿਸ ਵਿੱਚ ਆਉਣ ਵਾਲੇ ਸਮੇਂ ਦੌਰਾਨ ਲੋਕਾਂ ਦੀ ਸੁਵਿਧਾ ਲਈ ਹੋਰ ਸਹੂਲਤਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਾਕਿੰਗ ਟਰੈਕ ਦਾ ਲਾਭ ਲੈਣ ਵਾਲੇ ਲੋਕਾਂ ਦੀ ਸੁਵਿਧਾ ਲਈ ਇੱਥੇ ਬੈਠਣ ਦੇ ਪ੍ਰਬੰਧ ਵੀ ਕੀਤੇ ਗਏ ਹਨ ਅਤੇ ਹਰਿਆਲੀ ਭਰਪੂਰ ਵਾਤਾਵਰਣ ਸਿਰਜਣ ਲਈ 3700 ਬੂਟੇ ਲਗਾਏ ਜਾ ਰਹੇ ਹਨ ਤਾਂ ਜੋ ਸੈਰ ਕਰਨ ਵਾਲੇ ਕੁਦਰਤ ਨਾਲ ਵੀ ਸਾਂਝ ਪਾ ਸਕਣ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੁਨਾਮ ਊਧਮ ਸਿੰਘ ਵਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਲਈ ਪੜਾਅਵਾਰ ਢੰਗ ਨਾਲ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਲੜੀ ਤਹਿਤ ਕਰੋੜਾਂ ਰੁਪਏ ਦੀ ਲਾਗਤ ਵਾਲੇ ਕਾਰਜ ਜਿਥੇ ਪ੍ਰਗਤੀ ਅਧੀਨ ਹਨ ਉਥੇ ਹੀ ਕਈ ਲੋਕ ਪੱਖੀ ਪ੍ਰੋਜੈਕਟ ਲੋਕਾਂ ਨੂੰ ਮੁਕੰਮਲ ਹੋਣ ਮਗਰੋਂ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।
ਇਸ ਮੌਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਅਜੇ ਗਰਗ, ਬਾਲ ਕ੍ਰਿਸ਼ਨ ਈਓ, ਆਸ਼ਾ ਬਜਾਜ,
ਗੁਰਤੇਗ ਸਿੰਘ ਨਿੱਕਾ, ਐਮਸੀ ਚਮਕੌਰ ਹਾਂਡਾ, ਹਰਪਾਲ ਸਿੰਘ ਹਾਂਡਾ, ਹਰਮੇਸ਼ ਸਿੰਘ ਪੱਪੀ, ਮਨੀਸ਼ ਕੁਮਾਰ ਸੋਨੀ, ਸਾਹਿਬ ਸਿੰਘ ਬਲਾਕ ਪ੍ਰਧਾਨ, ਸੰਦੀਪ ਜਿੰਦਲ ਬਲਾਕ ਪ੍ਰਧਾਨ, ਮਨੀ ਸਰਾਓ, ਅਮਰੀਕ ਸਿੰਘ ਧਾਲੀਵਾਲ, ਰਾਜਨ ਸਿੰਗਲਾ, ਮਨਪ੍ਰੀਤ ਬਾਂਸਲ, ਰਵੀ ਕਮਲ ਗੋਇਲ, ਰਿੰਪੀ ਥਿੰਦ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

32 ਕਿਲੋ ਭੁੱਕੀ ਸਣੇ 3 ਔਰਤਾਂ ਕਾਬੂ

32 ਕਿਲੋ ਭੁੱਕੀ ਸਣੇ 3 ਔਰਤਾਂ ਕਾਬੂ

ਨੌਜਵਾਨ ਕੋਲੋਂ ਨਸ਼ੀਲਾ ਪਦਾਰਥ ਮਿਲਿਆ

ਨੌਜਵਾਨ ਕੋਲੋਂ ਨਸ਼ੀਲਾ ਪਦਾਰਥ ਮਿਲਿਆ

ਸਿਹਤ ਵਿਭਾਗ ਨੇ ਕਾਦੀਆਂ ਦੇ ਵੱਖ-ਵੱਖ ਥਾਵਾਂ ਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਅਤੇ ਟੀਬੀ ਦੀ ਬਿਮਾਰੀ ਸਬੰਧੀ ਕੀਤਾ ਜਾਗਰੂਕ

ਸਿਹਤ ਵਿਭਾਗ ਨੇ ਕਾਦੀਆਂ ਦੇ ਵੱਖ-ਵੱਖ ਥਾਵਾਂ ਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਅਤੇ ਟੀਬੀ ਦੀ ਬਿਮਾਰੀ ਸਬੰਧੀ ਕੀਤਾ ਜਾਗਰੂਕ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਗਾਈਡੈਂਸ ਐਂਡ ਕਾਊਂਸਲਿੰਗ ਫੋਰਮ ਨੇ ਮਨਾਇਆ  ਵਿਸ਼ਵ ਮਾਨਸਿਕ ਸਿਹਤ ਦਿਵਸ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਗਾਈਡੈਂਸ ਐਂਡ ਕਾਊਂਸਲਿੰਗ ਫੋਰਮ ਨੇ ਮਨਾਇਆ  ਵਿਸ਼ਵ ਮਾਨਸਿਕ ਸਿਹਤ ਦਿਵਸ

ਪਟਾਕਿਆਂ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 14 ਅਕਤੂਬਰ ਤੱਕ ਦੇ ਸਕਦੇ ਹਨ ਅਰਜੀਆਂ 

ਪਟਾਕਿਆਂ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 14 ਅਕਤੂਬਰ ਤੱਕ ਦੇ ਸਕਦੇ ਹਨ ਅਰਜੀਆਂ 

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 14772 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ: ਡਾ. ਸੋਨਾ ਥਿੰਦ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 14772 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ: ਡਾ. ਸੋਨਾ ਥਿੰਦ

ਅੱਖਾਂ ਸਾਡੇ ਸਰੀਰ ਦਾ ਅਹਿਮ ਅੰਗ:ਡਾ.ਦਵਿੰਦਰਜੀਤ ਕੌਰ

ਅੱਖਾਂ ਸਾਡੇ ਸਰੀਰ ਦਾ ਅਹਿਮ ਅੰਗ:ਡਾ.ਦਵਿੰਦਰਜੀਤ ਕੌਰ

ਡੀਬੀਯੂ ਪਲੇਸਬੋ ਕਲੱਬ ਵੱਲੋਂ ਖੋਜ ਨੈਤਿਕਤਾ ਵਿਸ਼ੇ 'ਤੇ ਲੈਕਚਰ

ਡੀਬੀਯੂ ਪਲੇਸਬੋ ਕਲੱਬ ਵੱਲੋਂ ਖੋਜ ਨੈਤਿਕਤਾ ਵਿਸ਼ੇ 'ਤੇ ਲੈਕਚਰ

ਪਿੰਡ ਢੋਲਾਂ ਦੀ ਸਰਬ ਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਵਿਧਾਇਕ ਲਖਵੀਰ ਸਿੰਘ ਰਾਏ ਨੇ ਦਿੱਤੀ ਵਧਾਈ

ਪਿੰਡ ਢੋਲਾਂ ਦੀ ਸਰਬ ਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਵਿਧਾਇਕ ਲਖਵੀਰ ਸਿੰਘ ਰਾਏ ਨੇ ਦਿੱਤੀ ਵਧਾਈ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਪਿੰਡ ਹਵਾਰਾ ਕਲਾਂ ਦੇ ਖੇਤਾਂ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਮਸ਼ੀਨਰੀ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਪਿੰਡ ਹਵਾਰਾ ਕਲਾਂ ਦੇ ਖੇਤਾਂ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਮਸ਼ੀਨਰੀ ਦਾ ਲਿਆ ਜਾਇਜ਼ਾ