Thursday, October 10, 2024  

ਪੰਜਾਬ

ਵਕੀਲ ਦੇ ਘਰੋਂ ਚੋਰ ਹਜ਼ਾਰਾਂ ਰੁਪਏ ਦਾ ਸਮਾਨ ਲੈ ਕੇ ਫਰਾਰ

September 10, 2024

ਬਰਨਾਲਾ, 10 ਸਤੰਬਰ (ਧਰਮਪਾਲ ਸਿੰਘ)

ਜੌੜੇ ਪੈਟਰੋਲ ਪੰਪਾਂ ਸਾਹਮਣੇ ਧਨੌਲਾ ਰੋਡ ਤੇ ਇੱਕ ਵਕੀਲ ਦੇ ਘਰੋਂ ਚੋਰ ਹਜ਼ਾਰਾਂ ਰੁਪਏ ਦਾ ਸਮਾਨ ਚੋਰੀ ਕਰਕੇ ਫਰਾਰ ਹੋ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਕੀਲ ਸੁਭਾਸ਼ ਕੁਮਾਰ ਗਰਗ ਪੁੱਤਰ ਰੋਸ਼ਨ ਲਾਲ ਵਾਸੀ ਧਨੌਲਾ ਰੋਡ, ਨੇੜੇ ਰੇਲਵੇ ਅੰਡਰ ਬਿ੍ਰਜ ਨੇ ਦੱਸਿਆ ਕਿ ਲੰਘੀ ਰਾਤ ਚੋਰ ਗੁਆਂਢੀਆਂ ਦੀ ਛੱਤ ਉੱਪਰ ਦੀ ਉਨ੍ਹਾਂ ਦੇ ਘਰ ਅੰਦਰ ਦਾਖਲ ਹੋ ਕੇ ਟੂਟੀਆਂ, ਗੀਜ਼ਰ ਤੋਂ ਇਲਾਵਾ ਹੋਰ ਵੀ ਸਮਾਨ ਚੋਰੀ ਕਰਕੇ ਫਰਾਰ ਹੋ ਗਏ ਅਤੇ ਸੈਂਖ ਵਗੈਰਾ ਦੀ ਭੰਨ ਤੋੜ ਕਰ ਗਏ । ਉਹਨਾਂ ਦੱਸਿਆ ਸਵੱਖਤੇ ਉਹਨਾਂ ਨੂੰ ਚੋਰੀ ਸਬੰਧੀ ਗੁਆਂਢੀਆਂ ਨੇ ਫੋਨ ਕਰਕੇ ਦੱਸਿਆ ਜਦ ਅਸੀਂ ਘਰ ਦਾ ਜਿੰਦਰਾ ਖੋਲ੍ਹ ਕੇ ਦੇਖਿਆ ਤਾਂ ਚੋਰ ਸਾਰੀਆਂ ਟੂਟੀਆਂ, ਗੀਜਰ ਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ । ਵਕੀਲ ਸੁਭਾਸ਼ ਕੁਮਾਰ ਗਰਗ ਨੇ ਦੱਸਿਆ ਕਿ ਉਹ ਹੁਣ ਇੱਕ ਕਲੋਨੀ ਵਿੱਚ ਰਹਿ ਰਹੇ ਹਨ ਅਤੇ ਪੁਰਾਣੇ ਘਰ ਵਿੱਚ ਉਨ੍ਹਾਂ ਦਫਤਰ ਬਣਾਇਆ ਹੋਇਆ ਹੈ ਅਤੇ ਹੋਰ ਵੀ ਸਮਾਨ ਇਸ ਘਰ ਵਿੱਚ ਹੀ ਪਿਆ ਹੈ । ਉਹਨਾਂ ਦੱਸਿਆ ਕੀ ਚੋਰੀ ਸਬੰਧੀ ਥਾਣਾ ਸਿਟੀ 1 ਬਰਨਾਲਾ ਵਿਖੇ ਲਿਖਤੀ ਦਰਖਾਸਤ ਦੇ ਦਿੱਤੀ ਹੈ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਤੋਂ ਮੰਗ ਕੀਤੀ ਕਿ ਸ਼ਹਿਰ ਅੰਦਰ ਹੋ ਰਹੀਆ ਚੋਰੀਆਂ ਰੋਕਣ ਲਈ ਰਾਤ ਦੀ ਗਸਤ ਵਧਾਈ ਜਾਵੇ ਤਾਂ ਜੋ ਨਿੱਤ ਦਿਨ ਹੋ ਰਹੀ ਚੋਰੀਆਂ ਰੁਕ ਸਕਣ ਜਦੋਂ ਇਸ ਸਬੰਧੀ ਥਾਣਾ ਸਿਟੀ ਇੱਕ ਦੇ ਐਸਐਚਓ ਇੰਸਪੈਕਟਰ ਲਖਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਵਕੀਲ ਸੁਭਾਸ਼ ਕੁਮਾਰ ਗਰਗ ਦੇ ਘਰ ਨੇੜੇ ਦੁਕਾਨਾਂ ਤੇ ਲੱਗੇ ਕੈਮਰਿਆਂ ਦੀ ਫੁਟੇਜ ਖੁੰਘਾਲੀ ਜਾ ਰਹੀ ਹੈ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜੱਜ ਦੇ ਗੰਨਮੈਨ ਨੇ ਚਲਾਈਆਂ ਆਪਣੇ ਗੁਆਂਢੀ ਪਿਓ-ਪੁੱਤ 'ਤੇ ਗੋਲ਼ੀਆਂ

ਜੱਜ ਦੇ ਗੰਨਮੈਨ ਨੇ ਚਲਾਈਆਂ ਆਪਣੇ ਗੁਆਂਢੀ ਪਿਓ-ਪੁੱਤ 'ਤੇ ਗੋਲ਼ੀਆਂ

30 ਨਸ਼ੀਲੀਆਂ ਗੋਲੀਆਂ ਅਤੇ 120 ਸਿਗਨੇਚਰ ਕੈਪਸੂਲਾਂ ਸਣੇ ਇਕ ਜਣਾ ਕਾਬੂ

30 ਨਸ਼ੀਲੀਆਂ ਗੋਲੀਆਂ ਅਤੇ 120 ਸਿਗਨੇਚਰ ਕੈਪਸੂਲਾਂ ਸਣੇ ਇਕ ਜਣਾ ਕਾਬੂ

ਸਿਹਤ ਸਿੱਖਿਆ ਅਤੇ ਪਾਣੀ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ: ਸੁਖਰਾਜ

ਸਿਹਤ ਸਿੱਖਿਆ ਅਤੇ ਪਾਣੀ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ: ਸੁਖਰਾਜ

32 ਕਿਲੋ ਭੁੱਕੀ ਸਣੇ 3 ਔਰਤਾਂ ਕਾਬੂ

32 ਕਿਲੋ ਭੁੱਕੀ ਸਣੇ 3 ਔਰਤਾਂ ਕਾਬੂ

ਨੌਜਵਾਨ ਕੋਲੋਂ ਨਸ਼ੀਲਾ ਪਦਾਰਥ ਮਿਲਿਆ

ਨੌਜਵਾਨ ਕੋਲੋਂ ਨਸ਼ੀਲਾ ਪਦਾਰਥ ਮਿਲਿਆ

ਸਿਹਤ ਵਿਭਾਗ ਨੇ ਕਾਦੀਆਂ ਦੇ ਵੱਖ-ਵੱਖ ਥਾਵਾਂ ਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਅਤੇ ਟੀਬੀ ਦੀ ਬਿਮਾਰੀ ਸਬੰਧੀ ਕੀਤਾ ਜਾਗਰੂਕ

ਸਿਹਤ ਵਿਭਾਗ ਨੇ ਕਾਦੀਆਂ ਦੇ ਵੱਖ-ਵੱਖ ਥਾਵਾਂ ਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਅਤੇ ਟੀਬੀ ਦੀ ਬਿਮਾਰੀ ਸਬੰਧੀ ਕੀਤਾ ਜਾਗਰੂਕ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਗਾਈਡੈਂਸ ਐਂਡ ਕਾਊਂਸਲਿੰਗ ਫੋਰਮ ਨੇ ਮਨਾਇਆ  ਵਿਸ਼ਵ ਮਾਨਸਿਕ ਸਿਹਤ ਦਿਵਸ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਗਾਈਡੈਂਸ ਐਂਡ ਕਾਊਂਸਲਿੰਗ ਫੋਰਮ ਨੇ ਮਨਾਇਆ  ਵਿਸ਼ਵ ਮਾਨਸਿਕ ਸਿਹਤ ਦਿਵਸ

ਪਟਾਕਿਆਂ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 14 ਅਕਤੂਬਰ ਤੱਕ ਦੇ ਸਕਦੇ ਹਨ ਅਰਜੀਆਂ 

ਪਟਾਕਿਆਂ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 14 ਅਕਤੂਬਰ ਤੱਕ ਦੇ ਸਕਦੇ ਹਨ ਅਰਜੀਆਂ 

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 14772 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ: ਡਾ. ਸੋਨਾ ਥਿੰਦ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 14772 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ: ਡਾ. ਸੋਨਾ ਥਿੰਦ

ਅੱਖਾਂ ਸਾਡੇ ਸਰੀਰ ਦਾ ਅਹਿਮ ਅੰਗ:ਡਾ.ਦਵਿੰਦਰਜੀਤ ਕੌਰ

ਅੱਖਾਂ ਸਾਡੇ ਸਰੀਰ ਦਾ ਅਹਿਮ ਅੰਗ:ਡਾ.ਦਵਿੰਦਰਜੀਤ ਕੌਰ