Thursday, October 10, 2024  

ਪੰਜਾਬ

ਕਾਮਰੇਡ ਸੀਤਾਰਾਮ ਯੇਚੁਰੀ ਦੇ ਅਕਾਲ ਚਲਾਣੇ ਉੱਤੇ ਸਿਮਰਨਜੀਤ ਸਿੰਘ ਮਾਨ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

September 13, 2024

ਸ੍ਰੀ ਫ਼ਤਹਿਗੜ੍ਹ ਸਾਹਿਬ/13 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

“ਸੀ.ਪੀ.ਐਮ. ਪਾਰਟੀ ਦੇ ਜਰਨਲ ਸਕੱਤਰ ਸੀਤਾਰਾਮ ਯੇਚੁਰੀ ਸੀ.ਪੀ.ਐਮ. ਦੇ ਬਹੁਤ ਹੰਢੇ ਹੋਏ ਤੁਜ਼ਰਬੇਕਾਰ ਆਗੂ ਸਨ, ਜਿਨ੍ਹਾਂ ਨੇ ਆਪਣੀ ਪਾਰਟੀ ਵਿਚ ਰਹਿੰਦੇ ਹੋਏ ਕਈ ਅਹਿਮ ਮੁੱਦਿਆ ਉਤੇ ਕੰਮ ਕੀਤਾ ਅਤੇ ਜਿਨ੍ਹਾਂ ਨੂੰ ਚੋਖਾ ਸਿਆਸੀ ਤੇ ਸਮਾਜਿਕ ਤੁਜਰਬਾ ਸੀ, ਉਹ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਹਨ ਜਿਸ ਨਾਲ ਸੀ.ਪੀ.ਐਮ ਪਾਰਟੀ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਬਰਾਂ, ਸੰਬੰਧੀਆਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ।ਅਸੀ ਇਸ ਦੁੱਖ ਦੀ ਘੜੀ ਵਿਚ ਯੇਚੁਰੀ ਪਰਿਵਾਰ ਅਤੇ ਸੀ.ਪੀ.ਐਮ ਪਾਰਟੀ ਦੇ ਆਗੂਆਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹੋਏ ਜਿਥੇ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ, ਉਥੇ ਪਰਿਵਾਰਿਕ ਮੈਬਰਾਂ ਅਤੇ ਪਾਰਟੀ ਦੇ ਅਹੁਦੇਦਾਰਾਂ ਵਰਕਰਾਂ ਨੂੰ ਗੁਰੂ ਦੇ ਭਾਣੇ ਵਿਚ ਵਿਚਰਣ ਦੀ ਅਰਜੋਈ ਵੀ ਕਰਦੇ ਹਾਂ ।”ਇਸ ਦੁੱਖ ਦਾ ਪ੍ਰਗਟਾਵਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸੀ.ਪੀ.ਐਮ ਆਗੂ ਸੀਤਾਰਾਮ ਯੇਚੁਰੀ ਦੇ ਹੋਏ ਅਕਾਲ ਚਲਾਣੇ ਉਤੇ ਸਮੁੱਚੇ ਯੇਚੁਰੀ ਪਰਿਵਾਰ, ਸੰਬੰਧੀਆਂ, ਦੋਸਤਾਂ ਅਤੇ ਪਾਰਟੀ ਦੇ ਆਗੂਆਂ, ਮੈਬਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹੋਏ ਕੀਤਾ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

32 ਕਿਲੋ ਭੁੱਕੀ ਸਣੇ 3 ਔਰਤਾਂ ਕਾਬੂ

32 ਕਿਲੋ ਭੁੱਕੀ ਸਣੇ 3 ਔਰਤਾਂ ਕਾਬੂ

ਨੌਜਵਾਨ ਕੋਲੋਂ ਨਸ਼ੀਲਾ ਪਦਾਰਥ ਮਿਲਿਆ

ਨੌਜਵਾਨ ਕੋਲੋਂ ਨਸ਼ੀਲਾ ਪਦਾਰਥ ਮਿਲਿਆ

ਸਿਹਤ ਵਿਭਾਗ ਨੇ ਕਾਦੀਆਂ ਦੇ ਵੱਖ-ਵੱਖ ਥਾਵਾਂ ਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਅਤੇ ਟੀਬੀ ਦੀ ਬਿਮਾਰੀ ਸਬੰਧੀ ਕੀਤਾ ਜਾਗਰੂਕ

ਸਿਹਤ ਵਿਭਾਗ ਨੇ ਕਾਦੀਆਂ ਦੇ ਵੱਖ-ਵੱਖ ਥਾਵਾਂ ਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਅਤੇ ਟੀਬੀ ਦੀ ਬਿਮਾਰੀ ਸਬੰਧੀ ਕੀਤਾ ਜਾਗਰੂਕ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਗਾਈਡੈਂਸ ਐਂਡ ਕਾਊਂਸਲਿੰਗ ਫੋਰਮ ਨੇ ਮਨਾਇਆ  ਵਿਸ਼ਵ ਮਾਨਸਿਕ ਸਿਹਤ ਦਿਵਸ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਗਾਈਡੈਂਸ ਐਂਡ ਕਾਊਂਸਲਿੰਗ ਫੋਰਮ ਨੇ ਮਨਾਇਆ  ਵਿਸ਼ਵ ਮਾਨਸਿਕ ਸਿਹਤ ਦਿਵਸ

ਪਟਾਕਿਆਂ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 14 ਅਕਤੂਬਰ ਤੱਕ ਦੇ ਸਕਦੇ ਹਨ ਅਰਜੀਆਂ 

ਪਟਾਕਿਆਂ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 14 ਅਕਤੂਬਰ ਤੱਕ ਦੇ ਸਕਦੇ ਹਨ ਅਰਜੀਆਂ 

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 14772 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ: ਡਾ. ਸੋਨਾ ਥਿੰਦ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 14772 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ: ਡਾ. ਸੋਨਾ ਥਿੰਦ

ਅੱਖਾਂ ਸਾਡੇ ਸਰੀਰ ਦਾ ਅਹਿਮ ਅੰਗ:ਡਾ.ਦਵਿੰਦਰਜੀਤ ਕੌਰ

ਅੱਖਾਂ ਸਾਡੇ ਸਰੀਰ ਦਾ ਅਹਿਮ ਅੰਗ:ਡਾ.ਦਵਿੰਦਰਜੀਤ ਕੌਰ

ਡੀਬੀਯੂ ਪਲੇਸਬੋ ਕਲੱਬ ਵੱਲੋਂ ਖੋਜ ਨੈਤਿਕਤਾ ਵਿਸ਼ੇ 'ਤੇ ਲੈਕਚਰ

ਡੀਬੀਯੂ ਪਲੇਸਬੋ ਕਲੱਬ ਵੱਲੋਂ ਖੋਜ ਨੈਤਿਕਤਾ ਵਿਸ਼ੇ 'ਤੇ ਲੈਕਚਰ

ਪਿੰਡ ਢੋਲਾਂ ਦੀ ਸਰਬ ਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਵਿਧਾਇਕ ਲਖਵੀਰ ਸਿੰਘ ਰਾਏ ਨੇ ਦਿੱਤੀ ਵਧਾਈ

ਪਿੰਡ ਢੋਲਾਂ ਦੀ ਸਰਬ ਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਵਿਧਾਇਕ ਲਖਵੀਰ ਸਿੰਘ ਰਾਏ ਨੇ ਦਿੱਤੀ ਵਧਾਈ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਪਿੰਡ ਹਵਾਰਾ ਕਲਾਂ ਦੇ ਖੇਤਾਂ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਮਸ਼ੀਨਰੀ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਪਿੰਡ ਹਵਾਰਾ ਕਲਾਂ ਦੇ ਖੇਤਾਂ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਮਸ਼ੀਨਰੀ ਦਾ ਲਿਆ ਜਾਇਜ਼ਾ