Saturday, October 12, 2024  

ਪੰਜਾਬ

ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

September 28, 2024

ਕੁਲਸੀਰ ਸਿੰਘ ਔਜਲਾ
ਦਿੜ੍ਹਬਾ /28 ਸਤੰਬਰ :

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਅਧੀਨ ਆਉਂਦੀ ਜ਼ਿਲੇਦਾਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਹੜ ਦੇ ਵਸਨੀਕ ਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਰਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਕੋਲ 25 ਏਕੜ ਜ਼ਮੀਨ ਹੈ ਜਿਸ ਵਿੱਚੋਂ ਸਾਢੇ 8 ਏਕੜ ਜ਼ਮੀਨ ਲਈ ਸਿੰਚਾਈ ਵਾਸਤੇ ਪਹਿਲਾਂ ਹੀ ਨਹਿਰੀ ਪਾਣੀ ਅਲਾਟ ਹੈ ਅਤੇ ਬਾਕੀ ਰਹਿੰਦੀ ਜ਼ਮੀਨ ਲਈ ਸਿੰਚਾਈ ਵਾਸਤੇ ਨਹਿਰੀ ਪਾਣੀ ਅਲਾਟ ਕਰਨ ਬਦਲੇ ਉਕਤ ਪਟਵਾਰੀ ਕਰਮਜੀਤ ਸਿੰਘ ਉਸ ਤੋਂ 2,600 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਿਸ਼ਵਤ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਪਟਵਾਰੀ ਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਪਟਵਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਹਿਰਾਂ ਵਿੱਚ ਨਾਜ਼ਾਇਜ਼ ਰੇਹੜੀਆਂ-ਫੜ੍ਹੀਆਂ ਨਹੀਂ ਲੱਗਣ ਦਿੱਤੀਆਂ ਜਾਣਗੀਆਂ: ਗੀਤਿਕਾ ਸਿੰਘ

ਸ਼ਹਿਰਾਂ ਵਿੱਚ ਨਾਜ਼ਾਇਜ਼ ਰੇਹੜੀਆਂ-ਫੜ੍ਹੀਆਂ ਨਹੀਂ ਲੱਗਣ ਦਿੱਤੀਆਂ ਜਾਣਗੀਆਂ: ਗੀਤਿਕਾ ਸਿੰਘ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇ ਇੰਟਰ ਕਾਲਜ ਫੁਟਬਾਲ ਟੂਰਨਾਮੈਂਟ 'ਚ ਪ੍ਰਾਪਤ ਕੀਤਾ ਪਹਿਲਾ ਰਨਰ-ਅੱਪ ਸਥਾਨ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇ ਇੰਟਰ ਕਾਲਜ ਫੁਟਬਾਲ ਟੂਰਨਾਮੈਂਟ 'ਚ ਪ੍ਰਾਪਤ ਕੀਤਾ ਪਹਿਲਾ ਰਨਰ-ਅੱਪ ਸਥਾਨ

ਰਾਣਾ ਹਸਪਤਾਲ ਸਰਹਿੰਦ ਵਿਖੇ ਦੋ ਬੱਚੀਆਂ ਦੇ ਜਨਮ ਨਾਲ ਮਨਾਇਆ ਗਿਆ ਦੁਰਗਾ ਅਸ਼ਟਮੀ ਦਾ ਤਿਉਹਾਰ

ਰਾਣਾ ਹਸਪਤਾਲ ਸਰਹਿੰਦ ਵਿਖੇ ਦੋ ਬੱਚੀਆਂ ਦੇ ਜਨਮ ਨਾਲ ਮਨਾਇਆ ਗਿਆ ਦੁਰਗਾ ਅਸ਼ਟਮੀ ਦਾ ਤਿਉਹਾਰ

ਅੰਮ੍ਰਿਤਸਰ ਪੁਲਿਸ ਨੇ 10.4 ਕਿਲੋ ਹੈਰੋਇਨ ਬਰਾਮਦ ਕੀਤੀ ਹੈ

ਅੰਮ੍ਰਿਤਸਰ ਪੁਲਿਸ ਨੇ 10.4 ਕਿਲੋ ਹੈਰੋਇਨ ਬਰਾਮਦ ਕੀਤੀ ਹੈ

ਪੰਜਾਬ ਦੇ ਫਿਰੋਜ਼ਪੁਰ 'ਚ BSF ਨੇ ਡਰੋਨ ਡੇਗਿਆ, ਪਿਸਤੌਲ ਤੇ ਹੈਰੋਇਨ ਦਾ ਪੈਕਟ ਬਰਾਮਦ

ਪੰਜਾਬ ਦੇ ਫਿਰੋਜ਼ਪੁਰ 'ਚ BSF ਨੇ ਡਰੋਨ ਡੇਗਿਆ, ਪਿਸਤੌਲ ਤੇ ਹੈਰੋਇਨ ਦਾ ਪੈਕਟ ਬਰਾਮਦ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਕੁਲਵਿੰਦਰ ਕੌਰ ਨੇ ਦਸਤਾਰ ਮੁਕਾਬਲੇ ਵਿਚ ਜਿੱਤਿਆ ਨਕਦ ਇਨਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਕੁਲਵਿੰਦਰ ਕੌਰ ਨੇ ਦਸਤਾਰ ਮੁਕਾਬਲੇ ਵਿਚ ਜਿੱਤਿਆ ਨਕਦ ਇਨਾਮ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਦੇ ਈਕੋ ਕਲੱਬ ਨੇ ਡੇਂਗੂ ਦੀ ਰੋਕਥਾਮ ਲਈ ਲਗਾਇਆ ਜਾਗਰੂਕਤਾ ਕੈਂਪ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਦੇ ਈਕੋ ਕਲੱਬ ਨੇ ਡੇਂਗੂ ਦੀ ਰੋਕਥਾਮ ਲਈ ਲਗਾਇਆ ਜਾਗਰੂਕਤਾ ਕੈਂਪ

ਪੰਜਾਬ ਦੇ ਤਰਨਤਾਰਨ ਵਿੱਚ ਬੀਐਸਐਫ ਨੇ 13 ਕਿਲੋ ਸ਼ੱਕੀ ਹੈਰੋਇਨ ਬਰਾਮਦ ਕੀਤੀ

ਪੰਜਾਬ ਦੇ ਤਰਨਤਾਰਨ ਵਿੱਚ ਬੀਐਸਐਫ ਨੇ 13 ਕਿਲੋ ਸ਼ੱਕੀ ਹੈਰੋਇਨ ਬਰਾਮਦ ਕੀਤੀ

ਮੋਬਾਈਲ ਫੋਨਾਂ ਅਤੇ ਰੀਲਾਂ ਦੀ ਜ਼ਿਆਦਾ ਵਰਤੋਂ ਲੋਕਾਂ ਨੂੰ ਮਾਨਸਿਕ ਤੌਰ 'ਤੇ ਅਪਾਹਜ ਬਣਾ ਰਹੀ ਹੈ: ਡਾ ਅਸ਼ੋਕ ਉੱਪਲ

ਮੋਬਾਈਲ ਫੋਨਾਂ ਅਤੇ ਰੀਲਾਂ ਦੀ ਜ਼ਿਆਦਾ ਵਰਤੋਂ ਲੋਕਾਂ ਨੂੰ ਮਾਨਸਿਕ ਤੌਰ 'ਤੇ ਅਪਾਹਜ ਬਣਾ ਰਹੀ ਹੈ: ਡਾ ਅਸ਼ੋਕ ਉੱਪਲ

ਜਮੇਟੋ ਫ਼ੂਡ ਡਲੀਵਰੀ ਦੀ ਦੁਕਾਨ ਤੋਂ ਹਥਿਆਰਾ ਦੀ ਨੋਕ ਤੇ ਲੁੱਟ

ਜਮੇਟੋ ਫ਼ੂਡ ਡਲੀਵਰੀ ਦੀ ਦੁਕਾਨ ਤੋਂ ਹਥਿਆਰਾ ਦੀ ਨੋਕ ਤੇ ਲੁੱਟ