Sunday, October 13, 2024  

ਪੰਜਾਬ

ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਦਿਲ ਦਿਵਸ"

September 30, 2024
ਸ੍ਰੀ ਫ਼ਤਹਿਗੜ੍ਹ ਸਾਹਿਬ/30 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਡਾਇਰੈਕਟਰ, ਸਿਹਤ ਤੇਂ ਪਰਿਵਾਰ ਭਲਾਈ ਵਿਭਾਗ ,ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਇਸ ਸਾਲ ਦੀ ਥੀਮ "ਯੂਜ ਹਾਰਟ ਫਾਰ ਐਕਸ਼ਨ" ਤਹਿਤ "ਵਿਸ਼ਵ ਦਿਲ ਦਿਵਸ" ਮਨਾਇਆ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇਂ ਕਿਹਾ ਕਿ ਅੱਜ ਮੱਨੁਖ ਦੀ ਜਿੰਦਗੀ ਤਨਾਅ ਭਰਪੂਰ ਹੋਣ,ਖਾਣ ਪੀਣ ਤੇ ਰਹਿਣ ਸਹਿਣ ਦੀਆਂ ਆਦਤਾਂ ਵਿਚ ਬਦਲਾਅ ਆਉਣ ਅਤੇ ਜਾਗਰੂਕਤਾ ਦੀ ਘਾਟ ਹੋਣ ਕਾਰਣ ਦਿਲ ਦੇ ਰੋਗਾਂ ਵਿਚ ਕਾਫੀ ਵਾਧਾ ਹੋ ਰਿਹਾ ਹੈ।  ਉਹਨਾਂ ਕਿਹਾ ਕਿ ਜਾਗਰੂਕ ਦਿਲ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ । ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਇਕੱਲੇ ਬਜ਼ੁਰਗ ਹੀ ਨਹੀਂ ਸਗੋਂ ਅੱਜ ਕੱਲ ਦੀ ਨੌਜਵਾਨ ਪੀੜੀ ਵੀ ਇਸ ਦਾ ਸ਼ਿਕਾਰ ਹੋ ਰਹੀ ਹੈ, ਜਿਸ ਦਾ ਮੁੱਖ ਕਾਰਨ  ਤਨਾਅ, ਸ਼ੂਗਰ, ਵੱਧਦਾ ਹੋਇਆ ਬੱਲਡ ਪ੍ਰੈਸ਼ਰ, ਤੰਬਾਕੁ ਪਦਾਰਥਾਂ ਦਾ ਸੇਵਨ, ਮੋਟਾਪਾ, ਜੰਕ ਫੂਡ ਅਤੇ ਜਿਆਦਾ ਫੈਟ ਵਾਲੀਆਂ ਚੀਜਾਂ ਦਾ ਸੇਵਨ, ਸ਼ਰੀਰਿਕ ਕੰਮਕਾਜ ਨਾ ਕਰਨਾ, ਅਜਿਹੇ ਕਾਫੀ ਸਾਰੇ ਕਾਰਨ ਹਨ ਜਿਹੜੇ ਕਿ ਸਾਡੇ ਦਿਲ ਨੂੰ ਕਾਫੀ ਜਿਆਦਾ ਪ੍ਰਭਾਵਿਤ ਕਰਦੇ ਹਨ। ਉਹਨਾਂ ਕਿਹਾ ਕਿ ਛਾਤੀ ਵਿੱਚ ਦਰਦ ਹੋਣਾ, ਪੈਰਾਂ ਦਾ ਸੁੱਜਣਾ, ਕਦੇ ਕਦੇ ਘੁੱਟਣ ਜਾਂ ਸਾਹ ਫੁੱਲਣਾ ਆਦਿ ਦਿਲ ਰੋਗ ਦੀਆਂ ਨਿਸ਼ਾਨੀਆ ਹੋ ਸਕਦੀਆਂ ਹਨ।ਇਸ ਲਈ ਅਜਿਹੇ ਲੱਛਣਾਂ ਵਾਲੇ ਮਰੀਜਾਂ ਨੂੰ ਤੁਰੰਤ ਆਪਣੀ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਦਿਲ ਦੀਆਂ ਬਿਮਾਰੀਆਂ ਤੋ ਬਚਣ ਅਤੇ ਦਿਲ ਨੂੰ ਸਿਹਤ ਮੰਦ ਰੱਖਣ ਲਈ ਰੋਜਾਨਾ 25-30 ਮਿੰਟ ਦੀ ਹਲਕੀ ਫੁਲਕੀ ਸੈਰ, ਹੋਲੀ-ਹੋਲੀ ਭੱਜਣਾ, ਤੈਰਾਕੀ, ਸਾਇਕਲ ਚਲਾਉਣਾ ਆਦਿ ਨੂੰ ਸ਼ਾਮਲ ਕਰਕੇ, ਤੰਦਰੁਸਤ ਭੋਜਨ ਦਾ ਸੇਵਨ, ਜੰਕ ਫੂਡ ਨਾ ਖਾਣਾ, ਤਨਾਅ ਨੂੰ ਘਟਾਉਣਾ, ਸਿਗਰਟ ਨੋਸ਼ੀ ਅਤੇ ਤੰਬਾਕੂ ਪਦਰਾਥਾਂ ਦੇ ਸੇਵਨ ਦਾ ਤਿਆਗ ਕਰਨਾ ਚਾਹੀਦਾ ਹੈ। ਸਮੇਂ ਸਮੇ ਤੇ ਆਪਣਾ ਸ਼ੁਗਰ, ਬੱਲਡ ਪ੍ਰੈੇਸ਼ਰ ਅਤੇ  ਕੋਲੈਸਟਰੋਲ ਚੈਕ ਕਰਵਾ ਕੇ ਦਿਲ ਦੀਆਂ ਬਿਮਾਰੀਆਂ ਤੋ ਕਾਫੀ ਹੱਦ ਤੱਕ ਬਚ ਸਕਦੇ ਹਨ।ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਬਲਜੀਤ ਸਿੰਘ, ਗੁਰਵੰਤ ਸਿੰਘ ,ਧਰਮ ਸਿੰਘ, ਮਨਵੀਰ ਸਿੰਘ ਆਦਿ ਤੋਂ ਇਲਾਵਾ ਆਮ ਲੋਕ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਹਿਰਾਂ ਵਿੱਚ ਨਾਜ਼ਾਇਜ਼ ਰੇਹੜੀਆਂ-ਫੜ੍ਹੀਆਂ ਨਹੀਂ ਲੱਗਣ ਦਿੱਤੀਆਂ ਜਾਣਗੀਆਂ: ਗੀਤਿਕਾ ਸਿੰਘ

ਸ਼ਹਿਰਾਂ ਵਿੱਚ ਨਾਜ਼ਾਇਜ਼ ਰੇਹੜੀਆਂ-ਫੜ੍ਹੀਆਂ ਨਹੀਂ ਲੱਗਣ ਦਿੱਤੀਆਂ ਜਾਣਗੀਆਂ: ਗੀਤਿਕਾ ਸਿੰਘ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇ ਇੰਟਰ ਕਾਲਜ ਫੁਟਬਾਲ ਟੂਰਨਾਮੈਂਟ 'ਚ ਪ੍ਰਾਪਤ ਕੀਤਾ ਪਹਿਲਾ ਰਨਰ-ਅੱਪ ਸਥਾਨ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇ ਇੰਟਰ ਕਾਲਜ ਫੁਟਬਾਲ ਟੂਰਨਾਮੈਂਟ 'ਚ ਪ੍ਰਾਪਤ ਕੀਤਾ ਪਹਿਲਾ ਰਨਰ-ਅੱਪ ਸਥਾਨ

ਰਾਣਾ ਹਸਪਤਾਲ ਸਰਹਿੰਦ ਵਿਖੇ ਦੋ ਬੱਚੀਆਂ ਦੇ ਜਨਮ ਨਾਲ ਮਨਾਇਆ ਗਿਆ ਦੁਰਗਾ ਅਸ਼ਟਮੀ ਦਾ ਤਿਉਹਾਰ

ਰਾਣਾ ਹਸਪਤਾਲ ਸਰਹਿੰਦ ਵਿਖੇ ਦੋ ਬੱਚੀਆਂ ਦੇ ਜਨਮ ਨਾਲ ਮਨਾਇਆ ਗਿਆ ਦੁਰਗਾ ਅਸ਼ਟਮੀ ਦਾ ਤਿਉਹਾਰ

ਅੰਮ੍ਰਿਤਸਰ ਪੁਲਿਸ ਨੇ 10.4 ਕਿਲੋ ਹੈਰੋਇਨ ਬਰਾਮਦ ਕੀਤੀ ਹੈ

ਅੰਮ੍ਰਿਤਸਰ ਪੁਲਿਸ ਨੇ 10.4 ਕਿਲੋ ਹੈਰੋਇਨ ਬਰਾਮਦ ਕੀਤੀ ਹੈ

ਪੰਜਾਬ ਦੇ ਫਿਰੋਜ਼ਪੁਰ 'ਚ BSF ਨੇ ਡਰੋਨ ਡੇਗਿਆ, ਪਿਸਤੌਲ ਤੇ ਹੈਰੋਇਨ ਦਾ ਪੈਕਟ ਬਰਾਮਦ

ਪੰਜਾਬ ਦੇ ਫਿਰੋਜ਼ਪੁਰ 'ਚ BSF ਨੇ ਡਰੋਨ ਡੇਗਿਆ, ਪਿਸਤੌਲ ਤੇ ਹੈਰੋਇਨ ਦਾ ਪੈਕਟ ਬਰਾਮਦ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਕੁਲਵਿੰਦਰ ਕੌਰ ਨੇ ਦਸਤਾਰ ਮੁਕਾਬਲੇ ਵਿਚ ਜਿੱਤਿਆ ਨਕਦ ਇਨਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਕੁਲਵਿੰਦਰ ਕੌਰ ਨੇ ਦਸਤਾਰ ਮੁਕਾਬਲੇ ਵਿਚ ਜਿੱਤਿਆ ਨਕਦ ਇਨਾਮ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਦੇ ਈਕੋ ਕਲੱਬ ਨੇ ਡੇਂਗੂ ਦੀ ਰੋਕਥਾਮ ਲਈ ਲਗਾਇਆ ਜਾਗਰੂਕਤਾ ਕੈਂਪ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਦੇ ਈਕੋ ਕਲੱਬ ਨੇ ਡੇਂਗੂ ਦੀ ਰੋਕਥਾਮ ਲਈ ਲਗਾਇਆ ਜਾਗਰੂਕਤਾ ਕੈਂਪ

ਪੰਜਾਬ ਦੇ ਤਰਨਤਾਰਨ ਵਿੱਚ ਬੀਐਸਐਫ ਨੇ 13 ਕਿਲੋ ਸ਼ੱਕੀ ਹੈਰੋਇਨ ਬਰਾਮਦ ਕੀਤੀ

ਪੰਜਾਬ ਦੇ ਤਰਨਤਾਰਨ ਵਿੱਚ ਬੀਐਸਐਫ ਨੇ 13 ਕਿਲੋ ਸ਼ੱਕੀ ਹੈਰੋਇਨ ਬਰਾਮਦ ਕੀਤੀ

ਮੋਬਾਈਲ ਫੋਨਾਂ ਅਤੇ ਰੀਲਾਂ ਦੀ ਜ਼ਿਆਦਾ ਵਰਤੋਂ ਲੋਕਾਂ ਨੂੰ ਮਾਨਸਿਕ ਤੌਰ 'ਤੇ ਅਪਾਹਜ ਬਣਾ ਰਹੀ ਹੈ: ਡਾ ਅਸ਼ੋਕ ਉੱਪਲ

ਮੋਬਾਈਲ ਫੋਨਾਂ ਅਤੇ ਰੀਲਾਂ ਦੀ ਜ਼ਿਆਦਾ ਵਰਤੋਂ ਲੋਕਾਂ ਨੂੰ ਮਾਨਸਿਕ ਤੌਰ 'ਤੇ ਅਪਾਹਜ ਬਣਾ ਰਹੀ ਹੈ: ਡਾ ਅਸ਼ੋਕ ਉੱਪਲ

ਜਮੇਟੋ ਫ਼ੂਡ ਡਲੀਵਰੀ ਦੀ ਦੁਕਾਨ ਤੋਂ ਹਥਿਆਰਾ ਦੀ ਨੋਕ ਤੇ ਲੁੱਟ

ਜਮੇਟੋ ਫ਼ੂਡ ਡਲੀਵਰੀ ਦੀ ਦੁਕਾਨ ਤੋਂ ਹਥਿਆਰਾ ਦੀ ਨੋਕ ਤੇ ਲੁੱਟ