Thursday, October 10, 2024  

ਪੰਜਾਬ

ਘਰ ਲੁੱਟਣ ਆਏ ਲੁਟੇਰਿਆਂ ਦਾ ਡੱਟ ਕੇ ਕੀਤਾ ਮੁਕਾਬਲਾ

October 01, 2024

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ / 1 ਅਕਤੂਬਰ :

ਗੁਰੂ ਨਗਰੀ ਅੰਮ੍ਰਿਤਸਰ 'ਚ ਤਿੰਨ ਨੌਜਵਾਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਦਰਅਸਲ ਇਹ ਘਟਨਾ ਵੇਰਕਾ ਦੇ ਸਟਾਰ ਐਵੀਨਿਊ ਇਲਾਕੇ ਦੀ ਹੈ ਜਿਥੇ ਲੁੱਟ ਕਰਨ ਆਏ ਨੌਜਵਾਨ ਦੀਆਂ ਤਸਵੀਰਾਂ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈਆਂ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਲੁਟੇਰੇ ਹਥਿਆਰਾਂ ਨਾਲ ਲੈਸ ਹੋ ਕੇ ਸੁਨਿਆਰੇ ਜਗਜੀਤ ਦੇ ਘਰ ਆਏ ਸਨ ਪਰ ਜਗਜੀਤ ਘਰ ਨਹੀਂ ਸੀ ਪਰ ਇਸ ਦੌਰਾਨ ਘਰ ਸੁਨਿਆਰੇ ਦੀ ਪਤਨੀ ਅਤੇ ਦੋ ਛੋਟੇ ਮਾਸੂਮ ਬੱਚੇ ਮੌਜੂਦ ਸਨ।
ਪੀੜਤ ਔਰਤ ਨੇ ਦੱਸਿਆ ਕਿ ਲੁਟੇਰੇ ਘਰ ਦੀ ਕੰਧ ਟੱਪ ਕੇ ਘਰ ਅੰਦਰ ਦਾਖ਼ਲ ਹੋਏ ਅਤੇ ਇਸ ਦੌਰਾਨ ਉਨ੍ਹਾਂ ਕੋਲ ਤੇਜ਼ਧਾਰ ਹਥਿਆਰ ਵੀ ਸਨ। ਇਹ ਦੇਖਦਿਆਂ ਹੀ ਔਰਤ ਵੱਲੋਂ ਬਹਾਦਰੀ ਨਾਲ ਆਪਣੇ ਦੋਵੇਂ ਛੋਟੇ ਬੱਚਿਆਂ ਨੂੰ ਕਮਰੇ 'ਚ ਬੰਦ ਕੀਤਾ ਅਤੇ ਘਰ ਦੇ ਸਾਰੇ ਦਰਵਾਜ਼ੇ ਬੰਦ ਕਰਕੇ ਉੱਚੀ-ਉੱਚੀ ਮਦਦ ਲਈ ਆਵਾਜ਼ਾਂ ਲਗਾਉਣ ਲੱਗੀ। ਇਸ ਦੌਰਾਨ ਲੁਟੇਰੇ ਮੌਕੇ 'ਤੇ ਫਰਾਰ ਹੋ ਗਏ ਅਤੇ ਸਾਰੀ ਘਟਨਾ ਦੀਆਂ ਤਸਵੀਰਾਂ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈਆਂ। ਇਸ ਦੌਰਾਨ ਪੂਰਾ ਪਰਿਵਾਰ ਸਹਿਮ ਦੇ ਮਾਹੌਲ 'ਚ ਹੈ। ਪੀੜਤ ਦਾ ਕਹਿਣਾ ਹੈ ਜਦੋਂ ਇਸ ਮਾਮਲੇ ਦੀ ਸੂਚਨਾ ਲਈ ਥਾਣਾ ਵੇਰਕੇ ਦੀ ਪੁਲਸ ਅਧਿਕਾਰੀ ਨੂੰ ਫੋਨ ਕੀਤਾ ਤਾਂ ਉਨ੍ਹਾਂ ਵੱਲੋਂ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ ਗਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੰਮਾਂ ਪਿੰਡ ਚ ਭਰਾ ਨੇ ਭਰਾ ਦਾ ਕੀਤਾ ਕਤਲ

ਭੰਮਾਂ ਪਿੰਡ ਚ ਭਰਾ ਨੇ ਭਰਾ ਦਾ ਕੀਤਾ ਕਤਲ

ਜੱਜ ਦੇ ਗੰਨਮੈਨ ਨੇ ਚਲਾਈਆਂ ਆਪਣੇ ਗੁਆਂਢੀ ਪਿਓ-ਪੁੱਤ 'ਤੇ ਗੋਲ਼ੀਆਂ

ਜੱਜ ਦੇ ਗੰਨਮੈਨ ਨੇ ਚਲਾਈਆਂ ਆਪਣੇ ਗੁਆਂਢੀ ਪਿਓ-ਪੁੱਤ 'ਤੇ ਗੋਲ਼ੀਆਂ

30 ਨਸ਼ੀਲੀਆਂ ਗੋਲੀਆਂ ਅਤੇ 120 ਸਿਗਨੇਚਰ ਕੈਪਸੂਲਾਂ ਸਣੇ ਇਕ ਜਣਾ ਕਾਬੂ

30 ਨਸ਼ੀਲੀਆਂ ਗੋਲੀਆਂ ਅਤੇ 120 ਸਿਗਨੇਚਰ ਕੈਪਸੂਲਾਂ ਸਣੇ ਇਕ ਜਣਾ ਕਾਬੂ

ਸਿਹਤ ਸਿੱਖਿਆ ਅਤੇ ਪਾਣੀ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ: ਸੁਖਰਾਜ

ਸਿਹਤ ਸਿੱਖਿਆ ਅਤੇ ਪਾਣੀ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ: ਸੁਖਰਾਜ

32 ਕਿਲੋ ਭੁੱਕੀ ਸਣੇ 3 ਔਰਤਾਂ ਕਾਬੂ

32 ਕਿਲੋ ਭੁੱਕੀ ਸਣੇ 3 ਔਰਤਾਂ ਕਾਬੂ

ਨੌਜਵਾਨ ਕੋਲੋਂ ਨਸ਼ੀਲਾ ਪਦਾਰਥ ਮਿਲਿਆ

ਨੌਜਵਾਨ ਕੋਲੋਂ ਨਸ਼ੀਲਾ ਪਦਾਰਥ ਮਿਲਿਆ

ਸਿਹਤ ਵਿਭਾਗ ਨੇ ਕਾਦੀਆਂ ਦੇ ਵੱਖ-ਵੱਖ ਥਾਵਾਂ ਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਅਤੇ ਟੀਬੀ ਦੀ ਬਿਮਾਰੀ ਸਬੰਧੀ ਕੀਤਾ ਜਾਗਰੂਕ

ਸਿਹਤ ਵਿਭਾਗ ਨੇ ਕਾਦੀਆਂ ਦੇ ਵੱਖ-ਵੱਖ ਥਾਵਾਂ ਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਅਤੇ ਟੀਬੀ ਦੀ ਬਿਮਾਰੀ ਸਬੰਧੀ ਕੀਤਾ ਜਾਗਰੂਕ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਗਾਈਡੈਂਸ ਐਂਡ ਕਾਊਂਸਲਿੰਗ ਫੋਰਮ ਨੇ ਮਨਾਇਆ  ਵਿਸ਼ਵ ਮਾਨਸਿਕ ਸਿਹਤ ਦਿਵਸ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਗਾਈਡੈਂਸ ਐਂਡ ਕਾਊਂਸਲਿੰਗ ਫੋਰਮ ਨੇ ਮਨਾਇਆ  ਵਿਸ਼ਵ ਮਾਨਸਿਕ ਸਿਹਤ ਦਿਵਸ

ਪਟਾਕਿਆਂ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 14 ਅਕਤੂਬਰ ਤੱਕ ਦੇ ਸਕਦੇ ਹਨ ਅਰਜੀਆਂ 

ਪਟਾਕਿਆਂ ਲਈ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 14 ਅਕਤੂਬਰ ਤੱਕ ਦੇ ਸਕਦੇ ਹਨ ਅਰਜੀਆਂ 

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 14772 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ: ਡਾ. ਸੋਨਾ ਥਿੰਦ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 14772 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ: ਡਾ. ਸੋਨਾ ਥਿੰਦ