Thursday, February 13, 2025  

ਪੰਜਾਬ

ਰਾਸ਼ਟਰੀ ਖੂਨ ਦਾਨ ਦਿਵਸ ਮੌਕੇ ਸਿਵਲ ਹਸਪਤਾਲ ਵਿਖੇ ਲਗਾਇਆ ਗਿਆ ਖ਼ੂਨਦਾਨ ਕੈਂਪ

October 01, 2024

ਸ੍ਰੀ ਫ਼ਤਹਿਗੜ੍ਹ ਸਾਹਿਬ/1ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)

ਸੀਨੀਅਰ ਮੈਡੀਕਲ ਅਫਸਰ ਡਾ. ਕੇ.ਡੀ ਸਿੰਘ ਦੀ ਅਗਵਾਈ ਹੇਠ ਜ਼ਿਲਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ "ਰਾਸ਼ਟਰੀ ਵਲੰਟਰੀ ਖੂਨਦਾਨ ਦਿਵਸ" ਦੇ ਮੌਕੇ ਤੇ ਸਿਹਤ ਵਿਭਾਗ ਵੱਲੋਂ ਸ੍ਰੀ ਕ੍ਰਿਸ਼ਨਾ ਸੇਵਾ ਸੰਮਤੀ, ਸਰਹਿੰਦ ਦੇ ਸਹਿਯੋਗ ਨਾਲ ਖੂਨ ਦਾਨ ਕੈਂਪ ਦਾ ਲਗਾਇਆ ਗਿਆ । ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਵੱਲੋਂ ਰੀਬਨ ਕੱਟ ਕੇ ਕੈਂਪ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਆਮ ਲੋਕਾਂ ਨੂੰ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਖੂਨ ਦਾਨ ਕਰਨ ਨਾਲ ਸਾਡੇ ਸਰੀਰ ਤੇ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ ਸਗੋਂ ਸਰੀਰ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਅਤੇ ਮਨੁੱਖ ਨੂੰ ਮਾਨਸਿਕ ਸੰਤੁਸ਼ਟੀ ਮਿਲਦੀ ਹੈ। ਉਹਨਾਂ ਕਿਹਾ ਕਿ ਖੂਨਦਾਨ ਕਰਨ ਨਾਲ ਦਿਲ ਦੀਆਂ ਕਈ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ ਅਤੇ ਇਨਸਾਨੀਅਤ ਪ੍ਰਤੀ ਸੇਵਾ ਭਾਵਨਾ ਪੈਦਾ ਹੁੰਦੀ ਹੈ ।ਇਸ ਮੌਕੇ ਤੇ ਉਹਨਾਂ ਖੂਨਦਾਨੀਆਂ ਨੂੰ ਸਰਟੀਫਿਕੇਟ ਵੀ ਵੰਡੇ। ਜਿਲਾ ਹਸਪਤਾਲ ਦੇ ਬਲੱਡ ਬੈਂਕ ਦੇ ਇੰਚਾਰਜ ਡਾ. ਪ੍ਰਵੀਨ ਕੌਰ ਨੇ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਨੂੰ ਘੱਟੋ ਘੱਟ ਸਾਲ ਵਿੱਚ ਦੋ ਵਾਰੀ ਖੂਨ ਦਾਨ ਕਰਨਾ ਚਾਹੀਦਾ ਹੈ। ਅਜਿਹਾ ਕਰਨ ਨਾਲ ਸਾਡੇ ਸਰੀਰ ਦਾ ਮੈਟਾਬੋਲਿਜ਼ਮ ਸਿਸਟਮ ਹੋਰ ਚੁਸਤ ਦਰੁਸਤ ਹੋ ਜਾਂਦਾ ਹੈ ਉਹਨਾਂ ਕਿਹਾ ਕਿ ਖੂਨਦਾਨ ਕਰਨ ਨਾਲ ਵਿਅਕਤੀ ਤੇ ਇਸ ਦਾ ਕੋਈ ਉਲਟ ਪ੍ਰਭਾਵ ਨਹੀਂ ਪੈਂਦਾ।ਉਹਨਾਂ ਦੱਸਿਆ ਕਿ ਖੂਨ ਦਾਨ ਕਰਨ ਵਾਲੇ ਦਾਨੀਆਂ ਦੁਆਰਾ ਦਾਨ ਕੀਤਾ ਗਿਆ ਖੂਨ ਅਤੇ ਉਸ ਖੂਨ ਵਿੱਚੋਂ ਕੱਢੇ ਗਏ ਹੋਰ ਤੱਤਾਂ/ਉਤਪਾਦਾਂ ਦਾ ਸੰਚਾਰ ਹਰ ਸਾਲ ਲੱਖਾਂ ਜਾਨਾਂ ਬਚਾਉਣ ਵਿੱਚ ਮਦਦ ਕਰਦਾ ਹੈ ਇਸ ਲਈ ਸਾਨੂੰ ਹਰ ਸਾਲ ਖੂਨ ਦਾਨ ਕਰਦੇ ਰਹਿਣਾ ਚਾਹੀਦਾ ਹੈ।ਇਸ ਮੌਕੇ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਸਟਾਫ ਨਰਸ ਜਸਪਾਲ ਕੌਰ, ਐਲਟੀ ਬਲਵੀਰ ਸਿੰਘ, ਪਰਵਿੰਦਰ ਸਿੰਘ ਤੋਂ ਇਲਾਵਾ ਸ਼੍ਰੀ ਕ੍ਰਿਸ਼ਨਾ ਸੇਵਾ ਸੰਮਤੀ ਸਰਹਿੰਦ ਦੇ ਚੇਅਰਮੈਨ ਸ੍ਰੀ ਵਿਨੇ ਗੁਪਤਾ ,ਪ੍ਰਧਾਨ ਲਲਿਤ ਕੁਮਾਰ, ਵਾਈਸ ਪ੍ਰਧਾਨ ਦੀਪੂ ਜੈਸਵਾਲ, ਕੈਸ਼ੀਅਰ ਵਿਨੇ ਸ਼ੂਦ,ਸੈਕਟਰੀ ਅਜੇ ਜੈਸਵਾਲ  ਅਤੇ ਸੂਰਜ ਕਲਿਆਣ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਦਿੱਤੀ ਮਨਜ਼ੂਰੀ

ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਤਰਜੀਹ ਦੇਣ: ਵਿਧਾਇਕ ਰਾਏ 

ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਤਰਜੀਹ ਦੇਣ: ਵਿਧਾਇਕ ਰਾਏ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਪਲੇਸਮੈਂਟ ਸੈੱਲ ਵੱਲੋਂ ਕਰਵਾਈ ਗਈ ਰੋਜ਼ਗਾਰ ਰਜਿਸਟ੍ਰੇਸ਼ਨ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਪਲੇਸਮੈਂਟ ਸੈੱਲ ਵੱਲੋਂ ਕਰਵਾਈ ਗਈ ਰੋਜ਼ਗਾਰ ਰਜਿਸਟ੍ਰੇਸ਼ਨ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਨੇ ਮਨਾਇਆ 'ਵਿਸ਼ਵ ਰੇਡੀਓ ਦਿਵਸ' 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਨੇ ਮਨਾਇਆ 'ਵਿਸ਼ਵ ਰੇਡੀਓ ਦਿਵਸ' 

ਪੰਜ ਸਾਲ ਤੋਂ ਛੋਟੇ ਬੱਚਿਆਂ ਵਿੱਚ ਨਮੂਨੀਆ ਇੱਕ ਗੰਭੀਰ ਬਿਮਾਰੀ : ਡਾ. ਦਵਿੰਦਰਜੀਤ ਕੌਰ 

ਪੰਜ ਸਾਲ ਤੋਂ ਛੋਟੇ ਬੱਚਿਆਂ ਵਿੱਚ ਨਮੂਨੀਆ ਇੱਕ ਗੰਭੀਰ ਬਿਮਾਰੀ : ਡਾ. ਦਵਿੰਦਰਜੀਤ ਕੌਰ 

815 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਰ ਸਵਾਰ ਕਾਬੂ

815 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਰ ਸਵਾਰ ਕਾਬੂ

20 ਗ੍ਰਾਮ ਹੈਰੋਇਨ ਸਮੇਤ ਕਾਰ ਚਾਲਕ ਕਾਬੂ

20 ਗ੍ਰਾਮ ਹੈਰੋਇਨ ਸਮੇਤ ਕਾਰ ਚਾਲਕ ਕਾਬੂ

ਭੂੰਗ ਦੀ ਟਰੈਕਟਰ ਟਰਾਲੀ ਅਤੇ ਪਿੱਕਅਪ ਗੱਡੀ ਵਿਚਕਾਰ ਭਿਅੰਨਕ ਟੱਕਰ,2 ਜਖਮੀ

ਭੂੰਗ ਦੀ ਟਰੈਕਟਰ ਟਰਾਲੀ ਅਤੇ ਪਿੱਕਅਪ ਗੱਡੀ ਵਿਚਕਾਰ ਭਿਅੰਨਕ ਟੱਕਰ,2 ਜਖਮੀ

ਤਪਾ ਪੁਲਸ ਨੂੰ ਵੱਡੀ ਸਫਲਤਾ,ਚੋਰਾਂ ਦੇ ਗਿਰੋਹ ਦੇ 2 ਮੈਂਬਰ ਕਾਬੂ

ਤਪਾ ਪੁਲਸ ਨੂੰ ਵੱਡੀ ਸਫਲਤਾ,ਚੋਰਾਂ ਦੇ ਗਿਰੋਹ ਦੇ 2 ਮੈਂਬਰ ਕਾਬੂ

ਪੰਜਾਬ ਦੇ ਫਾਰਮ ਸਾਲਾਨਾ 14 ਕਰੋੜ ਤੋਂ ਵੱਧ ਮੱਛੀ ਬੀਜ ਪੈਦਾ ਕਰਦੇ ਹਨ: ਮੰਤਰੀ

ਪੰਜਾਬ ਦੇ ਫਾਰਮ ਸਾਲਾਨਾ 14 ਕਰੋੜ ਤੋਂ ਵੱਧ ਮੱਛੀ ਬੀਜ ਪੈਦਾ ਕਰਦੇ ਹਨ: ਮੰਤਰੀ