Monday, November 11, 2024  

ਪੰਜਾਬ

ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ 50 ਫੀਸਦੀ ਦੀ ਕਮੀ ਆਈ ਹੈ, ਸ਼ਾਇਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਨਹੀਂ ਪਤਾ, ਉਨ੍ਹਾਂ ਨੂੰ ਸ਼ਿਵਰਾਜ ਚੌਹਾਨ ਤੋਂ ਪੁੱਛਣਾ ਚਾਹੀਦਾ ਹੈ: ਕੰਗ

October 29, 2024

ਚੰਡੀਗੜ੍ਹ, 29 ਅਕਤੂਬਰ

ਭਾਜਪਾ ਆਗੂ ਹਰਦੀਪ ਪੁਰੀ 'ਤੇ ਪਲਟਵਾਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਲੱਗਦਾ ਹੈ ਕਿ ਕੇਂਦਰੀ ਮੰਤਰੀ ਤੱਥਾਂ ਤੋਂ ਅਣਜਾਣ ਹਨ ਇਸ ਲਈ ਉਹ ਇਸ ਤਰ੍ਹਾਂ ਦਗ ਬੇਬੁਨਿਆਦ ਬਿਆਨ ਦੇ ਰਹੇ ਹਨ। 'ਆਪ' ਨੇ ਕਿਹਾ ਕਿ ਹਰਦੀਪ ਪੁਰੀ ਨੂੰ ਆਪਣੇ ਕੈਬਨਿਟ ਸਾਥੀ ਸ਼ਿਵਰਾਜ ਸਿੰਘ ਚੌਹਾਨ ਤੋਂ ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ ਕਮੀ ਬਾਰੇ ਪੁੱਛਣਾ ਚਾਹੀਦਾ ਹੈ।

‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸ਼ਾਇਦ ਹਰਦੀਪ ਪੁਰੀ ਨੂੰ ਤਾਜ਼ਾ ਅੰਕੜਿਆਂ ਦਾ ਪਤਾ ਨਹੀਂ ਹੈ, ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ 50% ਘਟ ਗਿਆ ਹੈ। ਕੁਝ ਦਿਨ ਪਹਿਲਾਂ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਖੁਦ ਕਿਹਾ ਸੀ ਕਿ ਇਸ ਵਾਰ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 45 ਫੀਸਦੀ ਦੀ ਕਮੀ ਆਈ ਹੈ। ਕੰਗ ਨੇ ਕਿਹਾ ਕਿ ਕਿਸਾਨ ਵੀ ਪਰਾਲੀ ਨੂੰ ਅੱਗ ਨਹੀਂ ਲਗਾਉਣਾ ਚਾਹੁੰਦੇ। ਮਾਨ ਸਰਕਾਰ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਪਿਛਲੇ ਢਾਈ ਸਾਲਾਂ ਤੋਂ ਅਣਥੱਕ ਮਿਹਨਤ ਕੀਤੀ ਹੈ, ਹੁਣ ਉਨ੍ਹਾਂ ਦੀ ਮਿਹਨਤ ਰੰਗ ਲਿਆ ਰਹੀ ਹੈ। ਕੰਗ ਨੇ ਕਿਹਾ ਕਿ ਪੁਰੀ ਬੇਬੁਨਿਆਦ ਬਿਆਨ ਦੇ ਰਹੇ ਹਨ।

ਕੰਗ ਨੇ ਅੱਗੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਭਾਜਪਾ ਦੀ ਧਰੁਵੀਕਰਨ ਦੀ ਰਾਜਨੀਤੀ ਫੇਲ ਹੋਈ ਹੈ, ਅਚਾਨਕ ਪੰਜਾਬ ਦੀ ਕਾਨੂੰਨ ਵਿਵਸਥਾ ਭਾਜਪਾ ਆਗੂਆਂ ਲਈ ਸਮੱਸਿਆ ਬਣ ਗਈ ਹੈ। ਕੰਗ ਨੇ ਕਿਹਾ ਕਿ ਨਸ਼ਾ ਗੁਜਰਾਤ ਤੋਂ ਆਉਂਦਾ ਹੈ, ਹਰਿਆਣਾ ਵਿਚ ਗੈਂਗਸਟਰਵਾਦ ਵਧ ਰਿਹਾ ਹੈ ਅਤੇ ਯੂਪੀ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਦਲਿਤਾਂ ਦੀ ਹਾਲਤ ਸਭ ਨੂੰ ਪਤਾ ਹੈ। ਕੰਗ ਨੇ ਪੁੱਛਿਆ ਕਿ ਇਨ੍ਹਾਂ ਸਾਰੇ ਸੂਬਿਆਂ 'ਚ ਭਾਜਪਾ ਦਾ ਰਾਜ ਹੈ, ਭਾਜਪਾ ਨੇਤਾਵਾਂ ਦਾ ਇਸ ਬਾਰੇ ਕੀ ਕਹਿਣਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਖਿਡਾਰੀਆਂ ਵੱਲੋਂ ਅੰਤਰ ਕਾਲਜ ਫੁੱਟਬਾਲ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ 

ਮਾਤਾ ਗੁਜਰੀ ਕਾਲਜ ਦੇ ਖਿਡਾਰੀਆਂ ਵੱਲੋਂ ਅੰਤਰ ਕਾਲਜ ਫੁੱਟਬਾਲ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ 

ਪਿੰਡ ਤਿੰਬਰਪੁਰ ਦੀ ਪੰਚਾਇਤ ਵੱਲੋਂ ਵਿਧਾਇਕ ਲਖਬੀਰ ਸਿੰਘ ਰਾਏ ਦਾ ਸਨਮਾਨ 

ਪਿੰਡ ਤਿੰਬਰਪੁਰ ਦੀ ਪੰਚਾਇਤ ਵੱਲੋਂ ਵਿਧਾਇਕ ਲਖਬੀਰ ਸਿੰਘ ਰਾਏ ਦਾ ਸਨਮਾਨ 

ਰਿਮਟ ਯੂਨੀਵਰਸਿਟੀ ਅਤੇ ਮਹਿੰਦਰਾ ਹੋਲੀਡੇਜ਼ ਐਂਡ ਰਿਜ਼ੋਰਟਜ਼ ਵਿਚਾਲੇ ਸਮਝੌਤੇ 'ਤੇ ਦਸਤਖ਼ਤ

ਰਿਮਟ ਯੂਨੀਵਰਸਿਟੀ ਅਤੇ ਮਹਿੰਦਰਾ ਹੋਲੀਡੇਜ਼ ਐਂਡ ਰਿਜ਼ੋਰਟਜ਼ ਵਿਚਾਲੇ ਸਮਝੌਤੇ 'ਤੇ ਦਸਤਖ਼ਤ

ਐਮ.ਡੀ.ਐਸ.ਆਰ ਸਬੰਧੀ ਦੋ ਰੋਜ਼ਾ ਸਿਖਲਾਈ ਕਰਵਾਈ, ਹਾਈ ਰਿਸ਼ਕ ਗਰਭਵਤੀਆਂ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ : ਡਾ. ਦਵਿੰਦਰਜੀਤ ਕੌਰ

ਐਮ.ਡੀ.ਐਸ.ਆਰ ਸਬੰਧੀ ਦੋ ਰੋਜ਼ਾ ਸਿਖਲਾਈ ਕਰਵਾਈ, ਹਾਈ ਰਿਸ਼ਕ ਗਰਭਵਤੀਆਂ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ : ਡਾ. ਦਵਿੰਦਰਜੀਤ ਕੌਰ

ਅਗਾਂਹਵਧੂ ਕਿਸਾਨਾਂ ਨੇ ਹੋਰਨਾ ਕਿਸਾਨਾਂ ਨੂੰ ਡੀ.ਏ.ਪੀ. ਦੀ ਥਾਂ ਟੀ.ਐਸ.ਪੀ.,ਐਨ.ਪੀ.ਕੇ. ਜਾਂ ਸਿੰਗਲ ਸੁਪਰ ਫਾਸਫੇਟ ਵਰਤਣ ਲਈ ਕੀਤਾ ਪ੍ਰੇਰਿਤ

ਅਗਾਂਹਵਧੂ ਕਿਸਾਨਾਂ ਨੇ ਹੋਰਨਾ ਕਿਸਾਨਾਂ ਨੂੰ ਡੀ.ਏ.ਪੀ. ਦੀ ਥਾਂ ਟੀ.ਐਸ.ਪੀ.,ਐਨ.ਪੀ.ਕੇ. ਜਾਂ ਸਿੰਗਲ ਸੁਪਰ ਫਾਸਫੇਟ ਵਰਤਣ ਲਈ ਕੀਤਾ ਪ੍ਰੇਰਿਤ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 04 ਲੱਖ 07 ਹਜ਼ਾਰ 496 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ-ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 04 ਲੱਖ 07 ਹਜ਼ਾਰ 496 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ-ਡਿਪਟੀ ਕਮਿਸ਼ਨਰ

ਜ਼ਿਲ੍ਹਾ ਲਿਖਾਰੀ ਸਭਾ ਦੀ ਮਾਸਿਕ ਇਕੱਤਰਤਾ `ਚ ਚੱਲੀ ਸ਼ਾਇਰੀ ਨੇ ਕੀਲੇ ਸਰੋਤੇ

ਜ਼ਿਲ੍ਹਾ ਲਿਖਾਰੀ ਸਭਾ ਦੀ ਮਾਸਿਕ ਇਕੱਤਰਤਾ `ਚ ਚੱਲੀ ਸ਼ਾਇਰੀ ਨੇ ਕੀਲੇ ਸਰੋਤੇ

ਅਰਵਿੰਦ ਕੇਜਰੀਵਾਲ ਨੇ ਹਲਕਾ ਚੱਬੇਵਾਲ ਦੇ ਲੋਕਾਂ ਨੂੰ ਕਿਹਾ, ਮੈਂ ਜੋ ਵੀ ਕਹਿੰਦਾ ਹਾਂ, ਹਰ ਹਾਲ ਵਿੱਚ ਪੂਰਾ ਕਰਦਾ ਹਾਂ

ਅਰਵਿੰਦ ਕੇਜਰੀਵਾਲ ਨੇ ਹਲਕਾ ਚੱਬੇਵਾਲ ਦੇ ਲੋਕਾਂ ਨੂੰ ਕਿਹਾ, ਮੈਂ ਜੋ ਵੀ ਕਹਿੰਦਾ ਹਾਂ, ਹਰ ਹਾਲ ਵਿੱਚ ਪੂਰਾ ਕਰਦਾ ਹਾਂ

ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ : ਸਿਵਲ ਸਰਜਨ

ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ : ਸਿਵਲ ਸਰਜਨ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਿਖੇ ਕਰਵਾਏ ਗਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ 

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਿਖੇ ਕਰਵਾਏ ਗਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ