Monday, December 02, 2024  

ਪੰਜਾਬ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 04 ਲੱਖ 07 ਹਜ਼ਾਰ 496 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ-ਡਿਪਟੀ ਕਮਿਸ਼ਨਰ

November 11, 2024
 
ਸ੍ਰੀ ਫ਼ਤਹਿਗੜ੍ਹ ਸਾਹਿਬ/ 11 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
 
ਝੋਨੇ ਦੀ ਖਰੀਦ ਲਈ ਜ਼ਿਲ੍ਹੇ ਵਿੱਚ ਬਣਾਏ 32 ਖਰੀਦ ਕੇਂਦਰਾਂ ਤੇ ਝੋਨੇ ਦੀ ਖਰੀਦ ਜੰਗੀ ਪੱਧਰ ਤੇ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਏ 04 ਲੱਖ 13 ਹਜ਼ਾਰ 192 ਮੀਟਰਿਕ ਟਨ ਝੋਨੇ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 04 ਲੱਖ 07 ਹਜ਼ਾਰ 496 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ 03 ਲੱਖ 835 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 919.80 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 01 ਲੱਖ 55 ਹਜ਼ਾਰ 755 ਮੀਟਰਿਕ ਟਨ, ਮਾਰਕਫੈੱਡ ਵੱਲੋਂ 01 ਲੱਖ 01 ਹਜ਼ਾਰ 866 ਮੀਟਰਿਕ ਟਨ, ਪਨਸਪ ਵੱਲੋਂ 98 ਹਜ਼ਾਰ 539 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 45 ਹਜ਼ਾਰ 323 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 5 ਹਜ਼ਾਰ 365 ਮੀਟਰਿਕ ਟਨ ਤੇ ਵਪਾਰੀਆਂ ਵੱਲੋਂ 848 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੂਸ਼ਿਤ ਹੁੰਦੇ ਜਾ ਰਹੇ ਵਾਤਾਵਰਣ ਨੂੰ ਬਚਾਉਣ ਲਈ ਇਹ ਜਰੂਰੀ ਹੈ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹ ਦੇਣ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਦਾ ਖਾਤਮਾ ਕੀਤਾ ਜਾ ਸਕੇਗਾ ਉਥੇ ਹੀ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇਗਾ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਗਰ ਨਿਗਮ ਚੋਣਾਂ ਨੂੰ ਲੈ ਕੇ ਐਕਸ਼ਨ ਵਿੱਚ ਆਮ ਆਦਮੀ ਪਾਰਟੀ, ਚੰਡੀਗੜ੍ਹ ਤੋਂ ਬਾਅਦ ਹੁਣ ਜਲੰਧਰ 'ਚ 'ਆਪ' ਪ੍ਰਧਾਨ ਦੀ ਮੀਟਿੰਗ

ਨਗਰ ਨਿਗਮ ਚੋਣਾਂ ਨੂੰ ਲੈ ਕੇ ਐਕਸ਼ਨ ਵਿੱਚ ਆਮ ਆਦਮੀ ਪਾਰਟੀ, ਚੰਡੀਗੜ੍ਹ ਤੋਂ ਬਾਅਦ ਹੁਣ ਜਲੰਧਰ 'ਚ 'ਆਪ' ਪ੍ਰਧਾਨ ਦੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਨੇ ਰਿਕਾਰਡ ਸਮੇਂ ਵਿੱਚ ਬਣੇ ਸਬ-ਡਿਵੀਜ਼ਨਲ ਕੰਪਲੈਕਸ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਨੇ ਰਿਕਾਰਡ ਸਮੇਂ ਵਿੱਚ ਬਣੇ ਸਬ-ਡਿਵੀਜ਼ਨਲ ਕੰਪਲੈਕਸ ਦਾ ਕੀਤਾ ਉਦਘਾਟਨ

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਗੁੰਬਦ 'ਤੇ ਸੋਨੇ ਦੀ ਪਰਤ ਚੜਾਉਣ ਦਾ ਕਾਰਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਰਵਾਇਆ ਆਰੰਭ 

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਗੁੰਬਦ 'ਤੇ ਸੋਨੇ ਦੀ ਪਰਤ ਚੜਾਉਣ ਦਾ ਕਾਰਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਰਵਾਇਆ ਆਰੰਭ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸੰਵਿਧਾਨ ਦਿਵਸ ਮੌਕੇ ਕਰਵਾਏ ਗਏ ਵੱਖ-ਵੱਖ ਪ੍ਰੋਗਰਾਮ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸੰਵਿਧਾਨ ਦਿਵਸ ਮੌਕੇ ਕਰਵਾਏ ਗਏ ਵੱਖ-ਵੱਖ ਪ੍ਰੋਗਰਾਮ 

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਤਸਕਰ ਹਥਿਆਰਾਂ ਸਮੇਤ ਕਾਬੂ ਕੀਤੇ ਹਨ

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਤਸਕਰ ਹਥਿਆਰਾਂ ਸਮੇਤ ਕਾਬੂ ਕੀਤੇ ਹਨ

'ਆਪ' ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ

'ਆਪ' ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ

ਜੱਜ ਦੀ ਪਤਨੀ ਦੇ ਗਲ ‘ਚੋਂ ਸੋਨੇ ਦੀ ਚੇਨ ਖੌਹ ਰਫੂ ਚੱਕਰ ਹੋਏ ਲੁਟੇਰੇ।

ਜੱਜ ਦੀ ਪਤਨੀ ਦੇ ਗਲ ‘ਚੋਂ ਸੋਨੇ ਦੀ ਚੇਨ ਖੌਹ ਰਫੂ ਚੱਕਰ ਹੋਏ ਲੁਟੇਰੇ।

ਪੰਜਾਬ 'ਚ ਨਸ਼ੇ ਦੀ ਸਮੱਸਿਆ 'ਤੇ ਰਾਜ ਸਭਾ 'ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਪੰਜਾਬ 'ਚ ਨਸ਼ੇ ਦੀ ਸਮੱਸਿਆ 'ਤੇ ਰਾਜ ਸਭਾ 'ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ  ਸਖਤ ਪ੍ਰਤੀਕਿਰਿਆ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ ਸਖਤ ਪ੍ਰਤੀਕਿਰਿਆ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ