Monday, December 02, 2024  

ਪੰਜਾਬ

ਅਗਾਂਹਵਧੂ ਕਿਸਾਨਾਂ ਨੇ ਹੋਰਨਾ ਕਿਸਾਨਾਂ ਨੂੰ ਡੀ.ਏ.ਪੀ. ਦੀ ਥਾਂ ਟੀ.ਐਸ.ਪੀ.,ਐਨ.ਪੀ.ਕੇ. ਜਾਂ ਸਿੰਗਲ ਸੁਪਰ ਫਾਸਫੇਟ ਵਰਤਣ ਲਈ ਕੀਤਾ ਪ੍ਰੇਰਿਤ

November 11, 2024
ਸ੍ਰੀ ਫ਼ਤਹਿਗੜ੍ਹ ਸਾਹਿਬ/ 11 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
 
ਸਬ-ਡਵੀਜ਼ਨ ਅਮਲੋਹ ਦੇ ਪਿੰਡ ਭਾਂਬਰੀ ਦੇ ਸਫਲ ਕਿਸਾਨ ਗੁਰਪ੍ਰੀਤ ਸਿੰਘ ਅਤੇ ਸਬ ਡਵੀਜ਼ਨ ਖਮਾਣੋਂ ਦੇ ਪਿੰਡ ਮੋਹਣ ਮਾਜਰਾ ਦੇ ਅਗਾਂਹਵਧੂ ਕਿਸਾਨ ਜਸਮਨਜੋਤ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਡੀ.ਏ.ਪੀ ਦੀ ਥਾਂ ਟੀ.ਐਸ.ਪੀ ਤੇ ਐਨ.ਪੀ.ਕੇ ਖਾਦ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ।
ਸਫਲ ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਪਿਛਲੇ ਸਾਲ ਕਣਕ ਦੀ ਬਿਜਾਈ ਲਈ ਆਪਣੇ ਖੇਤਾਂ ਵਿੱਚ ਐਨ.ਪੀ.ਕੇ. (12:32:16) ਦੀ ਵਰਤੋਂ ਕੀਤੀ ਸੀ ਅਤੇ ਉਸ ਦੀ ਫਸਲ ਦਾ ਝਾੜ ਬਹੁਤ ਵਧੀਆ ਰਿਹਾ ਹੈ। ਇਸੇ ਤਰ੍ਹਾਂ ਪਿੰਡ ਮੋਹਣ ਮਾਜਰਾ ਦੇ ਰਹਿਣ ਵਾਲੇ ਕਿਸਾਨ ਜਸਮਨਜੋਤ ਸਿੰਘ ਨੇ ਦੱਸਿਆ ਕਿ ਉਸ ਨੇ ਪਿਛਲੇ ਸਾਲ ਸਿੰਗਲ ਸੁਪਰ ਫਾਸਫੇਟ 16 ਫੀਸਦੀ ਦੀ ਵਰਤੋਂ ਨਾਲ ਕਣਕ ਦੀ ਬਿਜਾਈ ਕੀਤੀ ਗਈ ਸੀ ਅਤੇ ਉਸ ਦੀ ਫਸਲ ਬਹੁਤ ਵਧੀਆ ਹੋਈ। ਕਿਸਾਨ ਨੇ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ 150 ਕਿਲੋ ਸੁਪਰਫਾਸਫੇਟ ਅਤੇ 20 ਕਿਲੋ ਯੂਰੀਆ ਖਾਦ ਪ੍ਰਤੀ ਏਕੜ ਦੀ ਵਰਤੋਂ ਕਰਦੇ ਹੋਏ ਕਣਕ ਦੀ ਬਿਜਾਈ ਕੀਤੀ ਗਈ ਸੀ ਜਿਸ ਨਾਲ ਫਸਲ ਚੰਗੀ ਹੋਈ ਤੇ ਝਾੜ ਵੀ ਵੱਧ ਨਿਕਲਿਆ ਹੈ। ਕਿਸਾਨ ਨੇ ਦੱਸਿਆ ਕਿ ਸੁਪਰ ਫਾਸਫੇਟ ਖਾਦ ਵਿੱਚ ਸਲਫਰ ਤੱਤ ਵੀ ਪਾਇਆ ਜਾਂਦਾ ਹੈ, ਜਿਸ ਨਾਲ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ।ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਕਣਕ ਦੀ ਬਿਜਾਈ ਕਰਨ ਲਈ ਡੀ.ਏ.ਪੀ. ਦੇ ਦੂਸਰੇ ਬਦਲ ਬਜ਼ਾਰ ਵਿੱਚ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਡੀ.ਏ.ਪੀ. ਖਾਦ ਵਿੱਚ 18 ਫੀਸਦੀ ਨਾਈਟ੍ਰੋਜਨ ਅਤੇ 46 ਫੀਸਦੀ ਫਾਸਫੋਰਸ ਤੱਤ ਹੁੰਦੇ ਹਨ ਜਦੋਂ ਕਿ ਸਿੰਗਲ ਸੁਪਰ ਫਾਸਫੇਟ ਖਾਦ ਵਿੱਚ 16 ਫੀਸਦੀ ਫਾਸਫੋਰਸ ਤੱਤ ਦੀ ਮਾਤਰਾ ਪਾਈ ਜਾਂਦੀ ਹੈ। ਇਸੇ ਤਰ੍ਹਾਂ ਨਾਈਟ੍ਰੋਫਾਸਫੇਟ ਖਾਦ ਵਿੱਚ 20 ਫੀਸਦੀ ਨਾਈਟ੍ਰੋਜਨ ਅਤੇ 20 ਫੀਸਦੀ ਫਾਸਫੋਰਸ ਤੱਤ ਮੌਜੂਦ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਮੁਤਾਬਕ ਦਰਮਿਆਨੀਆਂ ਜ਼ਮੀਨਾਂ ਲਈ ਇੱਕ ਏਕੜ ਵਿੱਚ ਕਣਕ ਦੀ ਬਿਜਾਈ ਕਰਨ ਲਈ 155 ਕਿਲੋ ਸੁਪਰ ਫਾਸਫੇਟ ਜਾਂ 125 ਕਿਲੋ ਨਾਈਟ੍ਰੋਫਾਸਫੇਟ ਖਾਦ ਵਰਤੀ ਜਾ ਸਕਦੀ ਹੈ। ਇਸੇ ਤਰ੍ਹਾਂ ਟ੍ਰਿਪਲ ਸੁਪਰ ਫਾਸਫੇਟ ਵਿੱਚ 46 ਫੀਸਦੀ ਫਾਸਫੋਰਸ ਤੱਤ ਪਾਇਆ ਜਾਂਦਾ ਹੈ ਅਤੇ ਖਾਦ ਦੀ 55 ਕਿਲੋ ਵਰਤੋਂ ਕਰਕੇ ਇੱਕ ਏਕੜ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਡਾ: ਧਰਮਿੰਦਰਜੀਤ ਸਿੰਘ ਨੇ ਕਿਹਾ ਕਿ ਜੇਕਰ ਸੁਪਰ ਫਾਸਫੇਟ ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਬਿਜਾਈ ਵੇਲੇ 20 ਕਿਲੋ ਯੂਰੀਆ ਪ੍ਰਤੀ ਏਕੜ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਨ.ਪੀ.ਕੇ. 12:32:16 ਦੀ ਵਰਤੋਂ ਚੰਗਾ ਬਦਲ ਹੈ, ਜਿਸ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੋਂ ਇਲਾਵਾ ਪੋਟਾਸ਼ ਦਾ ਤੱਤ ਵੀ ਮੌਜੂਦ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਬਿਜਾਈ ਦਾ ਢੁਕਵਾਂ ਸਮਾਂ ਹੈ, ਚੰਗਾ ਝਾੜ ਲੈਣ ਲਈ ਉਪਲਬਧ ਖਾਦਾਂ ਦੀ ਵਰਤੋਂ ਕਰਦੇ ਹੋਏ ਸਮੇਂ ਸਿਰ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਗਰ ਨਿਗਮ ਚੋਣਾਂ ਨੂੰ ਲੈ ਕੇ ਐਕਸ਼ਨ ਵਿੱਚ ਆਮ ਆਦਮੀ ਪਾਰਟੀ, ਚੰਡੀਗੜ੍ਹ ਤੋਂ ਬਾਅਦ ਹੁਣ ਜਲੰਧਰ 'ਚ 'ਆਪ' ਪ੍ਰਧਾਨ ਦੀ ਮੀਟਿੰਗ

ਨਗਰ ਨਿਗਮ ਚੋਣਾਂ ਨੂੰ ਲੈ ਕੇ ਐਕਸ਼ਨ ਵਿੱਚ ਆਮ ਆਦਮੀ ਪਾਰਟੀ, ਚੰਡੀਗੜ੍ਹ ਤੋਂ ਬਾਅਦ ਹੁਣ ਜਲੰਧਰ 'ਚ 'ਆਪ' ਪ੍ਰਧਾਨ ਦੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਨੇ ਰਿਕਾਰਡ ਸਮੇਂ ਵਿੱਚ ਬਣੇ ਸਬ-ਡਿਵੀਜ਼ਨਲ ਕੰਪਲੈਕਸ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਨੇ ਰਿਕਾਰਡ ਸਮੇਂ ਵਿੱਚ ਬਣੇ ਸਬ-ਡਿਵੀਜ਼ਨਲ ਕੰਪਲੈਕਸ ਦਾ ਕੀਤਾ ਉਦਘਾਟਨ

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਗੁੰਬਦ 'ਤੇ ਸੋਨੇ ਦੀ ਪਰਤ ਚੜਾਉਣ ਦਾ ਕਾਰਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਰਵਾਇਆ ਆਰੰਭ 

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਗੁੰਬਦ 'ਤੇ ਸੋਨੇ ਦੀ ਪਰਤ ਚੜਾਉਣ ਦਾ ਕਾਰਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਰਵਾਇਆ ਆਰੰਭ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸੰਵਿਧਾਨ ਦਿਵਸ ਮੌਕੇ ਕਰਵਾਏ ਗਏ ਵੱਖ-ਵੱਖ ਪ੍ਰੋਗਰਾਮ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸੰਵਿਧਾਨ ਦਿਵਸ ਮੌਕੇ ਕਰਵਾਏ ਗਏ ਵੱਖ-ਵੱਖ ਪ੍ਰੋਗਰਾਮ 

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਤਸਕਰ ਹਥਿਆਰਾਂ ਸਮੇਤ ਕਾਬੂ ਕੀਤੇ ਹਨ

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਤਸਕਰ ਹਥਿਆਰਾਂ ਸਮੇਤ ਕਾਬੂ ਕੀਤੇ ਹਨ

'ਆਪ' ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ

'ਆਪ' ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ

ਜੱਜ ਦੀ ਪਤਨੀ ਦੇ ਗਲ ‘ਚੋਂ ਸੋਨੇ ਦੀ ਚੇਨ ਖੌਹ ਰਫੂ ਚੱਕਰ ਹੋਏ ਲੁਟੇਰੇ।

ਜੱਜ ਦੀ ਪਤਨੀ ਦੇ ਗਲ ‘ਚੋਂ ਸੋਨੇ ਦੀ ਚੇਨ ਖੌਹ ਰਫੂ ਚੱਕਰ ਹੋਏ ਲੁਟੇਰੇ।

ਪੰਜਾਬ 'ਚ ਨਸ਼ੇ ਦੀ ਸਮੱਸਿਆ 'ਤੇ ਰਾਜ ਸਭਾ 'ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਪੰਜਾਬ 'ਚ ਨਸ਼ੇ ਦੀ ਸਮੱਸਿਆ 'ਤੇ ਰਾਜ ਸਭਾ 'ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ  ਸਖਤ ਪ੍ਰਤੀਕਿਰਿਆ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ ਸਖਤ ਪ੍ਰਤੀਕਿਰਿਆ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ