Wednesday, December 04, 2024  

ਪੰਜਾਬ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

November 14, 2024
ਸ੍ਰੀ ਫ਼ਤਹਿਗੜ੍ਹ ਸਾਹਿਬ/14 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)

ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਵਿਖੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਤੋਂ ਇਲਾਵਾ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਵੀ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਉਕਤ ਪ੍ਰੋਗਰਾਮ ਦਾ ਪੂਰਾ ਪ੍ਰਬੰਧ ਸਕੂਲੀ ਵਿਦਿਆਰਥੀਆਂ ਵੱਲੋਂ ਕੀਤਾ ਗਿਆ।ਇਸ ਮੌਕੇ  ਜਿੱਥੇ ਸਕੂਲ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਜਾਪ ਕੀਤਾ, ਉੱਥੇ ਹੀ ਕੀਰਤਨ ਵੀ ਉਹਨਾਂ ਵੱਲੋਂ ਖੁਦ ਹੀ ਕੀਤਾ ਗਿਆ। ਭੋਗ ਉਪਰੰਤ ਪਤਵੰਤਿਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਵਿਦਿਆਰਥੀਆਂ ਨੂੰ ਸਫਲਤਾ ਹਾਸਲ ਕਰਨ ਦੇ ਰਸਤਿਆਂ ਤੋਂ ਵੀ ਜਾਣੂ ਕਰਵਾਇਆ।ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਖਾਲਸਾ ਸਕੂਲ ਸਰਹਿੰਦ ਫਤਿਹਗੜ੍ਹ ਸਾਹਿਬ ਦੀ ਉਹ ਧਰੋਹਰ ਹੈ, ਜਿਸ ਨੂੰ ਵਿਸਾਰਿਆ ਨਹੀਂ ਜਾ ਸਕਦਾ। ਇਸ ਸਕੂਲ ਨੇ ਜਿੱਥੇ ਬਹੁਤ ਸਾਰੇ ਅਫਸਰ ਪੈਦਾ ਕੀਤੇ, ਉੱਥੇ ਹੀ ਆਜ਼ਾਦੀ ਦੀ ਲੜਾਈ ਦੇ ਵਿੱਚ ਯੋਗਦਾਨ ਪਾਉਣ ਵਾਲੇ ਬਹੁਤ ਹੀ ਸੰਘਰਸ਼ੀ ਯੋਧੇ ਵੀ ਪੈਦਾ ਕੀਤੇ। ਇਸ ਮੌਕੇ ਸਕੂਲ ਦੇ ਉੱਪ ਪ੍ਰਿੰਸੀਪਲ ਮਲਕੀਤ ਸਿੰਘ ਵੱਲੋਂ ਸਕੂਲ ਦੀਆਂ ਪ੍ਰਾਪਤੀਆਂ ਤੇ ਚਾਨਣਾ ਪਾਇਆ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪਵੇਲ ਕੁਮਾਰ ਹਾਂਡਾ, ਮੋਹਿਤ ਸੂਦ ਅਤੇ ਐਡਵੋਕੇਟ ਗੁਰਪ੍ਰੀਤ ਸਿੰਘ ਸੈਣੀ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਸ਼ਹਿਰ ਦੀਆਂ ਮਾਣਮੱਤੀਆਂ ਸ਼ਖਸ਼ੀਅਤਾਂ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ - ਹਰਭਜਨ ਸਿੰਘ ਈ.ਟੀ.ਓ

ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ - ਹਰਭਜਨ ਸਿੰਘ ਈ.ਟੀ.ਓ

ਅੰਤਰਰਾਸ਼ਟਰੀ ਪੁਰਸ਼ ਦਿਵਸ ਦੇ ਮੌਕੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਸੈਮੀਨਾਰ

ਅੰਤਰਰਾਸ਼ਟਰੀ ਪੁਰਸ਼ ਦਿਵਸ ਦੇ ਮੌਕੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਸੈਮੀਨਾਰ

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਇਮੋਸ਼ਨ ਫਾਰ ਇਫੈਕਟਿਵ ਟੀਚਿੰਗ' ਵਿਸ਼ੇ 'ਤੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਇਮੋਸ਼ਨ ਫਾਰ ਇਫੈਕਟਿਵ ਟੀਚਿੰਗ' ਵਿਸ਼ੇ 'ਤੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਕਾਰਸੇਵਾ ਲਈ 51 ਹਜ਼ਾਰ ਰੁਪਏ ਭੇਟ ਕੀਤੇ 

ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਕਾਰਸੇਵਾ ਲਈ 51 ਹਜ਼ਾਰ ਰੁਪਏ ਭੇਟ ਕੀਤੇ 

ਜਹਾਜ਼ੀ ਹਵੇਲੀ ਦਾ ਪੁਰਾਤਨ ਸੱਭਿਅਤਾ ਮੁਤਾਬਕ ਕੀਤਾ ਜਾਵੇਗਾ ਨਵੀਨੀਕਰਨ : ਡਾ. ਸੋਨਾ ਥਿੰਦ 

ਜਹਾਜ਼ੀ ਹਵੇਲੀ ਦਾ ਪੁਰਾਤਨ ਸੱਭਿਅਤਾ ਮੁਤਾਬਕ ਕੀਤਾ ਜਾਵੇਗਾ ਨਵੀਨੀਕਰਨ : ਡਾ. ਸੋਨਾ ਥਿੰਦ 

ਦੇਸ਼ ਭਗਤ ਯੂਨੀਵਰਸਿਟੀ ਦੇ ਐਨ.ਸੀ.ਸੀ. ਕੈਡਿਟਾਂ ਨੇ ਬਿਰਧ ਆਸ਼ਰਮ ਵਿੱਚ ਚਲਾਇਆ ਸਵੱਛਤਾ ਅਭਿਆਨ

ਦੇਸ਼ ਭਗਤ ਯੂਨੀਵਰਸਿਟੀ ਦੇ ਐਨ.ਸੀ.ਸੀ. ਕੈਡਿਟਾਂ ਨੇ ਬਿਰਧ ਆਸ਼ਰਮ ਵਿੱਚ ਚਲਾਇਆ ਸਵੱਛਤਾ ਅਭਿਆਨ

ਸਰਕਾਰੀ ਹਾਈ ਸਕੂਲ ਬੇਲੂਮਾਜਰਾ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਦੌਰਾ

ਸਰਕਾਰੀ ਹਾਈ ਸਕੂਲ ਬੇਲੂਮਾਜਰਾ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਦੌਰਾ

ਜਾਗਰੂਕ ਹੋਕੇ ਹੀ ਏਡਜ਼ ਤੋਂ ਬਚਿਆ ਜਾ ਸਕਦਾ ਹੈ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਜਾਗਰੂਕ ਹੋਕੇ ਹੀ ਏਡਜ਼ ਤੋਂ ਬਚਿਆ ਜਾ ਸਕਦਾ ਹੈ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਫਾਈ ਅਭਿਆਨ ਸ਼ੁਰੂ- ਵਿਧਾਇਕ ਰਾਏ

ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਫਾਈ ਅਭਿਆਨ ਸ਼ੁਰੂ- ਵਿਧਾਇਕ ਰਾਏ