Wednesday, December 11, 2024  

ਪੰਜਾਬ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

November 27, 2024

ਨਵੀਂ ਦਿੱਲੀ/ਚੰਡੀਗੜ੍ਹ, 27 ਨਵੰਬਰ 2024

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਲੋਕ ਸਭਾ ਵਿੱਚ ਪੰਜਾਬ ਦੇ ਲੋਕਾਂ ਨਾਲ ਜੁੜੇ ਇੱਕ ਜ਼ਰੂਰੀ ਅਤੇ ਸੰਵੇਦਨਸ਼ੀਲ ਮੁੱਦੇ ਨੂੰ ਉਠਾਉਂਦਿਆਂ ਮੁਲਤਵੀ ਮਤਾ ਪੇਸ਼ ਕੀਤਾ।  ਮਤਾ ਪੰਜਾਬ ਸਟੇਟ ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ 2018 ਅਤੇ ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਪੰਜਾਬ ਸੋਧ) ਬਿੱਲ 2018 ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਵਿੱਚ ਤੇਜ਼ੀ ਲਿਆਉਣ ਲਈ ਭਾਰਤ ਸਰਕਾਰ ਦੇ ਦਖਲ ਦੀ ਮੰਗ ਕਰਦਾ ਹੈ। ਇਨ੍ਹਾਂ ਬਿੱਲਾਂ ਵਿੱਚ ਕਿਸੇ ਵੀ ਧਾਰਮਿਕ ਗ੍ਰੰਥ ਦੀ ਬੇਅਦਬੀ ਜਾਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਕੰਮਾਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾਵਾਂ ਦੀ ਵਿਵਸਥਾ ਹੈ। 

ਪੱਤਰਕਾਰਾਂ ਨੂੰ ਜਾਨਕਾਰੀ ਦਿੰਦਿਆਂ ਮਲਵਿੰਦਰ ਕੰਗ ਨੇ ਕਿਹਾ ਕਿ ਸਾਰੇ ਧਾਰਮਿਕ ਗ੍ਰੰਥ ਭਾਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸ੍ਰੀਮਦ ਭਗਵਦ ਗੀਤਾ, ਕੁਰਾਨ ਜਾਂ ਬਾਈਬਲ ਹੋਵੇ, ਦੀ ਮਰਿਆਦਾ ਨੂੰ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ। ਪੰਜਾਬ ਵਿਧਾਨ ਸਭਾ ਨੇ 2018 ਵਿੱਚ ਇਨ੍ਹਾਂ ਬਿੱਲਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ ਪਰ 6 ਸਾਲ ਬਾਅਦ ਵੀ ਇਹ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਬਕਾਇਆ ਪਏ ਹਨ।

ਉਨ੍ਹਾਂ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਕਿ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਏ ਜਾਣ,ਕਿਉਂ ਕਿ ਇਹ ਡਰ ਦਾ ਮਾਹੌਲ ਪੈਦਾ ਕਰਦੇ ਹਨ ਅਤੇ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੇ ਹਨ।  ਅਸੀਂ ਭਾਰਤ ਸਰਕਾਰ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ ਕਰਦੇ ਹਾਂ ਤਾਂ ਜੋ ਪੰਜਾਬ ਅਤੇ ਦੇਸ਼ ਭਰ ਦੇ ਲੱਖਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਉਜਾਗਰ ਕਰਦੇ ਹੋਏ ਕੰਗ ਨੇ ਭਾਰਤ ਵਰਗੇ ਦੇਸ਼ ਵਿੱਚ ਧਾਰਮਿਕ ਸਦਭਾਵਨਾ ਦੀ ਰੱਖਿਆ ਲਈ ਸਖ਼ਤ ਕਾਨੂੰਨਾਂ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਸੰਵਿਧਾਨ ਵਿੱਚ ਧਰਮ ਨਿਰਪੱਖਤਾ ਅਤੇ ਵੱਖ-ਵੱਖ ਧਰਮਾਂ ਦਾ ਸਤਿਕਾਰ ਵੀ ਦਰਜ ਹੈ। ਉਨ੍ਹਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਭਾਰਤ ਦੇ ਧਾਰਮਿਕ, ਅਧਿਆਤਮਿਕ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਇਨ੍ਹਾਂ ਬਿੱਲਾਂ ਦੀ ਪ੍ਰਵਾਨਗੀ ਲਈ ਸਮੂਹਿਕ ਤੌਰ 'ਤੇ ਜ਼ੋਰ ਦੇਣ ਦਾ ਸੱਦਾ ਦਿੱਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਨੇ ਆਗਾਮੀ ਲੋਕਲ ਬਾਡੀ ਚੋਣਾਂ ਦੀ ਤਿਆਰੀ ਲਈ ਕੀਤੀ ਸਮੀਖਿਆ ਮੀਟਿੰਗ

ਆਮ ਆਦਮੀ ਪਾਰਟੀ ਨੇ ਆਗਾਮੀ ਲੋਕਲ ਬਾਡੀ ਚੋਣਾਂ ਦੀ ਤਿਆਰੀ ਲਈ ਕੀਤੀ ਸਮੀਖਿਆ ਮੀਟਿੰਗ

ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

ਸ਼ਹੀਦੀ ਸਭਾ ਮੌਕੇ ਸਰਕਸਾਂ, ਝੂਲੇ,ਡਾਂਸ ਤੇ ਮਨੋਰੰਜਨ ਦੀਆਂ ਖੇਡਾਂ `ਤੇ ਹੋਵੇਗੀ ਪਾਬੰਦੀ

ਸ਼ਹੀਦੀ ਸਭਾ ਮੌਕੇ ਸਰਕਸਾਂ, ਝੂਲੇ,ਡਾਂਸ ਤੇ ਮਨੋਰੰਜਨ ਦੀਆਂ ਖੇਡਾਂ `ਤੇ ਹੋਵੇਗੀ ਪਾਬੰਦੀ

ਵਟਸਐਪ ਕਾਲ ਤੇ ਖੁਦ ਨੂੰ ਅਮਰੀਕਾ ਵਾਲਾ ਮਾਮੇ ਦਾ ਲੜਕਾ ਦੱਸ ਕੇ ਮਾਰੀ 10 ਲੱਖ ਦੀ ਠੱਗੀ

ਵਟਸਐਪ ਕਾਲ ਤੇ ਖੁਦ ਨੂੰ ਅਮਰੀਕਾ ਵਾਲਾ ਮਾਮੇ ਦਾ ਲੜਕਾ ਦੱਸ ਕੇ ਮਾਰੀ 10 ਲੱਖ ਦੀ ਠੱਗੀ

‘ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ: ਮੁੱਖ ਮੰਤਰੀ

‘ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ: ਮੁੱਖ ਮੰਤਰੀ

ਦੇਸ਼ ਭਗਤ ਯੂਨੀਵਰਸਿਟੀ ਦੇ ਆਰਟਿਸਟ ਦਾ ਜਾਪਾਨ ਦੇ ਕਾਮਾਕੁਰਾ ਆਰਟ ਫੈਸਟੀਵਲ ਵਿੱਚ ਵਿਸ਼ਵ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ    

ਦੇਸ਼ ਭਗਤ ਯੂਨੀਵਰਸਿਟੀ ਦੇ ਆਰਟਿਸਟ ਦਾ ਜਾਪਾਨ ਦੇ ਕਾਮਾਕੁਰਾ ਆਰਟ ਫੈਸਟੀਵਲ ਵਿੱਚ ਵਿਸ਼ਵ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ    

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲੇ ਵਿੱਚ ਖੱਟਿਆ ਨਾਮਣਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲੇ ਵਿੱਚ ਖੱਟਿਆ ਨਾਮਣਾ

20 ਦਸੰਬਰ ਨੂੰ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ ਸਫਰ ਏ ਸ਼ਹਾਦਤ ਸਮਾਗਮ

20 ਦਸੰਬਰ ਨੂੰ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ ਸਫਰ ਏ ਸ਼ਹਾਦਤ ਸਮਾਗਮ

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਪੰਜਾਬ-ਚੰਡੀਗੜ੍ਹ 'ਚ ਮੀਂਹ ਕਾਰਨ ਵਧੀ ਠੰਢ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਪੰਜਾਬ-ਚੰਡੀਗੜ੍ਹ 'ਚ ਮੀਂਹ ਕਾਰਨ ਵਧੀ ਠੰਢ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ