Wednesday, December 11, 2024  

ਪੰਜਾਬ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

November 28, 2024
ਸ੍ਰੀ ਫਤਿਹਗੜ੍ਹ ਸਾਹਿਬ/28 ਨਵੰਬਰ :
(ਰਵਿੰਦਰ ਸਿੰਘ ਢੀਂਡਸਾ)

ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਦਾਖਲ ਨਹੀਂ ਹੋਣ ਦਿਤਾ ਗਿਆ। ਇਸ ਵਿਤਕਰੇ ਪੂਰਨ ਤੇ ਸੰਵੇਦਨਤਾ ਵਾਲੀ ਘਟਨਾ ਦਾ ਨਿਹੰਗ ਸਿੰਘਾਂ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਅਤੇ ਅੰਮ੍ਰਿਤਧਾਰੀ ਸਿੱਖਾਂ ਨਾਲ ਕੋਝਾਮਜਾਕ ਹੈ ਅਤੇ ਸਿੱਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ’ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ। ਸਗੋਂ ਥਾਂ ਪੁਰ ਥਾਂ ਅਜਿਹੀਆਂ ਅਫਸੋਸ ਜਨਕ ਘਟਨਾਵਾਂ ਵਾਪਰਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ਅਤੇ ਆਜ਼ਾਦੀ ਨਾਲ ਜੀਵਨ ਜੀਉਣ ਦੀ ਖੁੱਲ੍ਹ ਹੈ। ਸਿੱਖ ਧਰਮ ਦੇ ਅੰਮ੍ਰਿਤਧਾਰੀ ਸਿੱਖਾਂ ਲਈ ਗੁਰੂ ਬਖਸ਼ਿਸ਼ ਪੰਜ ਕਕਾਰ ਧਾਰਨ ਕਰਨਾ ਲਾਜ਼ਮੀ ਹੈ ਅਤੇ ਇਸ ਦੀ ਇਜਾਜ਼ਤ ਭਾਰਤ ਦਾ ਸੰਵਿਧਾਨ ਵੀ ਦਿੰਦਾ ਹੈ। ਨਿਹੰਗ ਮੁਖੀ ਨੇ ਕਿਹਾ ਕਿ ਹਾਲ ਹੀ ਵਿਚ ਹਵਾਬਾਜ਼ੀ ਮੰਤਰਾਲੇ ਵੱਲੋਂ ਭਾਰਤ ਦੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਣ ਕੇ ਜਾਣ ’ਤੇ ਪਾਬੰਦੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ’ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਹੋਰ ਸਿੱਖ ਸੰਸਥਾਵਾਂ ਵੱਲੋਂ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਸੀ। ਹੁਣ ਦਿੱਲੀ ਦੇ ਇਕ ਝਿਲਮਿਲ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਸਿੱਖ ਨੂੰ ਸੀਆਈਐਸਐਫ ਦੇ ਇਕ ਕਰਮਾਚਾਰੀ ਵੱਲੋਂ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣਾ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਦੁਖਦਾਈ ਤੇ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਸਰਕਾਰ ਨੂੰ ਦੋਸ਼ੀ ਕਰਮਚਾਰੀ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਇਸ ਮਾਮਲੇ ਵਿਚ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਤੁਰੰਤ ਕਾਰਵਾਈ ਕਰਦਿਆਂ ਸਿੱਖਾਂ ਦੇ ਹੱਕ ਹਕੂਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਨੇ ਆਗਾਮੀ ਲੋਕਲ ਬਾਡੀ ਚੋਣਾਂ ਦੀ ਤਿਆਰੀ ਲਈ ਕੀਤੀ ਸਮੀਖਿਆ ਮੀਟਿੰਗ

ਆਮ ਆਦਮੀ ਪਾਰਟੀ ਨੇ ਆਗਾਮੀ ਲੋਕਲ ਬਾਡੀ ਚੋਣਾਂ ਦੀ ਤਿਆਰੀ ਲਈ ਕੀਤੀ ਸਮੀਖਿਆ ਮੀਟਿੰਗ

ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

ਸ਼ਹੀਦੀ ਸਭਾ ਮੌਕੇ ਸਰਕਸਾਂ, ਝੂਲੇ,ਡਾਂਸ ਤੇ ਮਨੋਰੰਜਨ ਦੀਆਂ ਖੇਡਾਂ `ਤੇ ਹੋਵੇਗੀ ਪਾਬੰਦੀ

ਸ਼ਹੀਦੀ ਸਭਾ ਮੌਕੇ ਸਰਕਸਾਂ, ਝੂਲੇ,ਡਾਂਸ ਤੇ ਮਨੋਰੰਜਨ ਦੀਆਂ ਖੇਡਾਂ `ਤੇ ਹੋਵੇਗੀ ਪਾਬੰਦੀ

ਵਟਸਐਪ ਕਾਲ ਤੇ ਖੁਦ ਨੂੰ ਅਮਰੀਕਾ ਵਾਲਾ ਮਾਮੇ ਦਾ ਲੜਕਾ ਦੱਸ ਕੇ ਮਾਰੀ 10 ਲੱਖ ਦੀ ਠੱਗੀ

ਵਟਸਐਪ ਕਾਲ ਤੇ ਖੁਦ ਨੂੰ ਅਮਰੀਕਾ ਵਾਲਾ ਮਾਮੇ ਦਾ ਲੜਕਾ ਦੱਸ ਕੇ ਮਾਰੀ 10 ਲੱਖ ਦੀ ਠੱਗੀ

‘ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ: ਮੁੱਖ ਮੰਤਰੀ

‘ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ: ਮੁੱਖ ਮੰਤਰੀ

ਦੇਸ਼ ਭਗਤ ਯੂਨੀਵਰਸਿਟੀ ਦੇ ਆਰਟਿਸਟ ਦਾ ਜਾਪਾਨ ਦੇ ਕਾਮਾਕੁਰਾ ਆਰਟ ਫੈਸਟੀਵਲ ਵਿੱਚ ਵਿਸ਼ਵ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ    

ਦੇਸ਼ ਭਗਤ ਯੂਨੀਵਰਸਿਟੀ ਦੇ ਆਰਟਿਸਟ ਦਾ ਜਾਪਾਨ ਦੇ ਕਾਮਾਕੁਰਾ ਆਰਟ ਫੈਸਟੀਵਲ ਵਿੱਚ ਵਿਸ਼ਵ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ    

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲੇ ਵਿੱਚ ਖੱਟਿਆ ਨਾਮਣਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲੇ ਵਿੱਚ ਖੱਟਿਆ ਨਾਮਣਾ

20 ਦਸੰਬਰ ਨੂੰ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ ਸਫਰ ਏ ਸ਼ਹਾਦਤ ਸਮਾਗਮ

20 ਦਸੰਬਰ ਨੂੰ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ ਸਫਰ ਏ ਸ਼ਹਾਦਤ ਸਮਾਗਮ

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਪੰਜਾਬ-ਚੰਡੀਗੜ੍ਹ 'ਚ ਮੀਂਹ ਕਾਰਨ ਵਧੀ ਠੰਢ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਪੰਜਾਬ-ਚੰਡੀਗੜ੍ਹ 'ਚ ਮੀਂਹ ਕਾਰਨ ਵਧੀ ਠੰਢ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ