Friday, January 17, 2025  

ਪੰਜਾਬ

'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ

December 12, 2024

ਨਵੀਂ ਦਿੱਲੀ, 12 ਦਸੰਬਰ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ ਕੇਂਦਰ ਸਰਕਾਰ ਨੂੰ 'ਇੱਕ ਦੇਸ਼, ਇੱਕ ਸਿੱਖਿਆ ਅਤੇ ਇੱਕ ਦੇਸ਼ ਇੱਕ ਸਿਹਤ ਪ੍ਰਣਾਲੀ' ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਅੱਜ ਇੱਥੇ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮੋਦੀ ਸਰਕਾਰ ਦੇਸ਼ ਵਿੱਚ 'ਇੱਕ ਦੇਸ਼, ਇੱਕ ਸਿੱਖਿਆ' ਅਤੇ 'ਇੱਕ ਦੇਸ਼ ਇੱਕ ਇਲਾਜ ਪ੍ਰਣਾਲੀ' ਲਾਗੂ ਕਰਨ ਦੀ ਬਜਾਏ 'ਇੱਕ ਦੇਸ਼, ਇੱਕ ਚੋਣ' ਦੇ ਅਮਲ ਨੂੰ ਲਾਗੂ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਇਹ ਚਾਲ ਚੱਲ ਰਹੀ ਹੈ ਕਿਉਂਕਿ ਜਿੱਥੇ 'ਇੱਕ ਦੇਸ਼, ਇੱਕ ਸਿੱਖਿਆ' ਅਤੇ 'ਇੱਕ ਦੇਸ਼, ਇੱਕ ਇਲਾਜ ਪ੍ਰਣਾਲੀ' ਨੂੰ ਲਾਗੂ ਕਰਨ ਨਾਲ ਸਮੁੱਚੇ ਦੇਸ਼ ਦੀ ਜਨਤਾ ਨੂੰ ਲਾਭ ਹੋਵੇਗਾ, ਉਥੇ 'ਇੱਕ ਦੇਸ਼, ਇੱਕ ਚੋਣ' ਦੇ ਅਮਲ ਨੂੰ ਲਾਗੂ ਕਰਨ ਨਾਲ ਭਗਵਾਂ ਪਾਰਟੀ ਦੇ ਸਿਆਸੀ ਮਨਸੂਬੇ ਪੂਰੇ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਮੋਦੀ ਸਰਕਾਰ ਲੋਕ ਭਲਾਈ ਦੀ ਬਜਾਏ ਆਪਣੀ ਭਲਾਈ ਨੂੰ ਯਕੀਨੀ ਬਣਾਉਣ ਲਈ ਕਾਹਲੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਤਾਨਾਸ਼ਾਹੀ ਰਵੱਈਆ ਹੈ, ਜੋ ਖੇਤਰੀ ਪਾਰਟੀਆਂ ਅਤੇ ਰਾਜਾਂ ਦੇ ਹਿੱਤ ਵਿੱਚ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਪੀਰਾਂ-ਪੈਗਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਦੀ ਮੰਦਭਾਗੀ ਘਟਨਾ ਦੀ ਪਹਿਲਾਂ ਹੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਇਸ ਸਾਜ਼ਿਸ਼ ਦਾ ਪਰਦਾਫ਼ਾਸ਼ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕਈ ਕਾਰਨਾਂ, ਜਿੰਨੇ ਬਾਰੇ ਉਨ੍ਹਾਂ ਨੂੰ ਹੀ ਬਿਹਤਰ ਪਤਾ ਹੈ, ਦਾ ਹਵਾਲਾ ਦੇ ਕੇ ਸ੍ਰੀ ਹਰਮਿੰਦਰ ਸਾਹਿਬ ਕੰਪਲੈਕਸ ਦੀ ਸੀ.ਸੀ.ਟੀ.ਵੀ. ਫੁਟੇਜ ਦੇਣ ਤੋਂ ਇਨਕਾਰ ਕੀਤਾ ਅਤੇ ਪੰਜਾਬ ਪੁਲਿਸ ਨੂੰ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਿ ਹੁਣ ਜਦੋਂ ਫੁਟੇਜ ਪ੍ਰਾਪਤ ਹੋ ਗਈ ਹੈ ਤਾਂ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ ਸੰਸਦ ਭਵਨ ਵਿੱਚ ਦਫ਼ਤਰ ਮਿਲਿਆ ਹੈ। ਉਨ੍ਹਾਂ ਨੇ ਦੇਸ਼ ਦੀ ਸੰਸਦ ਵਿੱਚ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਨੂੰ ਚੇਤੇ ਕਰਦਿਆਂ ਕਿਹਾ ਕਿ ਇਸ ਪਲੇਟਫਾਰਮ ਦੀ ਵਰਤੋਂ ਲੋਕ ਹਿੱਤਾਂ ਦੇ ਮੁੱਦਿਆਂ ਨੂੰ ਢੁਕਵੇਂ ਢੰਗ ਨਾਲ ਉਠਾਉਣ ਲਈ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵਡੇਰੇ ਲੋਕ ਹਿੱਤ ਵਿੱਚ ਵਿਰੋਧੀ ਧਿਰ ਦੇ ਆਗੂਆਂ ਨੂੰ ਸੰਸਦ ਵਿੱਚ ਜਨਤਕ ਮੁੱਦੇ ਉਠਾਉਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਗਰ ਕੌਂਸਲ ਦੀ ਟੀਮ ਨੇ ਚਾਈਨਾ ਡੋਰ ਅਤੇ ਪਲਾਸਟਿਕ ਤੇ ਲਿਫਾਫਿਆਂ ਦੀ ਵਰਤੋਂ ਸਬੰਧੀ ਕੀਤੀ ਚੈਕਿੰਗ

ਨਗਰ ਕੌਂਸਲ ਦੀ ਟੀਮ ਨੇ ਚਾਈਨਾ ਡੋਰ ਅਤੇ ਪਲਾਸਟਿਕ ਤੇ ਲਿਫਾਫਿਆਂ ਦੀ ਵਰਤੋਂ ਸਬੰਧੀ ਕੀਤੀ ਚੈਕਿੰਗ

The Festival of Lohri Celebrated with enthusiasm at Desh Bhagat Global School  

The Festival of Lohri Celebrated with enthusiasm at Desh Bhagat Global School  

ਦੇਸ਼ ਭਗਤ ਗਲੋਬਲ ਸਕੂਲ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਜੀਵਨ ਹੁਨਰ ਸਿਖਲਾਈ ਅਤੇ ਕਰੀਅਰ ਕਾਉਂਸਲਿੰਗ ਪ੍ਰੋਗਰਾਮ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਜੀਵਨ ਹੁਨਰ ਸਿਖਲਾਈ ਅਤੇ ਕਰੀਅਰ ਕਾਉਂਸਲਿੰਗ ਪ੍ਰੋਗਰਾਮ 

ਸੰਗਤਪੁਰ ਸੋਢੀਆਂ ਵਿਖੇ ਲਗਾਈ ਗਈ ਦੋ ਰੋਜ਼ਾ ਜਿਲਾ ਪੱਧਰੀ ਵਿਗਿਆਨ ਪ੍ਰਦਰਸ਼ਨੀ

ਸੰਗਤਪੁਰ ਸੋਢੀਆਂ ਵਿਖੇ ਲਗਾਈ ਗਈ ਦੋ ਰੋਜ਼ਾ ਜਿਲਾ ਪੱਧਰੀ ਵਿਗਿਆਨ ਪ੍ਰਦਰਸ਼ਨੀ

ਵਿਧਾਇਕ ਦੇ ਭਰਾ ਵਿਰੁੱਧ ਪਰਚਾ ਦਰਜ ਕਰਵਾਉਣ ਲਈ ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੀ ਮੀਟਿੰਗ ਸੱਦੀ ਜਾਵੇਗੀ: ਧਾਰਨੀ

ਵਿਧਾਇਕ ਦੇ ਭਰਾ ਵਿਰੁੱਧ ਪਰਚਾ ਦਰਜ ਕਰਵਾਉਣ ਲਈ ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੀ ਮੀਟਿੰਗ ਸੱਦੀ ਜਾਵੇਗੀ: ਧਾਰਨੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਕਾਰਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਕਾਰਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਜਸ਼ਨਾਂ ਨਾਲ ਮਨਾਇਆ ਗਿਆ ਮਾਘੀ ਦਾ ਤਿਉਹਾਰ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਜਸ਼ਨਾਂ ਨਾਲ ਮਨਾਇਆ ਗਿਆ ਮਾਘੀ ਦਾ ਤਿਉਹਾਰ

ਨਸ਼ਾ ਛੁਡਾਊ ਕੇਂਦਰ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਨਸ਼ਾ ਛੁਡਾਊ ਕੇਂਦਰ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਹਰਪ੍ਰੀਤ ਸਿੰਘ ਚੀਮਾ ਅਤੇ ਨਵਨੀਤ ਕੌਰ ਵੱਲੋਂ ਅਟਰਾਕਟਿਕਾ ਦੀ ਚੋਟੀ ਉਤੇ ਪਹੁੰਚਕੇ ਨਿਸ਼ਾਨ ਸਾਹਿਬ ਝੁਲਾਉਣ ਦੀ ਮੁਬਾਰਕਬਾਦ : ਮਾਨ

ਹਰਪ੍ਰੀਤ ਸਿੰਘ ਚੀਮਾ ਅਤੇ ਨਵਨੀਤ ਕੌਰ ਵੱਲੋਂ ਅਟਰਾਕਟਿਕਾ ਦੀ ਚੋਟੀ ਉਤੇ ਪਹੁੰਚਕੇ ਨਿਸ਼ਾਨ ਸਾਹਿਬ ਝੁਲਾਉਣ ਦੀ ਮੁਬਾਰਕਬਾਦ : ਮਾਨ