Tuesday, August 19, 2025  

ਪੰਜਾਬ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ : ਡਿਪਟੀ ਕਮਿਸ਼ਨਰ

December 31, 2024

ਸ੍ਰੀ ਮੁਕਤਸਰ ਸਾਹਿਬ, 31 ਦਸੰਬਰ (ਕੇ.ਐਲ.ਮੁਕਸਰੀ/ਕੁਲਭੂਸ਼ਨ ਚਾਵਲਾ)

ਸ੍ਰੀ ਰਾਜੇਸ਼ ਤਿ੍ਰਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਹੋਈ। ਇਸ ਮੌਕੇ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. ਸੰਜੀਵ ਕੁਮਾਰ ਆਰਟੀਓ ਸ੍ਰੀ ਮੁਕਤਸਰ ਸਾਹਿਬ, ਬਲਜੀਤ ਕੌਰ ਐਸਡੀਐਮ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਬੀਐਂਡਆਰ (ਸੜਕਾਂ) ਅਤੇ ਨੈਸ਼ਨਲ ਹਾਈਵੇਜ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਨਹਿਰਾਂ, ਰਜਬਾਹਿਆਂ, ਡਰੇਨਾਂ ਅਤੇ ਕੱਸੀਆਂ ’ਤੇ ਬਣੀਆਂ ਰੇਲਿੰਗ ਨੂੰ ਚੈੱਕ ਕੀਤਾ ਜਾਵੇ ਅਤੇ ਟੁੱਟ ਚੁੱਕੀਆਂ ਰੇਲਿੰਗ ਨੂੰ ਠੀਕ ਕਰਵਾਇਆ ਜਾਵੇ ਅਤੇ ਨਾਜ਼ੁਕ ਥਾਵਾਂ ’ਤੇ ਆਰਜੀ ਪ੍ਰਬੰਧ ਕੀਤੇ ਜਾਣ ਅਤੇ ਪੁਲਾਂ ਦੀਆਂ ਰੈਲਿੰਗ ’ਤੇ ਰਿਫੈਲਕਟਰ, ਰੰਗ ਰੋਗਣ ਕੀਤਾ ਜਾਵੇ ਅਤੇ ਪੁਲਾਂ ਦੇ ਨਜ਼ਦੀਕ ਆਵਾਜਾਈ ਦੀ ਸਪੀਡ ਨੂੰ ਕੰਟਰੋਲ ਕਰਨ ਲਈ ਸਪੀਡ ਰੋਕੂ ਬਰੈਕਰਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਯਾਤਰੀਆਂ ਦੀ ਸਹੂਲਤ ਲਈ ਪੁਲਾਂ ਦੇ ਨਜਦੀਕ ਸੂਚਨਾਂ ਬੋਰਡ ਵੀ ਲਗਾਏ ਜਾਣ ਤਾਂ ਜੋ ਯਾਤਰੀਆਂ ਨੂੰ ਪਤਾ ਚੱਲ ਸਕੇ ਕਿ ਅੱਗੇ ਕੋਈ ਨਹਿਰ, ਰਜਬਾਹਾ ਜਾਂ ਡਰੇਨ ਲੰਘ ਰਹੀ ਹੈ। ਉਨ੍ਹਾਂ ਸਬੰਧਿਤ ਵਿਭਾਗ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਦੇ ਏਰੀਏ ’ਚ ਪੁਲਾਂ ’ਤੇ ਕੋਈ ਸੜਕ ਦੁਰਘਟਨਾ ਵਾਪਰਦੀ ਹੈ ਤਾਂ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆਂ ਨਹੀਂ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਗਰ ਕੌਂਸਲਾਂ ਅਤੇ ਬੀਡੀਪੀਓਜ ਨੂੰ ਹਦਾਇਤ ਕੀਤੀ ਕਿ ਅਵਾਰਾ ਪਸ਼ੂਆਂ ਦੀ ਰੋਕਥਾਮ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਸੜਕਾਂ ’ਤੇ ਨਜਾਇਜ ਕਬਜੇ ਹਟਵਾਏ ਜਾਣ ਤਾਂ ਜੋ ਆਵਾਜਾਈ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਹੜੇ ਸਕੂਲ ਮੁੱਖ ਸੜਕਾਂ ਦੇ ਨਜ਼ਦੀਕ ਹਨ, ਉਥੇ ਸਾਈਨ ਬੋਰਡ ਅਤੇ ਸਪੀਡ ਬਰੈਕਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸਕੂਲੀ ਬੱਚਿਆਂ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਾ ਪਹੁੰਚੇ। ਉਨ੍ਹਾਂ ਜੰਗਲਾਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੜਕਾਂ ਦੇ ਕਿਨਾਰੇ ਉੱਗੀਆਂ ਝਾੜੀਆਂ ਅਤੇ ਵਧੀਆਂ ਦਰੱਖਤਾਂ ਦੇ ਟਾਹਣੀਆਂ ਦੀ ਕਟਾਈ ਕਰਵਾਈ ਜਾਵੇ ਤਾਂ ਜੋ ਸਰਦੀ ਦੀਆਂ ਧੁੰਦਾਂ ਦੌਰਾਨ ਵਾਪਰਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਹਮੇਸਾ ਸੜਕ ਸੁਰੱਖਿਆ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਆਵਾਜਾਈ ਦੌਰਾਨ ਪੂਰੀ ਸਾਵਧਾਨੀ ਵਰਤੀ ਜਾਵੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ