Tuesday, August 19, 2025  

ਪੰਜਾਬ

ਵਿਧਾਇਕ ਰਾਏ ਵੱਲੋਂ ਵਿਕਾਸ ਕਾਰਜਾਂ ਦੇ ਲਈ ਪੰਚਾਇਤਾਂ ਨੂੰ ਗਰਾਂਟਾਂ ਦਿੱਤੀਆਂ

January 03, 2025

ਸ੍ਰੀ ਫ਼ਤਹਿਗੜ੍ਹ ਸਾਹਿਬ/ 3 ਜਨਵਰੀ:
(ਰਵਿੰਦਰ ਸਿੰਘ ਢੀਂਡਸਾ)

ਸਾਲ 2025 ਦੇ ਪਹਿਲੇ ਹਫਤੇ ਹੀ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਗਰਾਂਟਾਂ ਦੀ ਝੜੀ ਲਗਾ ਦਿੱਤੀ ਗਈ ਹੈ। ਇਸੇ ਲੜੀ ਦੇ ਤਹਿਤ ਅੱਜ ਵਿਧਾਇਕ ਵੱਲੋਂ ਆਪਣੇ ਦਫਤਰ ਵਿਖੇ 41 ਲੱਖ ਰੁਪਏ ਦੀਆਂ ਗਰਾਂਟਾਂ ਦੇ ਸੈਂਕਸ਼ਨ ਪੱਤਰ ਪੰਚਾਇਤਾਂ ਨੂੰ ਮੁਹੱਈਆ ਕਰਵਾਏ ਗਏ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਸੰਕੇਤ ਦਿੱਤੇ ਗਏ ਹਨ ਕਿ ਆਉਣ ਵਾਲੇ ਦੋ ਸਾਲਾਂ ਚ ਤੇਜ਼ੀ ਨਾਲ ਵਿਕਾਸ ਕਾਰਜ ਹੋਣਗੇ। ਇਨਾਂ ਸਾਲਾਂ ਦੇ ਵਿੱਚ ਸੂਬੇ ਦੀ ਕਾਇਆ ਕਲਪ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਲਈ 41 ਲੱਖ ਰੁਪਏ ਦੀ ਗਰਾਂਟਾਂ ਦੇ ਪ੍ਰਵਾਨਗੀ ਪੱਤਰ ਮੁਹੱਈਆ ਕਰਵਾਏ ਗਏ ਹਨ ਤੇ ਵੱਖ-ਵੱਖ ਪਿੰਡਾਂ ਨੂੰ ਗਰਾਂਟਾਂ ਦਿੱਤੀਆਂ ਗਈਆਂ ਹਨ। ਵਿਵੇਕੀ ਗਰਾਂਟ ਦੇ ਤਹਿਤ ਖਰੇ ਪਿੰਡ ਨੂੰ 2 ਲੱਖ ਰੁਪਏ, ਭੱਲ ਮਾਜਰਾ ਨੂੰ 3 ਲੱਖ, ਨੌਲੱਖਾ ਨੂੰ 5 ਲੱਖ, ਪੰਜੋਲੀ ਖੁਰਦ ਨੂੰ 3 ਲੱਖ, ਮੁੱਲਾਂਪੁਰ ਖੁਰਦ ਨੂੰ 5 ਲੱਖ, ਜਖਵਾਲੀ ਨੂੰ 2.50 ਲੱਖ, ਪੋਲਾਂ ਨੂੰ 2.50 ਲੱਖ, ਜਾਗੋ ਚਨਾਰਥਲ ਨੂੰ 2 ਲੱਖ, ਮੂਲੇਪੁਰ ਨੂੰ 5 ਲੱਖ ਰੁਪਏ ਦਿੱਤੇ ਗਏ ਹਨ। ਇਸੇ ਤਰ੍ਹਾਂ ਆਰਡੀਓਜ ਦੇ ਤਹਿਤ ਗ੍ਰਾਮ ਪੰਚਾਇਤ ਭਮਾਰਸੀ ਬੁਲੰਦ ਨੂੰ ਦੋ ਲੱਖ, ਬੁੱਚੜੇ ਨੂੰ 2 ਲੱਖ, ਬਧੌਛੀ ਕਲਾਂ ਨੂੰ 2 ਲੱਖ, ਭਮਾਰਸੀ ਬੁਲੰਦ ਨੂੰ 2 ਲੱਖ, ਨੌਲੱਖਾ ਨੂੰ 1 ਲੱਖ, ਮੁਹੰਮਦੀਪੁਰ ਨੂੰ 2 ਲੱਖ ਰੁਪਏ ਦਿੱਤੇ ਗਏ ਹਨ ਤੇ ਵਿਕਾਸ ਕਾਰਜਾਂ ਦੇ ਵਿੱਚ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਹਿੰਦ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦੀਪ ਸ਼ਿਖਾ, ਪਿੰਡ ਖਰੇ ਤੋਂ ਸਰਪੰਚ ਸਤਪਾਲ ਸਿੰਘ, ਭੱਲ ਮਾਜਰਾ ਤੋਂ ਸਰਪੰਚ ਕਰਮਜੀਤ ਕੌਰ, ਕਿੰਦਰ ਭੱਲਮਾਜਰਾ, ਬਲਦੇਵ ਸਿੰਘ ਭੱਲਮਾਜਰਾ, ਸਰਪੰਚ ਮੋਹਣ ਸਿੰਘ ਭੱਟਮਾਜਰਾ, ਦੀਪਕ ਬਾਤਿਸ਼, ਆਫ਼ਿਸ ਸਕੱਤਰ ਬਹਾਦਰ ਖਾਨ, ਮਨਦੀਪ ਪੋਲਾ, ਰੁਪਿੰਦਰ ਸਿੰਘ ਕੋਟਲਾ ਸੁਲੇਮਾਨ, ਪੀ ਏ ਸਤੀਸ਼ ਲਟੌਰ ਆਦਿ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ