Friday, May 16, 2025  

ਪੰਜਾਬ

ਹਸਪਤਾਲਾਂ ਦੀਆਂ ਸੇਵਾਵਾਂ ਮੁੜ ਹੋ ਸਕਦੀਆਂ ਪ੍ਰਭਾਵਿਤ

January 04, 2025

ਸ੍ਰੀ ਫ਼ਤਹਿਗੜ੍ਹ ਸਾਹਿਬ/4 ਜਨਵਰੀ: 

(ਰਵਿੰਦਰ ਸਿੰਘ ਢੀਂਡਸਾ) 

ਸੂਬੇ ਦੇ ਡਾਕਟਰਾਂ ਦੀ ਜਥੇਬੰਦੀ ਪੀਸੀਐਮਐਸ ਐਸੋਸੀਏਸ਼ਨ, ਪੰਜਾਬ ਦੀਆਂ ਜਾਇਜ਼ ਮੰਗਾਂ ਜੋ ਸਰਕਾਰ ਵੱਲੋਂ ਪਿਛਲੇ ਸਾਲ ਮੰਨੀਆਂ ਗਈਆਂ ਸਨ ਨੂੰ ਲਾਗੂ ਨਹੀਂ ਕੀਤਾ ਗਿਆ ਜਿਸ ਕਾਰਨ ਡਾਕਟਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਜਿਸ ਕਰਕੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਫਿਰ ਤੋਂ ਪ੍ਰਭਾਵਤ ਹੋ ਸਕਦੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਫਤਿਹਗੜ੍ਹ ਸਾਹਿਬ ਦੀ ਪੀਸੀਐਮਐਸ ਐਸੋਸੀਏਸ਼ਨ ਦੇ ਪ੍ਰਧਾਨ ਡਾ. ਕੰਵਰਪਾਲ ਸਿੰਘ ਨੇ ਦੱਸਿਆ ਕਿ ਬੀਤੇ ਸਾਲ ਸਤੰਬਰ ਮਹੀਨੇ ਦੌਰਾਨ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੈਡੀਕਲ ਅਫਸਰਾਂ ਵੱਲੋਂ ਸੁਰੱਖਿਆ ਅਤੇ ਤਰੱਕੀਆਂ ਦੀਆਂ ਆਪਣੀਆਂ ਜਾਇਜ ਮੰਗਾਂ ਨੂੰ ਲੈ ਕੇ ਧਰਨੇ ਕੀਤੇ ਗਏ ਸਨ, ਜਿਸ ਦੌਰਾਨ ਓਪੀਡੀ ਸੇਵਾਵਾਂ ਬੰਦ ਰਹਿਣ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ। 14 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਵੱਲੋਂ ਐਸੋਸੀਏਸ਼ਨ ਨਾਲ ਪੰਜਾਬ ਭਵਨ ਵਿੱਚ ਬੈਠਕ ਕਰਨ ਉਪਰੰਤ ਮੀਡੀਆ ਵਿੱਚ ਲੋਕਾਂ ਦੇ ਸਾਹਮਣੇ ਆ ਕੇ ਇਹ ਵਾਅਦਾ ਕੀਤਾ ਸੀ ਕਿ ਇਹਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਤਿੰਨ ਹਫਤੇ ਦੇ ਸਮੇਂ ਵਿੱਚ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਸਰਕਾਰੀ ਡਾਕਟਰਾਂ ਦੀ ਜਥੇਬੰਦੀ ਵੱਲੋਂ ਇਸ ਦਿੱਤੇ ਗਏ ਭਰੋਸੇ ਤੇ ਧਰਨਾ ਖਤਮ ਕਰ ਆਪਣੇ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਪਰ ਮਿਥੇ ਗਏ ਸਮੇਂ ਵਿੱਚ ਸਰਕਾਰ ਵੱਲੋਂ ਦੋਨੋਂ ਮੁੱਦਿਆਂ ਤੇ ਕੁਝ ਨਾ ਕੀਤੇ ਜਾਣ ਕਾਰਨ ਪੂਰੇ ਪੰਜਾਬ ਦੇ ਮੈਡੀਕਲ ਅਫਸਰਾਂ ਵਿੱਚ ਭਾਰੀ ਰੋਸ ਹੈ ਅਤੇ ਬਹੁਤੀਆਂ ਥਾਵਾਂ ਤੇ ਕਈ ਸਪੈਸ਼ਲਿਸਟ ਸਰਕਾਰੀ ਸੇਵਾਵਾਂ ਤੋਂ ਅਸਤੀਫਾ ਦੇਕੇ ਹਸਪਤਾਲ ਛੱਡ ਰਹੇ ਹਨ। ਇਸ ਨੂੰ ਦੇਖਦੇ ਹੋਏ ਡਾਕਟਰਾਂ ਦੀ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਨੂੰ ਮੁੜ ਚੇਤਾਵਨੀ ਦਿੱਤੀ ਹੈ ਕਿ ਡਾਕਟਰ ਨਹੀਂ ਚਾਹੁੰਦੇ ਕਿ ਮਰੀਜ਼ ਪਰੇਸ਼ਾਨ ਹੋਣ ਇਸ ਲਈ ਸਰਕਾਰ ਸਮੇਂ ਰਹਿੰਦੇ ਹੀ ਸੁਰੱਖਿਆ ਤੇ ਕੈਰੀਅਰ ਪ੍ਰੋਗਰੈਸ਼ਨ ਦੇ ਦੋਨੋਂ ਮੁੱਦਿਆਂ ਤੇ ਜਿੱਥੇ ਸਹਿਮਤੀ ਬਣੀ ਸੀ ਉਹਨਾਂ ਨੂੰ ਪੂਰਾ ਕਰੇ ਨਹੀਂ ਤਾਂ 20 ਜਨਵਰੀ 2025 ਤੋਂ ਮੁੜ ਤੋਂ ਓਪੀਡੀ ਸੇਵਾਵਾਂ ਬੰਦ ਕਰ ਧਰਨੇ ਦੇਣ ਤੋਂ ਇਲਾਵਾ ਉਹਨਾਂ ਕੋਲ ਹੋਰ ਕੋਈ ਚਾਰਾ ਨਹੀਂ ਰਹੇਗਾ। ਪੀਸੀਐਮਐਸ ਐਸੋਸੀਏਸ਼ਨ ਦੇ ਜਿਲਾ ਜਨਰਲ ਸਕੱਤਰ ਡਾ. ਅਮਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਜਿਲਿਆਂ ਦੀਆਂ ਇਕਾਈਆਂ ਦੀ 12 ਜਨਵਰੀ ਨੂੰ ਅਗਲੀ ਨੀਤੀ ਸਬੰਧੀ ਇੱਕ ਮੀਟਿੰਗ ਵੀ ਸੱਦੀ ਗਈ ਹੈ। ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਸਾਡੀ ਐਸੋਸੀਏਸ਼ਨ ਲੋਕਾਂ ਦੇ ਹਿੱਤ ਵਿੱਚ ਕੰਮ ਕਰਨ ਵਾਲੀ ਜਥੇਬੰਦੀ ਹੈ । ਹਸਪਤਾਲਾਂ ਵਿੱਚ ਸੁਰੱਖਿਆ ਸਿਰਫ ਡਾਕਟਰਾਂ ਦਾ ਨਹੀਂ ਉੱਥੇ ਹਰੇਕ ਸਟਾਫ ਅਤੇ ਆਉਣ ਵਾਲੇ ਮਰੀਜ਼ਾਂ ਦੀ ਵੀ ਲੋੜ ਹੈ ਕਿਉਂਕਿ ਹਸਪਤਾਲਾਂ ਵਿੱਚ ਮਰੀਜ਼ਾਂ ਦੇ ਸਮਾਨ ਦੀ ਚੋਰੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੁਰੱਖਿਆ ਗਾਰਡ ਹੋਣੇ ਚਾਹੀਦੇ ਹਨ। ਇਸੇ ਤਰ੍ਹਾਂ ਡਾਕਟਰਾਂ ਦੇ ਕੈਰੀਅਰ ਵਿੱਚ ਪ੍ਰਮੋਸ਼ਨ ਨਾ ਹੋਣ ਕਾਰਨ ਚੰਗੇ ਸੂਝਵਾਨ ਡਾਕਟਰ ਸਰਕਾਰੀ ਹਸਪਤਾਲ ਛੱਡ ਕੇ ਪ੍ਰਾਈਵੇਟ ਹਸਪਤਾਲਾਂ ਵੱਲ ਜਾਣ ਲਈ ਮਜਬੂਰ ਹੋ ਰਹੇ ਹਨ। ਇਹ ਸਰਕਾਰ ਦੀ ਨਾਕਾਮਯਾਬੀ ਹੈ ਕਿ ਉਹ ਨਾ ਤਾਂ ਪੁਰਾਣੇ ਕੰਮ ਕਰ ਰਹੇ ਡਾਕਟਰਾਂ ਨੂੰ ਸੰਭਾਲ ਪਾ ਰਹੇ ਹਨ ਅਤੇ ਨਾ ਹੀ ਉਹਨਾਂ ਕੋਲ ਨਵੀਂ ਭਰਤੀ ਵਿੱਚ ਡਾਕਟਰ ਜੁਆਇਨ ਕਰ ਰਹੇ ਹਨ ਜ਼ਿਕਰ ਯੋਗ ਹੈ ਕਿ ਪਿਛਲੇ ਮਹੀਨੇ ਮੁੱਖ ਮੰਤਰੀ ਪੰਜਾਬ ਵੱਲੋਂ ਇੱਕ ਵੱਡਾ ਆਯੋਜਨ ਕਰਦੇ ਹੋਏ ਪਟਿਆਲਾ ਜਿਲੇ ਵਿੱਚ 304 ਮੈਡੀਕਲ ਅਫਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਸਨ ਜਿਨਾਂ ਦੀ ਜੁਆਇਨ ਕਰਨ ਦੀ ਅੱਜ ਆਖਰੀ ਮਿਤੀ ਸੀ ਪਰ ਜਾਣਕਾਰੀ ਅਨੁਸਾਰ ਇੱਕ ਤਿਹਾਈ ਡਾਕਟਰਾਂ ਨੇ ਨੌਕਰੀ ਜੁਆਇਨ ਹੀ ਨਹੀਂ ਕੀਤੀ, ਕਿਉਂਕਿ ਸਰਕਾਰ ਸਿਹਤ ਵਿਭਾਗ ਦੇ ਮੈਡੀਕਲ ਅਫਸਰਾਂ ਦੀਆਂ ਸੇਵਾਵਾਂ ਦੀਆਂ ਸ਼ਰਤਾਂ ਵਿੱਚ ਕੋਈ ਸੁਧਾਰ ਹੀ ਨਹੀਂ ਕਰ ਰਹੀ। ਪ੍ਰਮੋਸ਼ਨ ਦੇ ਮੌਕਿਆ ਦੀ ਘਾਟ ਹੋਣ ਕਾਰਨ ਜੋ 4-9-14 ਸਾਲਾਂ ਤੇ ਕੈਰੀਅਰ ਪ੍ਰੋਗਰੈਸ਼ਨ ਦੀ ਪਹਿਲਾਂ ਤੋਂ ਚਲਦੀ ਆ ਰਹੀ ਸਕੀਮ ਨੂੰ ਵੀ ਬਿਨਾਂ ਕਿਸੇ ਕਾਰਨ ਤੋਂ ਰੋਕਿਆ ਜਾਣਾ ਇਸ ਦਾ ਪ੍ਰਮੁੱਖ ਕਾਰਨ ਹੈ। ਪੀਸੀਐਮਐਸ ਮੈਡੀਕਲ ਅਧਿਕਾਰੀਆਂ ਨੇ ਹਾਲੇ ਵੀ ਆਸ ਜਤਾਈ ਹੈ ਕਿ ਸਿਹਤ ਮੰਤਰੀ ਅਤੇ ਸਿਹਤ ਪ੍ਰਬੰਧਕੀ ਸਕੱਤਰ ਵੱਲੋਂ ਸਮੇਂ ਸਿਰ ਵਿਤ ਵਿਭਾਗ ਤੋਂ ਲੋੜੰਦੀਆਂ ਮਨਜੂਰੀਆਂ ਲੈ ਲਈਆਂ ਜਾਣ ਤਾਂ ਜੋ ਕਿਸੇ ਧਰਨੇ ਦੀ ਨੌਬਤ ਨਾ ਆਵੇ ਲੇਕਿਨ 20 ਤਰੀਕ ਤੱਕ ਜੇਕਰ ਇਸ ਬਾਬਤ ਸਰਕਾਰ ਨੇ ਕੁਝ ਨਾ ਕੀਤਾ ਤਾਂ ਸਾਰੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਇਕੱਠੀ ਹੜਤਾਲ ਕੀਤੀ ਜਾਵੇਗੀ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਜੇਲ੍ਹ ਦੇ ਅੰਦਰ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ

ਪੰਜਾਬ ਪੁਲਿਸ ਨੇ ਜੇਲ੍ਹ ਦੇ ਅੰਦਰ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ

ਨਸ਼ਿਆਂ ਦੇ ਖਾਤਮੇ ਲਈ ਘਰ ਘਰ ਸੁਨੇਹਾ ਪਹੁੰਚਾਉਣ ਵਿੱਚ ਸਾਰਥਕ ਸਾਬਤ ਹੋਵੇਗੀ ਜ਼ਿਲ੍ਹਾ ਪੱਧਰੀ ਮੈਰਾਥਨ - ਡਾ. ਸੋਨਾ ਥਿੰਦ

ਨਸ਼ਿਆਂ ਦੇ ਖਾਤਮੇ ਲਈ ਘਰ ਘਰ ਸੁਨੇਹਾ ਪਹੁੰਚਾਉਣ ਵਿੱਚ ਸਾਰਥਕ ਸਾਬਤ ਹੋਵੇਗੀ ਜ਼ਿਲ੍ਹਾ ਪੱਧਰੀ ਮੈਰਾਥਨ - ਡਾ. ਸੋਨਾ ਥਿੰਦ

ਪੰਜਾਬ ਸਰਕਾਰ ਨੇ ਬਜਟ ਵਿੱਚ ਸਿੱਖਿਆ ਲਈ 12 ਫੀਸਦੀ ਦਾ ਵਾਧਾ ਕਰਕੇ ਇਤਿਹਾਸ ਸਿਰਜਿਆ -ਵਿਧਾਇਕ ਲਖਬੀਰ ਸਿੰਘ ਰਾਏ

ਪੰਜਾਬ ਸਰਕਾਰ ਨੇ ਬਜਟ ਵਿੱਚ ਸਿੱਖਿਆ ਲਈ 12 ਫੀਸਦੀ ਦਾ ਵਾਧਾ ਕਰਕੇ ਇਤਿਹਾਸ ਸਿਰਜਿਆ -ਵਿਧਾਇਕ ਲਖਬੀਰ ਸਿੰਘ ਰਾਏ

18 ਮਈ ਨੂੰ ਰੋਟਰੀ ਕਲੱਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਜਾਵੇਗੀ

18 ਮਈ ਨੂੰ ਰੋਟਰੀ ਕਲੱਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਜਾਵੇਗੀ "ਰਨ ਫਾਰ ਲਾਈਫ" ਮੈਰਾਥਨ

ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ

ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ "ਕਾਨੂੰਨ ਵਿੱਚ ਪੇਸ਼ੇਵਰ ਨੈਤਿਕਤਾ ਅਤੇ ਵਕੀਲਾਂ ਦੀ ਜ਼ਿੰਮੇਵਾਰੀ" ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ 

ਅਸੀਂ ਆਮ ਜਨਤਾ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਭ੍ਰਿਸ਼ਟ ਅਧਿਕਾਰੀਆਂ ਨੂੰ ਨੱਥ ਪਾਈ: ਮੁੱਖ ਮੰਤਰੀ

ਅਸੀਂ ਆਮ ਜਨਤਾ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਭ੍ਰਿਸ਼ਟ ਅਧਿਕਾਰੀਆਂ ਨੂੰ ਨੱਥ ਪਾਈ: ਮੁੱਖ ਮੰਤਰੀ

ਆਪ ਸਰਕਾਰ ਦੇ ਯਤਨਾਂ ਸਦਕਾ ਲੁਧਿਆਣਾ ਵਿੱਚ ਵਿਕਾਸ ਨੇ ਫੜੀ ਰਫ਼ਤਾਰ-ਮੁੱਖ ਮੰਤਰੀ ਮਾਨ ਨੇ 13 ਕਰੋੜ ਰੁਪਏ ਦੇ ਵੱਡੇ ਸ਼ਹਿਰੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਆਪ ਸਰਕਾਰ ਦੇ ਯਤਨਾਂ ਸਦਕਾ ਲੁਧਿਆਣਾ ਵਿੱਚ ਵਿਕਾਸ ਨੇ ਫੜੀ ਰਫ਼ਤਾਰ-ਮੁੱਖ ਮੰਤਰੀ ਮਾਨ ਨੇ 13 ਕਰੋੜ ਰੁਪਏ ਦੇ ਵੱਡੇ ਸ਼ਹਿਰੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ-ਮੁੱਖ ਮੰਤਰੀ

ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ-ਮੁੱਖ ਮੰਤਰੀ

315ਵੇਂ ਸਰਹਿੰਦ ਫਤਿਹ ਦਿਵਸ 'ਤੇ ਫਤਿਹ ਮਾਰਚ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ ਆਰੰਭ ਹੋ ਕੇ ਚੱਪੜਚਿੜੀ ਹੁੰਦਾ ਹੋਇਆ ਸਰਹਿੰਦ ਪਹੁੰਚਿਆ 

315ਵੇਂ ਸਰਹਿੰਦ ਫਤਿਹ ਦਿਵਸ 'ਤੇ ਫਤਿਹ ਮਾਰਚ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ ਆਰੰਭ ਹੋ ਕੇ ਚੱਪੜਚਿੜੀ ਹੁੰਦਾ ਹੋਇਆ ਸਰਹਿੰਦ ਪਹੁੰਚਿਆ 

ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ