Tuesday, August 19, 2025  

ਪੰਜਾਬ

ਬੁੱਢਾ ਦਲ ਵੱਲੋਂ ਦਸਮ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਗੁ: ਲੋਹਗੜ੍ਹ ਸਾਹਿਬ ਵਿਖੇ ਸਰਧਾ ਭਾਵਨਾ ਨਾਲ ਮਨਾਇਆ ਗਿਆ

January 06, 2025
ਸ੍ਰੀ ਫਤਿਹਗੜ੍ਹ ਸਾਹਿਬ/6 ਜਨਵਰੀ:
(ਰਵਿੰਦਰ ਸਿੰਘ ਢੀਂਡਸਾ ) 
 
ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਛਾਉਣੀ ਬੁੱਢਾ ਦਲ ਲੋਹਗੜ੍ਹ ਸਾਹਿਬ ਅਤੇ ਦਸਮ ਪਾਤਸ਼ਾਹ ਦੇ ਚਰਨ ਛੋਹ ਅਸਥਾਨਾਂ ਜੋ ਬੁੱਢਾ ਦਲ ਦੇ ਪ੍ਰਬੰਧ ਹੇਠ ਹਨ, ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਹਨ। ਉਪਰੋਕਤ ਜਾਣਕਾਰੀ ਦਿੰਦਿਆਂ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨ ਅਤੇ ਸੰਤਾਂ ਮਹਾਂਪੁਰਸ਼ਾਂ ਨੇ ਭਾਰੀ ਗਿਣਤੀ ਵਿਚ ਸਮੂਲੀਅਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗੁ: ਲੋਹਗੜ੍ਹ ਸਾਹਿਬ ਪਾ:10ਵੀਂ ਜ਼ੀਰਕਪੁਰ ਵਿਖੇ ਹੋਏ ਗੁਰਮਤਿ ਸਮਾਗਮ ਵਿੱਚ ਰਾਗੀ ਜਥਾ ਭਾਈ ਪਰਮਿੰਦਰ ਸਿੰਘ ਅਸਟ੍ਰੇਲੀਆ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਭਾਈ ਸੁਖਜੀਤ ਸਿੰਘ ਕੱਨ੍ਹਈਆ ਕਥਾਵਾਚਕ ਅਤੇ ਖਾਲਸਾ ਪੰਥ ਦੇ ਸਿਰਮੌਰ ਰਾਗੀ ਢਾਡੀ ਜੱਥੇ, ਗੁਰ ਇਤਿਹਾਸ ਸੁਣਾ ਕੇ ਆਪਣੇ ਪ੍ਰਵਚਨਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੱਲੋਂ ਗੱਤਕੇ ਦੇ ਜੋਹਰ ਦਿਖਾਏ ਗਏ।ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸਮੁੱਚੀ ਲੋਕਾਈ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੇਵਲ ਦਸਮ ਪਾਤਸ਼ਾਹ ਨੇ ਸਿੱਖ ਧਰਮ ਲਈ ਆਪਣਾ ਸਾਰਾ ਪਰਿਵਾਰ ਕੁਰਬਾਨ ਕਰ ਕੇ `ਸਰਬੰਸ ਦਾਨੀ` ਅਖਵਾਇਆ। ਛੋਟੀ ਉਮਰ ਵਿਚ ਪਿਤਾ ਦੀ ਕੁਰਬਾਨੀ, ਵੱਡੇ ਸਾਹਿਬਜ਼ਾਦਿਆਂ,ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਸਾਡੇ ਸਾਰਿਆਂ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਗੁਰੂ ਜੀ ਵਿਚ ਏਨੀ ਸ਼ਕਤੀ ਸੀ ਕਿ ਆਪ ਜਿਸ `ਤੇ ਵੀ ਕਿਰਪਾ ਕਰਦੇ ਸਨ, ਉਹ ਦੁਸ਼ਮਣ ਦਲ ਨਾਲ ਟੱਕਰ ਲੈਣ ਲਈ ਉਤਾਵਲਾ ਹੋ ਜਾਂਦਾ ਸੀ। ਉਨ੍ਹਾਂ ਕਿਹਾ ਕਿ ਅੱਜ ਵੀ ਜਦੋਂ ਅਸੀਂ ਜ਼ੁਲਮ ਤੇ ਅੱਤਿਆਚਾਰ ਵਿਰੁੱਧ ਆਵਾਜ਼ ਬੁਲੰਦ ਕਰਦੇ ਹਾਂ ਤਾਂ ਅਦਰਸ਼ ਸਰੂਪ ਗੁਰੂ ਜੀ ਦੇ ਪਿਆਰੇ ਸ਼ਹੀਦ ਸਿੰਘ ਸਾਹਮਣੇ ਆ ਕੇ ਸਾਡੀ ਅਗਵਾਈ ਕਰਦੇ ਹਨ। ਇਹ ਸਭ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਸ਼ੀਰਵਾਰ ਦਾ ਹੀ ਕਮਾਲ ਕਿਹਾ ਜਾ ਸਕਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦੇਣ ਵੱਡੀ ਹੈ ਅਤੇ ਸਾਨੂੰ ਉਨ੍ਹਾਂ ਦੇ ਪਾਏ ਹੋਏ ਪੂਰਨਿਆਂ `ਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪੰਜ ਕਕਾਰੀ ਰਹਿਤ ਦੇ ਧਾਰਨੀ ਬਣ ਕੇ ਸਿੱਖ ਨੂੰ ਵੱਖਰੀ ਪਛਾਣ ਦਿੱਤੀ ਹੈ। ਜਿਸ ਕਰਕੇ ਸਾਡਾ ਵਿਰਸਾ ਬਹੁਤ ਮਹਾਨ ਹੈ ।ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸਾਡੀ ਨੌਜਵਾਨੀ ਨਸ਼ਿਆਂ ਤੇ ਪਤਿਤਪੁਣੇ ਦਾ ਸ਼ਿਕਾਰ ਹੋ ਰਹੀ ਹੈ। ਇਸ ਮਾਰੂ ਬਿਮਾਰੀ ਤੋਂ ਬਚਾਉਣ, ਗੁਰਸਿੱਖੀ ਮਾਰਗ `ਤੇ ਨੌਜਵਾਨ ਪੀੜ੍ਹੀ ਨੂੰ ਤੋਰਨ ਵਾਸਤੇ ਆਪ ਜੀ ਦਾ ਪ੍ਰਕਾਸ਼ ਪੁਰਬ ਸਾਡੇ ਲਈ ਮਾਰਗ-ਦਰਸ਼ਨ ਕਰਦਾ ਹੈ। ਉਨ੍ਹਾਂ ਕਿਹਾ ਇਸ ਮੌਕੇ `ਤੇ ਸਾਡਾ ਫਰਜ਼ ਹੈ ਕਿ ਅਸੀਂ ਗੁਰੂ ਹੁਕਮਾਂ `ਤੇ ਪਹਿਰਾ ਦੇਈਏ। ਇਸ ਨਾਲ ਹੀ ਸਿੱਖ ਕੌਮ ਦੀ ਚੜ੍ਹਦੀ ਕਲਾ ਦਾ ਸੁਨੇਹਾ ਦੁਨੀਆਂ ਵਿਚ ਜਾ ਸਕੇਗਾ। 
ਇਸ ਮੌਕੇ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਗੁਰਮੁਖ ਸਿੰਘ, ਬਾਬਾ ਕਰਮ ਸਿੰਘ, ਬਾਬਾ ਬਲਦੇਵ ਸਿੰਘ ਪਟਿਆਲਾ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਚਰਨ ਸਿੰਘ, ਬਾਬਾ ਭਗਤ ਸਿੰਘ, ਬਾਬਾ ਗਗਨ ਸਿੰਘ, ਬਾਬਾ ਗੁਰਦਿੱਤ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
 
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ