Thursday, August 14, 2025  

ਪੰਜਾਬ

"ਵਿਸ਼ਵ ਜਾਗ੍ਰਿਤੀ ਮਿਸ਼ਨ ਸਰਹਿੰਦ ਵੱਲੋਂ ਲੋੜਵੰਦਾਂ ਨੂੰ ਕੰਬਲ ਵੰਡਣ ਤੋਂ ਬਾਅਦ ਮੁਫਤ ਮੈਡੀਕਲ ਕੈਂਪ ਦਾ ਐਲਾਨ"

January 06, 2025
ਸ੍ਰੀ ਫ਼ਤਹਿਗੜ੍ਹ ਸਾਹਿਬ/6 ਜਨਵਰੀ:
(ਰਵਿੰਦਰ ਸਿੰਘ ਢੀਂਡਸਾ)

ਵਿਸ਼ਵ ਜਾਗ੍ਰਿਤੀ ਮਿਸ਼ਨ, ਸਰਹਿੰਦ ਨੇ ਸਰਦੀ ਦੇ ਮੌਸਮ ਦੌਰਾਨ ਗਰੀਬਾਂ ਅਤੇ ਲੋੜਵੰਦਾਂ ਨੂੰ ਕੰਬਲ ਵੰਡਣ ਦੀ ਆਪਣੀ ਪੁਰਾਣੀ ਪਰੰਪਰਾ ਨੂੰ ਇਸ ਵਰ੍ਹੇ ਵੀ ਜਾਰੀ ਰੱਖਿਆ ਹੈ। ਵਿਸ਼ਵ ਜਾਗ੍ਰਿਤੀ ਮਿਸ਼ਨ, ਸਰਹਿੰਦ ਦੇ ਸਕੱਤਰ ਡਾ: ਹਿਤੇਂਦਰ ਸੂਰੀ ਨੇ ਦੱਸਿਆ ਕਿ ਇਹ ਨੇਕ ਉਪਰਾਲਾ ਹਰ ਸਾਲ ਮਿਸ਼ਨ ਦੇ ਸਮਰਪਿਤ ਮੈਂਬਰਾਂ ਵੱਲੋਂ ਕੀਤਾ ਜਾਂਦਾ ਹੈ, ਜੋ ਫੁੱਟਪਾਥਾਂ ਅਤੇ ਸੜਕਾਂ ਦੇ ਕਿਨਾਰਿਆਂ 'ਤੇ ਸੌਣ ਵਾਲੇ ਵਿਅਕਤੀਆਂ ਦੇ ਮਦੱਦ ਲਈ ਅੱਗੇ ਆਉਂਦੇ ਹਨ ਤੇ ਕਮਿਊਨਿਟੀ ਵਿੱਚ ਕਮਜ਼ੋਰ ਲੋਕਾਂ ਦੀ ਸੇਵਾ ਕਰਨ ਲਈ ਮਿਸ਼ਨ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹਨ।  ਇਸ ਪਹਿਲਕਦਮੀ ਬਾਰੇ ਬੋਲਦਿਆਂ ਅਸ਼ਵਨੀ ਗਰਗ, ਪ੍ਰਧਾਨ, ਵਿਸ਼ਵ ਜਾਗ੍ਰਿਤੀ ਮਿਸ਼ਨ, ਨੇ ਲੋੜਵੰਦਾਂ ਦੀ ਦੇਖਭਾਲ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਸਾਰੇ ਮੈਂਬਰਾਂ ਅਤੇ ਵਲੰਟੀਅਰਾਂ ਦਾ ਵੀ ਧੰਨਵਾਦ ਕੀਤਾ ਜੋ ਠੰਡ ਦੇ ਇਸ ਮੌਸਮ ਵਿੱਚ ਰਾਤ ਨੂੰ ਸੜਕਾਂ ਤੇ ਘੁੰਮ ਕੇ ਲੋੜਵੰਦਾਂ ਦੀ ਮਦਦ ਕਰਦੇ ਹਨ। ਡਾ: ਹਿਤੇਂਦਰ ਸੂਰੀ ਨੇ ਦੱਸਿਆ ਕਿ ਵਿਸ਼ਵ ਜਾਗ੍ਰਿਤੀ ਮਿਸ਼ਨ ਵੱਲੋਂ 9 ਫਰਵਰੀ 2025 ਨੂੰ ਗੁਰੂ ਕ੍ਰਿਪਾ ਸੇਵਾ ਸੰਸਥਾ ਸਰਹਿੰਦ ਵਿਖੇ ਮੁਫਤ ਮੈਡੀਕਲ ਜਾਂਚ ਅਤੇ ਸਰਜੀਕਲ ਕੈਂਪ ਲਗਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਇਹ ਕੈਂਪ ਬਵਾਸੀਰ ਅਤੇ ਅੱਖਾਂ ਨਾਲ ਸਬੰਧਤ ਸਮੱਸਿਆਵਾਂ ਤੋਂ ਪੀੜਤ ਮਰੀਜ਼ਾਂ ਲਈ ਵਿਸ਼ੇਸ਼ ਸੇਵਾਵਾਂ ਪ੍ਰਦਾਨ ਕਰੇਗਾ ਜਿਸ ਵਿੱਚ ਲੋੜਵੰਦਾਂ ਦੇ ਬਨਾਵਟੀ ਅੰਗ ਵੀ ਲਗਾਏ ਜਾਣਗੇ। ਉਨ੍ਹਾਂ ਅਪੀਲ ਕੀਤੀ ਕਿ ਇਸ ਕੈਂਪ ਬਾਰੇ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਕੈਂਪ ਦਾ ਲਾਭ ਉਠਾ ਸਕਣ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਰੈਗਿੰਗ ਵਿਰੋਧੀ ਸਮੂਹਿਕ ਸਹੁੰ-ਚੁੱਕ ਸਮਾਗਮ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਰੈਗਿੰਗ ਵਿਰੋਧੀ ਸਮੂਹਿਕ ਸਹੁੰ-ਚੁੱਕ ਸਮਾਗਮ

ਫਲ ਵਿਗਿਆਨੀ ਡਾ. ਦੇਸ਼ ਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਬਾਗਬਾਨੀ ਫਸਲਾਂ ਬਾਰੇ ਕੀਤਾ ਵਿਚਾਰ-ਵਟਾਂਦਰਾ

ਫਲ ਵਿਗਿਆਨੀ ਡਾ. ਦੇਸ਼ ਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਬਾਗਬਾਨੀ ਫਸਲਾਂ ਬਾਰੇ ਕੀਤਾ ਵਿਚਾਰ-ਵਟਾਂਦਰਾ

ਅੰਗ ਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਅੰਗ ਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬੀ.ਬੀ.ਐਸ.ਬੀ.ਈ.ਸੀ. ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਬੀ.ਬੀ.ਐਸ.ਬੀ.ਈ.ਸੀ. ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਪੰਜਾਬ ਪੁਲਿਸ ਨੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਪੰਜ ਕਾਰਕੁਨ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਪੰਜ ਕਾਰਕੁਨ ਗ੍ਰਿਫ਼ਤਾਰ

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਨਰਸਿੰਗ ਵੱਲੋਂ ਸੱਭਿਆਚਾਰਕ ਸ਼ਾਨੋ-ਸ਼ੌਕਤ ਨਾਲ ਮਨਾਈ ਗਈ ਹਰਿਆਲੀ ਤੀਜ

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਨਰਸਿੰਗ ਵੱਲੋਂ ਸੱਭਿਆਚਾਰਕ ਸ਼ਾਨੋ-ਸ਼ੌਕਤ ਨਾਲ ਮਨਾਈ ਗਈ ਹਰਿਆਲੀ ਤੀਜ

ਧੀਆਂ ਅਤੇ ਪੁੱਤਰਾਂ ਚ ਵਿਤਕਰਾ ਨਹੀਂ ਹੋਣਾ ਚਾਹੀਦਾ : ਕਰਮਜੀਤ ਅਨਮੋਲ

ਵੱਖ-ਵੱਖ ਚੁੱਲ੍ਹਿਆਂ ਨੂੰ ਸਮੇਟਣ ਦਾ ਹੁਕਮਨਾਮਾ ਕਰਨ ਵਾਲਿਆਂ ਵੱਲੋ, ਖੁਦ ਹੀ ਨਵਾ ਚੁੱਲ੍ਹਾ ਬਣਾਉਣਾ ਹੁਕਮਨਾਮੇ ਦੀ ਤੌਹੀਨ ਕਰਨ ਦੇ ਤੁੱਲ : ਟਿਵਾਣਾ

ਵੱਖ-ਵੱਖ ਚੁੱਲ੍ਹਿਆਂ ਨੂੰ ਸਮੇਟਣ ਦਾ ਹੁਕਮਨਾਮਾ ਕਰਨ ਵਾਲਿਆਂ ਵੱਲੋ, ਖੁਦ ਹੀ ਨਵਾ ਚੁੱਲ੍ਹਾ ਬਣਾਉਣਾ ਹੁਕਮਨਾਮੇ ਦੀ ਤੌਹੀਨ ਕਰਨ ਦੇ ਤੁੱਲ : ਟਿਵਾਣਾ