Tuesday, August 19, 2025  

ਪੰਜਾਬ

'ਆਪ' ਨੇ ਪੰਜਾਬ ਦੀ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

January 10, 2025

ਚੰਡੀਗੜ੍ਹ, 10 ਜਨਵਰੀ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਵੱਖ-ਵੱਖ ਖੇਤਰਾਂ ਦੀ ਨਗਰ ਕੌਂਸਲ ਅਤੇ ਪੰਚਾਇਤ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਸਾਰੀਆਂ ਕੌਂਸਲਾਂ ਵਿੱਚ ‘ਆਪ’ ਦੇ ਉਮੀਦਵਾਰ ਸਰਬਸੰਮਤੀ ਨਾਲ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਚੁਣੇ ਗਏ ਹਨ।

ਨਗਰ ਕੌਂਸਲ ਸਾਹਨੇਵਾਲ ਤੋਂ ਪੂਜਾ ਰਾਣੀ ਨੂੰ ਪ੍ਰਧਾਨ, ਕੁਲਵਿੰਦਰ ਸਿੰਘ ਕਾਲ਼ਾ ਨੂੰ ਸੀਨੀਅਰ ਵਾਈਸ ਪ੍ਰਧਾਨ ਅਤੇ ਸਵਰਨ ਕੁਮਾਰ ਸੋਨੀ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ। ਉਥੇ ਹੀ ਨਗਰ ਪੰਚਾਇਤ ਘੜੂੰਆਂ ਵਿਖੇ ਅੱਜ 'ਆਪ' ਆਗੂ ਮਨਮੀਤ ਕੌਰ ਨੂੰ ਪ੍ਰਧਾਨ, ਹਰਪ੍ਰੀਤ ਭੰਡਾਰੀ ਨੂੰ ਸੀਨੀਅਰ ਉਪ-ਪ੍ਰਧਾਨ ਅਤੇ ਸੁਖਜੀਤ ਕੌਰ ਨੂੰ ਉਪ-ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡਿਆਂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਉਨ੍ਹਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੂਰੀ ਟੀਮ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਲਗਨ ਨਾਲ ਨਿਭਾਵੇਗੀ। 

ਨਗਰ ਪੰਚਾਇਤ ਸਰਦੂਲਗੜ੍ਹ ਤੋਂ ਵੀਨਾ ਰਾਣੀ ਨੂੰ ਪ੍ਰਧਾਨ, ਸੁਖਜੀਤ ਸਿੰਘ ਨੂੰ ਸੀਨੀਅਰ ਉਪ-ਪ੍ਰਧਾਨ ਅਤੇ ਸੁਖਵਿੰਦਰ ਸਿੰਘ ਨੂੰ ਉਪ-ਪ੍ਰਧਾਨ ਚੁਣਿਆ ਗਿਆ। ਵਿਧਾਇਕ ਗੁਰਪ੍ਰੀਤ ਸਿੰਘ ਬਾਨਾਵਾਲੀ ਵੀ ਇਸ ਮੌਕੇ ਹਾਜਰ ਸਨ। ਉਨ੍ਹਾਂ ਨੇ ਨਵੇਂ ਚੁਣੇ ਸਾਰੇ ਅਹੁਦੇਦਾਰਾਂ ਨੂੰ ਸੁਭਕਾਮਨਾਵਾਂ ਦਿਤੀਆਂ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਆਪ ਆਗੂ ਇਲਾਕੇ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡਣਗੇ।

ਨਗਰ ਪੰਚਾਇਤ ਭੀਖੀ ਵਿੱਚ ਸੁਖਪ੍ਰੀਤ ਕੌਰ ਨੂੰ ਪ੍ਰਧਾਨ, ਪੱਪੀ ਸਿੰਘ ਨੂੰ ਸੀਨੀਅਰ ਵਾਈਸ ਪ੍ਰਧਾਨ, ਅਤੇ ਪਰਵਿੰਦਰ ਸ਼ਰਮਾ ਗੋਰਾ ਨੂੰ ਵਾਈਸ-ਪ੍ਰਧਾਨ ਚੁਣਿਆ ਗਿਆ। ਵਿਧਾਇਕ ਡਾ.ਵਿਜੇ ਸਿੰਗਲਾ ਨੇ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ।

ਮਿਉਂਸਿਪਲ ਕੌਂਸਲ ਰਾਮਪੁਰਾ ਫੂਲ ਤੋਂ ਅੱਜ 'ਆਪ' ਆਗੂ ਕਿਰਨਦੀਪ ਕੌਰ ਬਰਾੜ ਨੂੰ ਪ੍ਰਧਾਨ, ਰਵਿੰਦਰ ਸਿੰਘ ਨਿੱਕਾ ਨੂੰ ਉਪ-ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਖ਼ਾਸ ਤੌਰ 'ਤੇ ਪਹੁੰਚੇ ਅਤੇ ਮੂੰਹ ਮਿੱਠਾ ਕਰਵਾਉਂਦੇ ਹੋਏ ਉਹਨਾਂ ਨੇ ਨਵ-ਨਿਯੁਕਤ ਆਗੂਆਂ ਨੂੰ ਮੁਬਾਰਕਾਂ ਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ।

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਨਵੇਂ ਚੁਣੇ ਆਗੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਨ੍ਹਾਂ ਜਿਤਾਂ ਦਾ ਸਿਹਰਾ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤਾ,ਜਿਨ੍ਹਾਂ ਦੁ ਪਾਰਦਰਸ਼ੀ ਅਤੇ ਵਿਕਾਸ-ਮੁਖੀ ਨੀਤੀਆਂ ਕਾਰਨ ਇਹ ਸੰਭਵ ਹੋ ਸਕਿਆ। ਅਰੋੜਾ ਨੇ ਪਾਰਟੀ ਦੇ ਵਰਕਰਾਂ ਦੀ ਅਟੁੱਟ ਕਮਿੱਟਮੈਂਟ ਅਤੇ ਮੇਹਨਤ ਨੂੰ ਵੀ ਸਾਰਾਹਿਆ। ਉਨ੍ਹਾਂ ਭਰੋਸਾ ਦਿੱਤਾ ਕਿ ਨਵੀਂ ਚੁਣੀ ਗਈ ਟੀਮ ਲੋਕਾਂ ਦੇ ਸਥਾਨਕ ਮੁੱਦਿਆਂ ਨੂੰ ਤੇਜੀ ਨਾਲ ਹੱਲ ਕਰੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ