Friday, September 19, 2025  

ਪੰਜਾਬ

ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਨੂੰ ਦਿੱਤਾ ਜਾਂਦੈ ਇਨਾਮ : ਡਾ. ਸਰਿਤਾ

January 11, 2025

ਸ੍ਰੀ ਫ਼ਤਹਿਗੜ੍ਹ ਸਾਹਿਬ/11ਜਨਵਰੀ:
(ਰਵਿੰਦਰ ਸਿੰਘ ਢੀਂਡਸਾ)
 
ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ,ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ, ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਸੜਕੀ ਹਾਦਸਿਆਂ ਕਾਰਨ ਜ਼ਖਮੀ ਹੋ ਕੇ ਦਾਖਲ ਹੋਏ ਮਰੀਜ਼ਾਂ ਦਾ 'ਫਰਿਸ਼ਤੇ ' ਸਕੀਮ ਤਹਿਤ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਨੇ ਦੱਸਿਆ ਕਿ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜਿਲੇ ਅੰਦਰ ਸਰਕਾਰ ਦੀ ਇਸ ਸਕੀਮ ਦਾ ਲਾਭ ਦੇਣ ਲਈ 7 ਸਰਕਾਰੀ ਹਸਪਤਾਲਾਂ ਦੇ ਨਾਲ ਨਾਲ 6 ਪ੍ਰਾਈਵੇਟ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ ਤਾਂ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸੜਕੀ ਹਾਦਸਿਆਂ ਦੌਰਾਨ 'ਗੋਲਡਨ ਆਵਰ' ਦੀ ਵੱਧ ਤੋਂ ਵੱਧ ਸੁਚੱਜੀ ਵਰਤੋ ਕਰਕੇ ਕੌਮੀਅਤ, ਜਾਤ-ਪਾਤ, ਸਮਾਜਿਕ, ਆਰਥਿਕ ਆਦਿ ਸਥਿਤੀ ਦੇ ਬਿਨਾਂ ਕਿਸੇ ਭੇਦਭਾਵ ਤੋਂ ਹਾਦਸਾ ਪੀੜਤਾਂ ਦਾ ਨੇੜਲੇ ਹਸਪਤਾਲਾਂ ਸਮੇਤ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਡਾ. ਸਰਿਤਾ ਨੇ ਕਿਹਾ ਕਿ 'ਗੋਲਡਨ ਆਵਰ' ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜਖਮੀ ਵਿਅਕਤੀ ਨੂੰ ਸਮੇਂ ਸਿਰ ਸਹੀ ਇਲਾਜ ਮਿਲ ਜਾਵੇ ਜਾਵੇ ਤਾਂ ਉਸਦੀ ਜਾਨ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ। ਉਹਨਾਂ ਕਿਹਾ ਕਿ ਜਿਲੇ ਅੰਦਰ ਖਾਸ ਤੌਰ ਤੇ ਟਰਸਰੀ ਅਤੇ ਸੈਕੰਡਰੀ ਦੇਖਭਾਲ ਕਰਨ ਵਾਲੇ ਹਸਪਤਾਲਾਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਸਰਕਾਰ ਦੀ ਇਸ ਲੋਕ ਪੱਖੀ ਸਕੀਮ ਨਾਲ ਜੋੜਿਆ ਗਿਆ ਹੈ। ਉਹਨਾਂ ਇਹ ਵੀ ਦੱਸਿਆ ਕਿ ਸੜਕ ਹਾਦਸੇ ਤੋਂ ਪੀੜਿਤ ਵਿਅਕਤੀ ਨੂੰ ਘਟਨਾ ਸਥਾਨ ਤੋਂ ਚੁੱਕ ਕੇ ਹਸਪਤਾਲ ਵਿੱਚ ਇਲਾਜ ਲਈ ਲੈ ਕੇ ਜਾਣ ਵਾਲੇ ਵਿਅਕਤੀ (ਫਰਿਸ਼ਤੇ )ਨੂੰ ਸਰਕਾਰ ਵੱਲੋਂ 2000 ਰੁਪਏ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ ਅਤੇ ਸਵਤੰਤਰਤਾ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਵੀ ਡਿਪਟੀ ਕਮਿਸ਼ਨਰ ਵੱਲੋਂ ਦੋ ਫਰਿਸ਼ਤਿਆਂ ਨੂੰ ਸਨਮਾਨਿਤ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਹ ਉਦੋਂ ਤੱਕ ਪੁਲਿਸ ਵੱਲੋਂ ਕਿਸੇ ਕਿਸਮ ਦੀ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਸੜਕ ਦੁਰਘਟਨਾ ਦੇ ਸ਼ਿਕਾਰ ਨੂੰ ਹਸਪਤਾਲ ਲੈ ਕੇ ਆਇਆ ਵਿਅਕਤੀ (ਫਰਿਸ਼ਤਾ) ਖੁਦ ਚਸ਼ਮਦੀਦ ਗਵਾਹ ਬਣਨ ਦੀ ਇੱਛਾ ਨਾ ਪ੍ਰਗਟਾਉਂਦਾ ਹੋਵੇ। ਉਹਨਾਂ ਦੱਸਿਆ ਕਿ ਫਰਿਸ਼ਤੇ ਸਕੀਮ ਅਧੀਨ ਪੰਜਾਬ ਦੇ ਇੰਪੈਨਲਡ ਹਸਪਤਾਲਾਂ ਦੀ ਸੂਚੀ ਵਿਭਾਗ ਦੀ ਵੈੱਬਸਾਈਟ ਤੇ ਉਪਲਬਧ ਹੈ। ਉਹਨਾਂ ਇਸ ਸਕੀਮ ਨੂੰ ਡੀਲ ਕਰਨ ਵਾਲੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਸ ਸਕੀਮ ਦੇ ਘੇਰੇ ਵਿੱਚ ਆਉਂਦਾ ਹੈ ਤਾਂ ਉਸ ਨੂੰ ਉਸਦਾ ਬਣਦਾ ਲਾਭ ਤੁਰੰਤ ਮੁਹਈਆ ਕਰਵਾਇਆ ਜਾਵੇ । ਇਸ ਮੌਕੇ ਤੇ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਦੀਪ ਸਿੰਘ, ਗੁਰਜਸ਼ਨ,ਜੋਂਟੀ ਵਿੱਜ਼, ਗਗਨਦੀਪ ਸਿੰਘ ਅਤੇ ਗਗਨਦੀਪ ਥੰਮਨ ਵੀ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਉੜਤਾ ਪੰਜਾਬ ਹੁਣ ਨਹੀਂ ਰਿਹਾ! ਹੜ੍ਹ ਪ੍ਰਭਾਵਿਤ ਸੂਬੇ ਨੂੰ ਬਚਾਉਣ, ਮੁੜ ਸੁਰਜੀਤ ਕਰਨ ਲਈ 'ਸੇਵਾ', 'ਚੜਦੀ ਕਲਾ' ਦੇ ਜਜ਼ਬੇ ਨਾਲ ਭਰੇ ਨੌਜਵਾਨ

ਉੜਤਾ ਪੰਜਾਬ ਹੁਣ ਨਹੀਂ ਰਿਹਾ! ਹੜ੍ਹ ਪ੍ਰਭਾਵਿਤ ਸੂਬੇ ਨੂੰ ਬਚਾਉਣ, ਮੁੜ ਸੁਰਜੀਤ ਕਰਨ ਲਈ 'ਸੇਵਾ', 'ਚੜਦੀ ਕਲਾ' ਦੇ ਜਜ਼ਬੇ ਨਾਲ ਭਰੇ ਨੌਜਵਾਨ

ਡਾ. ਜਸਪ੍ਰੀਤ ਸਿੰਘ ਬੇਦੀ ਨੇ ਜ਼ਿਲਾ ਹਸਪਤਾਲ ਦੇ ਐਸ.ਐਮ.ਓ. ਵਜੋਂ ਅਹੁਦਾ ਸੰਭਾਲਿਆ

ਡਾ. ਜਸਪ੍ਰੀਤ ਸਿੰਘ ਬੇਦੀ ਨੇ ਜ਼ਿਲਾ ਹਸਪਤਾਲ ਦੇ ਐਸ.ਐਮ.ਓ. ਵਜੋਂ ਅਹੁਦਾ ਸੰਭਾਲਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ 'ਸਿੱਖ ਧਰਮ ਲਈ ਏਆਈ ਦੀ ਵਰਤੋਂ ਵਿਸ਼ੇ 'ਤੇ ਮਾਹਿਰ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ 'ਸਿੱਖ ਧਰਮ ਲਈ ਏਆਈ ਦੀ ਵਰਤੋਂ ਵਿਸ਼ੇ 'ਤੇ ਮਾਹਿਰ ਭਾਸ਼ਣ 

ਹੜ੍ਹਾਂ ਨੇ 4,658 ਕਿਲੋਮੀਟਰ ਸੜਕਾਂ ਅਤੇ 68 ਪੁਲਾਂ ਨੂੰ ਨੁਕਸਾਨ ਪਹੁੰਚਾਇਆ, ਪੰਜਾਬ ਦੇ ਮੰਤਰੀ ਨੇ ਕਿਹਾ

ਹੜ੍ਹਾਂ ਨੇ 4,658 ਕਿਲੋਮੀਟਰ ਸੜਕਾਂ ਅਤੇ 68 ਪੁਲਾਂ ਨੂੰ ਨੁਕਸਾਨ ਪਹੁੰਚਾਇਆ, ਪੰਜਾਬ ਦੇ ਮੰਤਰੀ ਨੇ ਕਿਹਾ

ਪੰਜਾਬ ਦੇ ਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਲਈ ਫੰਡ ਇਕੱਠਾ ਕਰਨ ਦੀ ਮੁਹਿੰਮ ਸ਼ੁਰੂ ਕੀਤੀ

ਪੰਜਾਬ ਦੇ ਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਲਈ ਫੰਡ ਇਕੱਠਾ ਕਰਨ ਦੀ ਮੁਹਿੰਮ ਸ਼ੁਰੂ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਕੌਮੀ ਪੱਧਰ ਦੇ ਮੁਕਾਬਲੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਕੌਮੀ ਪੱਧਰ ਦੇ ਮੁਕਾਬਲੇ

ਪੰਜਾਬ 172 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਲਈ ਤਿਆਰ

ਪੰਜਾਬ 172 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਲਈ ਤਿਆਰ

ਡਾਕਟਰਾਂ ਦੀ ਜਥੇਬੰਦੀ ਪੀਸੀਐਮਐਸਏ ਨੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦਾ ਕੀਤਾ ਸਵਾਗਤ 

ਡਾਕਟਰਾਂ ਦੀ ਜਥੇਬੰਦੀ ਪੀਸੀਐਮਐਸਏ ਨੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦਾ ਕੀਤਾ ਸਵਾਗਤ 

ਗੁਰੂ ਕ੍ਰਿਪਾ ਸੇਵਾ ਸੰਸਥਾਨ ਨੇ ਰਾਮ ਮੁਰਤੀ ਪੂਰੀ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ

ਗੁਰੂ ਕ੍ਰਿਪਾ ਸੇਵਾ ਸੰਸਥਾਨ ਨੇ ਰਾਮ ਮੁਰਤੀ ਪੂਰੀ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ

ਪੰਜਾਬ ਵਿੱਚ 5G ਟੈਲੀਕਾਮ ਬੁਨਿਆਦੀ ਢਾਂਚੇ ਦੀ ਚੋਰੀ 'ਤੇ ਕਾਰਵਾਈ; 61 ਗ੍ਰਿਫ਼ਤਾਰ

ਪੰਜਾਬ ਵਿੱਚ 5G ਟੈਲੀਕਾਮ ਬੁਨਿਆਦੀ ਢਾਂਚੇ ਦੀ ਚੋਰੀ 'ਤੇ ਕਾਰਵਾਈ; 61 ਗ੍ਰਿਫ਼ਤਾਰ