Tuesday, August 19, 2025  

ਪੰਜਾਬ

ਮੰਗਾਂ ਨਾ ਮੰਨੇ ਜਾਣ ਕਾਰਨ ਡਾਕਟਰ 20 ਜਨਵਰੀ ਤੋਂ ਹੜਤਾਲ ਤੇ ਜਾਣਗੇ 

January 17, 2025
 
ਸ੍ਰੀ ਫਤਿਹਗੜ੍ਹ ਸਾਹਿਬ/17 ਜਨਵਰੀ:
(ਰਵਿੰਦਰ ਸਿੰਘ ਢੀਂਡਸਾ)
 
ਸਰਕਾਰ ਅਤੇ ਪੀਸੀਐਮਐਸਏ ਦਰਮਿਆਨ ਲੜੀਵਾਰ ਗੱਲਬਾਤ ਦਾ ਕੋਈ ਠੋਸ ਨਤੀਜਾ ਨਾ ਨਿਕਲਣ ਕਾਰਨ, ਰਾਜ ਦੇ ਲਗਭਗ 2500 ਪੀਸੀਐਮਐਸ ਡਾਕਟਰ 20 ਜਨਵਰੀ ਤੋਂ ਮੁੜ ਅੰਦੋਲਨ ਸ਼ੁਰੂ ਕਰਨ ਲਈ ਤਿਆਰ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਸੀਐਮਐਸਏ ਜ਼ਿਲਾ ਫਤਿਹਗੜ ਸਾਹਿਬ ਦੀ ਇਕਾਈ ਦੇ ਜ਼ਿਲਾ ਪ੍ਰਧਾਨ ਡਾ. ਕੰਵਰਪਾਲ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਦੀਆਂ ਮੰਗਾਂ ਵਿੱਚ ਮੁੱਖ ਤੌਰ 'ਤੇ ਸੁਰੱਖਿਆ ਪ੍ਰਬੰਧਾਂ ਦੀ ਘਾਟ, ਰੁਕੇ ਹੋਏ ਕਰੀਅਰ ਦੀ ਤਰੱਕੀ ਅਤੇ ਡਾਕਟਰਾਂ ਦੀ ਸਮੁੱਚੀ ਘਾਟ ਕਾਰਨ ਵਧੇ ਹੋਏ ਕੰਮ ਦੇ ਬੋਝ ਕਾਰਨ ਪੈਦਾ ਹੋਏ ਡਾਕਟਰਾਂ ਦੀ ਨੌਕਰੀਆਂ ਛੱਡਣ ਦੀ ਵਧੀ ਹੋਈ ਦਰ, ਨੌਕਰੀ ਜੁਆਇੰਨ ਹੀ ਨਾ ਕਰਨ ਦੇ ਮੁੱਖ ਮੁੱਦਿਆਂ ਨੂੰ ਹੱਲ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜੋ ਪ੍ਰਸਤਾਵ ਵਿੱਤ ਵਿਭਾਗ ਨਾਲ ਸਾਂਝੇ ਕੀਤੇ ਗਏ ਸਨ, ਉਹਨਾਂ ਨੂੰ ਹਾਲਾਂਕਿ, ਡਾਕਟਰ ਐਸੋਸੀਏਸ਼ਨ ਵੱਲੋਂ ਦਰੁਸਤ ਦੱਸਦੇ ਹੋਏ ਸਮਰਥਨ ਦਿੱਤਾ ਗਿਆ ਤੇ ਓਹਨਾਂ ਉਤੇ ਰਾਜ਼ੀ ਹੋਣ ਦੀ ਗੱਲ ਦੇ ਬਾਵਜੂਦ, ਅੱਜ ਤੱਕ ਸਰਕਾਰ ਵੱਲੋਂ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ।ਪੀ.ਸੀ.ਐਮ.ਐਸ.ਏ ਸਿਹਤ ਵਿਭਾਗ ਦੇ 304 ਮੈਡੀਕਲ ਅਫਸਰਾਂ ਦੀ ਭਰਤੀ ਕਰਨ ਅਤੇ ਕੈਡਰ ਦੇ ਮੈਡੀਕਲ ਅਫਸਰਾਂ ਲਈ ਨਵੀਂ ਉੱਚ ਸਿੱਖਿਆ ਨੀਤੀ ਬਣਾਉਣ ਦੇ ਯਤਨਾਂ ਦੀ ਸਰਾਹਨਾ ਕਰਦੀ ਹੈ ਅਤੇ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਸਿਹਤ ਵਿਭਾਗ ਦੁਆਰਾ ਤਿਆਰ ਕੀਤੇ ਗਏ ਪ੍ਰਸਤਾਵਾਂ ਅਨੁਸਾਰ ਸੁਰੱਖਿਆ ਅਤੇ ਡੀ. ਏ. ਸੀ. ਪੀ. ਦੀ ਮੁੜ ਬਹਾਲੀ ਦੇ ਮਸਲਿਆਂ ਦੇ ਹੱਲ ਲਈ ਬਣਦੇ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ।ਪੀਸੀਐਮਐਸ ਕਾਡਰ ਨੇ ਪਿਛਲੇ ਸਾਲ ਸਤੰਬਰ ਵਿੱਚ ਪੀਸੀਐਮਐਸ ਡਾਕਟਰਾਂ ਦੀ ਰੈਗੂਲਰ ਭਰਤੀ, ਰੁਕੇ ਹੋਏ ਕੈਰੀਅਰ ਪ੍ਰੋਗ੍ਰੈਸਨ ਨੂੰ ਬਹਾਲ ਕਰਨ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਦੀ ਮੰਗ ਨੂੰ ਲੈ ਕੇ ਇੱਕ ਹਫ਼ਤਾ ਲੰਬਾ ਅੰਦੋਲਨ ਕੀਤਾ ਸੀ। ਜਿਸ ਵਿੱਚ ਲੋਕਾਂ ਨੇ ਵੀ ਓਹਨਾਂ ਦਾ ਸਾਥ ਦਿੱਤਾ ਸੀ, ਜਿਸ ਮਗਰੋਂ ਮੁੱਖ ਮੰਤਰੀ ਪੰਜਾਬ ਨੇ ਦਖਲ ਦੇ ਕੇ ਸਰਕਾਰ ਵੱਲੋਂ ਸਮਾਂਬੱਧ ਲਿਖਤੀ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ। ਪਰ ਹੁਣ ਤੱਕ ਇਸ ਸਬੰਧ ਵਿੱਚ ਸਰਕਾਰ ਵੱਲੋਂ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।ਪੀ ਸੀ ਐਮ ਐਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾਕਟਰ ਅਮਰਿੰਦਰ ਪਾਲ ਸਿੰਘ ਨੇ ਕਿਹਾ ਕਿ ਉਹ ਆਪਣੀ ਅਗਲੀ ਨੀਤੀ ਦੀ ਜਾਣਕਾਰੀ 19 ਜਨਵਰੀ ਨੂੰ ਪ੍ਰੈਸ ਕਾਨਫਰੰਸ ਕਰਕੇ ਦੇਣਗੇ। ਉਹਨਾਂ ਕਿਹਾ ਕਿ ਅਸੀ ਹੁਣ ਵੀ ਆਸ਼ਾਵਾਦੀ ਹਾਂ ਕਿ ਸਰਕਾਰ ਇਸ ਹਫਤੇ ਵਿੱਚ ਸਮਾਂ ਰਹਿੰਦੇ ਹੀ ਸਰਕਾਰੀ ਸਿਹਤ ਪ੍ਰਣਾਲੀ ਦੇ ਸੁਧਾਰ ਵੱਲ ਆਪਣੀ ਵਚਨਬੱਧਤਾ ਮੁਤਾਬਕ ਸੁਰੱਖਿਆ ਤੇ ਤਰੱਕੀਆਂ ਸਬੰਧੀ ਨੋਟੀਫਿਕੇਸ਼ਨਾਂ ਜਾਰੀ ਕਰਕੇ ਆਪਣੇ ਕੀਤੇ ਗਏ ਵਾਅਦੇ ਪੁਗਾਵੇ ਤਾਂ ਜੋ ਹਸਪਤਾਲਾਂ ਦਾ ਕੰਮ ਠੱਪ ਹੋਣ ਦੀ ਨੌਬਤ ਹੀ ਨਾ ਆਵੇ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ