Tuesday, July 15, 2025  

ਪੰਜਾਬ

ਸਿਵਲ ਸਰਜਨ ਨੇ ਮਾਤਰੀ ਮੌਤਾਂ ਨੂੰ ਘਟਾਉਣ ਲਈ ਰਿਵਿਊ ਕਮੇਟੀ ਦੀ ਕੀਤੀ ਮੀਟਿੰਗ 

January 24, 2025
ਸ੍ਰੀ ਫ਼ਤਹਿਗੜ੍ਹ ਸਾਹਿਬ/24 ਜਨਵਰੀ: 
(ਰਵਿੰਦਰ ਸਿੰਘ ਢੀਂਡਸਾ ) 
 
ਜ਼ਿਲ੍ਹੇ ਵਿੱਚ ਗਰਭਵਤੀ ਮਾਵਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਨਾਲ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੁਆਰਾ ਐਮ.ਡੀ.ਆਰ (ਮਟਰਨਲ ਡੈਥ ਰਿਵਿਊ ) ਦੀ ਸਮੀਖਿਆ ਮੀਟਿੰਗ ਕੀਤੀ ਗਈ । ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਪਹਿਲੀ ਤਿਮਾਹੀ ਵਿੱਚ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਵਿਭਾਗ ਵੱਲੋਂ ਨਿਰਧਾਰਿਤ ਸਾਰੇ ਐਂਟੀਨੇਟਲ ਚੈੱਕ ਅਪ ਸਮੇਂ ਸਿਰ ਕਰਨੇ ਯਕੀਨੀ ਬਣਾਏ ਜਾਣ ਤੇ ਮੈਡੀਸਨ ਦੇ ਮਾਹਰ ਅਤੇ ਔਰਤ ਰੋਗਾਂ ਦੇ ਮਾਹਰ ਡਾਕਟਰ ਤੋਂ ਵੀ ਚੈੱਕ ਅਪ ਕਰਵਾਇਆ ਜਾਵੇ। ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਦੌਰਾਨ ਅਤੇ ਸਮੇਂ-ਸਮੇਂ ਤੇ ਹਾਈ ਰਿਸਕ ਪ੍ਰੈਗਨੈਂਸੀ ਦੀਆਂ 21 ਨਿਸ਼ਾਨੀਆਂ ਦੀ ਚੈੱਕ ਲਿਸਟ ਅਨੁਸਾਰ ਉਹਨਾਂ ਦੀ ਕੌਂਸਲਿੰਗ ਕੀਤੀ ਜਾਵੇ ਤਾਂ ਜੋ ਨਾਰਮਲ ਪ੍ਰੈਗਨੈਂਸੀ ਅਤੇ ਹਾਈਰਿਸ਼ਕ ਪ੍ਰੈਗਨੈਂਸੀ ਦਾ ਪਤਾ ਲੱਗ ਸਕੇ । ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ ਨੇ ਕਿਹਾ ਕਿ ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦੇ ਐਮ.ਸੀ.ਪੀ ਕਾਰਡ ਉੱਤੇ ਰੈਡ ਕਲਰ ਸਟੈਂਪ ਲਗਾ ਕੇ ਐਚ.ਆਰ.ਪੀ ਨੋਟ ਲਿਖਿਆ ਜਾਵੇ , ਪੂਰਾ ਰਿਕਾਰਡ ਰੱਖਿਆ ਜਾਵੇ, ਉਸਦਾ ਕਾਰਡ ਏਐਨਐਮ ਵੱਲੋਂ ਸਮੇਂ-ਸਮੇਂ ਤੇ ਅਪਡੇਟ ਕੀਤਾ ਜਾਵੇ ,ਸਬੰਧਤ ਔਰਤ ਰੋਗਾਂ ਦੇ ਮਾਹਿਰ ਡਾਕਟਰ ਅਤੇ ਸੀਨੀਅਰ ਮੈਡੀਕਲ ਅਫਸਰ ਨੂੰ ਸਮੇਂ ਸਮੇਂ ਸਿਰ ਜਾਣੂ ਕਰਵਾਇਆ ਜਾਵੇ। ਹਾਈ ਰਿਸਕ ਮਾਵਾਂ ਬਾਰੇ ਉਹਨਾਂ ਦੇ ਰਿਸ਼ਤੇਦਾਰ ਅਤੇ ਪਰਿਵਾਰਿਕ ਮੈਂਬਰਾਂ ਨੂੰ ਜਾਗਰੂਕ ਕਰਕੇ ਉਸਦੀ ਡਿਲਿਵਰੀ ਦਾ ਅਗੇਤਾ ਪਲਾਨ ਬਣਾ ਕੇ ਡਿਲੀਵਰੀ ਉਚੇਰੇ ਹਸਪਤਾਲਾਂ ਵਿੱਚ ਕਰਵਾਈ ਜਾਵੇ ਤਾਂ ਜੋ ਕਿਸੇ ਅਣਸੁਖਾਵੀ ਘਟਨਾ ਤੋਂ ਬਚਿਆ ਜਾ ਸਕੇ।ਇਸ ਮੌਕੇ ਤੇ ਐਸਐਮਓ ਡਾ. ਸੁਰਿੰਦਰ ਸਿੰਘ, ਮੈਡੀਸਨ ਦੇ ਮਾਹਰ ਡਾਕਟਰ ਸਿਖਾ, ਬੱਚਿਆਂ ਦੇ ਮਾਹਰ ਡਾ. ਸਤਵਿੰਦਰ ਸਿੰਘ, ਡੀਪੀਐਮ ਡਾ. ਕਸੀਤਿਜ਼ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਇਵੈਲੂਏਸ਼ਨ ਅਫਸਰ ਵਿੱਕੀ ਵਰਮਾ, ਸੀ.ਐਚ.ਓ, ਏ.ਐਨ.ਐੱਮ ਅਤੇ ਆਸ਼ਾ ਵਰਕਰਾਂ ਵੀ ਮੌਜ਼ੂਦ ਸਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਗੈਂਗਸਟਰਾਂ ਨੂੰ ਕੇਂਦਰੀ ਜੇਲ੍ਹਾਂ ਵਿੱਚ ਪਨਾਹ ਦੇ ਰਹੀ ਹੈ

ਭਾਜਪਾ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਗੈਂਗਸਟਰਾਂ ਨੂੰ ਕੇਂਦਰੀ ਜੇਲ੍ਹਾਂ ਵਿੱਚ ਪਨਾਹ ਦੇ ਰਹੀ ਹੈ

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇਤਾਂ ਨਾਲ ਕੀਤੀ ਵਿਸੇਸ ਮੀਟਿੰਗ

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇਤਾਂ ਨਾਲ ਕੀਤੀ ਵਿਸੇਸ ਮੀਟਿੰਗ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਵੇਕਲੀ ਪਹਿਲ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਵੇਕਲੀ ਪਹਿਲ

ਪੰਚਾਇਤ ਦੀਆਂ ਉਪ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 14 ਜੁਲਾਈ ਤੋਂ ਸ਼ੁਰੂ ਹੋਵੇਗੀ- ਡਾ. ਸੋਨਾ ਥਿੰਦ 

ਪੰਚਾਇਤ ਦੀਆਂ ਉਪ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 14 ਜੁਲਾਈ ਤੋਂ ਸ਼ੁਰੂ ਹੋਵੇਗੀ- ਡਾ. ਸੋਨਾ ਥਿੰਦ 

ਦੇਸ਼ ਭਗਤ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ ਅਤੇ ਆਈਆਈਟੀ ਰੋਪੜ ਦੀ ਸਾਂਝੀ ਪਹਿਲਕਦਮੀ; ਪੀਆਈ-ਰਾਹੀ ਨਾਲ ਕੀਤਾ ਕਰਾਰ

ਦੇਸ਼ ਭਗਤ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ ਅਤੇ ਆਈਆਈਟੀ ਰੋਪੜ ਦੀ ਸਾਂਝੀ ਪਹਿਲਕਦਮੀ; ਪੀਆਈ-ਰਾਹੀ ਨਾਲ ਕੀਤਾ ਕਰਾਰ

ਦੇਸ਼ ਦੀ ਖੁਸ਼ਹਾਲੀ ਲਈ ਆਬਾਦੀ ਵਿੱਚ ਸਥਿਰਤਾ ਅਤੀ ਜਰੂਰੀ:ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਦੇਸ਼ ਦੀ ਖੁਸ਼ਹਾਲੀ ਲਈ ਆਬਾਦੀ ਵਿੱਚ ਸਥਿਰਤਾ ਅਤੀ ਜਰੂਰੀ:ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

76 ਨਸ਼ੀਲੀਆਂ ਗੋਲੀਆਂ ਸਮੇਤ 1 ਗ੍ਰਿਫ਼ਤਾਰ

76 ਨਸ਼ੀਲੀਆਂ ਗੋਲੀਆਂ ਸਮੇਤ 1 ਗ੍ਰਿਫ਼ਤਾਰ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਡਾ. ਬਲਜੀਤ ਕੌਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ, ਭੂਮੀ ਵਿਕਾਸ ਅਤੇ ਵਿੱਤ ਨਿਗਮ ਨੂੰ ਸਕੀਮਾਂ ਦੀ ਪਹੁੰਚ ਲੋੜਵੰਦਾਂ ਤੱਕ ਯਕੀਨੀ ਬਣਾਉਣ ਦੇ ਹੁਕਮ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਡਾ. ਬਲਜੀਤ ਕੌਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ, ਭੂਮੀ ਵਿਕਾਸ ਅਤੇ ਵਿੱਤ ਨਿਗਮ ਨੂੰ ਸਕੀਮਾਂ ਦੀ ਪਹੁੰਚ ਲੋੜਵੰਦਾਂ ਤੱਕ ਯਕੀਨੀ ਬਣਾਉਣ ਦੇ ਹੁਕਮ

ਪੰਜਾਬ ਵਿਧਾਨ ਸਭਾ 'ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ

ਪੰਜਾਬ ਵਿਧਾਨ ਸਭਾ 'ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ"