Thursday, August 14, 2025  

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਕਰਵਾਏ 'ਲੋਕਤੰਤਰ ਵਿੱਚ ਨੌਜਵਾਨਾਂ ਦੀ ਭੂਮਿਕਾ' ਵਿਸ਼ੇ 'ਤੇ ਭਾਸ਼ਣ ਮੁਕਾਬਲੇ 

January 29, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/29 ਜਨਵਰੀ:
(ਰਵਿੰਦਰ ਸਿੰਘ ਢੀਂਡਸਾ)
 
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਰਾਜਨੀਤਿਕ ਵਿਗਿਆਨ ਵਿਭਾਗ ਵੱਲੋਂ 'ਲੋਕਤੰਤਰ ਵਿੱਚ ਨੌਜਵਾਨਾਂ ਦੀ ਭੂਮਿਕਾ' ਵਿਸ਼ੇ 'ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਲੋਕਤੰਤਰੀ ਸਿਧਾਂਤਾਂ ਬਾਰੇ ਅਤੇ ਨੌਜਵਾਨਾਂ ਦੀ ਭੂਮਿਕਾ 'ਤੇ ਵਿਚਾਰ ਪ੍ਰਗਟ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੁਕਾਬਲੇ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਨੌਜਵਾਨਾਂ ਦੀ ਭੂਮਿਕਾ, ਮੀਡੀਆ ਅਤੇ ਤਕਨਾਲੋਜੀ ਦਾ ਪ੍ਰਭਾਵ, ਜਨਤਾ ਦੇ ਹਿੱਤਾਂ, ਜਵਾਬਦੇਹੀ, ਸਮਾਨਤਾ ਨੂੰ ਉਤਸ਼ਾਹਿਤ ਕਰਨ, ਅਤੇ ਗਲੋਬਲਾਈਜੇਸ਼ਨ ਦੇ ਪ੍ਰਭਾਵ ਵਰਗੇ ਗੰਭੀਰ ਵਿਸ਼ਿਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ।ਵਿਭਾਗ ਇੰਚਾਰਜ ਰਮਨਦੀਪ ਕੌਰ ਨੇ ਵਿਦਿਆਰਥੀਆਂ ਨਾਲ ਸੰਵਾਦ ਕੀਤਾ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਨੌਜਵਾਨ ਪੀੜ੍ਹੀ ਲੋਕਤੰਤਰਕ ਢਾਂਚੇ ਨੂੰ ਮਜ਼ਬੂਤ ਬਣਾਉਣ ਵਿੱਚ ਕਿਵੇਂ ਸਹਾਇਕ ਸਾਬਤ ਹੋ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਕਿਵੇਂ ਉਹ ਸਮਾਜ ਵਿੱਚ ਸਰਗਰਮ ਅਤੇ ਸਕਾਰਾਤਮਕ ਯੋਗਦਾਨ ਪਾ ਸਕਦੇ ਹਨ । ਡੀਂਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਵਿਦਿਆਰਥੀਆਂ ਦੇ ਵਿਚਾਰਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਸਰਾਹਿਆ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਪ੍ਰਿਤ ਪਾਲ ਸਿੰਘ ਨੇ ਭਾਗੀਦਾਰਾਂ ਅਤੇ ਆਯੋਜਕਾਂ ਨੂੰ ਇਸ ਪ੍ਰੇਰਣਾਤਮਕ ਸਮਾਰੋਹ ਨੂੰ ਸਫਲਤਾਪੂਰਵਕ ਆਯੋਜਿਤ ਕਰਨ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਜ਼ੋਰ ਦਿੱਤਾ ਕਿ ਇਸ ਤਰ੍ਹਾਂ ਦੇ ਮੰਚ ਭਵਿੱਖ ਦੇ ਆਗੂਆਂ ਦੀ ਪੈਦਾਵਾਰ ਵਿੱਚ ਸਹਾਇਕ ਹੁੰਦਿਆਂ ਹਨ ਅਤੇ ਨੌਜਵਾਨਾਂ ਵਿੱਚ ਲੋਕਤੰਤਰਕ ਸਿਧਾਂਤਾਂ ਨੂੰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਪਾਉਂਦੇ ਹਨ। ਵਿਭਾਗ ਨੇ ਸਾਰੇ ਭਾਗੀਦਾਰਾਂ, ਅਧਿਆਪਕਾਂ ਦਾ ਇਸ ਸਮਾਰੋਹ ਨੂੰ ਸਫਲ ਬਣਾਉਣ ਲਈ ਧੰਨਵਾਦ ਪ੍ਰਗਟ ਕੀਤਾ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਰੈਗਿੰਗ ਵਿਰੋਧੀ ਸਮੂਹਿਕ ਸਹੁੰ-ਚੁੱਕ ਸਮਾਗਮ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਰੈਗਿੰਗ ਵਿਰੋਧੀ ਸਮੂਹਿਕ ਸਹੁੰ-ਚੁੱਕ ਸਮਾਗਮ

ਫਲ ਵਿਗਿਆਨੀ ਡਾ. ਦੇਸ਼ ਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਬਾਗਬਾਨੀ ਫਸਲਾਂ ਬਾਰੇ ਕੀਤਾ ਵਿਚਾਰ-ਵਟਾਂਦਰਾ

ਫਲ ਵਿਗਿਆਨੀ ਡਾ. ਦੇਸ਼ ਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਬਾਗਬਾਨੀ ਫਸਲਾਂ ਬਾਰੇ ਕੀਤਾ ਵਿਚਾਰ-ਵਟਾਂਦਰਾ

ਅੰਗ ਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਅੰਗ ਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬੀ.ਬੀ.ਐਸ.ਬੀ.ਈ.ਸੀ. ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਬੀ.ਬੀ.ਐਸ.ਬੀ.ਈ.ਸੀ. ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਪੰਜਾਬ ਪੁਲਿਸ ਨੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਪੰਜ ਕਾਰਕੁਨ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਪੰਜ ਕਾਰਕੁਨ ਗ੍ਰਿਫ਼ਤਾਰ

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਨਰਸਿੰਗ ਵੱਲੋਂ ਸੱਭਿਆਚਾਰਕ ਸ਼ਾਨੋ-ਸ਼ੌਕਤ ਨਾਲ ਮਨਾਈ ਗਈ ਹਰਿਆਲੀ ਤੀਜ

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਨਰਸਿੰਗ ਵੱਲੋਂ ਸੱਭਿਆਚਾਰਕ ਸ਼ਾਨੋ-ਸ਼ੌਕਤ ਨਾਲ ਮਨਾਈ ਗਈ ਹਰਿਆਲੀ ਤੀਜ

ਧੀਆਂ ਅਤੇ ਪੁੱਤਰਾਂ ਚ ਵਿਤਕਰਾ ਨਹੀਂ ਹੋਣਾ ਚਾਹੀਦਾ : ਕਰਮਜੀਤ ਅਨਮੋਲ

ਵੱਖ-ਵੱਖ ਚੁੱਲ੍ਹਿਆਂ ਨੂੰ ਸਮੇਟਣ ਦਾ ਹੁਕਮਨਾਮਾ ਕਰਨ ਵਾਲਿਆਂ ਵੱਲੋ, ਖੁਦ ਹੀ ਨਵਾ ਚੁੱਲ੍ਹਾ ਬਣਾਉਣਾ ਹੁਕਮਨਾਮੇ ਦੀ ਤੌਹੀਨ ਕਰਨ ਦੇ ਤੁੱਲ : ਟਿਵਾਣਾ

ਵੱਖ-ਵੱਖ ਚੁੱਲ੍ਹਿਆਂ ਨੂੰ ਸਮੇਟਣ ਦਾ ਹੁਕਮਨਾਮਾ ਕਰਨ ਵਾਲਿਆਂ ਵੱਲੋ, ਖੁਦ ਹੀ ਨਵਾ ਚੁੱਲ੍ਹਾ ਬਣਾਉਣਾ ਹੁਕਮਨਾਮੇ ਦੀ ਤੌਹੀਨ ਕਰਨ ਦੇ ਤੁੱਲ : ਟਿਵਾਣਾ

 ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਵਿਖੇ “ਰੋਜ਼ਾਨਾ ਜੀਵਨ ਦੇ ਸੰਦਰਭ ਵਿੱਚ ਸਮਾਜ ਸ਼ਾਸਤਰ

 ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਵਿਖੇ “ਰੋਜ਼ਾਨਾ ਜੀਵਨ ਦੇ ਸੰਦਰਭ ਵਿੱਚ ਸਮਾਜ ਸ਼ਾਸਤਰ" ਵਿਸ਼ੇ 'ਤੇ ਵਰਕਸ਼ਾਪ