Friday, October 31, 2025  

ਪੰਜਾਬ

ਸੀਮਾ ਸੁਰੱਖਿਆ ਬਲ ਦੁਆਰਾ ਸ਼ਲਾਘਾਯੋਗ ਸੇਵਾ ਲਈ ਪੁਲਿਸ ਮੈਡਲ ਅਲੰਕਰਣ ਸਮਾਰੋਹ ਦਾ ਆਯੋਜਨ

January 29, 2025

29 ਜਨਵਰੀ 2025 ਨੂੰ ਸੀਮਾ ਸੁਰੱਖਿਆ ਬਲ ਦੀ ਪੱਛਮੀ ਕਮਾਂਡ ਨੇ ਰਾਸ਼ਟਰੀ ਔਸ਼ਧੀ ਸਿੱਖਿਆ ਅਤੇ ਖੋਜ ਸੰਸਥਾਨ (NIPER), ਮੋਹਾਲੀ ਦੇ ਕੈਂਪਸ ਵਿੱਚ ਸੀਮਾ ਸੁਰੱਖਿਆ ਬਲ ਕਰਮਚਾਰੀਆਂ ਨੂੰ ਉਨ੍ਹਾਂ ਦੀ ਸ਼ਲਾਘਾਯੋਗ ਸੇਵਾ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਲਈ ਪਦਕ ਅਲੰਕਰਣ ਸਮਾਰੋਹ ਦਾ ਆਯੋਜਨ ਕੀਤਾ।

ਇਸ ਮੌਕੇ 'ਤੇ ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਅਤੇ ਟ੍ਰਾਇਸਿਟੀ ਮੋਹਾਲੀ, ਚੰਡੀਗੜ੍ਹ, ਪੰਚਕੂਲਾ ਵਿੱਚ ਕੰਮ ਕਰ ਰਹੇ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਵਿਸ਼ੇਸ਼ ਮਾਣਯੋਗ ਵਿਅਕਤੀ ਮੌਜੂਦ ਸਨ। ਸਮਾਰੋਹ ਦੇ ਦੌਰਾਨ, ਕੁੱਲ 37 ਕਰਮਚਾਰੀ ਅਤੇ ਸੇਵਾਮੁਕਤ ਅਧਿਕਾਰੀਆਂ, ਅਧੀਨ ਅਧਿਕਾਰੀਆਂ ਅਤੇ ਜਵਾਨਾਂ ਨੂੰ ਸ਼ਲਾਘਾਯੋਗ ਸੇਵਾ ਲਈ ਪੁਲਿਸ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿੱਚ ਮੌਜੂਦ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਸੁਆਗਤ ਕਰਦਿਆਂ, ਸ਼੍ਰੀ ਸਤੀਸ਼ ਐੱਸ ਖੰਡਾਰੇ, ਆਈ.ਪੀ.ਐੱਸ. ਐਡੀਸ਼ਨਲ ਡਾਇਰੈਕਟਰ ਜਨਰਲ, ਸੀਮਾ ਸੁਰੱਖਿਆ ਬਲ, ਪੱਛਮੀ ਕਮਾਂਡ ਨੇ ਦਰਸ਼ਕਾਂ ਨੂੰ ਸੀਮਾ ਸੁਰੱਖਿਆ ਬਲ ਦੇ ਗੌਰਵਸ਼ਾਲੀ ਅਤੀਤ ਨਾਲ ਜਾਣੂ ਕਰਵਾਇਆ ਅਤੇ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ, ਜਿਨ੍ਹਾਂ ਨੇ ਦੇਸ਼ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ।

ਸ਼ਲਾਘਾਯੋਗ ਸੇਵਾ ਲਈ ਪੁਲਿਸ ਮੈਡਲ ਉਹਨਾਂ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਅਤੇ ਰਾਜ ਪੁਲਿਸ ਦੇ ਕਰਮਚਾਰੀਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ 18 ਤੋਂ ਵੱਧ ਵਰ੍ਹਿਆਂ ਦੀ ਸ਼ਲਾਘਾਯੋਗ ਅਤੇ ਉਤਕ੍ਰਿਸ਼ਟ ਸੇਵਾਵਾਂ ਦੇਸ਼ ਨੂੰ ਸਮਰਪਿਤ ਕੀਤੀਆਂ ਹਨ। ਇਹ ਤੀਜਾ ਮੌਕਾ ਹੈ, ਜਦੋਂ ਇਹ ਸਮਾਰੋਹ ਦ ਸਿਟੀ ਬਿਉਟੀਫੁੱਲ 'ਚੰਡੀਗੜ੍ਹ' ਵਿੱਚ ਮਾਣਯੋਗ ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤਾ ਗਿਆ।

ਦਰਸ਼ਕਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਸ਼ਾਂਤੀ ਅਤੇ ਯੁੱਧ ਕਾਲ ਦੌਰਾਨ ਭਾਰਤ-ਪਾਕਿ ਅਤੇ ਭਾਰਤ-ਬੰਗਲਾਦੇਸ਼ ਸੀਮਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੁਰੱਖਿਅਤ ਰੱਖਣ ਵਿੱਚ ਬੀਐੱਸਐੱਫ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਯੋਗਦਾਨ ਦੀ ਸਰਾਹਨਾ ਕੀਤੀ। ਇਸ ਦੇ ਨਾਲ ਹੀ ਸੰਸਦੀ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਨਾਗਰਿਕ ਪ੍ਰਸ਼ਾਸਨ ਦੀ ਸਹਾਇਤਾ ਅਤੇ ਉੱਗਰਵਾਦੀ ਵਿਰੋਧੀ ਕਾਰਵਾਈ ਦੌਰਾਨ ਰਾਜ ਸਰਕਾਰਾਂ ਦੀ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਬਣਾਏ ਰੱਖਣ ਵਿੱਚ ਵੀ ਬਲ ਦੇ ਯੋਗਦਾਨ ਦੀ ਬਹੁਤ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਬੀਐੱਸਐੱਫ ਨਾ ਸਿਰਫ਼ ਦੇਸ਼ ਦੀਆਂ ਸੀਮਾਵਾਂ ਦੀ ਰੱਖਿਆ ਕਰਦਾ ਹੈ, ਸਗੋਂ ਦੇਸ਼ ਦੀ ਆਤੰਕੀ ਸੁਰੱਖਿਆ ਨੂੰ ਬਣਾਏ ਰੱਖਣ ਵਿੱਚ ਵੀ ਪੂਰਨ ਤੌਰ 'ਤੇ ਸਮਰੱਥ ਹੈ।

ਸਮਾਰੋਹ ਦੇ ਅੰਤ ਵਿੱਚ ਮੁੱਖ ਮਹਿਮਾਨ ਨੇ ਸਾਰੇ ਮੈਡਲ ਪ੍ਰਾਪਤ ਕਰਨ ਵਾਲਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੱਕ ਸਿਕੰਦਰ ਵਿੱਚ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਲੋਕ ਮਿਲਣੀ ਵਿੱਚ ਲੋਕਾਂ ਦਾ ਮਿਲਿਆ ਭਰਵਾਂ ਹੁੰਗਾਰਾ

ਚੱਕ ਸਿਕੰਦਰ ਵਿੱਚ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਲੋਕ ਮਿਲਣੀ ਵਿੱਚ ਲੋਕਾਂ ਦਾ ਮਿਲਿਆ ਭਰਵਾਂ ਹੁੰਗਾਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ

 ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਿੱਚ ਰੈਗਿੰਗ ਵਿਰੋਧੀ ਪ੍ਰੋਗਰਾਮ ਕਰਵਾਇਆ

 ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਿੱਚ ਰੈਗਿੰਗ ਵਿਰੋਧੀ ਪ੍ਰੋਗਰਾਮ ਕਰਵਾਇਆ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ