Thursday, October 23, 2025  

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੰਸਥਾ ਨੂੰ ‘ਰਾਜਸੀ ਦੰਗਲ ਦਾ ਅਖਾੜਾ’ ਬਣਾਉਣ ਦੀ ਇਜਾਜ਼ਤ ਕਿਸੇ ਵੀ ਧੜੇ ਨੂੰ ਨਾ ਦਿੱਤੀ ਜਾਵੇ : ਟਿਵਾਣਾ

January 30, 2025

ਸ੍ਰੀ ਫ਼ਤਹਿਗੜ੍ਹ ਸਾਹਿਬ/ 30 ਜਨਵਰੀ:
(ਰਵਿੰਦਰ ਸਿੰਘ ਢੀਂਡਸਾ)

“ਸ੍ਰੀ ਅਕਾਲ ਤਖਤ ਸਾਹਿਬ ਦੇ ਮੀਰੀ-ਪੀਰੀ ਦੇ ਮਹਾਨ ਫਲਸਫੇ ਵਾਲੀ ਉਹ ਕੌਮੀ ਸੰਸਥਾ ਹੈ ਜੋ ਖਾਲਸਾ ਪੰਥ ਨੂੰ ਹਰ ਔਖੀ ਘੜੀ ਵਿਚ ਸਿਧਾਂਤਿਕ ਅਗਵਾਈ ਦੇਣ ਵਾਲੀ ਅਤੇ ਕੌਮ ਵਿਚ ਉੱਠਣ ਵਾਲੇ ਕਿਸੇ ਵੀ ਵਿਵਾਦ ਨੂੰ ਸਹੀ ਦਿਸ਼ਾ ਵਿੱਚ ਲਿਜਾ ਕੇ ਉਸਦਾ ਹੱਲ ਕਰਦੀ ਹੈ । ਨਾ ਕਿ ਰਾਜਸੀ ਦੰਗਲ ਦਾ ਅਖਾੜਾ ਬਣਾਉਣ ਵਾਲੇ ।”ਇਹ ਵਿਚਾਰ ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਖਾਲਸਾ ਪੰਥ ਵਿਚ ਧਾਰਮਿਕ ਅਤੇ ਰਾਜਸੀ ਤੌਰ ਤੇ ਮਨਫੀ ਹੋ ਚੁੱਕੇ ਦੋ ਸਿਆਸੀ ਧੜੇ ਬਾਦਲ ਦਲ ਅਤੇ ਸੁਧਾਰ ਲਹਿਰ ਦੇ ਆਗੂ ਸਾਡੀ ਇਸ ਸੰਸਥਾਂ ਦੀ ਦੁਰਵਰਤੋ ਕਰਕੇ ਆਪੋ ਆਪਣੀ ਗੁਆ ਚੁੱਕੀ ਰਾਜਸੀ ਤੇ ਸਮਾਜਿਕ ਸ਼ਕਤੀ ਨੂੰ ਪ੍ਰਾਪਤ ਕਰਨ ਲਈ ਤਰਲੋ ਮੱਛੀ ਹੋ ਰਹੇ ਹਨ ਅਤੇ ਇਸ ਨੂੰ ਰਾਜਸੀ ਦੰਗਲ ਦਾ ਅਖਾੜਾ ਬਣਾਉਣ ਦੀ ਬਜਰ ਗੁਸਤਾਖੀ ਕਰਦੇ ਹੋਏ ਨਜਰ ਆ ਰਹੇ ਹਨ । ਜਦੋਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਇਹ ਹੁਕਮਨਾਮਾ ਜਾਰੀ ਹੋਇਆ ਸੀ ਕਿ ਇਨ੍ਹਾਂ ਦੋਵਾਂ ਧੜਿਆ ਦੇ ਆਗੂਆ ਨੂੰ ਹੁਣ ਕੌਮ ਦੇ ਧਾਰਮਿਕ ਤੇ ਰਾਜਸੀ ਤੌਰ ਤੇ ਅਗਵਾਈ ਕਰਨ ਦਾ ਕੋਈ ਇਖਲਾਕੀ ਹੱਕ ਬਾਕੀ ਨਹੀ ਰਿਹਾ । ਪਰ ਇਸ ਹੋਏ ਹੁਕਮਨਾਮੇ ਦੇ ਬਾਵਜੂਦ ਵੀ ਦੋਵੇ ਧੜਿਆ ਦੇ ਗੁਨਾਹਗਾਰ ਆਗੂ ਆਪੋ ਆਪਣੇ ਸਿਆਸੀ ਅਹੁਦਿਆ ਅਤੇ ਰਾਜਸੀ ਸ਼ਕਤੀ ਪ੍ਰਾਪਤ ਕਰਨ ਵਿਚ ਮਸਰੂਫ ਹਨ । ਇਨ੍ਹਾਂ ਹੋਏ ਹੁਕਮਨਾਮਿਆ ਉਪਰੰਤ ਸਤਿਕਾਰਯੋਗ ਸਿੰਘ ਸਾਹਿਬਾਨ ਦਾ ਇਹ ਕੌਮੀ ਫਰਜ ਬਣ ਜਾਂਦਾ ਸੀ ਕਿ ਦੋਵੇ ਦਾਗੀ ਤੇ ਬਾਗੀ ਹੋਏ ਧੜਿਆ ਦੇ ਆਗੂਆਂ ਦੀ ਸੋਚ ਨੂੰ ਪਣਪਨ ਲਈ ਢਿੱਲ ਦੇਣ ਦੀ ਬਜਾਇ ਦ੍ਰਿੜਤਾ ਤੇ ਦੂਰ ਅੰਦੇਸੀ ਨਾਲ ਅਜਿਹਾ ਅਮਲ ਹੋਵੇ ਜਿਸ ਨਾਲ ਸਮੁੱਚੇ ਵਿਚਰਦੇ ਰਾਜਸੀ ਧਾਰਮਿਕ ਧੜਿਆ ਦੇ ਆਗੂ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਮੀਰੀ ਪੀਰੀ ਦੇ ਸਿਧਾਂਤ ਦੀ ਅਗਵਾਈ ਹੇਠ ਸਮੂਹਿਕ ਰੂਪ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਪੂਨਰਗੰਠਨ ਕਰਕੇ ਕੇਵਲ ਇਕ ਹੀ ਕੌਮੀ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੱਗੇ ਆਵੇ ਜੋ ਪੰਜਾਬ ਸੂਬੇ, ਪੰਜਾਬੀਆਂ ਅਤੇ ਸਿੱਖ ਕੌਮ ਦੇ ਹੱਕ ਹਕੂਕਾਂ ਦੀ ਪੂਰਤੀ ਲਈ ਅਗਲੀ ਰਣਨੀਤੀ ਘੜਦੇ ਹੋਏ ਅਮਲ ਕਰੇ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

ਰਾਣਾ ਹਸਪਤਾਲ, ਸਰਹਿੰਦ 'ਚ ਮਾਤਾ ਲਕਸ਼ਮੀ ਦੇ ਜਨਮ ਨਾਲ ਮਨਾਈ ਗਈ ਦਿਵਾਲੀ ਦੀ ਖੁਸ਼ੀ

पंजाब में दो आतंकी गिरफ्तार, रॉकेट से चलने वाला ग्रेनेड बरामद

पंजाब में दो आतंकी गिरफ्तार, रॉकेट से चलने वाला ग्रेनेड बरामद

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਪੰਜਾਬ ਵਿੱਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ; ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜ਼ਬਤ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਬੰਦੀ ਛੋੜ ਦਿਵਸ 'ਤੇ ਸ਼ਰਧਾਲੂਆਂ ਦੀ ਭੀੜ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਡੀ-ਵਾਟਰਿੰਗ ਸਹੂਲਤ ਸ਼ੁਰੂ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਕਰਵਾਈ ਗਈ ਐਲੂਮਨੀ ਮੀਟ 2025

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਅੰਮ੍ਰਿਤਸਰ-ਸਹਰਸਾ ਗਰੀਬ ਰਥ ਐਕਸਪ੍ਰੈਸ ਕੋਚ ਵਿੱਚ ਅੱਗ ਲੱਗ ਗਈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ

ਅੰਮ੍ਰਿਤਸਰ-ਸਹਰਸਾ ਗਰੀਬ ਰਥ ਐਕਸਪ੍ਰੈਸ ਕੋਚ ਵਿੱਚ ਅੱਗ ਲੱਗ ਗਈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ

ਪੰਜਾਬ ਸਰਕਾਰ 25 ਅਕਤੂਬਰ ਨੂੰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ ਕਰੇਗੀ

ਪੰਜਾਬ ਸਰਕਾਰ 25 ਅਕਤੂਬਰ ਨੂੰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ ਕਰੇਗੀ

ਪੰਜਾਬ ਪੁਲਿਸ ਦੇ ਡੀਆਈਜੀ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸੀਬੀਆਈ ਨੇ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਪੁਲਿਸ ਦੇ ਡੀਆਈਜੀ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸੀਬੀਆਈ ਨੇ ਰੰਗੇ ਹੱਥੀਂ ਕਾਬੂ ਕੀਤਾ