Monday, August 11, 2025  

ਪੰਜਾਬ

ਪਿੰਡ ਸਿੱਧੂਪੁਰ ਵਿਖੇ ਵਿਧਾਇਕ ਰਾਏ ਨੇ ਆਂਗਣਵਾੜੀ ਸੈਂਟਰ ਦਾ ਕੀਤਾ ਉਦਘਾਟਨ 

January 30, 2025

ਸ੍ਰੀ ਫ਼ਤਹਿਗੜ੍ਹ ਸਾਹਿਬ/30 ਜਨਵਰੀ:
(ਰਵਿੰਦਰ ਸਿੰਘ ਢੀਂਡਸਾ)
 
ਦਿੱਲੀ ਵਿਖੇ ਆਮ ਆਦਮੀ ਪਾਰਟੀ ਚੌਥੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ। ਇਹ ਪ੍ਰਗਟਾਵਾ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਸਿੱਧੂਪੁਰ ਵਿਖੇ ਆਂਗਣਵਾੜੀ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਉਹ ਪਾਰਟੀ ਹੈ ਜਿਸ ਨੇ ਸਰਕਾਰ ਵਿੱਚ ਰਹਿੰਦਿਆਂ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ, ਇੱਕ ਇੱਕ ਕਰਕੇ ਪੂਰੇ ਕੀਤੇ ਹਨ। ਇਸੇ ਕਰਕੇ ਦਿੱਲੀ ਦਾ ਹਰੇਕ ਵਰਗ ਆਮ ਆਦਮੀ ਪਾਰਟੀ ਦੀ ਸਪੋਰਟ ਕਰਦਾ ਹੈ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਹਮੇਸ਼ਾ ਹੀ ਲੋਕ ਵਿਰੋਧੀ ਫੈਸਲੇ ਲੈਣ ਦੇ ਵਿੱਚ ਅੱਗੇ ਰਹੀ ਹੈ, ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚਿਹਰੇ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਵੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਜੋ ਕਿਸੇ ਤੋਂ ਲੁਕਿਆ ਨਹੀਂ। ਪੰਜਾਬ ਦੇ ਲੋਕ ਕੇਂਦਰ ਦੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਸਾਡੇ ਕਿਸਾਨ ਭਰਾ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਉਹਨਾਂ ਦੀਆਂ ਮੰਗਾਂ ਵੱਲ ਵੀ ਕੇਂਦਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ ਲੋਕ ਹਿੱਤ ਚ ਹੋਰ ਫੈਸਲੇ ਲੈਣ ਜਾ ਰਹੀ ਹੈ। ਜਿਸ ਦੇ ਨਾਲ ਪੰਜਾਬ ਦੀ ਨੁਹਾਰ ਬਦਲੀ ਜਾਵੇਗੀ। ਉਹਨਾਂ ਕਿਹਾ ਕਿ ਆਉਣ ਵਾਲੇ ਦੋ ਸਾਲਾਂ ਵਿੱਚ ਹਲਕੇ ਦੇ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਚੱਲੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਏਡੀਸੀ ਸੁਰਿੰਦਰ ਸਿੰਘ ਧਾਲੀਵਾਲ, ਬੀਡੀਪੀਓ ਸਰਹਿੰਦ ਦੀਪਸ਼ਿਖਾ ਗਰਗ, ਬਲਵੀਰ ਕੁਮਾਰ, ਵਿਜੇ ਕੁਮਾਰ, ਮਨਪ੍ਰੀਤ ਸਿੰਘ, ਮਨਵੀਰ ਸਿੰਘ ਢੀਂਡਸਾ, ਸਰਪੰਚ ਰਣਜੀਤ ਕੌਰ, ਮਲਕੀਤ ਸਿੰਘ ਸਿੱਧੂਪੁਰ, ਕੁਲਦੀਪ ਸਿੰਘ, ਜਸਪ੍ਰੀਤ ਕੌਰ, ਪਰਮਜੀਤ ਕੌਰ, ਬੀਰੋ, ਬੰਟੀ ਪੰਚ, ਗੁਰਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਬਾਰਾਂ ਵਿਦਿਆਰਥੀਆਂ ਨੇ ਯੂਜੀਸੀ-ਨੈਟ ਪ੍ਰੀਖਿਆ ਕੀਤੀ ਪਾਸ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਬਾਰਾਂ ਵਿਦਿਆਰਥੀਆਂ ਨੇ ਯੂਜੀਸੀ-ਨੈਟ ਪ੍ਰੀਖਿਆ ਕੀਤੀ ਪਾਸ

ਗਿਆਨੀ ਹਰਪ੍ਰੀਤ ਸਿੰਘ ਅਕਾਲੀ ਦਲ ਤੋਂ ਵੱਖ ਹੋਏ ਧੜੇ ਦੇ ਮੁਖੀ ਚੁਣੇ ਗਏ

ਗਿਆਨੀ ਹਰਪ੍ਰੀਤ ਸਿੰਘ ਅਕਾਲੀ ਦਲ ਤੋਂ ਵੱਖ ਹੋਏ ਧੜੇ ਦੇ ਮੁਖੀ ਚੁਣੇ ਗਏ

ਪੰਜਾਬ ਨੇ ਪਾਕਿਸਤਾਨ ਸਰਹੱਦ 'ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ

ਪੰਜਾਬ ਨੇ ਪਾਕਿਸਤਾਨ ਸਰਹੱਦ 'ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ

ਪੰਜਾਬ: ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 24 ਸੈਕਟਰ-ਵਾਰ ਉਦਯੋਗਿਕ ਪੈਨਲ ਲਾਂਚ ਕੀਤੇ

ਪੰਜਾਬ: ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 24 ਸੈਕਟਰ-ਵਾਰ ਉਦਯੋਗਿਕ ਪੈਨਲ ਲਾਂਚ ਕੀਤੇ

ਡਾ. ਅਵਤਾਰ ਸਿੰਘ ਢੀਂਡਸਾ ਦੀ ਕਿਤਾਬ “ਬ੍ਰਹਿਮੰਡ ਦੇ ਰਹੱਸ” ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਕੀਤੀ ਗਈ ਰਿਲੀਜ਼

ਡਾ. ਅਵਤਾਰ ਸਿੰਘ ਢੀਂਡਸਾ ਦੀ ਕਿਤਾਬ “ਬ੍ਰਹਿਮੰਡ ਦੇ ਰਹੱਸ” ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਕੀਤੀ ਗਈ ਰਿਲੀਜ਼

ਪੰਜਾਬ ਪੁਲਿਸ ਨੇ ਪਾਕਿਸਤਾਨ ਦੇ ਮੂਲ IED ਨੂੰ ਜ਼ਬਤ ਕਰਕੇ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਪੰਜਾਬ ਪੁਲਿਸ ਨੇ ਪਾਕਿਸਤਾਨ ਦੇ ਮੂਲ IED ਨੂੰ ਜ਼ਬਤ ਕਰਕੇ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਫੜਿਆ ਗਿਆ; 7 ਆਧੁਨਿਕ ਪਿਸਤੌਲ ਜ਼ਬਤ ਕੀਤੇ ਗਏ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਫੜਿਆ ਗਿਆ; 7 ਆਧੁਨਿਕ ਪਿਸਤੌਲ ਜ਼ਬਤ ਕੀਤੇ ਗਏ

ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਕਮਰਸ ਐਸੋਸੀਏਸ਼ਨ ਦਾ ਗਠਨ

ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਕਮਰਸ ਐਸੋਸੀਏਸ਼ਨ ਦਾ ਗਠਨ

ਮਜੀਠਾ ਦੇ ਸੈਂਕੜੇ ਸਰਪੰਚ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਮਜੀਠਾ ਦੇ ਸੈਂਕੜੇ ਸਰਪੰਚ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ