Sunday, May 04, 2025  

ਰਾਜਨੀਤੀ

ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ 'ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੇ ਹਨ, ਇਹ ਅਤਿ ਨਿੰਦਣਯੋਗ ਹੈ - ਭਗਵੰਤ ਮਾਨ

January 30, 2025

ਚੰਡੀਗੜ੍ਹ, 30 ਜਨਵਰੀ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਕਪੂਰਥਲਾ ਹਾਊਸ 'ਤੇ ਚੋਣ ਕਮਿਸ਼ਨ ਦੇ ਛਾਪੇ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। 'ਆਪ' ਆਗੂਆਂ ਨੇ ਇਸ ਘਟਨਾ ਦੀ ਸਖ਼ਤ ਆਲੋਚਨਾ ਕੀਤੀ ਅਤੇ ਇਸ ਨੂੰ ਬਦਲੇ ਦੀ ਭਾਵਨਾ ਤੋਂ ਪ੍ਰੇਰਿਤ ਕਾਰਵਾਈ ਕਰਾਰ ਦਿੱਤਾ

ਇਸ ਘਟਨਾ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ, "ਅੱਜ ਦਿੱਲੀ ਪੁਲਿਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿੱਚ ਮੇਰੇ ਘਰ ਕਪੂਰਥਲਾ ਹਾਊਸ ਰੇਡ ਕਰਨ ਪਹੁੰਚੀ ਹੈ। ਦਿੱਲੀ 'ਚ ਬੀਜੇਪੀ ਵਾਲੇ ਸ਼ਰ੍ਹੇਆਮ ਪੈਸੇ ਵੰਡ ਰਹੇ ਨੇ ਪਰ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਨੂੰ ਕੁੱਝ ਵੀ ਨਹੀਂ ਦਿਖ ਰਿਹਾ। ਇਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਹੋ ਰਹੀ।ਇੱਕ ਤਰੀਕੇ ਨਾਲ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਇਸ਼ਾਰੇ 'ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ, ਜੋਕਿ ਬਹੁਤ ਹੀ ਨਿੰਦਣਯੋਗ ਹੈ"

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਹਾਰ ਤੋਂ ਡਰੀ ਹੋਈ ਹੈ ਅਤੇ ਇਸ ਲਈ ਚੋਣਾਂ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਭਾਜਪਾ ਆਗੂ ਪਰਵੇਸ਼ ਵਰਮਾ ਲਗਾਤਾਰ ਪੈਸੇ ਵੰਡ ਰਹੇ ਹਨ ਪਰ ਚੋਣ ਕਮਿਸ਼ਨ ਨੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।  ਉਨ੍ਹਾਂ ਕਿਹਾ ਕਿ ਇਹ ਕਾਰਵਾਈ ਭਾਜਪਾ ਦੇ ਇਸ਼ਾਰੇ 'ਤੇ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਰਵੱਈਆ ਬਹੁਤ ਪੱਖਪਾਤੀ ਹੈ।  ਉਹ ਖੁੱਲ੍ਹ ਕੇ ਭਾਜਪਾ ਦਾ ਸਮਰਥਨ ਕਰ ਰਿਹਾ ਹੈ। ਉਨ੍ਹਾਂ ਨੂੰ ਭਾਜਪਾ ਆਗੂਆਂ ਖ਼ਿਲਾਫ਼ ਕੁਝ ਨਜ਼ਰ ਨਹੀਂ ਆਉਂਦਾ ਜਦੋਂਕਿ ਉਨ੍ਹਾਂ ਦੇ ਆਗੂਆਂ ਖ਼ਿਲਾਫ਼ ਲਗਾਤਾਰ ਪੈਸੇ ਵੰਡਣ ਦੀਆਂ ਖ਼ਬਰਾਂ ਆ ਰਹੀਆਂ ਹਨ।  ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਪੰਜਾਬੀਆਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਅਰੋੜਾ ਨੇ ਭਾਜਪਾ ਉਮੀਦਵਾਰ ਕੈਲਾਸ਼ ਗਹਿਲੋਤ ਦੀ ਵੀ ਉਦਾਹਰਨ ਦਿੱਤੀ ਕਿ ਕਿਸ ਤਰ੍ਹਾਂ ਉਹ ਆਪਣੇ ਚੋਣ ਦਫ਼ਤਰ ਵਿੱਚ ਲੋਕਾਂ ਨੂੰ ਪੈਸੇ ਵੰਡ ਰਹੇ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ 'ਆਪ' ਆਗੂਆਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਗਈ ਸੀ ਪਰ ਜਾਂਚ ਏਜੰਸੀਆਂ ਦੇ ਹੱਥ ਕੁਝ ਨਹੀਂ ਲੱਗਾ। ਇਸ ਵਾਰ ਵੀ ਕੁਝ ਹਾਸਲ ਨਹੀਂ ਹੋਣ ਵਾਲਾ।

ਅਮਨ ਅਰੋੜਾ ਨੇ ਆਪਣੇ ਐਕਸ ਅਕਾਊਂਟ 'ਤੇ ਲਿਖਿਆ ਕਿ ਭਾਜਪਾ ਆਮ ਆਦਮੀ ਪਾਰਟੀ ਦੀ ਜਿੱਤ ਅਤੇ ਆਪਣੀ ਹਾਰ ਨੂੰ ਭਾਜਪਾ ਸਵੀਕਾਰ ਨਹੀਂ ਕਰ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਛਾਪੇਮਾਰੀ ਭਾਜਪਾ ਦੀ ਪੰਜਾਬ ਅਤੇ ਪੰਜਾਬੀਆਂ ਨਾਲ ਕੀਤੀ ਜਾ ਰਹੀ ਬਦਲਾਖੋਰੀ ਦੀ ਅਗਲੀ ਕੜੀ ਹੈ ਜਿਸ ਨੂੰ ਨਾ ਤਾਂ ਪੰਜਾਬ ਦੇ ਲੋਕ ਅਤੇ ਨਾ ਹੀ ਦਿੱਲੀ ਦੇ ਲੋਕ ਬਰਦਾਸ਼ਤ ਕਰਨਗੇ।

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਦਿੱਲੀ ਪੁਲੀਸ ਨਾਲ ਮਿਲ ਕੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਛਾਪੇਮਾਰੀ ਅਤਿ ਨਿੰਦਣਯੋਗ ਹੈ।  ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇੱਕ ਚੁਣੇ ਹੋਏ ਮੁੱਖ ਮੰਤਰੀ ਹਨ ਅਤੇ ਅਜਿਹੀਆਂ ਕਾਰਵਾਈਆਂ ਤੋਂ ਗੰਦੀ ਰਾਜਨੀਤੀ ਦਾ ਬੂ ਆਉਂਦੀ ਹੈ। ਅਜਿਹੇ ਛਾਪੇ ਮਾਰਨ ਤੋਂ ਪਹਿਲਾਂ ਚੋਣ ਕਮਿਸ਼ਨ ਨੂੰ ਭਾਜਪਾ ਆਗੂਆਂ ਵੱਲੋਂ ਖੁੱਲ੍ਹੇਆਮ ਪੈਸੇ ਵੰਡਣ ਦਾ ਨੋਟਿਸ ਲੈਣਾ ਚਾਹੀਦਾ ਹੈ।

ਆਪ' ਵਿਧਾਇਕ ਜੀਵਨ ਜੋਤ ਕੌਰ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਪੁੱਛਿਆ ਕਿ ਚੋਣ ਕਮਿਸ਼ਨ ਪਰਵੇਸ਼ ਵਰਮਾ ਦੇ ਘਰ ਕਦੋਂ ਛਾਪਾ ਮਾਰੇਗਾ?  ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ ’ਤੇ ਨੱਚ ਰਿਹਾ ਹੈ।  ਇਹ ਬਹੁਤ ਨਿੰਦਣਯੋਗ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਸੀਂ ਕਿਸੇ ਸੂਬੇ ਨੂੰ ਪਾਣੀ ਦੇਣ ਦਾ ਵਿਰੋਧ ਨਹੀਂ ਕਰ ਰਹੇ, ਅਸੀਂ ਸਿਰਫ਼਼ ਆਪਣੇ ਹਿੱਸੇ ਦੇ ਪਾਣੀ ਦੀ ਰੱਖਿਆ ਕਰ ਰਹੇ ਹਾਂ - ਗੋਇਲ

ਅਸੀਂ ਕਿਸੇ ਸੂਬੇ ਨੂੰ ਪਾਣੀ ਦੇਣ ਦਾ ਵਿਰੋਧ ਨਹੀਂ ਕਰ ਰਹੇ, ਅਸੀਂ ਸਿਰਫ਼਼ ਆਪਣੇ ਹਿੱਸੇ ਦੇ ਪਾਣੀ ਦੀ ਰੱਖਿਆ ਕਰ ਰਹੇ ਹਾਂ - ਗੋਇਲ

ਪੰਜਾਬ ਨੂੰ ਮਾਰੂਥਲ ਵਿੱਚ ਬਦਲਣ ਦੀ ਭਾਜਪਾ ਦੀ ਸਾਜ਼ਿਸ਼ ਕਦੇ ਸਫਲ ਨਹੀਂ ਹੋਵੇਗੀ- ਨੀਲ ਗਰਗ

ਪੰਜਾਬ ਨੂੰ ਮਾਰੂਥਲ ਵਿੱਚ ਬਦਲਣ ਦੀ ਭਾਜਪਾ ਦੀ ਸਾਜ਼ਿਸ਼ ਕਦੇ ਸਫਲ ਨਹੀਂ ਹੋਵੇਗੀ- ਨੀਲ ਗਰਗ

‘ਡਰ ਫੈਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੇ ਅਸਫਲਤਾ ਦਾ ਸਾਹਮਣਾ ਕੀਤਾ,’ ਫਾਰੂਕ ਅਬਦੁੱਲਾ ਕਹਿੰਦੇ ਹਨ; ਪਹਿਲਗਾਮ ਵਿੱਚ ਸੈਲਾਨੀਆਂ ਨੂੰ ਮਿਲੇ

‘ਡਰ ਫੈਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੇ ਅਸਫਲਤਾ ਦਾ ਸਾਹਮਣਾ ਕੀਤਾ,’ ਫਾਰੂਕ ਅਬਦੁੱਲਾ ਕਹਿੰਦੇ ਹਨ; ਪਹਿਲਗਾਮ ਵਿੱਚ ਸੈਲਾਨੀਆਂ ਨੂੰ ਮਿਲੇ

ਨਾਬਾਲਗ ਕੁੜੀਆਂ ਨਾਲ ਬਲਾਤਕਾਰ ਕਰਨ ਵਾਲੇ ਮਰਦਾਂ ਨੂੰ ਗੋਲੀ ਮਾਰ ਦੇਣੀ ਚਾਹੀਦੀ ਹੈ, ਮੱਧ ਪ੍ਰਦੇਸ਼ ਦੇ ਮੰਤਰੀ ਸਾਰੰਗ ਨੇ ਕਿਹਾ

ਨਾਬਾਲਗ ਕੁੜੀਆਂ ਨਾਲ ਬਲਾਤਕਾਰ ਕਰਨ ਵਾਲੇ ਮਰਦਾਂ ਨੂੰ ਗੋਲੀ ਮਾਰ ਦੇਣੀ ਚਾਹੀਦੀ ਹੈ, ਮੱਧ ਪ੍ਰਦੇਸ਼ ਦੇ ਮੰਤਰੀ ਸਾਰੰਗ ਨੇ ਕਿਹਾ

ਕਰਨਾਟਕ ਪੁਲਿਸ ਨੇ ਹਿੰਦੂ ਕਾਰਕੁਨ ਦੇ ਕਤਲ ਮਾਮਲੇ ਵਿੱਚ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਫਿਰਕੂ ਵਿਰੋਧੀ ਟਾਸਕ ਫੋਰਸ ਬਣਾਈ ਜਾਵੇਗੀ

ਕਰਨਾਟਕ ਪੁਲਿਸ ਨੇ ਹਿੰਦੂ ਕਾਰਕੁਨ ਦੇ ਕਤਲ ਮਾਮਲੇ ਵਿੱਚ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਫਿਰਕੂ ਵਿਰੋਧੀ ਟਾਸਕ ਫੋਰਸ ਬਣਾਈ ਜਾਵੇਗੀ

ਮੁੱਖ ਮੰਤਰੀ ਧਾਮੀ ਨੇ ਨੇਪਾਲ ਦੇ ਸੁਦੁਰਪਸ਼ਚਿਮ ਸੂਬੇ ਦੇ ਵਫ਼ਦ ਨਾਲ ਮੁਲਾਕਾਤ ਕੀਤੀ

ਮੁੱਖ ਮੰਤਰੀ ਧਾਮੀ ਨੇ ਨੇਪਾਲ ਦੇ ਸੁਦੁਰਪਸ਼ਚਿਮ ਸੂਬੇ ਦੇ ਵਫ਼ਦ ਨਾਲ ਮੁਲਾਕਾਤ ਕੀਤੀ

ਦਿੱਲੀ ਨੇ ਆਯੁਸ਼ਮਾਨ ਵਯਾ ਵੰਦਨਾ ਯੋਜਨਾ ਲਈ ਮੋਬਾਈਲ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ ਕੀਤੀ

ਦਿੱਲੀ ਨੇ ਆਯੁਸ਼ਮਾਨ ਵਯਾ ਵੰਦਨਾ ਯੋਜਨਾ ਲਈ ਮੋਬਾਈਲ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ ਕੀਤੀ

ਦਿੱਲੀ ਦੇ ਮੁੱਖ ਮੰਤਰੀ ਵੱਲੋਂ ਤੂਫਾਨ ਵਿੱਚ ਮਾਰੇ ਗਏ 4 ਲੋਕਾਂ ਦੇ ਪਰਿਵਾਰਾਂ ਲਈ 25 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ

ਦਿੱਲੀ ਦੇ ਮੁੱਖ ਮੰਤਰੀ ਵੱਲੋਂ ਤੂਫਾਨ ਵਿੱਚ ਮਾਰੇ ਗਏ 4 ਲੋਕਾਂ ਦੇ ਪਰਿਵਾਰਾਂ ਲਈ 25 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ

ਭੂਪੇਂਦਰ ਪਟੇਲ ਨੇ ਵਡੋਦਰਾ ਵਿੱਚ 1,156 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਭੂਪੇਂਦਰ ਪਟੇਲ ਨੇ ਵਡੋਦਰਾ ਵਿੱਚ 1,156 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਮਾਇਆਵਤੀ 'ਭਾਜਪਾ ਦੀ ਅਣਅਧਿਕਾਰਤ ਬੁਲਾਰਾ' ਬਣ ਗਈ ਹੈ: ਉਦਿਤ ਰਾਜ

ਮਾਇਆਵਤੀ 'ਭਾਜਪਾ ਦੀ ਅਣਅਧਿਕਾਰਤ ਬੁਲਾਰਾ' ਬਣ ਗਈ ਹੈ: ਉਦਿਤ ਰਾਜ