Friday, February 14, 2025  

ਪੰਜਾਬ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਸੱਤ ਰੋਜਾ ਐਨ.ਐਸ.ਐਸ. ਕੈਂਪ ਦਾ ਆਗਾਜ਼

January 31, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/31 ਜਨਵਰੀ:
(ਰਵਿੰਦਰ ਸਿੰਘ ਢੀਂਡਸਾ)
 
ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੁਐਂਟ ਕਾਲਜ, ਚੁੰਨੀ ਕਲਾਂ ਵਿਖੇ ਸੱਤ ਰੋਜਾ ਐਨ. ਐਸ. ਐਸ ਕੈਂਪ ਦੀ ਸ਼ੁਰੂਆਤ ਕੀਤੀ ਗਈ। ਕਾਲਜ ਦੇ ਬੁਲਾਰੇ ਨੇ ਦੱਸਿਆ ਕਿ ਯੂਨੀਵਰਸਿਟੀ ਕਾਲਜ ਵਿਖੇ ਐਨ. ਐਸ. ਐਸ ਦੀਆਂ 2 ਯੂਨਿਟਾਂ ਚਲ ਰਹੀਆਂ ਹਨ ਤੇ ਹਰ ਇੱਕ ਯੂਨਿਟ ਵਿੱਚ 50 ਵਿਦਿਆਰਥੀਆਂ ਨੂੰ ਸ਼ਾਮਿਲ ਕੀਤਾ ਜਾਂਦਾ ਹੈ। 100 ਵਿਦਿਆਰਥੀ ਸਾਂਝੇ ਰੂਪ ਵਿੱਚ ਇਸ ਕੈਂਪ ਵਿੱਚ ਸ਼ਮੂਲੀਅਤ ਕਰਨਗੇ। ਕੈਂਪ ਦਾ ਰਸਮੀ ਆਗਾਜ਼ ਜਪੁਜੀ ਸਾਹਿਬ ਦੇ ਪਾਠ ਨਾਲ ਕੀਤਾ ਗਿਆ। ਜਿਸ ਤੋਂ ਬਾਅਦ ਕਾਲਜ ਮੁਖੀ ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਐਨ. ਐਸ. ਐਸ ਦੀ ਸਥਾਪਤੀ ਅਤੇ ਇਸਦੇ ਉਦੇਸ਼ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਐਨ.ਐਸ.ਐਸ. ਦੇ ਮੁੱਖ ਪ੍ਰੋਗਰਾਮ ਅਫ਼ਸਰ ਡਾ. ਸਤਪਾਲ ਸਿੰਘ ਅਤੇ ਡਾ. ਜਸਵੀਰ ਕੌਰ ਵੱਲੋਂ ਕੈਂਪ ਸਬੰਧੀ ਪੂਰੀ ਰੂਪ ਰੇਖਾ ਬਾਰੇ ਚਾਨਣਾ ਪਾਇਆ ਗਿਆ। ਕੈਂਪ ਦੀ ਸ਼ੁਰੂਆਤ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਡਾ. ਜਸਵਿੰਦਰ ਸਿੰਘ ਬਰਾੜ (ਡਾਇਰੈਕਟਰ ਕਾਂਸਟੀਚੁਐਂਟ ਕਾਲਜਾਂ) ਵਿਸ਼ੇਸ਼ ਤੌਰ ਤੇ ਪਹੁੰਚੇ। ਜਿਨ੍ਹਾਂ ਨੇ ਵਿਦਿਆਰਥੀਆਂ ਦੇ ਰੂਬਰੂ ਹੁੰਦੇ ਹੋਏ ਵਿਦਿਆਰਥੀਆਂ ਨੂੰ ਮੌਜੂਦਾ ਸਮਾਜਿਕ ਅਤੇ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਅਪੀਲ ਕੀਤੀ। ਅੱਜ ਦੇ ਸਮਾਗਮ ਵਿੱਚ ਐਸ.ਡੀ.ਐਮ. ਬੱਸੀ ਪਠਾਣਾਂ, ਹਰਵੀਰ ਕੌਰ ਵੱਲੋਂ ਵੀ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਗਈ। ਜਿਨ੍ਹਾਂ ਨੇ ਵਿਦਿਆਰਥੀਆਂ ਨਾਲ ਆਪਣੇ ਜੀਵਨ ਦੇ ਤਜਰਬੇ ਸਾਂਝੇ ਕਰਦੇ ਹੋਏ ਜੀਵਨ ਵਿੱਚ ਆਪਣੇ ਨਿਸ਼ਾਨੇ ਨਿਰਧਾਰਿਤ ਕਰਨ ਅਤੇ ਪੂਰੀ ਸ਼ਿੱਦਤ ਦੇ ਨਾਲ ਉਹਨਾਂ ਨਿਸ਼ਾਨਿਆਂ ਨੂੰ ਪ੍ਰਾਪਤ ਕਰਨ ਲਈ ਮਿਹਨਤ ਕਰਨ ਦਾ ਸੱਦਾ ਦਿੱਤਾ। ਮੰਚ ਸੰਚਾਲਨ ਦਵਿੰਦਰ ਸਿੰਘ ਵੱਲੋਂ ਕੀਤਾ ਗਿਆ।ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਦਿੱਤੀ ਮਨਜ਼ੂਰੀ

ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਤਰਜੀਹ ਦੇਣ: ਵਿਧਾਇਕ ਰਾਏ 

ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਤਰਜੀਹ ਦੇਣ: ਵਿਧਾਇਕ ਰਾਏ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਪਲੇਸਮੈਂਟ ਸੈੱਲ ਵੱਲੋਂ ਕਰਵਾਈ ਗਈ ਰੋਜ਼ਗਾਰ ਰਜਿਸਟ੍ਰੇਸ਼ਨ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਪਲੇਸਮੈਂਟ ਸੈੱਲ ਵੱਲੋਂ ਕਰਵਾਈ ਗਈ ਰੋਜ਼ਗਾਰ ਰਜਿਸਟ੍ਰੇਸ਼ਨ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਨੇ ਮਨਾਇਆ 'ਵਿਸ਼ਵ ਰੇਡੀਓ ਦਿਵਸ' 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਨੇ ਮਨਾਇਆ 'ਵਿਸ਼ਵ ਰੇਡੀਓ ਦਿਵਸ' 

ਪੰਜ ਸਾਲ ਤੋਂ ਛੋਟੇ ਬੱਚਿਆਂ ਵਿੱਚ ਨਮੂਨੀਆ ਇੱਕ ਗੰਭੀਰ ਬਿਮਾਰੀ : ਡਾ. ਦਵਿੰਦਰਜੀਤ ਕੌਰ 

ਪੰਜ ਸਾਲ ਤੋਂ ਛੋਟੇ ਬੱਚਿਆਂ ਵਿੱਚ ਨਮੂਨੀਆ ਇੱਕ ਗੰਭੀਰ ਬਿਮਾਰੀ : ਡਾ. ਦਵਿੰਦਰਜੀਤ ਕੌਰ 

815 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਰ ਸਵਾਰ ਕਾਬੂ

815 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਰ ਸਵਾਰ ਕਾਬੂ

20 ਗ੍ਰਾਮ ਹੈਰੋਇਨ ਸਮੇਤ ਕਾਰ ਚਾਲਕ ਕਾਬੂ

20 ਗ੍ਰਾਮ ਹੈਰੋਇਨ ਸਮੇਤ ਕਾਰ ਚਾਲਕ ਕਾਬੂ

ਭੂੰਗ ਦੀ ਟਰੈਕਟਰ ਟਰਾਲੀ ਅਤੇ ਪਿੱਕਅਪ ਗੱਡੀ ਵਿਚਕਾਰ ਭਿਅੰਨਕ ਟੱਕਰ,2 ਜਖਮੀ

ਭੂੰਗ ਦੀ ਟਰੈਕਟਰ ਟਰਾਲੀ ਅਤੇ ਪਿੱਕਅਪ ਗੱਡੀ ਵਿਚਕਾਰ ਭਿਅੰਨਕ ਟੱਕਰ,2 ਜਖਮੀ

ਤਪਾ ਪੁਲਸ ਨੂੰ ਵੱਡੀ ਸਫਲਤਾ,ਚੋਰਾਂ ਦੇ ਗਿਰੋਹ ਦੇ 2 ਮੈਂਬਰ ਕਾਬੂ

ਤਪਾ ਪੁਲਸ ਨੂੰ ਵੱਡੀ ਸਫਲਤਾ,ਚੋਰਾਂ ਦੇ ਗਿਰੋਹ ਦੇ 2 ਮੈਂਬਰ ਕਾਬੂ

ਪੰਜਾਬ ਦੇ ਫਾਰਮ ਸਾਲਾਨਾ 14 ਕਰੋੜ ਤੋਂ ਵੱਧ ਮੱਛੀ ਬੀਜ ਪੈਦਾ ਕਰਦੇ ਹਨ: ਮੰਤਰੀ

ਪੰਜਾਬ ਦੇ ਫਾਰਮ ਸਾਲਾਨਾ 14 ਕਰੋੜ ਤੋਂ ਵੱਧ ਮੱਛੀ ਬੀਜ ਪੈਦਾ ਕਰਦੇ ਹਨ: ਮੰਤਰੀ