Wednesday, May 14, 2025  

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ "ਗੁਰਬਾਣੀ ਵਿੱਚ ਜਾਤ ਪਾਤ ਦੇ ਨਿਵਾਰਣ" ਵਿਸ਼ੇ ਤੇ ਵਿਸ਼ੇਸ਼ ਭਾਸ਼ਣ

January 31, 2025
ਸ੍ਰੀ ਫ਼ਤਹਿਗੜ੍ਹ ਸਾਹਿਬ/31 ਜਨਵਰੀ:
(ਰਵਿੰਦਰ ਸਿੰਘ ਢੀਂਡਸਾ)
 
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵੱਲੋਂ ਮਨੁੱਖਤਾ ਨੂੰ ਜਾਤ ਪਾਤ ਦੇ ਕੋਹੜ ਤੋਂ ਬਚਾਉਣ ਲਈ ਗੁਰਬਾਣੀ ਵਿੱਚੋਂ ਪ੍ਰਾਪਤ ਹੁੰਦੀ ਸੇਧ ਅਤੇ ਆਦਰਸ਼ ਸਬੰਧੀ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਪ੍ਰੋਫੈਸਰ ਪ੍ਰਿਤ ਪਾਲ ਸਿੰਘ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਅਤੇ ਸ਼ਰਮਨਾਕ ਹੈ ਕਿ ਭਗਤ ਸਾਹਿਬਾਨ ਅਤੇ ਗੁਰੂ ਸਾਹਿਬਾਨ ਨੇ ਸਦੀਆਂ ਪਹਿਲਾਂ ਜਿਸ ਜਾਤ ਪਾਤ ਦੇ ਰੋੋਗ ਦਾ ਸਖਤੀ ਨਾਲ ਖੰਡਨ ਕੀਤਾ ਸੀ, ਉਹ ਅੱਜ ਵੀ ਸਾਡੇ ਸਮਾਜ ਵਿਚ ਵਿਆਪਤ ਹੈ। ਉਹਨਾਂ ਆਖਿਆ ਕਿ ਇਸ ਰੋਗ ਦੇ ਨਿਵਾਰਨ ਲਈ ਸਾਨੂੰ ਸਾਂਝੇ ਰੂਪ ਵਿੱਚ ਹੰਭਲਾ ਮਾਰਨ ਦੀ ਲੋੜ ਹੈ। ਭਾਸ਼ਣ ਦੇ ਮੁੱਖ ਵਕਤਾ ਪ੍ਰੋਫੈਸਰ ਹਰਵਿੰਦਰ ਸਿੰਘ ਭੱਟੀ ਸੀਨੀਅਰ ਪ੍ਰੋਫੈਸਰ ਸਮਾਜ ਸ਼ਾਸਤਰ ਵਿਭਾਗ ਨੇ ਦੱਸਿਆ ਕਿ ਜਾਤ ਪਾਤ ਦਾ ਮੂਲ ਸਬੰਧ ਮਨੁੱਖੀ ਹਉਮੈ ਨਾਲ ਹੈ ਪਰ ਇਸ ਨੂੰ ਮਨੂ ਸਮ੍ਰਿਤੀ ਆਦਿ ਵੈਦਿਕ ਧਰਮ ਗ੍ਰੰਥਾਂ ਵੱਲੋਂ ਦਿੱਤੀ ਗਈ ਧਾਰਮਿਕ ਮਾਨਤਾ ਨੇ ਭਾਰਤੀ ਸਮਾਜ ਵਿੱਚ ਬਹੁਤ ਡੂੰਘੇ ਰੂਪ ਵਿੱਚ ਬੀਜ ਦਿੱਤਾ ਹੈ। ਉਹਨਾਂ ਆਖਿਆ ਕਿ ਕੋਈ ਵੀ ਸਮਾਜ ਜੋ ਵਰਣ ਆਦਿ ਵਿੱਚ ਵੰਡਿਆ ਗਿਆ ਸੁਖੀ ਅਤੇ ਸਮਰਿਧ ਨਹੀਂ ਹੋ ਸਕਦਾ। ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ ਨੇ ਵਿਭਾਗ ਵੱਲੋਂ ਕਰਵਾਏ ਗਏ ਇਸ ਸਮਾਗਮ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਅਜਿਹੇ ਵਿਸ਼ਿਆਂ ਉੱਪਰ ਮਾਹਰ ਵਿਦਵਾਨਾਂ ਨੂੰ ਸੁਣਨਾ ਯੂਨੀਵਰਸਿਟੀ ਦੇ ਸਟਾਫ ਅਤੇ ਵਿਦਿਆਰਥੀਆਂ ਲਈ ਬੇਹਦ ਮਹੱਤਵਪੂਰਨ ਹੈ। ਸਮਾਗਮ ਦੇ ਅਖੀਰ ਵਿੱਚ ਧੰਨਵਾਦ ਕਰਦਿਆਂ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਇਹ ਭਾਸ਼ਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਸੌ ਭਾਸ਼ਣਾਂ ਦੀ ਲੜੀ ਦਾ ਅੱਠਵਾਂ ਭਾਗ ਹੈ। ਉਹਨਾਂ ਦੱਸਿਆ ਕਿ ਇਸ ਭਾਸ਼ਣ ਲੜੀ ਤਹਿਤ ਵੱਖ ਵੱਖ ਅਨੁਸ਼ਾਸਨਾ ਨਾਲ ਸੰਬੰਧਿਤ ਮਾਹਰ ਵਿਦਵਾਨਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿਭਿੰਨ ਪਰਿਪੇਖਾਂ ਨੂੰ ਸਮਝਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਭਾਸ਼ਣ ਲੜੀ ਨੂੰ ਯੂਨੀਵਰਸਿਟੀ ਦੇ ਯੂਟੀਊਬ ਚੈਨਲ ਰਾਹੀਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ, ਡਾ. ਅੰਕਦੀਪ ਕੌਰ, ਕੋਆਰਡੀਨੇਟਰ ਆਈ ਕਿਉ ਏ ਸੀ, ਡਾਕਟਰ ਜਮਸ਼ੀਦ ਅਲੀ ਖਾਨ ਸੀਨੀਅਰ ਪ੍ਰੋਫੈਸਰ ਰਾਜਨੀਤੀ ਸ਼ਾਸਤਰ ਵਿਭਾਗ, ਡਾ. ਨਵ ਸ਼ਗਨ ਦੀਪ ਕੌਰ, ਮੁਖੀ, ਸਮਾਜ ਸ਼ਾਸਤਰ ਵਿਭਾਗ, ਡਾ. ਚਰਨ ਕਮਲ ਸੇਖੋੰ, ਮੁਖੀ, ਜੀਵ-ਵਿਗਿਆਨ, ਜਗਜੀਤ ਸਿੰਘ, ਡਿਪਟੀ ਰਜਿਸਟਰਾਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਸੀਂ ਆਮ ਜਨਤਾ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਭ੍ਰਿਸ਼ਟ ਅਧਿਕਾਰੀਆਂ ਨੂੰ ਨੱਥ ਪਾਈ: ਮੁੱਖ ਮੰਤਰੀ

ਅਸੀਂ ਆਮ ਜਨਤਾ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਭ੍ਰਿਸ਼ਟ ਅਧਿਕਾਰੀਆਂ ਨੂੰ ਨੱਥ ਪਾਈ: ਮੁੱਖ ਮੰਤਰੀ

ਆਪ ਸਰਕਾਰ ਦੇ ਯਤਨਾਂ ਸਦਕਾ ਲੁਧਿਆਣਾ ਵਿੱਚ ਵਿਕਾਸ ਨੇ ਫੜੀ ਰਫ਼ਤਾਰ-ਮੁੱਖ ਮੰਤਰੀ ਮਾਨ ਨੇ 13 ਕਰੋੜ ਰੁਪਏ ਦੇ ਵੱਡੇ ਸ਼ਹਿਰੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਆਪ ਸਰਕਾਰ ਦੇ ਯਤਨਾਂ ਸਦਕਾ ਲੁਧਿਆਣਾ ਵਿੱਚ ਵਿਕਾਸ ਨੇ ਫੜੀ ਰਫ਼ਤਾਰ-ਮੁੱਖ ਮੰਤਰੀ ਮਾਨ ਨੇ 13 ਕਰੋੜ ਰੁਪਏ ਦੇ ਵੱਡੇ ਸ਼ਹਿਰੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ-ਮੁੱਖ ਮੰਤਰੀ

ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ-ਮੁੱਖ ਮੰਤਰੀ

315ਵੇਂ ਸਰਹਿੰਦ ਫਤਿਹ ਦਿਵਸ 'ਤੇ ਫਤਿਹ ਮਾਰਚ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ ਆਰੰਭ ਹੋ ਕੇ ਚੱਪੜਚਿੜੀ ਹੁੰਦਾ ਹੋਇਆ ਸਰਹਿੰਦ ਪਹੁੰਚਿਆ 

315ਵੇਂ ਸਰਹਿੰਦ ਫਤਿਹ ਦਿਵਸ 'ਤੇ ਫਤਿਹ ਮਾਰਚ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ ਆਰੰਭ ਹੋ ਕੇ ਚੱਪੜਚਿੜੀ ਹੁੰਦਾ ਹੋਇਆ ਸਰਹਿੰਦ ਪਹੁੰਚਿਆ 

ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ

18 ਮਈ ਨੂੰ ਸਵੇਰੇ 6:00 ਵਜੇ ਸਰਹਿੰਦ ਦੇ ਰੋਟਰੀ ਕਲੱਬ ਤੋਂ ਸ਼ੁਰੂ ਹੋਵੇਗੀ ਨਸ਼ਾ ਵਿਰੋਧੀ ਜਾਗਰੂਕਤਾ ਮੈਰਾਥਨ 

18 ਮਈ ਨੂੰ ਸਵੇਰੇ 6:00 ਵਜੇ ਸਰਹਿੰਦ ਦੇ ਰੋਟਰੀ ਕਲੱਬ ਤੋਂ ਸ਼ੁਰੂ ਹੋਵੇਗੀ ਨਸ਼ਾ ਵਿਰੋਧੀ ਜਾਗਰੂਕਤਾ ਮੈਰਾਥਨ 

ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੂੰ ਕੀਤਾ ਸਨਮਾਨਿਤ

ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੂੰ ਕੀਤਾ ਸਨਮਾਨਿਤ

ਨਕਲੀ ਸ਼ਰਾਬ ਬਣਾਉਣ ਲਈ ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਨਕਲੀ ਸ਼ਰਾਬ ਬਣਾਉਣ ਲਈ ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ