Friday, February 14, 2025  

ਪੰਜਾਬ

ਦੇਸ਼ ਭਗਤ ਗਲੋਬਲ ਸਕੂਲ ਨੇ ਮਨਾਇਆ ਪੰਜਾਬੀ ਮਾਂ ਬੋਲੀ ਪੰਦਰਵਾੜਾ

February 01, 2025

ਸ੍ਰੀ ਫ਼ਤਹਿਗੜ੍ਹ ਸਾਹਿਬ/1 ਫਰਵਰੀ:
(ਰਵਿੰਦਰ ਸਿੰਘ ਢੀਂਡਸਾ)

ਦੇਸ਼ ਭਗਤ ਗਲੋਬਲ ਸਕੂਲ ਮੰਡੀ ਗੋਬਿੰਦਗੜ ਨੇ ਪੰਜਾਬੀ ਮਾਂ ਬੋਲੀ ਪੰਦਰਵਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ, ਜਿਸ ਵਿੱਚ ਪੰਜਾਬੀ ਭਾਸ਼ਾ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ।ਸਮਾਗਮ ਦੀ ਸ਼ੁਰੂਆਤ ਪੰਜਾਬੀ ਭਾਸ਼ਾ ਪੜ੍ਹਨ ਅਤੇ ਮੁਲਾਂਕਣ ਪ੍ਰੋਗਰਾਮ ਨਾਲ ਹੋਈ, ਜਿਸ ਵਿੱਚ ਵਿਦਿਆਰਥੀਆਂ ਨੇ ਸਰਗਰਮੀ ਨਾਲ ਭਾਗ ਲਿਆ।ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਆਪਣੀ ਮਾਂ ਬੋਲੀ ਪ੍ਰਤੀ ਪਿਆਰ ਅਤੇ ਸਤਿਕਾਰ ਪੈਦਾ ਕਰਨਾ ਸੀ।ਇਸ ਦੌਰਾਨ ਵੱਖ-ਵੱਖ ਜਮਾਤਾਂ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਜਮਾਤ ਪਹਿਲੀ ਤੋਂ ਚੌਥੀ ਲਈ ਕਵਿਤਾ ਪਾਠ, ਜਮਾਤ 5ਵੀਂ ਅਤੇ 6ਵੀਂ  ਲਈ ਸਲੋਗਨ ਲੇਖਣ, ਜਮਾਤ 7ਵੀਂ ਅਤੇ 8ਵੀਂ ਲਈ ਕੁਇਜ਼ ਮੁਕਾਬਲੇ, 9ਵੀਂ ਜਮਾਤ ਲਈ ਭਾਸ਼ਣ ਮੁਕਾਬਲੇ, ਅਤੇ 11ਵੀਂ ਜਮਾਤ ਲਈ ਲੇਖ ਲਿਖਣ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੀ ਪ੍ਰਿੰਸੀਪਲ ਇੰਦੂ ਸ਼ਰਮਾ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਨੇ ਵਿਦਿਆਰਥੀਆਂ ਦੀ ਸ਼ਮੂਲੀਅਤ ਦੀ ਸ਼ਲਾਘਾ ਕੀਤੀ ਅਤੇ ਜੇਤੂਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ।ਚੇਅਰਮੈਨ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਇਹ ਸਮਾਗਮ ਵਿਦਿਆਰਥੀਆਂ ਵਿੱਚ ਭਾਸ਼ਾਈ ਮਾਣ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਉਤਸ਼ਾਹਤ ਕਰਨ, ਪੰਜਾਬੀ ਭਾਸ਼ਾ ਦੀ ਸੰਭਾਲ ਅਤੇ ਪ੍ਰਫੁੱਲਤ ਕਰਨ ਦੀ ਮਹੱਤਤਾ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਦਾ ਹਿੱਸਾ ਹੈ ਜਿਸ ਵਿੱਚ ਅਸੀਂ ਕਾਫ਼ੀ ਹੱਦ ਤੱਕ ਸਫ਼ਲ ਵੀ ਹੋਏ ਹਾਂ। 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਦਿੱਤੀ ਮਨਜ਼ੂਰੀ

ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਤਰਜੀਹ ਦੇਣ: ਵਿਧਾਇਕ ਰਾਏ 

ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਤਰਜੀਹ ਦੇਣ: ਵਿਧਾਇਕ ਰਾਏ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਪਲੇਸਮੈਂਟ ਸੈੱਲ ਵੱਲੋਂ ਕਰਵਾਈ ਗਈ ਰੋਜ਼ਗਾਰ ਰਜਿਸਟ੍ਰੇਸ਼ਨ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਪਲੇਸਮੈਂਟ ਸੈੱਲ ਵੱਲੋਂ ਕਰਵਾਈ ਗਈ ਰੋਜ਼ਗਾਰ ਰਜਿਸਟ੍ਰੇਸ਼ਨ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਨੇ ਮਨਾਇਆ 'ਵਿਸ਼ਵ ਰੇਡੀਓ ਦਿਵਸ' 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਨੇ ਮਨਾਇਆ 'ਵਿਸ਼ਵ ਰੇਡੀਓ ਦਿਵਸ' 

ਪੰਜ ਸਾਲ ਤੋਂ ਛੋਟੇ ਬੱਚਿਆਂ ਵਿੱਚ ਨਮੂਨੀਆ ਇੱਕ ਗੰਭੀਰ ਬਿਮਾਰੀ : ਡਾ. ਦਵਿੰਦਰਜੀਤ ਕੌਰ 

ਪੰਜ ਸਾਲ ਤੋਂ ਛੋਟੇ ਬੱਚਿਆਂ ਵਿੱਚ ਨਮੂਨੀਆ ਇੱਕ ਗੰਭੀਰ ਬਿਮਾਰੀ : ਡਾ. ਦਵਿੰਦਰਜੀਤ ਕੌਰ 

815 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਰ ਸਵਾਰ ਕਾਬੂ

815 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਰ ਸਵਾਰ ਕਾਬੂ

20 ਗ੍ਰਾਮ ਹੈਰੋਇਨ ਸਮੇਤ ਕਾਰ ਚਾਲਕ ਕਾਬੂ

20 ਗ੍ਰਾਮ ਹੈਰੋਇਨ ਸਮੇਤ ਕਾਰ ਚਾਲਕ ਕਾਬੂ

ਭੂੰਗ ਦੀ ਟਰੈਕਟਰ ਟਰਾਲੀ ਅਤੇ ਪਿੱਕਅਪ ਗੱਡੀ ਵਿਚਕਾਰ ਭਿਅੰਨਕ ਟੱਕਰ,2 ਜਖਮੀ

ਭੂੰਗ ਦੀ ਟਰੈਕਟਰ ਟਰਾਲੀ ਅਤੇ ਪਿੱਕਅਪ ਗੱਡੀ ਵਿਚਕਾਰ ਭਿਅੰਨਕ ਟੱਕਰ,2 ਜਖਮੀ

ਤਪਾ ਪੁਲਸ ਨੂੰ ਵੱਡੀ ਸਫਲਤਾ,ਚੋਰਾਂ ਦੇ ਗਿਰੋਹ ਦੇ 2 ਮੈਂਬਰ ਕਾਬੂ

ਤਪਾ ਪੁਲਸ ਨੂੰ ਵੱਡੀ ਸਫਲਤਾ,ਚੋਰਾਂ ਦੇ ਗਿਰੋਹ ਦੇ 2 ਮੈਂਬਰ ਕਾਬੂ

ਪੰਜਾਬ ਦੇ ਫਾਰਮ ਸਾਲਾਨਾ 14 ਕਰੋੜ ਤੋਂ ਵੱਧ ਮੱਛੀ ਬੀਜ ਪੈਦਾ ਕਰਦੇ ਹਨ: ਮੰਤਰੀ

ਪੰਜਾਬ ਦੇ ਫਾਰਮ ਸਾਲਾਨਾ 14 ਕਰੋੜ ਤੋਂ ਵੱਧ ਮੱਛੀ ਬੀਜ ਪੈਦਾ ਕਰਦੇ ਹਨ: ਮੰਤਰੀ