Thursday, February 13, 2025  

ਪੰਜਾਬ

ਕੇਂਦਰ ਸਰਕਾਰ ਨੇ ਬਜਟ ਚ ਪੰਜਾਬ ਨਾਲ ਕੀਤਾ ਮਤਰੇਆ ਵਾਲਾ ਸਲੂਕ : ਵਿਧਾਇਕ ਰਾਏ

February 01, 2025

ਸ੍ਰੀ ਫ਼ਤਹਿਗੜ੍ਹ ਸਾਹਿਬ/1 ਫਰਵਰੀ:
(ਰਵਿੰਦਰ ਸਿੰਘ ਢੀਂਡਸਾ)

ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਪੰਜਾਬ ਦੇ ਲਈ ਬਿਲਕੁਲ ਵੀ ਫਾਇਦੇਮੰਦ ਨਹੀਂ ਹੈ, ਇੰਜ ਜਾਪਦਾ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਆ ਸਲੂਕ ਕੀਤਾ ਗਿਆ ਹੈ। ਇਹ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਨਰਿੰਦਰ ਮੋਦੀ ਸਰਕਾਰ ਪਿਛਲੇ 11 ਸਾਲਾਂ ਤੋਂ ਕੇਂਦਰ ਦੀ ਸੱਤਾ 'ਤੇ ਕਾਬਜ਼ ਹੈ। ਇਨਾ ਲੰਮਾ ਸਮਾਂ ਬੀਤਣ ਤੋਂ ਬਾਅਦ ਵੀ ਕੇਂਦਰ ਸਰਕਾਰ ਵੱਲੋਂ ਨੌਜਵਾਨਾਂ ਦੇ ਰੁਜ਼ਗਾਰ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਜੋ ਬਜਟ ਪੇਸ਼ ਕੀਤਾ ਗਿਆ ਹੈ ਉਸ ਵਿੱਚ ਨੌਜਵਾਨ ਵਰਗ ਜਾਂ ਕਿਸਾਨ ਵਰਗ ਦੇ ਲਈ ਕੁਝ ਵੀ ਨਹੀਂ ਹੈ। ਇਥੋਂ ਤੱਕ ਕਿ ਫ਼ਸਲਾਂ ਦੀ ਐਮਐਸਪੀ ਦੇ ਅਹਿਮ ਮੁੱਦੇ ਨੂੰ ਵੀ ਬਜਟ ਤੋਂ ਦੂਰ ਰੱਖਿਆ ਗਿਆ ਹੈ, ਜਦੋਂ ਕਿ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਸੜਕਾਂ ਤੇ ਸੰਘਰਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰਾਂ ਲੋਕਾਂ ਨੂੰ ਸਹੂਲਤ ਮੁਹੱਈਆ ਕਰਵਾਉਣ ਲਈ ਚੁਣੀਆ ਜਾਂਦੀਆਂ ਹਨ, ਪ੍ਰੰਤੂ ਭਾਰਤੀ ਜਨਤਾ ਪਾਰਟੀ ਦੀ ਮੋਦੀ ਸਰਕਾਰ ਅਜਿਹੀ ਹੈ ਜੋ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੀ ਬਜਾਏ ਸਰਮਾਏਦਾਰ ਵਰਗ ਨੂੰ ਹੋਰ ਖੁਸ਼ਹਾਲ ਕਰਨ ਲਈ ਕੰਮ ਕਰ ਰਹੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਦਿੱਤੀ ਮਨਜ਼ੂਰੀ

ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਤਰਜੀਹ ਦੇਣ: ਵਿਧਾਇਕ ਰਾਏ 

ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਤਰਜੀਹ ਦੇਣ: ਵਿਧਾਇਕ ਰਾਏ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਪਲੇਸਮੈਂਟ ਸੈੱਲ ਵੱਲੋਂ ਕਰਵਾਈ ਗਈ ਰੋਜ਼ਗਾਰ ਰਜਿਸਟ੍ਰੇਸ਼ਨ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਪਲੇਸਮੈਂਟ ਸੈੱਲ ਵੱਲੋਂ ਕਰਵਾਈ ਗਈ ਰੋਜ਼ਗਾਰ ਰਜਿਸਟ੍ਰੇਸ਼ਨ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਨੇ ਮਨਾਇਆ 'ਵਿਸ਼ਵ ਰੇਡੀਓ ਦਿਵਸ' 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਨੇ ਮਨਾਇਆ 'ਵਿਸ਼ਵ ਰੇਡੀਓ ਦਿਵਸ' 

ਪੰਜ ਸਾਲ ਤੋਂ ਛੋਟੇ ਬੱਚਿਆਂ ਵਿੱਚ ਨਮੂਨੀਆ ਇੱਕ ਗੰਭੀਰ ਬਿਮਾਰੀ : ਡਾ. ਦਵਿੰਦਰਜੀਤ ਕੌਰ 

ਪੰਜ ਸਾਲ ਤੋਂ ਛੋਟੇ ਬੱਚਿਆਂ ਵਿੱਚ ਨਮੂਨੀਆ ਇੱਕ ਗੰਭੀਰ ਬਿਮਾਰੀ : ਡਾ. ਦਵਿੰਦਰਜੀਤ ਕੌਰ 

815 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਰ ਸਵਾਰ ਕਾਬੂ

815 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਰ ਸਵਾਰ ਕਾਬੂ

20 ਗ੍ਰਾਮ ਹੈਰੋਇਨ ਸਮੇਤ ਕਾਰ ਚਾਲਕ ਕਾਬੂ

20 ਗ੍ਰਾਮ ਹੈਰੋਇਨ ਸਮੇਤ ਕਾਰ ਚਾਲਕ ਕਾਬੂ

ਭੂੰਗ ਦੀ ਟਰੈਕਟਰ ਟਰਾਲੀ ਅਤੇ ਪਿੱਕਅਪ ਗੱਡੀ ਵਿਚਕਾਰ ਭਿਅੰਨਕ ਟੱਕਰ,2 ਜਖਮੀ

ਭੂੰਗ ਦੀ ਟਰੈਕਟਰ ਟਰਾਲੀ ਅਤੇ ਪਿੱਕਅਪ ਗੱਡੀ ਵਿਚਕਾਰ ਭਿਅੰਨਕ ਟੱਕਰ,2 ਜਖਮੀ

ਤਪਾ ਪੁਲਸ ਨੂੰ ਵੱਡੀ ਸਫਲਤਾ,ਚੋਰਾਂ ਦੇ ਗਿਰੋਹ ਦੇ 2 ਮੈਂਬਰ ਕਾਬੂ

ਤਪਾ ਪੁਲਸ ਨੂੰ ਵੱਡੀ ਸਫਲਤਾ,ਚੋਰਾਂ ਦੇ ਗਿਰੋਹ ਦੇ 2 ਮੈਂਬਰ ਕਾਬੂ

ਪੰਜਾਬ ਦੇ ਫਾਰਮ ਸਾਲਾਨਾ 14 ਕਰੋੜ ਤੋਂ ਵੱਧ ਮੱਛੀ ਬੀਜ ਪੈਦਾ ਕਰਦੇ ਹਨ: ਮੰਤਰੀ

ਪੰਜਾਬ ਦੇ ਫਾਰਮ ਸਾਲਾਨਾ 14 ਕਰੋੜ ਤੋਂ ਵੱਧ ਮੱਛੀ ਬੀਜ ਪੈਦਾ ਕਰਦੇ ਹਨ: ਮੰਤਰੀ