Tuesday, August 19, 2025  

ਪੰਜਾਬ

ਆਮ ਆਦਮੀ ਪਾਰਟੀ ਦੇ ਰਾਮਪਾਲ ਉੱਪਲ ਬਣੇ ਫਗਵਾੜਾ ਦੇ ਨਵੇਂ ਮੇਅਰ

February 01, 2025

ਚੰਡੀਗੜ੍ਹ, 1 ਫਰਵਰੀ 

ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਫਗਵਾੜਾ ਨਗਰ ਨਿਗਮ ਵਿੱਚ ਵੀ ਆਪਣਾ ਮੇਅਰ ਬਣਾ ਲਿਆ ਹੈ। 'ਆਪ' ਦੇ ਰਾਮਪਾਲ ਉੱਪਲ ਨੂੰ ਫਗਵਾੜਾ ਦਾ ਨਵਾਂ ਮੇਅਰ ਚੁਣਿਆ ਗਿਆ ਹੈ। ਤੇਜਪਾਲ ਬਸਰਾ ਸੀਨੀਅਰ ਡਿਪਟੀ ਮੇਅਰ ਅਤੇ ਵਿਪਨ ਕ੍ਰਿਸ਼ਨ ਡਿਪਟੀ ਮੇਅਰ ਬਣੇ ਹਨ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇੱਥੋਂ ਦੇ ਕੌਂਸਲਰਾਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਫਗਵਾੜਾ ਦੇ ਵਿਕਾਸ ਨੂੰ ਪਹਿਲ ਦਿੱਤੀ ਅਤੇ ਆਮ ਆਦਮੀ ਪਾਰਟੀ ਦਾ ਮੇਅਰ ਬਣਾਇਆ। 

'ਆਪ' ਦਾ ਮੇਅਰ ਚੁਣੇ ਜਾਣ ਤੋਂ ਬਾਅਦ ਅਮਨ ਅਰੋੜਾ ਨੇ ਪਾਰਟੀ ਦੇ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਅਤੇ 'ਆਪ' ਆਗੂ ਡਾ. ਸੰਨੀ ਆਹਲੂਵਾਲੀਆ ਅਤੇ ਹੋਰ ਆਗੂਆਂ ਨਾਲ ਫਗਵਾੜਾ 'ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਪਾਰਟੀ ਦੀ ਉਚ ਲੀਡਰਸ਼ਿਪ ਅਤੇ ਸਥਾਨਕ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਕਿ ਅੱਜ ਇੱਥੇ ਸਾਨੂੰ ਇਤਿਹਾਸਕ ਜਿੱਤ ਮਿਲੀ ਹੈ।

ਅਰੋੜਾ ਨੇ ਕਿਹਾ ਕਿ ਹਾਲ ਹੀ 'ਚ ਹੋਈਆਂ 46 ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ 'ਚ 41 ਥਾਵਾਂ 'ਤੇ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਿਆ ਹੈ ਅਤੇ ਬਾਕੀ ਰਹਿੰਦੇ ਮੇਅਰ ਚੋਣਾਂ 'ਚ ਵੀ ਕੌਂਸਲਰਾਂ ਨੇ ਆਪਣੇ ਸ਼ਹਿਰ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਦਾ ਮੇਅਰ ਬਣਾਇਆ ਹੈ। 

ਉਨ੍ਹਾਂ ਕਿਹਾ ਕਿ ਫਗਵਾੜਾ ਮੇਅਰ ਦੀ ਚੋਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ 'ਤੇ ਕਰਵਾਈ ਗਈ ਹੈ। ਇਹ ਚੋਣ ਸੇਵਾਮੁਕਤ ਜੱਜ ਜਸਟਿਸ ਹਰਬੰਸ ਲਾਲ ਦੀ ਨਿਗਰਾਨੀ ਹੇਠ ਕਰਵਾਈ ਗਈ। ਇਸ ਤੋਂ ਪਹਿਲਾਂ ਜਦੋਂ ਅੰਮ੍ਰਿਤਸਰ ਵਿੱਚ ਮੇਅਰ ਦੀ ਚੋਣ ਹੋਈ ਸੀ ਤਾਂ ਕਾਂਗਰਸ ਪਾਰਟੀ ਨੇ ਕਾਫੀ ਹੰਗਾਮਾ ਅਤੇ ਡਰਾਮਾ ਕੀਤਾ ਸੀ ਪਰ ਹਾਈ ਕੋਰਟ ਨੇ ਉਨ੍ਹਾਂ ਦੀ ਅਪੀਲ ਰੱਦ ਕਰ ਦਿੱਤੀ ਸੀ। ਕਾਂਗਰਸ ਪਾਰਟੀ ਨੂੰ ਪੂਰੇ ਪੰਜਾਬ ਵਿੱਚ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਇਸ ਤੋਂ ਉਹ ਪ੍ਰੇਸ਼ਾਨ ਹਨ।

ਅਰੋੜਾ ਨੇ ਫਗਵਾੜਾ ਵਾਸੀਆਂ ਨੂੰ ਕਿਹਾ "ਮੈਂ ਫਗਵਾੜਾ ਵਾਸੀਆਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਹੁਣ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਫਗਵਾੜਾ ਦਾ ਵਿਕਾਸ ਕਰਨਾ ਸਾਡੀ ਜ਼ਿੰਮੇਵਾਰੀ ਹੈ। ਮੈਂ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਇਹ ਸੋਚ ਕੇ ਨਿਰਾਸ਼ ਨਾ ਹੋਣ ਕਿ ਸਾਡੀ ਪਾਰਟੀ ਦਾ ਮੇਅਰ ਨਹੀਂ ਹੈ ਤਾਂ ਸਾਡੇ ਕੰਮ ਕਿਵੇਂ ਹੋਣਗੇ। ਅਸੀਂ ਸਾਰਿਆਂ ਲਈ ਵਿਕਾਸ ਵਿੱਚ ਵਿਸ਼ਵਾਸ਼ ਰੱਖਦੇ ਹਾਂ।"

ਅਰੋੜਾ ਨੇ ਕਿਹਾ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਫਗਵਾੜਾ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਪੰਜ ਗਾਰੰਟੀਆਂ 'ਤੇ ਕੰਮ ਕੱਲ੍ਹ ਤੋਂ ਹੀ ਸ਼ੁਰੂ ਹੋ ਜਾਵੇਗਾ। ਇਸ ਤੋਂ ਇਲਾਵਾ ਪੈੰਡਿਂਗ ਪਏ ਕੰਮਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।  ਅਸੀਂ ਫਗਵਾੜਾ ਦੇ ਵਿਕਾਸ ਲਈ ਵਚਨਬੱਧ ਹਾਂ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ