Wednesday, May 14, 2025  

ਪੰਜਾਬ

ਸੁਨੀਲ ਜਾਖੜ ਦੇ ਬਿਆਨ 'ਤੇ 'ਆਪ' ਦਾ ਪਲਟਵਾਰ, ਕਿਹਾ- ਭਗਵੰਤ ਮਾਨ ਦੀ ਚਿੰਤਾ ਛੱਡੋ, ਆਪਣੀ ਚਿੰਤਾ ਕਰੋ 

February 11, 2025

ਚੰਡੀਗੜ੍ਹ, 11 ਫਰਵਰੀ 

ਭਾਜਪਾ ਆਗੂ ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਦਿੱਤੇ ਬਿਆਨ 'ਤੇ ਆਮ ਆਦਮੀ ਪਾਰਟੀ (ਆਪ) ਨੇ ਪਲਟਵਾਰ ਕੀਤਾ ਹੈ।  ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਭਗਵੰਤ ਮਾਨ ਦੀ ਚਿੰਤਾ ਛੱਡ ਕੇ ਆਪਣੀ ਚਿੰਤਾ ਕਰਨੀ ਚਾਹੀਦੀ ਹੈ। ਜਿਸਦਾ ਆਪਣਾ ਭਵਿੱਖ ਹਨੇਰੇ ਵਿੱਚ ਹੈ ਉਸਨੂੰ ਦੂਜਿਆਂ ਦੀ ਚਿੰਤਾ ਨਹੀਂ ਕਰਨੀ ਚਾਹੀਦੀ।

ਨੀਲ ਗਰਗ ਨੇ ਕਿਹਾ ਕਿ ਸੁਨੀਲ ਜਾਖੜ ਦੀ ਹਾਲਤ ‘ਨਾ ਘਰ ਦੇ, ਨਾ ਘਾਟ ਦੇ’ ਵਾਲੀ ਹੋ ਗਈ ਹੈ।  ਭਾਜਪਾ 'ਚ ਉਨ੍ਹਾਂ ਨੂੰ ਕੋਈ ਪੁਛ ਨਹੀਂ ਰਿਹਾ। ਉਨ੍ਹਾਂ ਨੂੰ ਪਾਰਟੀ ਮੀਟਿੰਗਾਂ ਵਿੱਚ ਵੀ ਨਹੀਂ ਬੁਲਾਇਆ ਜਾਂਦਾ, ਜਿਸ ਕਾਰਨ ਉਹ ਬੇਚੈਨ ਹੋ ਗਏ ਹਨ। ਉਨ੍ਹਾਂ ਨੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ ਹੁਣ ਪ੍ਰਵਾਨ ਕਰ ਲਿਆ ਗਿਆ। ਫਿਰ ਉਨ੍ਹਾਂ ਵਲੋਂ ਪਾਰਟੀ ਲੀਡਰਸ਼ਿਪ ਅੱਗੇ ਕਈ ਵਾਰ ਨੱਕ ਰਗੜਨ ਤੋਂ ਬਾਅਦ ਉਨ੍ਹਾਂ ਦਾ ਅਸਤੀਫਾ ਵਾਪਸ ਹੋਇਆ।

ਨੀਲ ਗਰਗ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੇ ਹਨ ਅਤੇ ਵੱਡੇ ਫੈਸਲੇ ਲੈ ਰਹੇ ਹਨ। ਉਹ ਪੰਜਾਬ ਦੇ ਸਭ ਤੋਂ ਸ਼ਕਤੀਸ਼ਾਲੀ ਅਤੇ ਹਰਮਨ ਪਿਆਰੇ ਮੁੱਖ ਮੰਤਰੀ ਹਨ। ਇਸ ਲਈ ਜਾਖੜ ਭਗਵੰਤ ਮਾਨ ਦੀ ਚਿੰਤਾ ਨਾ ਕਰਨ, ਆਪਣੇ ਆਪ ਦੀ ਚਿੰਤਾ ਕਰਨ ਕਿ ਉਨ੍ਹਾਂ ਦੀ ਪਾਰਟੀ ਵਿੱਚ ਕੀ ਸਥਿਤੀ ਬਣਨ ਜਾ ਰਹੀ ਹੈ। ਤਿੰਨ ਕਰੋੜ ਪੰਜਾਬੀ ਭਗਵੰਤ ਮਾਨ ਦੇ ਨਾਲ ਖੜੇ ਹਨ।

ਗਰਗ ਨੇ ਕਿਹਾ ਕਿ ਜਾਖੜ ਭਾਵੇਂ ਜੋ ਮਰਜ਼ੀ ਕਰ ਲੈਣ ਪਰ ਮੁੱਖ ਮੰਤਰੀ ਬਣਨ ਦਾ ਉਨ੍ਹਾਂ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ।  ਉਨ੍ਹਾਂ ਦਾ ਇਹ ਸੁਪਨਾ ਨਾ ਤਾਂ ਕਾਂਗਰਸ ਵਿੱਚ ਪੂਰਾ ਹੋਇਆ ਅਤੇ ਨਾ ਹੀ ਭਾਜਪਾ ਵਿੱਚ ਪੂਰਾ ਹੋਣ ਵਾਲਾ ਹੈ। ਉਹ ਕਦੇ ਵੀ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣ ਸਕਦੇ ਭਾਵੇਂ ਉਹ ਕਿਸੇ ਵੀ ਪਾਰਟੀ ਵਿੱਚ ਸ਼ਾਮਲ ਹੋ ਜਾਣ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੂੰ ਕੀਤਾ ਸਨਮਾਨਿਤ

ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੂੰ ਕੀਤਾ ਸਨਮਾਨਿਤ

ਨਕਲੀ ਸ਼ਰਾਬ ਬਣਾਉਣ ਲਈ ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਨਕਲੀ ਸ਼ਰਾਬ ਬਣਾਉਣ ਲਈ ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਬਠਿੰਡਾ ਤੋਂ ਬਾਅਦ ਮੋਗਾ ਵਿਖੇ ਸੀਵਰ ਮੈਨ ਦੀ ਗੈਸ ਚੜ੍ਹਨ ਨਾਲ ਹੋਈ ਮੌਤ

ਬਠਿੰਡਾ ਤੋਂ ਬਾਅਦ ਮੋਗਾ ਵਿਖੇ ਸੀਵਰ ਮੈਨ ਦੀ ਗੈਸ ਚੜ੍ਹਨ ਨਾਲ ਹੋਈ ਮੌਤ

ਪੁਲਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ

ਪੁਲਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ

ਪਿੰਡ ਖਰੋੜੀ ਵਿਖੇ ਵਿਧਾਇਕ ਰਾਏ ਨੇ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ 

ਪਿੰਡ ਖਰੋੜੀ ਵਿਖੇ ਵਿਧਾਇਕ ਰਾਏ ਨੇ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ 

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਦਸਵੀਂ ਅਤੇ ਬਾਰਵੀਂ ਦੇ ਨਤੀਜੇ ਰਹੇ ਸ਼ਾਨਦਾਰ 

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਦਸਵੀਂ ਅਤੇ ਬਾਰਵੀਂ ਦੇ ਨਤੀਜੇ ਰਹੇ ਸ਼ਾਨਦਾਰ 

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਡ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੈਰਾਥਨ ਦੀ ਟੀ-ਸ਼ਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਡ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੈਰਾਥਨ ਦੀ ਟੀ-ਸ਼ਰਟ ਦਾ ਉਦਘਾਟਨ

17 ਸ਼ਰਾਬ ਨਾਲ ਹੋਈਆਂ ਮੌਤਾਂ ਲਈ ਮਿਥੇਨੌਲ ਜ਼ਿੰਮੇਵਾਰ; 10 ਗ੍ਰਿਫ਼ਤਾਰ: ਪੰਜਾਬ ਪੁਲਿਸ

17 ਸ਼ਰਾਬ ਨਾਲ ਹੋਈਆਂ ਮੌਤਾਂ ਲਈ ਮਿਥੇਨੌਲ ਜ਼ਿੰਮੇਵਾਰ; 10 ਗ੍ਰਿਫ਼ਤਾਰ: ਪੰਜਾਬ ਪੁਲਿਸ